< Johannes 17 >

1 So sprach Jesus. Alsdann erhob er seine Augen gegen Himmel und betete: "Vater, die Stunde ist gekommen; verherrliche Deinen Sohn, damit der Sohn dich verherrliche.
ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।
2 Du hast ihm Macht verliehen über alles Fleisch, damit er allen, die du ihm anvertraut hast, ewiges Leben schenke. (aiōnios g166)
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। (aiōnios g166)
3 Das aber ist das ewige Leben: dich zu erkennen, den einzig wahren Gott, und den, den du gesandt hast, Jesus Christus. (aiōnios g166)
ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। (aiōnios g166)
4 Ich habe dich auf Erden verherrlicht; ich habe das Werk vollbracht, das du mir aufgetragen hast, daß ich es vollenden soll.
ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।
5 Und nun, Vater, verherrliche du mich bei dir mit der Herrlichkeit, die ich bei dir hatte, bevor die Welt entstand.
ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”
6 Ich habe deinen Namen den Menschen kundgetan, die du mir aus der Welt gegeben hast. Dein waren sie, und du hast sie mir anvertraut, und sie haben dein Wort bewahrt.
ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
7 Nun wissen sie, daß alles, was du mir gegeben hast, von dir kommt,
ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ।
8 daß ich die Worte, die du mir anvertraut hast, ihnen gegeben habe. Sie haben diese angenommen und haben wirklich erkannt, daß ich von dir ausgegangen bin, und haben geglaubt, daß du mich gesandt hast.
ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।
9 Für sie bitte ich. Nicht für die Welt bitte ich; für die vielmehr, die du mir gegeben hast; sie sind ja dein.
ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
10 Denn alles Meinige ist dein, und all das Deinige ist mein. In ihnen bin ich verherrlicht.
੧੦ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।
11 Ich bin zwar nicht mehr in der Welt - sie sind noch in der Welt -, ich gehe zu dir. Heiliger Vater, erhalte sie in deinem Namen, den du mir gegeben hast, damit sie eins seien so wie wir.
੧੧ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।
12 Solange ich bei ihnen war, habe ich sie in deinem Namen bewahrt, den du mir gegeben hast. Ich wachte, und kein einziger aus ihnen ist verlorengegangen, als nur der Sohn des Verderbens, damit die Schrift erfüllt würde.
੧੨ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ ।
13 Nun komme ich zu dir und rede dies in der Welt, damit sie meine Freude vollkommen in sich haben.
੧੩ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।
14 Ich habe ihnen dein Wort gegeben; die Welt jedoch hat sie mit Haß verfolgt; denn sie sind nicht von dieser Welt, so wie auch ich nicht von der Welt bin.
੧੪ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
15 Ich bitte nicht: Nimm sie aus der Welt hinweg! sondern: Bewahre sie vor dem Bösen!
੧੫ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
16 Sie sind nicht von der Welt, so wie auch ich nicht von der Welt bin.
੧੬ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ।
17 Weihe sie in Wahrheit! Dein Wort ist Wahrheit.
੧੭ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
18 Wie du mich in die Welt gesandt hast, so sende auch ich sie in die Welt.
੧੮ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।
19 Für sie weihe ich mich selbst, auf daß auch sie in Wahrheit geweiht seien.
੧੯ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।
20 Doch nicht für sie allein bitte ich, sondern auch für die, die durch ihr Wort den Glauben an mich finden,
੨੦ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।
21 damit alle eins seien: so wie du, Vater, in mir bist und ich in dir bin, daß sie in uns eins seien, damit die Welt glaube, daß du mich gesandt hast.
੨੧ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।
22 Die Herrlichkeit, die du mir gegeben hast, habe ich ihnen gegeben, damit sie eins seien, wie wir eins sind:
੨੨ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।
23 Ich in ihnen und du in mir, auf daß sie völlig eins seien, damit die Welt erkenne, daß du mich gesandt und sie geliebt hast.
੨੩ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
24 Vater, ich will, laß, die du mir gegeben hast, bei mir sein, wo ich bin, damit sie meine Herrlichkeit schauen, die du mir verliehen hast. Du hast mich ja vor der Grundlegung der Welt geliebt.
੨੪“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
25 Gerechter Vater! Die Welt hat dich nicht verstanden. Ich aber habe dich verstanden, auch diese haben verstanden, daß du mich gesandt hast.
੨੫ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।
26 Ich habe ihnen deinen Namen kundgetan und werde ihn ferner kund tun, damit die Liebe, mit der du mich geliebt hast, in ihnen sei und ich in ihnen."
੨੬ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”

< Johannes 17 >