< Lukas 3 >

1 Im fünfzehnten Jahre der Regierung des Kaisers Tiberius, als Pontius Pilatus Statthalter Judäas war, Herodes Vierfürst von Galiläa, sein Bruder Philippus Vierfürst von Ituräa und der Landschaft Trachonitis, Lysanias Vierfürst von Abilene;
ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।
2 als Annas und Kaiphas Hohepriester waren, erging das Wort des Herrn an Johannes, den Sohn des Zacharias, in der Steppe.
ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।
3 Er durchzog die ganze Jordansau und predigte die Taufe der Bekehrung zur Nachlassung der Sünden,
ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
4 wie geschrieben steht im Buche der Reden des Propheten Isaias: "Eine Stimme ruft in der Steppe: Richtet her den Weg des Herrn; machet seine Pfade eben.
ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।
5 Jedes Tal soll ausgefüllt, jeder Berg und Hügel abgetragen werden; was krumm ist, soll gerade, was nicht eben, soll zu ebenem Wege werden,
ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,
6 und alles Fleisch wird das Heil Gottes schauen."
ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
7 Zu den Scharen, die hinausgezogen waren, um von ihm die Taufe zu empfangen, sagte er: "Ihr Schlangenbrut, wer hat euch eingeredet, ihr würdet dem drohenden Unheil entrinnen?
ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
8 Bringt Früchte würdig der Bekehrung. Denkt nicht: 'Wir haben Abraham zum Vater.' Ich sage euch: Gott kann aus diesen Steinen da Kinder für Abraham erstehen lassen.
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
9 Schon liegt die Axt an der Wurzel der Bäume. Ein jeder Baum, der keine gute Frucht trägt, wird umgehauen und ins Feuer geworfen."
ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
10 Die Scharen fragten ihn: "Was sollen wir tun?"
੧੦ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?
11 Er sprach zu ihnen: "Wer zwei Röcke hat, gebe dem einen, der keinen hat, und wer Speise hat, mache es geradeso."
੧੧ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
12 Auch Zöllner kamen, um die Taufe zu empfangen; sie fragten ihn: "Meister, was sollen wir tun?"
੧੨ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
13 Er sprach zu ihnen: "Treibt nicht mehr ein, als was euch vorgeschrieben ist."
੧੩ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
14 Auch Soldaten fragten ihn: "Was sollen wir tun?" Er antwortete ihnen: "Verübet gegen niemand Gewalt und Unbill und seid mit eurem Solde zufrieden."
੧੪ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
15 Das Volk war voll Erwartung, und alle dachten bei sich hin und her, ob Johannes nicht der Messias sei.
੧੫ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
16 Indes Johannes sprach zu allen: "Ich taufe euch bloß mit Wasser; doch es kommt einer, der mächtiger ist als ich. Ich bin nicht wert, ihm seine Schuhriemen aufzubinden. Er wird euch mit dem Heiligen Geist und mit Feuer taufen.
੧੬ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
17 Er hat schon seine Schaufel in der Hand und wird seine Tenne reinigen; den Weizen wird er in seinen Speicher verbringen, die Spreu wird er in einem unauslöschlichen Feuer verbrennen."
੧੭ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
18 Noch viele andere Mahnungen trug er dem Volke als frohe Botschaft vor.
੧੮ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।
19 Allein Herodes, der Vierfürst, den er zurechtgewiesen hatte wegen der Herodias, des Weibes seines Bruders, und wegen all der Schandtaten, die er verübt hatte,
੧੯ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ
20 ließ noch zu all dem Johannes ins Gefängnis werfen.
੨੦ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।
21 Als alles Volk sich taufen ließ und Jesus nach der Taufe betete, da tat sich der Himmel auf;
੨੧ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
22 der Heilige Geist stieg auf ihn in leiblicher Gestalt wie eine Taube nieder. Und eine Stimme kam vom Himmel her: "Du bist mein geliebter Sohn; an dir habe ich mein Wohlgefallen."
੨੨ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
23 Als Jesus auftrat, war er etwa dreißig Jahre alt; er war, so glaubte man, ein Sohn des Joseph. Und seine Ahnen waren:
੨੩ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।
24 Heli, Matthat, Levi, Melchi, Janes, Joseph,
੨੪ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,
25 Matthathias, Amos, Nahum, Hesli, Nagge,
੨੫ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
26 Mahath, Mattathias, Semei, Josech, Joda,
੨੬ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
27 Joanna, Resa, Zorobabel, Salathiel, Neri,
੨੭ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
28 Melchi, Addi, Kosan, Elmadam, Her,
੨੮ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,
29 Jesus, Eliezer, Jorim, Matthat, Levi,
੨੯ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ,
੩੦ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
31 Melea, Menna, Mattatha, Nathan, David,
੩੧ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ,
32 Jesse, Obed, Booz, Sala, Naasson,
੩੨ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ,
33 Aminadab, Admin, Arni, Esron, Phares, Juda,
੩੩ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ,
34 Jakob, Isaak, Abraham, Thare, Nachor,
੩੪ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ,
35 Sarug, Ragau, Phaleg, Heber, Sale,
੩੫ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
36 Kainan, Arphaxad, Sem, Noe, Lamech,
੩੬ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
37 Mathusala, Henoch, Jared, Malaleel, Kainan,
੩੭ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
38 Henos, Seth, Adam, und dieser stammt von Gott.
੩੮ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।

< Lukas 3 >