< 1 מְלָכִים 10 >

וּמַֽלְכַּת־שְׁבָ֗א שֹׁמַ֛עַת אֶת־שֵׁ֥מַע שְׁלֹמֹ֖ה לְשֵׁ֣ם יְהוָ֑ה וַתָּבֹ֥א לְנַסֹּתֹ֖ו בְּחִידֹֽות׃ 1
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।
וַתָּבֹ֣א יְרוּשָׁלַ֗͏ְמָה בְּחַיִל֮ כָּבֵ֣ד מְאֹד֒ גְּ֠מַלִּים נֹשְׂאִ֨ים בְּשָׂמִ֧ים וְזָהָ֛ב רַב־מְאֹ֖ד וְאֶ֣בֶן יְקָרָ֑ה וַתָּבֹא֙ אֶל־שְׁלֹמֹ֔ה וַתְּדַבֵּ֣ר אֵלָ֔יו אֵ֛ת כָּל־אֲשֶׁ֥ר הָיָ֖ה עִם־לְבָבָֽהּ׃ 2
ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।
וַיַּגֶּד־לָ֥הּ שְׁלֹמֹ֖ה אֶת־כָּל־דְּבָרֶ֑יהָ לֹֽא־הָיָ֤ה דָּבָר֙ נֶעְלָ֣ם מִן־הַמֶּ֔לֶךְ אֲשֶׁ֧ר לֹ֦א הִגִּ֖יד לָֽהּ׃ 3
ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।
וַתֵּ֙רֶא֙ מַֽלְכַּת־שְׁבָ֔א אֵ֖ת כָּל־חָכְמַ֣ת שְׁלֹמֹ֑ה וְהַבַּ֖יִת אֲשֶׁ֥ר בָּנָֽה׃ 4
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
וּמַאֲכַ֣ל שֻׁלְחָנֹ֡ו וּמֹושַׁ֣ב עֲבָדָיו֩ וּמַעֲמַ֨ד מְשָׁרְתֹו (מְשָׁרְתָ֜יו) וּמַלְבֻּֽשֵׁיהֶם֙ וּמַשְׁקָ֔יו וְעֹ֣לָתֹ֔ו אֲשֶׁ֥ר יַעֲלֶ֖ה בֵּ֣ית יְהוָ֑ה וְלֹא־הָ֥יָה בָ֛הּ עֹ֖וד רֽוּחַ׃ 5
ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।
וַתֹּ֙אמֶר֙ אֶל־הַמֶּ֔לֶךְ אֱמֶת֙ הָיָ֣ה הַדָּבָ֔ר אֲשֶׁ֥ר שָׁמַ֖עְתִּי בְּאַרְצִ֑י עַל־דְּבָרֶ֖יךָ וְעַל־חָכְמָתֶֽךָ׃ 6
ਤਦ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ।
וְלֹֽא־הֶאֱמַ֣נְתִּי לַדְּבָרִ֗ים עַ֤ד אֲשֶׁר־בָּ֙אתִי֙ וַתִּרְאֶ֣ינָה עֵינַ֔י וְהִנֵּ֥ה לֹֽא־הֻגַּד־לִ֖י הַחֵ֑צִי הֹוסַ֤פְתָּ חָכְמָה֙ וָטֹ֔וב אֶל־הַשְּׁמוּעָ֖ה אֲשֶׁ֥ר שָׁמָֽעְתִּי׃ 7
ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।
אַשְׁרֵ֣י אֲנָשֶׁ֔יךָ אַשְׁרֵ֖י עֲבָדֶ֣יךָ אֵ֑לֶּה הָֽעֹמְדִ֤ים לְפָנֶ֙יךָ֙ תָּמִ֔יד הַשֹּׁמְעִ֖ים אֶת־חָכְמָתֶֽךָ׃ 8
ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।
יְהִ֨י יְהוָ֤ה אֱלֹהֶ֙יךָ֙ בָּר֔וּךְ אֲשֶׁר֙ חָפֵ֣ץ בְּךָ֔ לְתִתְּךָ֖ עַל־כִּסֵּ֣א יִשְׂרָאֵ֑ל בְּאַהֲבַ֨ת יְהוָ֤ה אֶת־יִשְׂרָאֵל֙ לְעֹלָ֔ם וַיְשִֽׂימְךָ֣ לְמֶ֔לֶךְ לַעֲשֹׂ֥ות מִשְׁפָּ֖ט וּצְדָקָֽה׃ 9
ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।
וַתִּתֵּ֨ן לַמֶּ֜לֶךְ מֵאָ֥ה וְעֶשְׂרִ֣ים ׀ כִּכַּ֣ר זָהָ֗ב וּבְשָׂמִ֛ים הַרְבֵּ֥ה מְאֹ֖ד וְאֶ֣בֶן יְקָרָ֑ה לֹא־בָא֩ כַבֹּ֨שֶׂם הַה֥וּא עֹוד֙ לָרֹ֔ב אֲשֶׁר־נָתְנָ֥ה מַֽלְכַּת־שְׁבָ֖א לַמֶּ֥לֶךְ שְׁלֹמֹֽה׃ 10
੧੦ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।
וְגַם֙ אֳנִ֣י חִירָ֔ם אֲשֶׁר־נָשָׂ֥א זָהָ֖ב מֵאֹופִ֑יר הֵבִ֨יא מֵאֹפִ֜יר עֲצֵ֧י אַלְמֻגִּ֛ים הַרְבֵּ֥ה מְאֹ֖ד וְאֶ֥בֶן יְקָרָֽה׃ 11
੧੧ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।
וַיַּ֣עַשׂ הַ֠מֶּלֶךְ אֶת־עֲצֵ֨י הָאַלְמֻגִּ֜ים מִסְעָ֤ד לְבֵית־יְהוָה֙ וּלְבֵ֣ית הַמֶּ֔לֶךְ וְכִנֹּרֹ֥ות וּנְבָלִ֖ים לַשָּׁרִ֑ים לֹ֣א בָֽא־כֵ֞ן עֲצֵ֤י אַלְמֻגִּים֙ וְלֹ֣א נִרְאָ֔ה עַ֖ד הַיֹּ֥ום הַזֶּֽה׃ 12
੧੨ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।
וְהַמֶּ֨לֶךְ שְׁלֹמֹ֜ה נָתַ֣ן לְמַֽלְכַּת־שְׁבָ֗א אֶת־כָּל־חֶפְצָהּ֙ אֲשֶׁ֣ר שָׁאָ֔לָה מִלְּבַד֙ אֲשֶׁ֣ר נָֽתַן־לָ֔הּ כְּיַ֖ד הַמֶּ֣לֶךְ שְׁלֹמֹ֑ה וַתֵּ֛פֶן וַתֵּ֥לֶךְ לְאַרְצָ֖הּ הִ֥יא וַעֲבָדֶֽיהָ׃ ס 13
੧੩ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।
וֽ͏ַיְהִי֙ מִשְׁקַ֣ל הַזָּהָ֔ב אֲשֶׁר־בָּ֥א לִשְׁלֹמֹ֖ה בְּשָׁנָ֣ה אֶחָ֑ת שֵׁ֥שׁ מֵאֹ֛ות שִׁשִּׁ֥ים וָשֵׁ֖שׁ כִּכַּ֥ר זָהָֽב׃ 14
੧੪ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।
לְבַד֙ מֵאַנְשֵׁ֣י הַתָּרִ֔ים וּמִסְחַ֖ר הָרֹכְלִ֑ים וְכָל־מַלְכֵ֥י הָעֶ֖רֶב וּפַחֹ֥ות הָאָֽרֶץ׃ 15
੧੫ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।
וַיַּ֨עַשׂ הַמֶּ֧לֶךְ שְׁלֹמֹ֛ה מָאתַ֥יִם צִנָּ֖ה זָהָ֣ב שָׁח֑וּט שֵׁשׁ־מֵאֹ֣ות זָהָ֔ב יַעֲלֶ֖ה עַל־הַצִּנָּ֥ה הָאֶחָֽת׃ 16
੧੬ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਤੇਈ ਕਿੱਲੋ ਸੋਨਾ ਲੱਗਾ।
וּשְׁלֹשׁ־מֵאֹ֤ות מָֽגִנִּים֙ זָהָ֣ב שָׁח֔וּט שְׁלֹ֤שֶׁת מָנִים֙ זָהָ֔ב יַעֲלֶ֖ה עַל־הַמָּגֵ֣ן הָאֶחָ֑ת וַיִּתְּנֵ֣ם הַמֶּ֔לֶךְ בֵּ֖ית יַ֥עַר הַלְּבָנֹֽון׃ פ 17
੧੭ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕਿੱਲੋ ਕੁ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ।
וַיַּ֧עַשׂ הַמֶּ֛לֶךְ כִּסֵּא־שֵׁ֖ן גָּדֹ֑ול וַיְצַפֵּ֖הוּ זָהָ֥ב מוּפָֽז׃ 18
੧੮ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।
שֵׁ֧שׁ מַעֲלֹ֣ות לַכִּסֵּ֗ה וְרֹאשׁ־עָגֹ֤ל לַכִּסֵּה֙ מֵאַֽחֲרָ֔יו וְיָדֹ֛ת מִזֶּ֥ה וּמִזֶּ֖ה אֶל־מְקֹ֣ום הַשָּׁ֑בֶת וּשְׁנַ֣יִם אֲרָיֹ֔ות עֹמְדִ֖ים אֵ֥צֶל הַיָּדֹֽות׃ 19
੧੯ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।
וּשְׁנֵ֧ים עָשָׂ֣ר אֲרָיִ֗ים עֹמְדִ֥ים שָׁ֛ם עַל־שֵׁ֥שׁ הַֽמַּעֲלֹ֖ות מִזֶּ֣ה וּמִזֶּ֑ה לֹֽא־נַעֲשָׂ֥ה כֵ֖ן לְכָל־מַמְלָכֹֽות׃ 20
੨੦ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।
וְ֠כֹל כְּלֵ֞י מַשְׁקֵ֨ה הַמֶּ֤לֶךְ שְׁלֹמֹה֙ זָהָ֔ב וְכֹ֗ל כְּלֵ֛י בֵּֽית־יַ֥עַר הַלְּבָנֹ֖ון זָהָ֣ב סָג֑וּר אֵ֣ין כֶּ֗סֶף לֹ֥א נֶחְשָׁ֛ב בִּימֵ֥י שְׁלֹמֹ֖ה לִמְאֽוּמָה׃ 21
੨੧ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।
כִּי֩ אֳנִ֨י תַרְשִׁ֤ישׁ לַמֶּ֙לֶךְ֙ בַּיָּ֔ם עִ֖ם אֳנִ֣י חִירָ֑ם אַחַת֩ לְשָׁלֹ֨שׁ שָׁנִ֜ים תָּבֹ֣וא ׀ אֳנִ֣י תַרְשִׁ֗ישׁ נֹֽשְׂאֵת֙ זָהָ֣ב וָכֶ֔סֶף שֶׁנְהַבִּ֥ים וְקֹפִ֖ים וְתֻכִּיִּֽים׃ 22
੨੨ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
וַיִּגְדַּל֙ הַמֶּ֣לֶךְ שְׁלֹמֹ֔ה מִכֹּ֖ל מַלְכֵ֣י הָאָ֑רֶץ לְעֹ֖שֶׁר וּלְחָכְמָֽה׃ 23
੨੩ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।
וְכָ֨ל־הָאָ֔רֶץ מְבַקְשִׁ֖ים אֶת־פְּנֵ֣י שְׁלֹמֹ֑ה לִשְׁמֹ֙עַ֙ אֶת־חָכְמָתֹ֔ו אֲשֶׁר־נָתַ֥ן אֱלֹהִ֖ים בְּלִבֹּֽו׃ 24
੨੪ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।
וְהֵ֣מָּה מְבִאִ֣ים אִ֣ישׁ מִנְחָתֹ֡ו כְּלֵ֣י כֶסֶף֩ וּכְלֵ֨י זָהָ֤ב וּשְׂלָמֹות֙ וְנֵ֣שֶׁק וּבְשָׂמִ֔ים סוּסִ֖ים וּפְרָדִ֑ים דְּבַר־שָׁנָ֖ה בְּשָׁנָֽה׃ ס 25
੨੫ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।
וַיֶּאֱסֹ֣ף שְׁלֹמֹה֮ רֶ֣כֶב וּפָרָשִׁים֒ וַיְהִי־לֹ֗ו אֶ֤לֶף וְאַרְבַּע־מֵאֹות֙ רֶ֔כֶב וּשְׁנֵים־עָשָׂ֥ר אֶ֖לֶף פָּֽרָשִׁ֑ים וַיַּנְחֵם֙ בְּעָרֵ֣י הָרֶ֔כֶב וְעִם־הַמֶּ֖לֶךְ בִּירוּשָׁלָֽ͏ִם׃ 26
੨੬ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।
וַיִּתֵּ֨ן הַמֶּ֧לֶךְ אֶת־הַכֶּ֛סֶף בִּירוּשָׁלַ֖͏ִם כָּאֲבָנִ֑ים וְאֵ֣ת הָאֲרָזִ֗ים נָתַ֛ן כַּשִּׁקְמִ֥ים אֲשֶׁר־בַּשְּׁפֵלָ֖ה לָרֹֽב׃ 27
੨੭ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈ।
וּמֹוצָ֧א הַסּוּסִ֛ים אֲשֶׁ֥ר לִשְׁלֹמֹ֖ה מִמִּצְרָ֑יִם וּמִקְוֵ֕ה סֹחֲרֵ֣י הַמֶּ֔לֶךְ יִקְח֥וּ מִקְוֵ֖ה בִּמְחִֽיר׃ 28
੨੮ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
וַֽ֠תַּעֲלֶה וַתֵּצֵ֨א מֶרְכָּבָ֤ה מִמִּצְרַ֙יִם֙ בְּשֵׁ֣שׁ מֵאֹ֣ות כֶּ֔סֶף וְס֖וּס בַּחֲמִשִּׁ֣ים וּמֵאָ֑ה וְ֠כֵן לְכָל־מַלְכֵ֧י הַחִתִּ֛ים וּלְמַלְכֵ֥י אֲרָ֖ם בְּיָדָ֥ם יֹצִֽאוּ׃ פ 29
੨੯ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।

< 1 מְלָכִים 10 >