< 2 מְלָכִים 9 >

וֶאֱלִישָׁע֙ הַנָּבִ֔יא קָרָ֕א לְאַחַ֖ד מִבְּנֵ֣י הַנְּבִיאִ֑ים וַיֹּ֨אמֶר לֹ֜ו חֲגֹ֣ר מָתְנֶ֗יךָ וְ֠קַח פַּ֣ךְ הַשֶּׁ֤מֶן הַזֶּה֙ בְּיָדֶ֔ךָ וְלֵ֖ךְ רָמֹ֥ת גִּלְעָֽד׃ 1
ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।
וּבָ֖אתָ שָׁ֑מָּה וּרְאֵֽה־שָׁ֠ם יֵה֨וּא בֶן־יְהֹושָׁפָ֜ט בֶּן־נִמְשִׁ֗י וּבָ֙אתָ֙ וַהֲקֵֽמֹתֹו֙ מִתֹּ֣וך אֶחָ֔יו וְהֵבֵיאתָ֥ אֹתֹ֖ו חֶ֥דֶר בְּחָֽדֶר׃ 2
ਜਦ ਤੂੰ ਉੱਥੇ ਪਹੁੰਚੇ ਤਦ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੂੰ ਲੱਭ ਲਈਂ ਅਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ।
וְלָקַחְתָּ֤ פַךְ־הַשֶּׁ֙מֶן֙ וְיָצַקְתָּ֣ עַל־רֹאשֹׁ֔ו וְאָֽמַרְתָּ֙ כֹּֽה־אָמַ֣ר יְהוָ֔ה מְשַׁחְתִּ֥יךָֽ לְמֶ֖לֶךְ אֶל־יִשְׂרָאֵ֑ל וּפָתַחְתָּ֥ הַדֶּ֛לֶת וְנַ֖סְתָּה וְלֹ֥א תְחַכֶּֽה׃ 3
ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਲ੍ਹ ਦੇਈਂ ਅਤੇ ਆਖੀਂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਭੱਜ ਜਾਈਂ ਅਤੇ ਨਾ ਠਹਿਰੀਂ।
וַיֵּ֧לֶךְ הַנַּ֛עַר הַנַּ֥עַר הַנָּבִ֖יא רָמֹ֥ת גִּלְעָֽד׃ 4
ਇਸ ਲਈ ਉਹ ਜੁਆਨ ਅਰਥਾਤ ਉਹ ਜੁਆਨ ਨਬੀ ਰਾਮੋਥ ਗਿਲਆਦ ਨੂੰ ਗਿਆ।
וַיָּבֹ֗א וְהִנֵּ֨ה שָׂרֵ֤י הַחַ֙יִל֙ יֹֽשְׁבִ֔ים וַיֹּ֕אמֶר דָּבָ֥ר לִ֛י אֵלֶ֖יךָ הַשָּׂ֑ר וַיֹּ֤אמֶר יֵהוּא֙ אֶל־מִ֣י מִכֻּלָּ֔נוּ וַיֹּ֖אמֶר אֵלֶ֥יךָ הַשָּֽׂר׃ 5
ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ।
וַיָּ֙קָם֙ וַיָּבֹ֣א הַבַּ֔יְתָה וַיִּצֹ֥ק הַשֶּׁ֖מֶן אֶל־רֹאשֹׁ֑ו וַיֹּ֣אמֶר לֹ֗ו כֹּֽה־אָמַ֤ר יְהוָה֙ אֱלֹהֵ֣י יִשְׂרָאֵ֔ל מְשַׁחְתִּ֧יךָֽ לְמֶ֛לֶךְ אֶל־עַ֥ם יְהוָ֖ה אֶל־יִשְׂרָאֵֽל׃ 6
ਤਦ ਉਹ ਉੱਠ ਕੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਲ੍ਹ ਦਿੱਤਾ ਅਤੇ ਉਸ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ।
וְהִ֨כִּיתָ֔ה אֶת־בֵּ֥ית אַחְאָ֖ב אֲדֹנֶ֑יךָ וְנִקַּמְתִּ֞י דְּמֵ֣י ׀ עֲבָדַ֣י הַנְּבִיאִ֗ים וּדְמֵ֛י כָּל־עַבְדֵ֥י יְהוָ֖ה מִיַּ֥ד אִיזָֽבֶל׃ 7
ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਤਾਂ ਕਿ ਮੈਂ ਆਪਣੇ ਦਾਸ ਨਬੀਆਂ ਦੇ ਲਹੂ ਦਾ ਅਤੇ ਯਹੋਵਾਹ ਦੇ ਸਭ ਦਾਸਾਂ ਦੇ ਲਹੂ ਦਾ ਬਦਲਾ ਈਜ਼ਬਲ ਦੇ ਹੱਥੋਂ ਲਵਾਂ।
וְאָבַ֖ד כָּל־בֵּ֣ית אַחְאָ֑ב וְהִכְרַתִּ֤י לְאַחְאָב֙ מַשְׁתִּ֣ין בְּקִ֔יר וְעָצ֥וּר וְעָז֖וּב בְּיִשְׂרָאֵֽל׃ 8
ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਤੇ ਮੈਂ ਅਹਾਬ ਤੋਂ ਹਰੇਕ ਲੜਕੇ ਨੂੰ, ਇਸਰਾਏਲ ਵਿੱਚ ਹਰ ਗੁਲਾਮ ਨੂੰ ਅਤੇ ਹਰ ਅਜ਼ਾਦ ਨੂੰ ਕੱਟ ਦਿਆਂਗਾ।
וְנָֽתַתִּי֙ אֶת־בֵּ֣ית אַחְאָ֔ב כְּבֵ֖ית יָרָבְעָ֣ם בֶּן־נְבָ֑ט וּכְבֵ֖ית בַּעְשָׁ֥א בֶן־אֲחִיָּֽה׃ 9
ਮੈਂ ਅਹਾਬ ਦੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗੂੰ ਕਰ ਛੱਡਾਂਗਾ।
וְאֶת־אִיזֶ֜בֶל יֹאכְל֧וּ הַכְּלָבִ֛ים בְּחֵ֥לֶק יִזְרְעֶ֖אל וְאֵ֣ין קֹבֵ֑ר וַיִּפְתַּ֥ח הַדֶּ֖לֶת וַיָּנֹֽס׃ 10
੧੦ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ।
וְיֵה֗וּא יָצָא֙ אֶל־עַבְדֵ֣י אֲדֹנָ֔יו וַיֹּ֤אמֶר לֹו֙ הֲשָׁלֹ֔ום מַדּ֛וּעַ בָּֽא־הַמְשֻׁגָּ֥ע הַזֶּ֖ה אֵלֶ֑יךָ וַיֹּ֣אמֶר אֲלֵיהֶ֔ם אַתֶּ֛ם יְדַעְתֶּ֥ם אֶת־הָאִ֖ישׁ וְאֶת־שִׂיחֹֽו׃ 11
੧੧ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ।
וַיֹּאמְר֣וּ שֶׁ֔קֶר הַגֶּד־נָ֖א לָ֑נוּ וַיֹּ֗אמֶר כָּזֹ֤את וְכָזֹאת֙ אָמַ֤ר אֵלַי֙ לֵאמֹ֔ר כֹּ֚ה אָמַ֣ר יְהוָ֔ה מְשַׁחְתִּ֥יךָֽ לְמֶ֖לֶךְ אֶל־יִשְׂרָאֵֽל׃ 12
੧੨ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ।
וַֽיְמַהֲר֗וּ וַיִּקְחוּ֙ אִ֣ישׁ בִּגְדֹ֔ו וַיָּשִׂ֥ימוּ תַחְתָּ֖יו אֶל־גֶּ֣רֶם הַֽמַּעֲלֹ֑ות וַֽיִּתְקְעוּ֙ בַּשֹּׁופָ֔ר וַיֹּאמְר֖וּ מָלַ֥ךְ יֵהֽוּא׃ 13
੧੩ਤਦ ਉਹਨਾਂ ਨੇ ਛੇਤੀ ਕੀਤੀ ਅਤੇ ਹਰੇਕ ਆਦਮੀ ਨੇ ਆਪਣੇ ਕੱਪੜੇ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਤੇ ਤੁਰ੍ਹੀ ਵਜਾ ਕੇ ਆਖਿਆ ਕਿ ਯੇਹੂ ਰਾਜਾ ਹੈ।
וַיִּתְקַשֵּׁ֗ר יֵה֛וּא בֶּן־יְהֹושָׁפָ֥ט בֶּן־נִמְשִׁ֖י אֶל־יֹורָ֑ם וְיֹורָם֩ הָיָ֨ה שֹׁמֵ֜ר בְּרָמֹ֣ת גִּלְעָ֗ד ה֚וּא וְכָל־יִשְׂרָאֵ֔ל מִפְּנֵ֥י חֲזָאֵ֖ל מֶֽלֶךְ־אֲרָֽם׃ 14
੧੪ਇਸ ਤਰ੍ਹਾਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਰਾਜਦ੍ਰੋਹ ਕੀਤਾ ਅਤੇ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਦੇ ਨਾਲ ਰਾਮੋਥ ਗਿਲਆਦ ਦੀ ਦੇਖਭਾਲ ਕਰਦਾ ਸੀ।
וַיָּשָׁב֩ יְהֹורָ֨ם הַמֶּ֜לֶךְ לְהִתְרַפֵּ֣א בִיְזְרְעֶ֗אל מִן־הַמַּכִּים֙ אֲשֶׁ֣ר יַכֻּ֣הוּ אֲרַמִּ֔ים בְּהִלָּ֣חֲמֹ֔ו אֶת־חֲזָאֵ֖ל מֶ֣לֶךְ אֲרָ֑ם וַיֹּ֤אמֶר יֵהוּא֙ אִם־יֵ֣שׁ נַפְשְׁכֶ֔ם אַל־יֵצֵ֤א פָלִיט֙ מִן־הָעִ֔יר לָלֶ֖כֶת לַגִּיד (לְהַגִּ֥יד) בְּיִזְרְעֶֽאל׃ 15
੧੫ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ।
וַיִּרְכַּ֤ב יֵהוּא֙ וַיֵּ֣לֶךְ יִזְרְעֶ֔אלָה כִּ֥י יֹורָ֖ם שֹׁכֵ֣ב שָׁ֑מָּה וֽ͏ַאֲחַזְיָה֙ מֶ֣לֶךְ יְהוּדָ֔ה יָרַ֖ד לִרְאֹ֥ות אֶת־יֹורָֽם׃ 16
੧੬ਅਤੇ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।
וְהַצֹּפֶה֩ עֹמֵ֨ד עַֽל־הַמִּגְדָּ֜ל בְּיִזְרְעֶ֗אל וַיַּ֞רְא אֶת־שִׁפְעַ֤ת יֵהוּא֙ בְּבֹאֹ֔ו וַיֹּ֕אמֶר שִׁפְעַ֖ת אֲנִ֣י רֹאֶ֑ה וַיֹּ֣אמֶר יְהֹורָ֗ם קַ֥ח רַכָּ֛ב וּֽשְׁלַ֥ח לִקְרָאתָ֖ם וְיֹאמַ֥ר הֲשָׁלֹֽום׃ 17
੧੭ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ?”
וַיֵּלֶךְ֩ רֹכֵ֨ב הַסּ֜וּס לִקְרָאתֹ֗ו וַיֹּ֙אמֶר֙ כֹּֽה־אָמַ֤ר הַמֶּ֙לֶךְ֙ הֲשָׁלֹ֔ום וַיֹּ֧אמֶר יֵה֛וּא מַה־לְּךָ֥ וּלְשָׁלֹ֖ום סֹ֣ב אֶֽל־אַחֲרָ֑י וַיַּגֵּ֤ד הַצֹּפֶה֙ לֵאמֹ֔ר בָּֽא־הַמַּלְאָ֥ךְ עַד־הֵ֖ם וְלֹֽא־שָֽׁב׃ 18
੧੮ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ।
וַיִּשְׁלַ֗ח רֹכֵ֣ב סוּס֮ שֵׁנִי֒ וַיָּבֹ֣א אֲלֵהֶ֔ם וַיֹּ֛אמֶר כֹּֽה־אָמַ֥ר הַמֶּ֖לֶךְ שָׁלֹ֑ום וַיֹּ֧אמֶר יֵה֛וּא מַה־לְּךָ֥ וּלְשָׁלֹ֖ום סֹ֥ב אֶֽל־אַחֲרָֽי׃ 19
੧੯ਤਦ ਉਹ ਨੇ ਦੂਜੇ ਸਵਾਰ ਨੂੰ ਭੇਜਿਆ ਅਤੇ ਉਸ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਯੇਹੂ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲ।”
וַיַגֵּ֤ד הַצֹּפֶה֙ לֵאמֹ֔ר בָּ֥א עַד־אֲלֵיהֶ֖ם וְלֹֽא־שָׁ֑ב וְהַמִּנְהָ֗ג כְּמִנְהַג֙ יֵה֣וּא בֶן־נִמְשִׁ֔י כִּ֥י בְשִׁגָּעֹ֖ון יִנְהָֽג׃ 20
੨੦ਤਦ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ ਅਤੇ ਹੱਕਣਾ ਨਿਮਸ਼ੀ ਦੇ ਪੁੱਤਰ ਯੇਹੂ ਦੇ ਹੱਕਣ ਵਰਗਾ ਹੈ ਕਿਉਂ ਜੋ ਉਹ ਬਹੁਤ ਤੇਜ਼ੀ ਨਾਲ ਹੱਕਦਾ ਹੁੰਦਾ ਹੈ।
וַיֹּ֤אמֶר יְהֹורָם֙ אֱסֹ֔ר וַיֶּאְסֹ֖ר רִכְבֹּ֑ו וַיֵּצֵ֣א יְהֹורָ֣ם מֶֽלֶךְ־יִ֠שְׂרָאֵל וַאֲחַזְיָ֨הוּ מֶֽלֶךְ־יְהוּדָ֜ה אִ֣ישׁ בְּרִכְבֹּ֗ו וַיֵּֽצְאוּ֙ לִקְרַ֣את יֵה֔וּא וַיִּמְצָאֻ֔הוּ בְּחֶלְקַ֖ת נָבֹ֥ות הַיִּזְרְעֵאלִֽי׃ 21
੨੧ਤਦ ਯੋਰਾਮ ਨੇ ਆਖਿਆ, ਜੋੜ ਦੇ। ਉਨ੍ਹਾਂ ਨੇ ਉਹ ਦਾ ਰੱਥ ਜੋੜ ਦਿੱਤਾ। ਤਦ ਇਸਰਾਏਲ ਦਾ ਰਾਜਾ ਯੋਰਾਮ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਆਪਣੇ-ਆਪਣੇ ਰੱਥ ਉੱਤੇ ਨਿੱਕਲ ਕੇ ਯੇਹੂ ਨੂੰ ਮਿਲਣ ਲਈ ਗਏ ਅਤੇ ਯਿਜ਼ਰਏਲੀ ਨਾਬੋਥ ਦੀ ਭੂਮੀ ਵਿੱਚ ਉਹ ਨੂੰ ਜਾ ਮਿਲੇ।
וַיְהִ֗י כִּרְאֹ֤ות יְהֹורָם֙ אֶת־יֵה֔וּא וַיֹּ֖אמֶר הֲשָׁלֹ֣ום יֵה֑וּא וַיֹּ֙אמֶר֙ מָ֣ה הַשָּׁלֹ֔ום עַד־זְנוּנֵ֞י אִיזֶ֧בֶל אִמְּךָ֛ וּכְשָׁפֶ֖יהָ הָרַבִּֽים׃ 22
੨੨ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?
וַיַּהֲפֹ֧ךְ יְהֹורָ֛ם יָדָ֖יו וַיָּנֹ֑ס וַיֹּ֥אמֶר אֶל־אֲחַזְיָ֖הוּ מִרְמָ֥ה אֲחַזְיָֽה׃ 23
੨੩ਤਦ ਯੋਰਾਮ ਨੇ ਵਾਗਾਂ ਮੋੜੀਆਂ ਅਤੇ ਭੱਜ ਤੁਰਿਆ ਅਤੇ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਧੋਖਾ ਹੈ! ਭੱਜ।
וְיֵה֞וּא מִלֵּ֧א יָדֹ֣ו בַקֶּ֗שֶׁת וַיַּ֤ךְ אֶת־יְהֹורָם֙ בֵּ֣ין זְרֹעָ֔יו וַיֵּצֵ֥א הַחֵ֖צִי מִלִּבֹּ֑ו וַיִּכְרַ֖ע בְּרִכְבֹּֽו׃ 24
੨੪ਤਦ ਯੇਹੂ ਨੇ ਆਪਣਾ ਧਣੁੱਖ ਜ਼ੋਰ ਨਾਲ ਖਿੱਚਿਆ ਅਤੇ ਯੋਰਾਮ ਦੇ ਮੋਢਿਆਂ ਦੇ ਵਿਚਕਾਰ ਮਾਰਿਆ, ਤੀਰ ਉਹ ਦੇ ਦਿਲ ਵਿੱਚੋਂ ਹੋ ਕੇ ਨਿੱਕਲਿਆ ਅਤੇ ਉਹ ਆਪਣੇ ਰੱਥ ਵਿੱਚ ਹੀ ਡਿੱਗ ਪਿਆ।
וַיֹּ֗אמֶר אֶל־בִּדְקַר֙ שְׁלֹשָׁה (שָֽׁלִשֹׁ֔ו) שָׂ֚א הַשְׁלִכֵ֔הוּ בְּחֶלְקַ֕ת שְׂדֵ֖ה נָבֹ֣ות הַיִּזְרְעֵאלִ֑י כִּֽי־זְכֹ֞ר אֲנִ֣י וָאַ֗תָּה אֵ֣ת רֹכְבִ֤ים צְמָדִים֙ אַֽחֲרֵי֙ אַחְאָ֣ב אָבִ֔יו וַֽיהוָה֙ נָשָׂ֣א עָלָ֔יו אֶת־הַמַּשָּׂ֖א הַזֶּֽה׃ 25
੨੫ਤਦ ਉਸ ਨੇ ਆਪਣੇ ਇੱਕ ਅਹੁਦੇਦਾਰ ਬਿਦਕਰ ਨੂੰ ਆਖਿਆ, ਉਹ ਨੂੰ ਚੁੱਕ ਕੇ ਯਿਜ਼ਰਏਲੀ ਨਾਬੋਥ ਦੇ ਖੇਤ ਦੇ ਹਿੱਸੇ ਵਿੱਚ ਸੁੱਟ ਦੇ ਕਿਉਂ ਜੋ ਚੇਤੇ ਕਰ ਕਿ ਜਦ ਮੈਂ ਤੇ ਤੂੰ ਦੋਵੇਂ ਰਲ ਕੇ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਜਾਂਦੇ ਸੀ ਤਦ ਯਹੋਵਾਹ ਨੇ ਉਹ ਦੇ ਉੱਤੇ ਇਹੋ ਹੁਕਮ ਲਾਇਆ ਸੀ।
אִם־לֹ֡א אֶת־דְּמֵ֣י נָבֹות֩ וְאֶת־דְּמֵ֨י בָנָ֜יו רָאִ֤יתִי אֶ֙מֶשׁ֙ נְאֻם־יְהוָ֔ה וְשִׁלַּמְתִּ֥י לְךָ֛ בַּחֶלְקָ֥ה הַזֹּ֖את נְאֻם־יְהוָ֑ה וְעַתָּ֗ה שָׂ֧א הַשְׁלִכֵ֛הוּ בַּחֶלְקָ֖ה כִּדְבַ֥ר יְהוָֽה׃ 26
੨੬ਸੱਚ-ਮੁੱਚ ਮੈਂ ਅੱਜ-ਕੱਲ ਹੀ ਨਾਬੋਥ ਦਾ ਲਹੂ ਅਤੇ ਉਹ ਦੇ ਪੁੱਤਰਾਂ ਦਾ ਲਹੂ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। ਮੈਂ ਇਸ ਖੇਤ ਵਿੱਚ ਤੈਨੂੰ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। ਇਸ ਲਈ ਹੁਣ ਯਹੋਵਾਹ ਦੇ ਵਾਕ ਅਨੁਸਾਰ ਉਹ ਨੂੰ ਚੁੱਕ ਕੇ ਉਸੇ ਥਾਂ ਸੁੱਟ ਦੇ।
וַאֲחַזְיָ֤ה מֶֽלֶךְ־יְהוּדָה֙ רָאָ֔ה וַיָּ֕נָס דֶּ֖רֶךְ בֵּ֣ית הַגָּ֑ן וַיִּרְדֹּ֨ף אַחֲרָ֜יו יֵה֗וּא וַ֠יֹּאמֶר גַּם־אֹתֹ֞ו הַכֻּ֣הוּ אֶל־הַמֶּרְכָּבָ֗ה בְּמַֽעֲלֵה־גוּר֙ אֲשֶׁ֣ר אֶֽת־יִבְלְעָ֔ם וַיָּ֥נָס מְגִדֹּ֖ו וַיָּ֥מָת שָֽׁם׃ 27
੨੭ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ।
וַיַּרְכִּ֧בוּ אֹתֹ֛ו עֲבָדָ֖יו יְרוּשָׁלָ֑͏ְמָה וַיִּקְבְּר֨וּ אֹתֹ֧ו בִקְבֻרָתֹ֛ו עִם־אֲבֹתָ֖יו בְּעִ֥יר דָּוִֽד׃ פ 28
੨੮ਤਦ ਉਹ ਦੇ ਨੌਕਰ ਉਹ ਨੂੰ ਰੱਥ ਵਿੱਚ ਰੱਖ ਕੇ ਯਰੂਸ਼ਲਮ ਨੂੰ ਲਿਆਏ ਅਤੇ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ।
וּבִשְׁנַת֙ אַחַ֣ת עֶשְׂרֵ֣ה שָׁנָ֔ה לְיֹורָ֖ם בֶּן־אַחְאָ֑ב מָלַ֥ךְ אֲחַזְיָ֖ה עַל־יְהוּדָֽה׃ 29
੨੯ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਗਿਆਰਵੇਂ ਸਾਲ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।
וַיָּבֹ֥וא יֵה֖וּא יִזְרְעֶ֑אלָה וְאִיזֶ֣בֶל שָׁמְעָ֗ה וַתָּ֨שֶׂם בַּפּ֤וּךְ עֵינֶ֙יהָ֙ וַתֵּ֣יטֶב אֶת־רֹאשָׁ֔הּ וַתַּשְׁקֵ֖ף בְּעַ֥ד הַחַלֹּֽון׃ 30
੩੦ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ।
וְיֵה֖וּא בָּ֣א בַשָּׁ֑עַר וַתֹּ֣אמֶר הֲשָׁלֹ֔ום זִמְרִ֖י הֹרֵ֥ג אֲדֹנָֽיו׃ 31
੩੧ਜਦ ਯੇਹੂ ਫਾਟਕ ਵਿੱਚ ਪਹੁੰਚਿਆ, ਉਹ ਬੋਲੀ, ਹੇ ਜ਼ਿਮਰੀ ਆਪਣੇ ਸੁਆਮੀ ਦੇ ਮਾਰਨ ਵਾਲੇ ਸ਼ਾਂਤ ਤਾਂ ਹਨ?
וַיִּשָּׂ֤א פָנָיו֙ אֶל־הַ֣חַלֹּ֔ון וַיֹּ֕אמֶר מִ֥י אִתִּ֖י מִ֑י וַיַּשְׁקִ֣יפוּ אֵלָ֔יו שְׁנַ֥יִם שְׁלֹשָׁ֖ה סָרִיסִֽים׃ 32
੩੨ਉਸ ਨੇ ਖਿੜਕੀ ਵੱਲ ਮੂੰਹ ਚੁੱਕ ਕੇ ਆਖਿਆ, ਮੇਰੇ ਵੱਲ ਕੌਣ ਹੈ? ਕੌਣ? ਅਤੇ ਦੋ ਤਿੰਨ ਖੋਜ਼ਿਆਂ ਨੇ ਉਹ ਦੀ ਵੱਲ ਵੇਖਿਆ।
וַיֹּ֥אמֶר שִׁמְטֻהוּ (שִׁמְט֖וּהָ) וַֽיִּשְׁמְט֑וּהָ וַיִּ֨ז מִדָּמָ֧הּ אֶל־הַקִּ֛יר וְאֶל־הַסּוּסִ֖ים וַֽיִּרְמְסֶֽנָּה׃ 33
੩੩ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ।
וַיָּבֹ֖א וַיֹּ֣אכַל וַיֵּ֑שְׁתְּ וַיֹּ֗אמֶר פִּקְדוּ־נָ֞א אֶת־הָאֲרוּרָ֤ה הַזֹּאת֙ וְקִבְר֔וּהָ כִּ֥י בַת־מֶ֖לֶךְ הִֽיא׃ 34
੩੪ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ।
וַיֵּלְכ֖וּ לְקָבְרָ֑הּ וְלֹא־מָ֣צְאוּ בָ֗הּ כִּ֧י אִם־הַגֻּלְגֹּ֛לֶת וְהָרַגְלַ֖יִם וְכַפֹּ֥ות הַיָּדָֽיִם׃ 35
੩੫ਉਹ ਉਸ ਨੂੰ ਦੱਬਣ ਲਈ ਗਏ ਪਰ ਖੋਪੜੀ, ਪੈਰਾਂ ਅਤੇ ਉਹ ਦੇ ਹੱਥਾਂ ਦੀਆਂ ਹਥੇਲੀਆਂ ਤੋਂ ਬਿਨ੍ਹਾਂ ਉਸ ਦਾ ਹੋਰ ਕੁਝ ਵੀ ਨਾ ਮਿਲਿਆ।
וַיָּשֻׁבוּ֮ וַיַּגִּ֣ידוּ לֹו֒ וַיֹּ֙אמֶר֙ דְּבַר־יְהוָ֣ה ה֔וּא אֲשֶׁ֣ר דִּבֶּ֗ר בְּיַד־עַבְדֹּ֛ו אֵלִיָּ֥הוּ הַתִּשְׁבִּ֖י לֵאמֹ֑ר בְּחֵ֣לֶק יִזְרְעֶ֔אל יֹאכְל֥וּ הַכְּלָבִ֖ים אֶת־בְּשַׂ֥ר אִיזָֽבֶל׃ 36
੩੬ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ।
וְהָיָת (וְֽהָיְתָ֞ה) נִבְלַ֣ת אִיזֶ֗בֶל כְּדֹ֛מֶן עַל־פְּנֵ֥י הַשָּׂדֶ֖ה בְּחֵ֣לֶק יִזְרְעֶ֑אל אֲשֶׁ֥ר לֹֽא־יֹאמְר֖וּ זֹ֥את אִיזָֽבֶל׃ פ 37
੩੭ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ।

< 2 מְלָכִים 9 >