< 2 שְׁמוּאֵל 13 >

וַיְהִ֣י אֽ͏ַחֲרֵי־כֵ֗ן וּלְאַבְשָׁלֹ֧ום בֶּן־דָּוִ֛ד אָחֹ֥ות יָפָ֖ה וּשְׁמָ֣הּ תָּמָ֑ר וַיֶּאֱהָבֶ֖הָ אַמְנֹ֥ון בֶּן־דָּוִֽד׃ 1
ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਦੇ ਪੁੱਤਰ ਅਬਸ਼ਾਲੋਮ ਦੀ ਤਾਮਾਰ ਨਾਮ ਦੀ ਇੱਕ ਭੈਣ ਜੋ ਬਹੁਤ ਸੋਹਣੀ ਸੀ। ਦਾਊਦ ਦਾ ਪੁੱਤਰ ਅਮਨੋਨ ਉਸ ਨਾਲ ਪ੍ਰੇਮ ਕਰਨ ਲੱਗਾ।
וַיֵּ֨צֶר לְאַמְנֹ֜ון לְהִתְחַלֹּ֗ות בַּֽעֲבוּר֙ תָּמָ֣ר אֲחֹתֹ֔ו כִּ֥י בְתוּלָ֖ה הִ֑יא וַיִּפָּלֵא֙ בְּעֵינֵ֣י אַמְנֹ֔ון לַעֲשֹׂ֥ות לָ֖הּ מְאֽוּמָה׃ 2
ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ।
וּלְאַמְנֹ֣ון רֵ֗עַ וּשְׁמֹו֙ יֹֽונָדָ֔ב בֶּן־שִׁמְעָ֖ה אֲחִ֣י דָוִ֑ד וְיֹ֣ונָדָ֔ב אִ֥ישׁ חָכָ֖ם מְאֹֽד׃ 3
ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਅਮਨੋਨ ਦਾ ਮਿੱਤਰ ਸੀ ਅਤੇ ਇਹ ਯੋਨਾਦਾਬ ਬਹੁਤ ਚਲਾਕ ਮਨੁੱਖ ਸੀ।
וַיֹּ֣אמֶר לֹ֗ו מַדּ֣וּעַ אַ֠תָּה כָּ֣כָה דַּ֤ל בֶּן־הַמֶּ֙לֶךְ֙ בַּבֹּ֣קֶר בַּבֹּ֔קֶר הֲלֹ֖וא תַּגִּ֣יד לִ֑י וַיֹּ֤אמֶר לֹו֙ אַמְנֹ֔ון אֶת־תָּמָ֗ר אֲחֹ֛ות אַבְשָׁלֹ֥ם אָחִ֖י אֲנִ֥י אֹהֵֽב׃ 4
ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ।
וַיֹּ֤אמֶר לֹו֙ יְהֹ֣ונָדָ֔ב שְׁכַ֥ב עַל־מִשְׁכָּבְךָ֖ וְהִתְחָ֑ל וּבָ֧א אָבִ֣יךָ לִרְאֹותֶ֗ךָ וְאָמַרְתָּ֣ אֵלָ֡יו תָּ֣בֹא נָא֩ תָמָ֨ר אֲחֹותִ֜י וְתַבְרֵ֣נִי לֶ֗חֶם וְעָשְׂתָ֤ה לְעֵינַי֙ אֶת־הַבִּרְיָ֔ה לְמַ֙עַן֙ אֲשֶׁ֣ר אֶרְאֶ֔ה וְאָכַלְתִּ֖י מִיָּדָֽהּ׃ 5
ਇਸ ਲਈ ਯੋਨਾਦਾਬ ਨੇ ਉਹ ਨੂੰ ਆਖਿਆ, ਤੂੰ ਮੰਜੇ ਉੱਤੇ ਪਿਆ ਰਹਿ ਅਤੇ ਆਪਣੇ ਆਪ ਨੂੰ ਰੋਗੀ ਬਣਾ ਅਤੇ ਜਦ ਤੇਰਾ ਪਿਤਾ ਤੈਨੂੰ ਵੇਖਣ ਆਵੇ ਤਾਂ ਤੂੰ ਉਹ ਨੂੰ ਆਖੀਂ ਕਿ ਮੇਰੀ ਭੈਣ ਤਾਮਾਰ ਨੂੰ ਆਖੋ ਜੋ ਉਹ ਆਵੇ ਅਤੇ ਮੈਨੂੰ ਰੋਟੀ ਖੁਆਵੇ ਅਤੇ ਮੇਰੇ ਸਾਹਮਣੇ ਭੋਜਨ ਪਕਾਵੇ ਜੋ ਮੈਂ ਵੇਖਾਂ ਅਤੇ ਉਹ ਦੇ ਹੱਥੋਂ ਖਾਵਾਂ।
וַיִּשְׁכַּ֥ב אַמְנֹ֖ון וַיִּתְחָ֑ל וַיָּבֹ֨א הַמֶּ֜לֶךְ לִרְאֹתֹ֗ו וַיֹּ֨אמֶר אַמְנֹ֤ון אֶל־הַמֶּ֙לֶךְ֙ תָּֽבֹוא־נָ֞א תָּמָ֣ר אֲחֹתִ֗י וּתְלַבֵּ֤ב לְעֵינַי֙ שְׁתֵּ֣י לְבִבֹ֔ות וְאֶבְרֶ֖ה מִיָּדָֽהּ׃ 6
ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।
וַיִּשְׁלַ֥ח דָּוִ֛ד אֶל־תָּמָ֖ר הַבַּ֣יְתָה לֵאמֹ֑ר לְכִ֣י נָ֗א בֵּ֚ית אַמְנֹ֣ון אָחִ֔יךְ וַעֲשִׂי־לֹ֖ו הַבִּרְיָֽה׃ 7
ਤਦ ਦਾਊਦ ਨੇ ਤਾਮਾਰ ਦੇ ਘਰ ਸੁਨੇਹਾ ਭੇਜਿਆ, ਤੂੰ ਹੁਣ ਆਪਣੇ ਭਰਾ ਅਮਨੋਨ ਦੇ ਘਰ ਜਾ ਅਤੇ ਉਹ ਦੇ ਲਈ ਭੋਜਨ ਤਿਆਰ ਕਰ।
וַתֵּ֣לֶךְ תָּמָ֗ר בֵּ֛ית אַמְנֹ֥ון אָחִ֖יהָ וְה֣וּא שֹׁכֵ֑ב וַתִּקַּ֨ח אֶת־הַבָּצֵ֤ק וַתָּלֹושׁ (וַתָּ֙לָשׁ֙) וַתְּלַבֵּ֣ב לְעֵינָ֔יו וַתְּבַשֵּׁ֖ל אֶת־הַלְּבִבֹֽות׃ 8
ਸੋ ਤਾਮਾਰ ਆਪਣੇ ਭਰਾ ਅਮਨੋਨ ਦੇ ਘਰ ਆਈ ਅਤੇ ਉਹ ਮੰਜੇ ਉੱਤੇ ਪਿਆ ਹੋਇਆ ਸੀ। ਉਸ ਨੇ ਆਟਾ ਗੁੰਨ੍ਹਿਆ ਅਤੇ ਉਹ ਦੇ ਸਾਹਮਣੇ ਪੂਰੀਆਂ ਤਲੀਆਂ,
וַתִּקַּ֤ח אֶת־הַמַּשְׂרֵת֙ וַתִּצֹ֣ק לְפָנָ֔יו וַיְמָאֵ֖ן לֶאֱכֹ֑ול וַיֹּ֣אמֶר אַמְנֹ֗ון הֹוצִ֤יאוּ כָל־אִישׁ֙ מֵֽעָלַ֔י וַיֵּצְא֥וּ כָל־אִ֖ישׁ מֵעָלָֽיו׃ 9
ਉਸ ਨੇ ਥਾਲੀ ਲੈ ਕੇ ਉਨ੍ਹਾਂ ਨੂੰ ਉਹ ਦੇ ਸਾਹਮਣੇ ਰੱਖ ਦਿੱਤਾ ਪਰ ਉਹ ਨੇ ਖਾਣ ਤੋਂ ਮਨ੍ਹਾ ਕੀਤਾ। ਤਦ ਅਮਨੋਨ ਨੇ ਆਪਣੇ ਸੇਵਕਾਂ ਨੂੰ ਆਖਿਆ, ਸਾਰੇ ਲੋਕ ਮੇਰੇ ਕੋਲੋਂ ਬਾਹਰ ਚਲੇ ਜਾਣ ਸੋ ਸਭ ਉਹ ਦੇ ਕੋਲੋਂ ਬਾਹਰ ਚਲੇ ਗਏ।
וַיֹּ֨אמֶר אַמְנֹ֜ון אֶל־תָּמָ֗ר הָבִ֤יאִי הַבִּרְיָה֙ הַחֶדֶ֔ר וְאֶבְרֶ֖ה מִיָּדֵ֑ךְ וַתִּקַּ֣ח תָּמָ֗ר אֶת־הַלְּבִבֹות֙ אֲשֶׁ֣ר עָשָׂ֔תָה וַתָּבֵ֛א לְאַמְנֹ֥ון אָחִ֖יהָ הֶחָֽדְרָה׃ 10
੧੦ਤਦ ਅਮਨੋਨ ਨੇ ਤਾਮਾਰ ਨੂੰ ਆਖਿਆ, ਕੋਠੜੀ ਦੇ ਅੰਦਰ ਭੋਜਨ ਲੈ ਆ ਜੋ ਮੈਂ ਤੇਰੇ ਹੱਥੋਂ ਖਾਵਾਂ। ਸੋ ਤਾਮਾਰ ਨੇ ਉਹ ਪੂਰੀਆਂ ਜੋ ਉਸ ਨੇ ਤਲੀਆਂ ਸਨ ਲਈਆਂ ਅਤੇ ਕੋਠੜੀ ਦੇ ਵਿੱਚ ਆਪਣੇ ਭਰਾ ਅਮਨੋਨ ਦੇ ਕੋਲ ਲੈ ਆਈ।
וַתַּגֵּ֥שׁ אֵלָ֖יו לֽ͏ֶאֱכֹ֑ל וַיַּֽחֲזֶק־בָּהּ֙ וַיֹּ֣אמֶר לָ֔הּ בֹּ֛ואִי שִׁכְבִ֥י עִמִּ֖י אֲחֹותִֽי׃ 11
੧੧ਜਦ ਉਹ ਭੋਜਨ ਖਵਾਉਣ ਲਈ ਉਹ ਦੇ ਸਾਹਮਣੇ ਲੈ ਆਈ ਤਾਂ ਉਹ ਨੇ ਉਸ ਨੂੰ ਫੜ ਲਿਆ ਅਤੇ ਉਸ ਨੂੰ ਆਖਿਆ, ਕੁੜੀਏ, ਮੇਰੇ ਨਾਲ ਸੰਗ ਕਰ!
וַתֹּ֣אמֶר לֹ֗ו אַל־אָחִי֙ אַל־תְּעַנֵּ֔נִי כִּ֛י לֹא־יֽ͏ֵעָשֶׂ֥ה כֵ֖ן בְּיִשְׂרָאֵ֑ל אַֽל־תַּעֲשֵׂ֖ה אֶת־הַנְּבָלָ֥ה הַזֹּֽאת׃ 12
੧੨ਉਹ ਬੋਲੀ, ਨਹੀਂ ਮੇਰੇ ਭਰਾ, ਮੇਰੇ ਨਾਲ ਜ਼ਬਰਦਸਤੀ ਨਾ ਕਰ ਕਿਉਂ ਜੋ ਇਸਰਾਏਲ ਵਿੱਚ ਅਜਿਹਾ ਕੰਮ ਕਰਨਾ ਯੋਗ ਨਹੀਂ! ਤੂੰ ਅਜਿਹੀ ਮੂਰਖਤਾ ਨਾ ਕਰ।
וַאֲנִ֗י אָ֤נָה אֹולִיךְ֙ אֶת־חֶרְפָּתִ֔י וְאַתָּ֗ה תִּהְיֶ֛ה כְּאַחַ֥ד הַנְּבָלִ֖ים בְּיִשְׂרָאֵ֑ל וְעַתָּה֙ דַּבֶּר־נָ֣א אֶל־הַמֶּ֔לֶךְ כִּ֛י לֹ֥א יִמְנָעֵ֖נִי מִמֶּֽךָּ׃ 13
੧੩ਮੈਂ ਆਪਣਾ ਕਲੰਕ ਕਿੱਥੇ ਲਾਹਵਾਂਗੀ ਅਤੇ ਤੂੰ ਇਸਰਾਏਲ ਦੇ ਵਿੱਚ ਮੂਰਖ ਹੋਵੇਂਗਾ! ਤੂੰ ਹੁਣ ਰਾਜਾ ਨੂੰ ਆਖ। ਉਹ ਮੈਨੂੰ ਤੇਰੇ ਨਾਲ ਵਿਆਹ ਤੋਂ ਨਾਂਹ ਨਾ ਕਰੇਗਾ।
וְלֹ֥א אָבָ֖ה לִשְׁמֹ֣עַ בְּקֹולָ֑הּ וַיֶּחֱזַ֤ק מִמֶּ֙נָּה֙ וַיְעַנֶּ֔הָ וַיִּשְׁכַּ֖ב אֹתָֽהּ׃ 14
੧੪ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।
וַיִּשְׂנָאֶ֣הָ אַמְנֹ֗ון שִׂנְאָה֙ גְּדֹולָ֣ה מְאֹ֔ד כִּ֣י גְדֹולָ֗ה הַשִּׂנְאָה֙ אֲשֶׁ֣ר שְׂנֵאָ֔הּ מֵאַהֲבָ֖ה אֲשֶׁ֣ר אֲהֵבָ֑הּ וַֽיֹּאמֶר־לָ֥הּ אַמְנֹ֖ון ק֥וּמִי לֵֽכִי׃ 15
੧੫ਫਿਰ ਅਮਨੋਨ ਨੇ ਉਸ ਦੇ ਨਾਲ ਡਾਢਾ ਵੈਰ ਕੀਤਾ ਅਜਿਹਾ ਵੈਰ ਜੋ ਉਸ ਦੀ ਪ੍ਰੀਤ ਨਾਲੋਂ ਵੀ ਵੱਧ ਸੀ ਅਤੇ ਅਮਨੋਨ ਨੇ ਉਸ ਨੂੰ ਆਖਿਆ, ਉੱਠ, ਚੱਲੀ ਜਾ!
וַתֹּ֣אמֶר לֹ֗ו אַל־אֹודֹ֞ת הָרָעָ֤ה הַגְּדֹולָה֙ הַזֹּ֔את מֵאַחֶ֛רֶת אֲשֶׁר־עָשִׂ֥יתָ עִמִּ֖י לְשַׁלְּחֵ֑נִי וְלֹ֥א אָבָ֖ה לִשְׁמֹ֥עַֽ לָֽהּ׃ 16
੧੬ਤਦ ਉਸ ਨੇ ਉਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਕਿਉਂ ਜੋ ਮੈਨੂੰ ਕੱਢ ਦੇਣ ਬੁਰਿਆਈ ਉਸ ਨਾਲੋਂ ਵੀ ਵੱਧ ਹੈ ਜਿਹੜੀ ਤੂੰ ਮੇਰੇ ਨਾਲ ਸੰਗ ਕਰ ਕੇ ਕੀਤੀ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ।
וַיִּקְרָ֗א אֶֽת־נַעֲרֹו֙ מְשָׁ֣רְתֹ֔ו וַיֹּ֕אמֶר שִׁלְחוּ־נָ֥א אֶת־זֹ֛את מֵעָלַ֖י הַח֑וּצָה וּנְעֹ֥ל הַדֶּ֖לֶת אַחֲרֶֽיהָ׃ 17
੧੭ਤਦ ਅਮਨੋਨ ਨੇ ਆਪਣੇ ਜੁਆਨ ਸੇਵਕ ਨੂੰ ਜੋ ਉਹ ਦੀ ਸੇਵਾ ਕਰਦਾ ਸੀ ਸੱਦ ਕੇ ਆਖਿਆ, ਇਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਦੇ!
וְעָלֶ֙יהָ֙ כְּתֹ֣נֶת פַּסִּ֔ים כִּי֩ כֵ֨ן תִּלְבַּ֧שְׁןָ בְנֹות־הַמֶּ֛לֶךְ הַבְּתוּלֹ֖ת מְעִילִ֑ים וַיֹּצֵ֨א אֹותָ֤הּ מְשָֽׁרְתֹו֙ הַח֔וּץ וְנָעַ֥ל הַדֶּ֖לֶת אַחֲרֶֽיהָ׃ 18
੧੮ਉਸ ਨੇ ਰੰਗ-ਬਿਰੰਗੀ ਕੁੜਤੀ ਪਾਈ ਹੋਈ ਸੀ ਕਿਉਂ ਜੋ ਰਾਜਾ ਦੀਆਂ ਕੁਆਰੀਆਂ ਧੀਆਂ ਇਹੋ ਜਿਹੇ ਬਸਤਰ ਪਹਿਨਦੀਆਂ ਸਨ। ਸੋ, ਉਹ ਦੇ ਸੇਵਕ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਲਿਆ।
וַתִּקַּ֨ח תָּמָ֥ר אֵ֙פֶר֙ עַל־רֹאשָׁ֔הּ וּכְתֹ֧נֶת הַפַּסִּ֛ים אֲשֶׁ֥ר עָלֶ֖יהָ קָרָ֑עָה וַתָּ֤שֶׂם יָדָהּ֙ עַל־רֹאשָׁ֔הּ וַתֵּ֥לֶךְ הָלֹ֖וךְ וְזָעָֽקָה׃ 19
੧੯ਤਾਮਾਰ ਨੇ ਸਿਰ ਉੱਤੇ ਸੁਆਹ ਪਾਈ ਅਤੇ ਉਹ ਰੰਗ-ਬਿਰੰਗੀ ਕੁੜਤੀ ਜੋ ਪਹਿਨੀ ਹੋਈ ਸੀ ਪਾੜ ਸੁੱਟੀ ਅਤੇ ਸਿਰ ਉੱਤੇ ਹੱਥ ਧਰ ਕੇ ਚੀਕਾਂ ਮਾਰਦੀ ਹੋਈ ਤੁਰੀ ਜਾਂਦੀ ਸੀ।
וַיֹּ֨אמֶר אֵלֶ֜יהָ אַבְשָׁלֹ֣ום אָחִ֗יהָ הַאֲמִינֹ֣ון אָחִיךְ֮ הָיָ֣ה עִמָּךְ֒ וְעַתָּ֞ה אֲחֹותִ֤י הַחֲרִ֙ישִׁי֙ אָחִ֣יךְ ה֔וּא אַל־תָּשִׁ֥יתִי אֶת־לִבֵּ֖ךְ לַדָּבָ֣ר הַזֶּ֑ה וַתֵּ֤שֶׁב תָּמָר֙ וְשֹׁ֣מֵמָ֔ה בֵּ֖ית אַבְשָׁלֹ֥ום אָחִֽיהָ׃ 20
੨੦ਉਸ ਦੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ ਕੀ ਤੇਰੇ ਭਰਾ ਅਮਨੋਨ ਨੇ ਤੇਰੇ ਨਾਲ ਕੁਝ ਕੀਤਾ? ਪਰ ਹੇ ਮੇਰੀ ਭੈਣ, ਹੁਣ ਚੁੱਪ ਰਹਿ ਕਿਉਂ ਜੋ ਉਹ ਤੇਰਾ ਭਰਾ ਹੈ ਅਤੇ ਇਸ ਗੱਲ ਲਈ ਮਨ ਵਿੱਚ ਫ਼ਿਕਰ ਨਾ ਕਰ। ਤਦ ਤਾਮਾਰ ਆਪਣੇ ਭਰਾ ਅਬਸ਼ਾਲੋਮ ਦੇ ਘਰ ਵਿੱਚ ਉਦਾਸ ਹੋ ਕੇ ਬੈਠੀ ਰਹੀ।
וְהַמֶּ֣לֶךְ דָּוִ֔ד שָׁמַ֕ע אֵ֥ת כָּל־הַדְּבָרִ֖ים הָאֵ֑לֶּה וַיִּ֥חַר לֹ֖ו מְאֹֽד׃ 21
੨੧ਜਦ ਦਾਊਦ ਰਾਜਾ ਨੇ ਇਹ ਸਾਰੀਆਂ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਭੜਕ ਪਿਆ।
וְלֹֽא־דִבֶּ֧ר אַבְשָׁלֹ֛ום עִם־אַמְנֹ֖ון לְמֵרָ֣ע וְעַד־טֹ֑וב כִּֽי־שָׂנֵ֤א אַבְשָׁלֹום֙ אֶת־אַמְנֹ֔ון עַל־דְּבַר֙ אֲשֶׁ֣ר עִנָּ֔ה אֵ֖ת תָּמָ֥ר אֲחֹתֹֽו׃ פ 22
੨੨ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
וַֽיְהִי֙ לִשְׁנָתַ֣יִם יָמִ֔ים וַיִּהְי֤וּ גֹֽזְזִים֙ לְאַבְשָׁלֹ֔ום בְּבַ֥עַל חָצֹ֖ור אֲשֶׁ֣ר עִם־אֶפְרָ֑יִם וַיִּקְרָ֥א אַבְשָׁלֹ֖ום לְכָל־בְּנֵ֥י הַמֶּֽלֶךְ׃ 23
੨੩ਅਜਿਹਾ ਹੋਇਆ ਜੋ ਪੂਰੇ ਦੋ ਸਾਲ ਪਿੱਛੋਂ ਅਬਸ਼ਾਲੋਮ ਨੇ ਇਫ਼ਰਾਈਮ ਦੇ ਕੋਲ ਬਆਲ-ਹਸੋਰ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰਵਾਈ ਅਤੇ ਅਬਸ਼ਾਲੋਮ ਨੇ ਰਾਜੇ ਦੇ ਸਾਰੇ ਪੁੱਤਰਾਂ ਨੂੰ ਉੱਥੇ ਬੁਲਾਇਆ।
וַיָּבֹ֤א אַבְשָׁלֹום֙ אֶל־הַמֶּ֔לֶךְ וַיֹּ֕אמֶר הִנֵּה־נָ֥א גֹזְזִ֖ים לְעַבְדֶּ֑ךָ יֵֽלֶךְ־נָ֥א הַמֶּ֛לֶךְ וַעֲבָדָ֖יו עִם־עַבְדֶּֽךָ׃ 24
੨੪ਅਬਸ਼ਾਲੋਮ ਰਾਜੇ ਕੋਲ ਆਇਆ ਅਤੇ ਆਖਿਆ, ਵੇਖੋ, ਤੇਰੇ ਸੇਵਕ ਦੇ ਉੱਨ ਕਤਰਨ ਵਾਲੇ ਉੱਥੇ ਹਨ ਸੋ ਹੁਣ ਮੈਂ ਬੇਨਤੀ ਕਰਦਾ ਹਾਂ ਕਿ ਰਾਜਾ ਅਤੇ ਉਹ ਦੇ ਦਾਸ ਤੇਰੇ ਸੇਵਕ ਨਾਲ ਚੱਲਣ।
וַיֹּ֨אמֶר הַמֶּ֜לֶךְ אֶל־אַבְשָׁלֹ֗ום אַל־בְּנִי֙ אַל־נָ֤א נֵלֵךְ֙ כֻּלָּ֔נוּ וְלֹ֥א נִכְבַּ֖ד עָלֶ֑יךָ וַיִּפְרָץ־בֹּ֛ו וְלֹֽא־אָבָ֥ה לָלֶ֖כֶת וַֽיְבָרֲכֵֽהוּ׃ 25
੨੫ਤਦ ਰਾਜੇ ਨੇ ਅਬਸ਼ਾਲੋਮ ਨੂੰ ਆਖਿਆ, ਨਾ ਪੁੱਤਰ ਅਸੀਂ ਸਾਰੇ ਨਹੀਂ ਜਾਂਵਾਂਗੇ ਅਜਿਹਾ ਨਾ ਹੋਵੇ ਜੋ ਤੇਰੇ ਤੇ ਭਾਰੀ ਹੋ ਜਾਈਏ ਅਤੇ ਉਸ ਨੇ ਬੇਨਤੀ ਕੀਤੀ ਪਰ ਉਹ ਨੇ ਜਾਣ ਤੋਂ ਨਾਂਹ ਕੀਤੀ ਪਰ ਉਹ ਨੂੰ ਅਸੀਸ ਦਿੱਤੀ।
וַיֹּ֙אמֶר֙ אַבְשָׁלֹ֔ום וָלֹ֕א יֵֽלֶךְ־נָ֥א אִתָּ֖נוּ אַמְנֹ֣ון אָחִ֑י וַיֹּ֤אמֶר לֹו֙ הַמֶּ֔לֶךְ לָ֥מָּה יֵלֵ֖ךְ עִמָּֽךְ׃ 26
੨੬ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?
וַיִּפְרָץ־בֹּ֖ו אַבְשָׁלֹ֑ום וַיִּשְׁלַ֤ח אִתֹּו֙ אֶת־אַמְנֹ֔ון וְאֵ֖ת כָּל־בְּנֵ֥י הַמֶּֽלֶךְ׃ ס 27
੨੭ਤਦ ਅਬਸ਼ਾਲੋਮ ਨੇ ਉਹ ਨੂੰ ਜ਼ੋਰ ਪਾਇਆ, ਤਾਂ ਉਸ ਨੇ ਅਮਨੋਨ ਨੂੰ ਅਤੇ ਸਾਰੇ ਰਾਜ ਪੁੱਤਰਾਂ ਨੂੰ ਉਹ ਦੇ ਨਾਲ ਜਾਣ ਦਿੱਤਾ।
וַיְצַו֩ אַבְשָׁלֹ֨ום אֶת־נְעָרָ֜יו לֵאמֹ֗ר רְא֣וּ נָ֠א כְּטֹ֨וב לֵב־אַמְנֹ֤ון בַּיַּ֙יִן֙ וְאָמַרְתִּ֣י אֲלֵיכֶ֔ם הַכּ֧וּ אֶת־אַמְנֹ֛ון וַהֲמִתֶּ֥ם אֹתֹ֖ו אַל־תִּירָ֑אוּ הֲלֹ֗וא כִּ֤י אָֽנֹכִי֙ צִוִּ֣יתִי אֶתְכֶ֔ם חִזְק֖וּ וִהְי֥וּ לִבְנֵי־חָֽיִל׃ 28
੨੮ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!
וַֽיַּעֲשׂ֞וּ נַעֲרֵ֤י אַבְשָׁלֹום֙ לְאַמְנֹ֔ון כַּאֲשֶׁ֥ר צִוָּ֖ה אַבְשָׁלֹ֑ום וַיָּקֻ֣מוּ ׀ כָּל־בְּנֵ֣י הַמֶּ֗לֶךְ וַֽיִּרְכְּב֛וּ אִ֥ישׁ עַל־פִּרְדֹּ֖ו וַיָּנֻֽסוּ׃ 29
੨੯ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
וַֽיְהִי֙ הֵ֣מָּה בַדֶּ֔רֶךְ וְהַשְּׁמֻעָ֣ה בָ֔אָה אֶל־דָּוִ֖ד לֵאמֹ֑ר הִכָּ֤ה אַבְשָׁלֹום֙ אֶת־כָּל־בְּנֵ֣י הַמֶּ֔לֶךְ וְלֹֽא־נֹותַ֥ר מֵהֶ֖ם אֶחָֽד׃ ס 30
੩੦ਤਦ ਅਜਿਹਾ ਹੋਇਆ ਜੋ ਉਹ ਅਜੇ ਰਾਹ ਵਿੱਚ ਹੀ ਸਨ ਜੋ ਦਾਊਦ ਨੂੰ ਖ਼ਬਰ ਹੋਈ ਕਿ ਅਬਸ਼ਾਲੋਮ ਨੇ ਸਾਰੇ ਰਾਜਕੁਮਾਰਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
וַיָּ֧קָם הַמֶּ֛לֶךְ וַיִּקְרַ֥ע אֶת־בְּגָדָ֖יו וַיִּשְׁכַּ֣ב אָ֑רְצָה וְכָל־עֲבָדָ֥יו נִצָּבִ֖ים קְרֻעֵ֥י בְגָדִֽים׃ ס 31
੩੧ਤਦ ਰਾਜਾ ਉੱਠਿਆ, ਆਪਣੇ ਕੱਪੜੇ ਪਾੜ ਸੁੱਟੇ ਅਤੇ ਜ਼ਮੀਨ ਉੱਤੇ ਲੰਮਾ ਪੈ ਗਿਆ ਤਾਂ ਉਹ ਦੇ ਸਾਰੇ ਸੇਵਕ ਵੀ ਕੱਪੜੇ ਪਾੜ ਕੇ ਉਹ ਦੇ ਅੱਗੇ ਖੜ੍ਹੇ ਹੋ ਗਏ।
וַיַּ֡עַן יֹונָדָ֣ב ׀ בֶּן־שִׁמְעָ֨ה אֲחִֽי־דָוִ֜ד וַיֹּ֗אמֶר אַל־יֹאמַ֤ר אֲדֹנִי֙ אֵ֣ת כָּל־הַנְּעָרִ֤ים בְּנֵֽי־הַמֶּ֙לֶךְ֙ הֵמִ֔יתוּ כִּֽי־אַמְנֹ֥ון לְבַדֹּ֖ו מֵ֑ת כִּֽי־עַל־פִּ֤י אַבְשָׁלֹום֙ הָיְתָ֣ה שׂוּמָ֔ה מִיֹּום֙ עַנֹּתֹ֔ו אֵ֖ת תָּמָ֥ר אֲחֹתֹֽו׃ 32
੩੨ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਸ ਤਰ੍ਹਾਂ ਬੋਲਿਆ, ਮੇਰਾ ਮਹਾਰਾਜ ਇਹ ਧਿਆਨ ਨਾ ਕਰੋ ਜੋ ਉਨ੍ਹਾਂ ਨੇ ਸਾਰੇ ਜੁਆਨਾਂ ਨੂੰ ਅਰਥਾਤ ਰਾਜੇ ਦੇ ਪੁੱਤਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਕਿਉਂ ਜੋ ਅਬਸ਼ਾਲੋਮ ਨੇ ਜਿਸ ਦਿਨ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਲਈ ਸੀ।
וְעַתָּ֡ה אַל־יָשֵׂם֩ אֲדֹנִ֨י הַמֶּ֤לֶךְ אֶל־לִבֹּו֙ דָּבָ֣ר לֵאמֹ֔ר כָּל־בְּנֵ֥י הַמֶּ֖לֶךְ מֵ֑תוּ כִּֽי־אִם־אַמְנֹ֥ון לְבַדֹּ֖ו מֵֽת׃ פ 33
੩੩ਸੋ ਮੇਰਾ ਮਹਾਰਾਜ ਰਾਜਾ ਮਨ ਵਿੱਚ ਇਹ ਨਾ ਸਮਝੇ ਕਿ ਸਾਰੇ ਰਾਜਕੁਮਾਰ ਮਾਰੇ ਗਏ ਕਿਉਂ ਜੋ ਅਮਨੋਨ ਹੀ ਇਕੱਲਾ ਮਾਰਿਆ ਗਿਆ ਹੈ।
וַיִּבְרַ֖ח אַבְשָׁלֹ֑ום וַיִּשָּׂ֞א הַנַּ֤עַר הַצֹּפֶה֙ אֶת־עֵינֹו (עֵינָ֔יו) וַיַּ֗רְא וְהִנֵּ֨ה עַם־רַ֜ב הֹלְכִ֥ים מִדֶּ֛רֶךְ אַחֲרָ֖יו מִצַּ֥ד הָהָֽר׃ 34
੩੪ਅਬਸ਼ਾਲੋਮ ਨੱਠ ਗਿਆ ਅਤੇ ਉਸ ਜੁਆਨ ਰਾਖੇ ਨੇ ਜਦ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ ਤਾਂ ਕੀ ਵੇਖੇ ਜੋ ਵੱਡੀ ਭੀੜ ਪਰਬਤ ਦੇ ਰਾਹ ਵੱਲੋਂ ਉਹ ਦੇ ਪਿੱਛੇ ਆਉਂਦੀ ਸੀ।
וַיֹּ֤אמֶר יֹֽונָדָב֙ אֶל־הַמֶּ֔לֶךְ הִנֵּ֥ה בְנֵֽי־הַמֶּ֖לֶךְ בָּ֑אוּ כִּדְבַ֥ר עַבְדְּךָ֖ כֵּ֥ן הָיָֽה׃ 35
੩੫ਤਦ ਯੋਨਾਦਾਬ ਨੇ ਰਾਜਾ ਨੂੰ ਆਖਿਆ, ਵੇਖੋ ਰਾਜਕੁਮਾਰ ਆ ਗਏ ਅਤੇ ਜਿਵੇਂ ਤੁਹਾਡੇ ਸੇਵਕ ਨੇ ਆਖਿਆ ਸੀ ਉਸੇ ਤਰ੍ਹਾਂ ਹੀ ਹੋਇਆ।
וַיְהִ֣י ׀ כְּכַלֹּתֹ֣ו לְדַבֵּ֗ר וְהִנֵּ֤ה בְנֵֽי־הַמֶּ֙לֶךְ֙ בָּ֔אוּ וַיִּשְׂא֥וּ קֹולָ֖ם וַיִּבְכּ֑וּ וְגַם־הַמֶּ֙לֶךְ֙ וְכָל־עֲבָדָ֔יו בָּכ֕וּ בְּכִ֖י גָּדֹ֥ול מְאֹֽד׃ 36
੩੬ਜਦ ਉਹ ਗੱਲ ਆਖ ਚੁੱਕਾ ਤਾਂ ਰਾਜਕੁਮਾਰ ਆ ਪਹੁੰਚੇ ਅਤੇ ਚੀਕਾਂ ਮਾਰ-ਮਾਰ ਕੇ ਰੋਏ ਅਤੇ ਰਾਜਾ ਵੀ ਆਪਣੇ ਸਾਰਿਆਂ ਸੇਵਕਾਂ ਨਾਲ ਬਹੁਤ ਭੁੱਬਾਂ ਮਾਰ-ਮਾਰ ਰੋਇਆ।
וְאַבְשָׁלֹ֣ום בָּרַ֔ח וַיֵּ֛לֶךְ אֶל־תַּלְמַ֥י בֶּן־עַמִּיחוּר (עַמִּיה֖וּד) מֶ֣לֶךְ גְּשׁ֑וּר וַיִּתְאַבֵּ֥ל עַל־בְּנֹ֖ו כָּל־הַיָּמִֽים׃ 37
੩੭ਪਰ ਅਬਸ਼ਾਲੋਮ ਨੱਠ ਕੇ ਗਸ਼ੂਰ ਦੇ ਰਾਜਾ ਅਮੀਹੂਦ ਦੇ ਪੁੱਤਰ ਤਲਮਈ ਕੋਲ ਗਿਆ ਅਤੇ ਦਾਊਦ ਹਰ ਰੋਜ਼ ਆਪਣੇ ਪੁੱਤਰ ਲਈ ਸੋਗ ਕਰਦਾ ਸੀ।
וְאַבְשָׁלֹ֥ום בָּרַ֖ח וַיֵּ֣לֶךְ גְּשׁ֑וּר וַיְהִי־שָׁ֖ם שָׁלֹ֥שׁ שָׁנִֽים׃ 38
੩੮ਅਬਸ਼ਾਲੋਮ ਨੱਠ ਕੇ ਗਸ਼ੂਰ ਵਿੱਚ ਆਇਆ ਅਤੇ ਤਿੰਨ ਸਾਲ ਉੱਥੇ ਰਿਹਾ।
וַתְּכַל֙ דָּוִ֣ד הַמֶּ֔לֶךְ לָצֵ֖את אֶל־אַבְשָׁלֹ֑ום כִּֽי־נִחַ֥ם עַל־אַמְנֹ֖ון כִּֽי־מֵֽת׃ ס 39
੩੯ਅਤੇ ਦਾਊਦ ਰਾਜਾ ਦਾ ਮਨ ਅਬਸ਼ਾਲੋਮ ਕੋਲ ਜਾਣ ਲਈ ਬਹੁਤ ਤਰਸਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਸ਼ਾਂਤੀ ਆ ਗਈ ਸੀ, ਕਿਉਂ ਜੋ ਉਹ ਮਰ ਚੁੱਕਾ ਸੀ।

< 2 שְׁמוּאֵל 13 >