< אֶסְתֵר 8 >

בַּיֹּ֣ום הַה֗וּא נָתַ֞ן הַמֶּ֤לֶךְ אֲחַשְׁוֵרֹושׁ֙ לְאֶסְתֵּ֣ר הַמַּלְכָּ֔ה אֶת־בֵּ֥ית הָמָ֖ן צֹרֵ֣ר הַיְּהוּדִיִּים (הַיְּהוּדִ֑ים) וּמָרְדֳּכַ֗י בָּ֚א לִפְנֵ֣י הַמֶּ֔לֶךְ כִּֽי־הִגִּ֥ידָה אֶסְתֵּ֖ר מַ֥ה הוּא־לָֽהּ׃ 1
ਉਸੇ ਦਿਨ ਰਾਜਾ ਅਹਸ਼ਵੇਰੋਸ਼ ਨੇ ਯਹੂਦੀਆਂ ਦੇ ਵਿਰੋਧੀ ਹਾਮਾਨ ਦਾ ਘਰ ਰਾਣੀ ਅਸਤਰ ਨੂੰ ਦੇ ਦਿੱਤਾ। ਮਾਰਦਕਈ ਰਾਜਾ ਦੇ ਸਾਹਮਣੇ ਆਇਆ ਕਿਉਂਕਿ ਅਸਤਰ ਨੇ ਰਾਜਾ ਨੂੰ ਦੱਸ ਦਿੱਤਾ ਸੀ ਕਿ ਉਸ ਦੇ ਨਾਲ ਅਸਤਰ ਦਾ ਕੀ ਰਿਸ਼ਤਾ ਸੀ।
וַיָּ֨סַר הַמֶּ֜לֶךְ אֶת־טַבַּעְתֹּ֗ו אֲשֶׁ֤ר הֶֽעֱבִיר֙ מֵֽהָמָ֔ן וַֽיִּתְּנָ֖הּ לְמָרְדֳּכָ֑י וַתָּ֧שֶׂם אֶסְתֵּ֛ר אֶֽת־מָרְדֳּכַ֖י עַל־בֵּ֥ית הָמָֽן׃ פ 2
ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।
וַתֹּ֣וסֶף אֶסְתֵּ֗ר וַתְּדַבֵּר֙ לִפְנֵ֣י הַמֶּ֔לֶךְ וַתִּפֹּ֖ל לִפְנֵ֣י רַגְלָ֑יו וַתֵּ֣בְךְּ וַתִּתְחַנֶּן־לֹ֗ו לְהַֽעֲבִיר֙ אֶת־רָעַת֙ הָמָ֣ן הָֽאֲגָגִ֔י וְאֵת֙ מַֽחֲשַׁבְתֹּ֔ו אֲשֶׁ֥ר חָשַׁ֖ב עַל־הַיְּהוּדִֽים׃ 3
ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।
וַיֹּ֤ושֶׁט הַמֶּ֙לֶךְ֙ לְאֶסְתֵּ֔ר אֵ֖ת שַׁרְבִ֣ט הַזָּהָ֑ב וַתָּ֣קָם אֶסְתֵּ֔ר וַֽתַּעֲמֹ֖ד לִפְנֵ֥י הַמֶּֽלֶךְ׃ 4
ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।
וַ֠תֹּאמֶר אִם־עַל־הַמֶּ֨לֶךְ טֹ֜וב וְאִם־מָצָ֧אתִי חֵ֣ן לְפָנָ֗יו וְכָשֵׁ֤ר הַדָּבָר֙ לִפְנֵ֣י הַמֶּ֔לֶךְ וְטֹובָ֥ה אֲנִ֖י בְּעֵינָ֑יו יִכָּתֵ֞ב לְהָשִׁ֣יב אֶת־הַסְּפָרִ֗ים מַחֲשֶׁ֜בֶת הָמָ֤ן בֶּֽן־הַמְּדָ֙תָא֙ הָאֲגָגִ֔י אֲשֶׁ֣ר כָּתַ֗ב לְאַבֵּד֙ אֶת־הַיְּהוּדִ֔ים אֲשֶׁ֖ר בְּכָל־מְדִינֹ֥ות הַמֶּֽלֶךְ׃ 5
ਫਿਰ ਉਸ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਅਤੇ ਜੇਕਰ ਉਹ ਮੇਰੇ ਤੋਂ ਪ੍ਰਸੰਨ ਹੈ ਅਤੇ ਜੇ ਇਹ ਗੱਲ ਰਾਜਾ ਨੂੰ ਵੀ ਠੀਕ ਲੱਗੇ ਅਤੇ ਜੇਕਰ ਮੈਂ ਵੀ ਉਸ ਦੀ ਨਿਗਾਹ ਵਿੱਚ ਚੰਗੀ ਹਾਂ, ਤਾਂ ਉਹ ਹੁਕਮਨਾਮੇ ਜਿਹੜੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੇ ਰਾਜਾ ਦੇ ਸਾਰੇ ਸੂਬਿਆਂ ਵਿੱਚ ਯਹੂਦੀਆਂ ਨੂੰ ਨਾਸ ਕਰਨ ਦੀ ਯੋਜਨਾ ਬਣਾ ਕੇ ਲਿਖਵਾਏ ਸਨ, ਉਨ੍ਹਾਂ ਨੂੰ ਬਦਲਣ ਲਈ ਲਿਖਿਆ ਜਾਵੇ।
כִּ֠י אֵיכָכָ֤ה אוּכַל֙ וְֽרָאִ֔יתִי בָּרָעָ֖ה אֲשֶׁר־יִמְצָ֣א אֶת־עַמִּ֑י וְאֵֽיכָכָ֤ה אוּכַל֙ וְֽרָאִ֔יתִי בְּאָבְדַ֖ן מֹולַדְתִּֽי׃ ס 6
ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”
וַיֹּ֨אמֶר הַמֶּ֤לֶךְ אֲחַשְׁוֵרֹשׁ֙ לְאֶסְתֵּ֣ר הַמַּלְכָּ֔ה וּֽלְמָרְדֳּכַ֖י הַיְּהוּדִ֑י הִנֵּ֨ה בֵית־הָמָ֜ן נָתַ֣תִּי לְאֶסְתֵּ֗ר וְאֹתֹו֙ תָּל֣וּ עַל־הָעֵ֔ץ עַ֛ל אֲשֶׁר־שָׁלַ֥ח יָדֹ֖ו בַּיְּהוּדִיִּים (בַּיְּהוּדִֽים)׃ 7
ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।
וְ֠אַתֶּם כִּתְב֨וּ עַל־הַיְּהוּדִ֜ים כַּטֹּ֤וב בְּעֵֽינֵיכֶם֙ בְּשֵׁ֣ם הַמֶּ֔לֶךְ וְחִתְמ֖וּ בְּטַבַּ֣עַת הַמֶּ֑לֶךְ כִּֽי־כְתָ֞ב אֲשֶׁר־נִכְתָּ֣ב בְּשֵׁם־הַמֶּ֗לֶךְ וְנַחְתֹּ֛ום בְּטַבַּ֥עַת הַמֶּ֖לֶךְ אֵ֥ין לְהָשִֽׁיב׃ 8
ਹੁਣ ਤੁਸੀਂ ਵੀ ਜਿਵੇਂ ਤੁਹਾਨੂੰ ਠੀਕ ਲੱਗੇ ਰਾਜਾ ਦੇ ਨਾਮ ਤੇ ਯਹੂਦੀਆਂ ਲਈ ਲਿਖੋ, ਅਤੇ ਉਸ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਵੀ ਲਾ ਦਿਉ, ਕਿਉਂਕਿ ਜਿਹੜੀ ਲਿਖਤ ਰਾਜਾ ਦੇ ਨਾਮ ਉੱਤੇ ਲਿਖੀ ਜਾਵੇ ਅਤੇ ਉਸ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲੱਗ ਜਾਵੇ ਤਾਂ ਉਸ ਨੂੰ ਕੋਈ ਵੀ ਬਦਲ ਨਹੀਂ ਸਕਦਾ।”
וַיִּקָּרְא֣וּ סֹפְרֵֽי־הַמֶּ֣לֶךְ בָּֽעֵת־הַ֠הִיא בַּחֹ֨דֶשׁ הַשְּׁלִישִׁ֜י הוּא־חֹ֣דֶשׁ סִיוָ֗ן בִּשְׁלֹושָׁ֣ה וְעֶשְׂרִים֮ בֹּו֒ וַיִּכָּתֵ֣ב כְּֽכָל־אֲשֶׁר־צִוָּ֣ה מָרְדֳּכַ֣י אֶל־הַיְּהוּדִ֡ים וְאֶ֣ל הָאֲחַשְׁדַּרְפְּנִֽים־וְהַפַּחֹות֩ וְשָׂרֵ֨י הַמְּדִינֹ֜ות אֲשֶׁ֣ר ׀ מֵהֹ֣דּוּ וְעַד־כּ֗וּשׁ שֶׁ֣בַע וְעֶשְׂרִ֤ים וּמֵאָה֙ מְדִינָ֔ה מְדִינָ֤ה וּמְדִינָה֙ כִּכְתָבָ֔הּ וְעַ֥ם וָעָ֖ם כִּלְשֹׁנֹ֑ו וְאֶ֨ל־הַיְּהוּדִ֔ים כִּכְתָבָ֖ם וְכִלְשֹׁונָֽם׃ 9
ਉਸੇ ਸਮੇਂ ਅਰਥਾਤ ਸੀਵਾਨ ਨਾਮਕ ਤੀਸਰੇ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ ਅਤੇ ਮਾਰਦਕਈ ਦੇ ਹੁਕਮ ਅਨੁਸਾਰ ਯਹੂਦੀਆਂ ਦੇ ਲਈ ਅਤੇ ਹਾਕਮਾਂ ਅਤੇ ਪ੍ਰਧਾਨਾਂ ਲਈ ਅਤੇ ਹਿੰਦੁਸਤਾਨ ਤੋਂ ਲੈ ਕੇ ਕੂਸ਼ ਤੱਕ ਇੱਕ ਸੌ ਸਤਾਈ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਪ੍ਰਧਾਨਾਂ ਲਈ, ਹਰ ਇੱਕ ਸੂਬੇ ਦੀ ਲਿਖਤ ਅਤੇ ਹਰ ਇੱਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਅਤੇ ਯਹੂਦੀਆਂ ਨੂੰ ਉਨ੍ਹਾਂ ਦੀ ਲਿਖਤ ਅਤੇ ਭਾਸ਼ਾ ਵਿੱਚ ਲਿਖਿਆ ਗਿਆ।
וַיִּכְתֹּ֗ב בְּשֵׁם֙ הַמֶּ֣לֶךְ אֲחַשְׁוֵרֹ֔שׁ וַיַּחְתֹּ֖ם בְּטַבַּ֣עַת הַמֶּ֑לֶךְ וַיִּשְׁלַ֣ח סְפָרִ֡ים בְּיַד֩ הָרָצִ֨ים בַּסּוּסִ֜ים רֹכְבֵ֤י הָרֶ֙כֶשׁ֙ הָֽאֲחַשְׁתְּרָנִ֔ים בְּנֵ֖י הָֽרַמָּכִֽים׃ 10
੧੦ਅਤੇ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਨਾਮ ਉੱਤੇ ਹੁਕਮਨਾਮੇ ਲਿਖਵਾਏ ਅਤੇ ਉਨ੍ਹਾਂ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾ ਕੇ, ਤੇਜ਼ ਭੱਜਣ ਵਾਲੇ ਸ਼ਾਹੀ ਘੋੜਿਆਂ, ਖੱਚਰਾਂ, ਊਠਾਂ ਅਤੇ ਬਲ਼ਦਾਂ ਉੱਤੇ ਸਵਾਰ ਸੰਦੇਸ਼ਵਾਹਕਾਂ ਦੇ ਹੱਥ ਭੇਜ ਦਿੱਤੇ।
אֲשֶׁר֩ נָתַ֨ן הַמֶּ֜לֶךְ לַיְּהוּדִ֣ים ׀ אֲשֶׁ֣ר בְּכָל־עִיר־וָעִ֗יר לְהִקָּהֵל֮ וְלַעֲמֹ֣ד עַל־נַפְשָׁם֒ לְהַשְׁמִיד֩ וְלַהֲרֹ֨ג וּלְאַבֵּ֜ד אֶת־כָּל־חֵ֨יל עַ֧ם וּמְדִינָ֛ה הַצָּרִ֥ים אֹתָ֖ם טַ֣ף וְנָשִׁ֑ים וּשְׁלָלָ֖ם לָבֹֽוז׃ 11
੧੧ਉਨ੍ਹਾਂ ਹੁਕਮਨਾਮਿਆਂ ਵਿੱਚ ਰਾਜਾ ਵੱਲੋਂ ਸਾਰੇ ਯਹੂਦੀਆਂ ਨੂੰ ਜਿਹੜੇ ਸਾਰੇ ਸ਼ਹਿਰਾਂ ਵਿੱਚ ਰਹਿੰਦੇ ਸਨ, ਹੁਕਮ ਦਿੱਤਾ ਗਿਆ ਕਿ ਉਹ ਸਾਰੇ ਇਕੱਠੇ ਹੋ ਜਾਣ ਅਤੇ ਆਪਣੀ ਜਾਣ ਬਚਾਉਣ ਲਈ ਤਿਆਰ ਰਹਿਣ ਅਤੇ ਜਿਸ ਜਾਤੀ ਜਾਂ ਸੂਬੇ ਦੇ ਲੋਕ ਉਨ੍ਹਾਂ ਉੱਤੇ ਜਾਂ ਉਨ੍ਹਾਂ ਦੀਆਂ ਇਸਤਰੀਆਂ ਅਤੇ ਬੱਚਿਆਂ ਉੱਤੇ ਵਾਰ ਕਰਨ, ਯਹੂਦੀ ਉਨ੍ਹਾਂ ਸਾਰਿਆਂ ਨੂੰ ਮਾਰ ਦੇਣ, ਨਾਸ ਕਰਨ, ਮਿਟਾ ਦੇਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲੈਣ।
בְּיֹ֣ום אֶחָ֔ד בְּכָל־מְדִינֹ֖ות הַמֶּ֣לֶךְ אֲחַשְׁוֵרֹ֑ושׁ בִּשְׁלֹושָׁ֥ה עָשָׂ֛ר לְחֹ֥דֶשׁ שְׁנֵים־עָשָׂ֖ר הוּא־חֹ֥דֶשׁ אֲדָֽר׃ 12
੧੨ਅਤੇ ਇਹ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਇੱਕ ਹੀ ਦਿਨ ਵਿੱਚ ਕੀਤਾ ਜਾਵੇ।
פַּתְשֶׁ֣גֶן הַכְּתָ֗ב לְהִנָּ֤תֵֽן דָּת֙ בְּכָל־מְדִינָ֣ה וּמְדִינָ֔ה גָּל֖וּי לְכָל־הָעַמִּ֑ים וְלִהְיֹ֨ות הַיְּהוּדִיִּים (הַיְּהוּדִ֤ים) עֲתוּדִים (עֲתִידִים֙) לַיֹּ֣ום הַזֶּ֔ה לְהִנָּקֵ֖ם מֵאֹיְבֵיהֶֽם׃ 13
੧੩ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
הָרָצִ֞ים רֹכְבֵ֤י הָרֶ֙כֶשׁ֙ הָֽאֲחַשְׁתְּרָנִ֔ים יָֽצְא֛וּ מְבֹהָלִ֥ים וּדְחוּפִ֖ים בִּדְבַ֣ר הַמֶּ֑לֶךְ וְהַדָּ֥ת נִתְּנָ֖ה בְּשׁוּשַׁ֥ן הַבִּירָֽה׃ פ 14
੧੪ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।
וּמָרְדֳּכַ֞י יָצָ֣א ׀ מִלִּפְנֵ֣י הַמֶּ֗לֶךְ בִּלְב֤וּשׁ מַלְכוּת֙ תְּכֵ֣לֶת וָח֔וּר וַעֲטֶ֤רֶת זָהָב֙ גְּדֹולָ֔ה וְתַכְרִ֥יךְ בּ֖וּץ וְאַרְגָּמָ֑ן וְהָעִ֣יר שׁוּשָׁ֔ן צָהֲלָ֖ה וְשָׂמֵֽחָה׃ 15
੧੫ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।
לַיְּהוּדִ֕ים הָֽיְתָ֥ה אֹורָ֖ה וְשִׂמְחָ֑ה וְשָׂשֹׂ֖ן וִיקָֽר׃ 16
੧੬ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।
וּבְכָל־מְדִינָ֨ה וּמְדִינָ֜ה וּבְכָל־עִ֣יר וָעִ֗יר מְקֹום֙ אֲשֶׁ֨ר דְּבַר־הַמֶּ֤לֶךְ וְדָתֹו֙ מַגִּ֔יעַ שִׂמְחָ֤ה וְשָׂשֹׂון֙ לַיְּהוּדִ֔ים מִשְׁתֶּ֖ה וְיֹ֣ום טֹ֑וב וְרַבִּ֞ים מֵֽעַמֵּ֤י הָאָ֙רֶץ֙ מִֽתְיַהֲדִ֔ים כִּֽי־נָפַ֥ל פַּֽחַד־הַיְּהוּדִ֖ים עֲלֵיהֶֽם׃ 17
੧੭ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ ।

< אֶסְתֵר 8 >