< בְּרֵאשִׁית 37 >

וַיֵּ֣שֶׁב יַעֲקֹ֔ב בְּאֶ֖רֶץ מְגוּרֵ֣י אָבִ֑יו בְּאֶ֖רֶץ כְּנָֽעַן׃ 1
ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ। ਇਹ ਯਾਕੂਬ ਦੀ ਵੰਸ਼ਾਵਲੀ ਹੈ।
אֵ֣לֶּה ׀ תֹּלְדֹ֣ות יַעֲקֹ֗ב יֹוסֵ֞ף בֶּן־שְׁבַֽע־עֶשְׂרֵ֤ה שָׁנָה֙ הָיָ֨ה רֹעֶ֤ה אֶת־אֶחָיו֙ בַּצֹּ֔אן וְה֣וּא נַ֗עַר אֶת־בְּנֵ֥י בִלְהָ֛ה וְאֶת־בְּנֵ֥י זִלְפָּ֖ה נְשֵׁ֣י אָבִ֑יו וַיָּבֵ֥א יֹוסֵ֛ף אֶת־דִּבָּתָ֥ם רָעָ֖ה אֶל־אֲבִיהֶֽם׃ 2
ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।
וְיִשְׂרָאֵ֗ל אָהַ֤ב אֶת־יֹוסֵף֙ מִכָּל־בָּנָ֔יו כִּֽי־בֶן־זְקֻנִ֥ים ה֖וּא לֹ֑ו וְעָ֥שָׂה לֹ֖ו כְּתֹ֥נֶת פַּסִּֽים׃ 3
ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ।
וַיִּרְא֣וּ אֶחָ֗יו כִּֽי־אֹתֹ֞ו אָהַ֤ב אֲבִיהֶם֙ מִכָּל־אֶחָ֔יו וַֽיִּשְׂנְא֖וּ אֹתֹ֑ו וְלֹ֥א יָכְל֖וּ דַּבְּרֹ֥ו לְשָׁלֹֽם׃ 4
ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
וַיַּחֲלֹ֤ם יֹוסֵף֙ חֲלֹ֔ום וַיַּגֵּ֖ד לְאֶחָ֑יו וַיֹּוסִ֥פוּ עֹ֖וד שְׂנֹ֥א אֹתֹֽו׃ 5
ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ।
וַיֹּ֖אמֶר אֲלֵיהֶ֑ם שִׁמְעוּ־נָ֕א הַחֲלֹ֥ום הַזֶּ֖ה אֲשֶׁ֥ר חָלָֽמְתִּי׃ 6
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ।
וְ֠הִנֵּה אֲנַ֜חְנוּ מְאַלְּמִ֤ים אֲלֻמִּים֙ בְּתֹ֣וךְ הַשָּׂדֶ֔ה וְהִנֵּ֛ה קָ֥מָה אֲלֻמָּתִ֖י וְגַם־נִצָּ֑בָה וְהִנֵּ֤ה תְסֻבֶּ֙ינָה֙ אֲלֻמֹּ֣תֵיכֶ֔ם וַתִּֽשְׁתַּחֲוֶ֖יןָ לַאֲלֻמָּתִֽי׃ 7
ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ।
וַיֹּ֤אמְרוּ לֹו֙ אֶחָ֔יו הֲמָלֹ֤ךְ תִּמְלֹךְ֙ עָלֵ֔ינוּ אִם־מָשֹׁ֥ול תִּמְשֹׁ֖ל בָּ֑נוּ וַיֹּוסִ֤פוּ עֹוד֙ שְׂנֹ֣א אֹתֹ֔ו עַל־חֲלֹמֹתָ֖יו וְעַל־דְּבָרָֽיו׃ 8
ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ।
וַיַּחֲלֹ֥ם עֹוד֙ חֲלֹ֣ום אַחֵ֔ר וַיְסַפֵּ֥ר אֹתֹ֖ו לְאֶחָ֑יו וַיֹּ֗אמֶר הִנֵּ֨ה חָלַ֤מְתִּֽי חֲלֹום֙ עֹ֔וד וְהִנֵּ֧ה הַשֶּׁ֣מֶשׁ וְהַיָּרֵ֗חַ וְאַחַ֤ד עָשָׂר֙ כֹּֽוכָבִ֔ים מִֽשְׁתַּחֲוִ֖ים לִֽי׃ 9
ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ।
וַיְסַפֵּ֣ר אֶל־אָבִיו֮ וְאֶל־אֶחָיו֒ וַיִּגְעַר־בֹּ֣ו אָבִ֔יו וַיֹּ֣אמֶר לֹ֔ו מָ֛ה הַחֲלֹ֥ום הַזֶּ֖ה אֲשֶׁ֣ר חָלָ֑מְתָּ הֲבֹ֣וא נָבֹ֗וא אֲנִי֙ וְאִמְּךָ֣ וְאַחֶ֔יךָ לְהִשְׁתַּחֲוֹ֥ת לְךָ֖ אָֽרְצָה׃ 10
੧੦ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?
וַיְקַנְאוּ־בֹ֖ו אֶחָ֑יו וְאָבִ֖יו שָׁמַ֥ר אֶת־הַדָּבָֽר׃ 11
੧੧ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।
וַיֵּלְכ֖וּ אֶחָ֑יו לִרְעֹ֛ות אֶׄתׄ־צֹ֥אן אֲבִיהֶ֖ם בִּשְׁכֶֽם׃ 12
੧੨ਫੇਰ ਉਸ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ।
וַיֹּ֨אמֶר יִשְׂרָאֵ֜ל אֶל־יֹוסֵ֗ף הֲלֹ֤וא אַחֶ֙יךָ֙ רֹעִ֣ים בִּשְׁכֶ֔ם לְכָ֖ה וְאֶשְׁלָחֲךָ֣ אֲלֵיהֶ֑ם וַיֹּ֥אמֶר לֹ֖ו הִנֵּֽנִי׃ 13
੧੩ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ। ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
וַיֹּ֣אמֶר לֹ֗ו לֶךְ־נָ֨א רְאֵ֜ה אֶת־שְׁלֹ֤ום אַחֶ֙יךָ֙ וְאֶת־שְׁלֹ֣ום הַצֹּ֔אן וַהֲשִׁבֵ֖נִי דָּבָ֑ר וַיִּשְׁלָחֵ֙הוּ֙ מֵעֵ֣מֶק חֶבְרֹ֔ון וַיָּבֹ֖א שְׁכֶֽמָה׃ 14
੧੪ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁੱਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ।
וַיִּמְצָאֵ֣הוּ אִ֔ישׁ וְהִנֵּ֥ה תֹעֶ֖ה בַּשָּׂדֶ֑ה וַיִּשְׁאָלֵ֧הוּ הָאִ֛ישׁ לֵאמֹ֖ר מַה־תְּבַקֵּֽשׁ׃ 15
੧੫ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ?
וַיֹּ֕אמֶר אֶת־אַחַ֖י אָנֹכִ֣י מְבַקֵּ֑שׁ הַגִּֽידָה־נָּ֣א לִ֔י אֵיפֹ֖ה הֵ֥ם רֹעִֽים׃ 16
੧੬ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ?
וַיֹּ֤אמֶר הָאִישׁ֙ נָסְע֣וּ מִזֶּ֔ה כִּ֤י שָׁמַ֙עְתִּי֙ אֹֽמְרִ֔ים נֵלְכָ֖ה דֹּתָ֑יְנָה וַיֵּ֤לֶךְ יֹוסֵף֙ אַחַ֣ר אֶחָ֔יו וַיִּמְצָאֵ֖ם בְּדֹתָֽן׃ 17
੧੭ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ।
וַיִּרְא֥וּ אֹתֹ֖ו מֵרָחֹ֑ק וּבְטֶ֙רֶם֙ יִקְרַ֣ב אֲלֵיהֶ֔ם וַיִּֽתְנַכְּל֥וּ אֹתֹ֖ו לַהֲמִיתֹֽו׃ 18
੧੮ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ
וַיֹּאמְר֖וּ אִ֣ישׁ אֶל־אָחִ֑יו הִנֵּ֗ה בַּ֛עַל הַחֲלֹמֹ֥ות הַלָּזֶ֖ה בָּֽא׃ 19
੧੯ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ।
וְעַתָּ֣ה ׀ לְכ֣וּ וְנַֽהַרְגֵ֗הוּ וְנַשְׁלִכֵ֙הוּ֙ בְּאַחַ֣ד הַבֹּרֹ֔ות וְאָמַ֕רְנוּ חַיָּ֥ה רָעָ֖ה אֲכָלָ֑תְהוּ וְנִרְאֶ֕ה מַה־יִּהְי֖וּ חֲלֹמֹתָֽיו׃ 20
੨੦ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।
וַיִּשְׁמַ֣ע רְאוּבֵ֔ן וַיַּצִּלֵ֖הוּ מִיָּדָ֑ם וַיֹּ֕אמֶר לֹ֥א נַכֶּ֖נּוּ נָֽפֶשׁ׃ 21
੨੧ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ।
וַיֹּ֨אמֶר אֲלֵהֶ֣ם ׀ רְאוּבֵן֮ אַל־תִּשְׁפְּכוּ־דָם֒ הַשְׁלִ֣יכוּ אֹתֹ֗ו אֶל־הַבֹּ֤ור הַזֶּה֙ אֲשֶׁ֣ר בַּמִּדְבָּ֔ר וְיָ֖ד אַל־תִּשְׁלְחוּ־בֹ֑ו לְמַ֗עַן הַצִּ֤יל אֹתֹו֙ מִיָּדָ֔ם לַהֲשִׁיבֹ֖ו אֶל־אָבִֽיו׃ 22
੨੨ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।
וֽ͏ַיְהִ֕י כּֽ͏ַאֲשֶׁר־בָּ֥א יֹוסֵ֖ף אֶל־אֶחָ֑יו וַיַּפְשִׁ֤יטוּ אֶת־יֹוסֵף֙ אֶת־כֻּתָּנְתֹּ֔ו אֶת־כְּתֹ֥נֶת הַפַּסִּ֖ים אֲשֶׁ֥ר עָלָֽיו׃ 23
੨੩ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ।
וַיִּ֨קָּחֻ֔הוּ וַיַּשְׁלִ֥כוּ אֹתֹ֖ו הַבֹּ֑רָה וְהַבֹּ֣ור רֵ֔ק אֵ֥ין בֹּ֖ו מָֽיִם׃ 24
੨੪ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।
וַיֵּשְׁבוּ֮ לֶֽאֱכָל־לֶחֶם֒ וַיִּשְׂא֤וּ עֵֽינֵיהֶם֙ וַיִּרְא֔וּ וְהִנֵּה֙ אֹרְחַ֣ת יִשְׁמְעֵאלִ֔ים בָּאָ֖ה מִגִּלְעָ֑ד וּגְמַלֵּיהֶ֣ם נֹֽשְׂאִ֗ים נְכֹאת֙ וּצְרִ֣י וָלֹ֔ט הֹולְכִ֖ים לְהֹורִ֥יד מִצְרָֽיְמָה׃ 25
੨੫ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
וַיֹּ֥אמֶר יְהוּדָ֖ה אֶל־אֶחָ֑יו מַה־בֶּ֗צַע כִּ֤י נַהֲרֹג֙ אֶת־אָחִ֔ינוּ וְכִסִּ֖ינוּ אֶת־דָּמֹֽו׃ 26
੨੬ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ?
לְכ֞וּ וְנִמְכְּרֶ֣נּוּ לַיִּשְׁמְעֵאלִ֗ים וְיָדֵ֙נוּ֙ אַל־תְּהִי־בֹ֔ו כִּֽי־אָחִ֥ינוּ בְשָׂרֵ֖נוּ ה֑וּא וַֽיִּשְׁמְע֖וּ אֶחָֽיו׃ 27
੨੭ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ।
וַיַּֽעַבְרוּ֩ אֲנָשִׁ֨ים מִדְיָנִ֜ים סֹֽחֲרִ֗ים וַֽיִּמְשְׁכוּ֙ וַיַּֽעֲל֤וּ אֶת־יֹוסֵף֙ מִן־הַבֹּ֔ור וַיִּמְכְּר֧וּ אֶת־יֹוסֵ֛ף לַיִּשְׁמְעֵאלִ֖ים בְּעֶשְׂרִ֣ים כָּ֑סֶף וַיָּבִ֥יאוּ אֶת־יֹוסֵ֖ף מִצְרָֽיְמָה׃ 28
੨੮ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ।
וַיָּ֤שָׁב רְאוּבֵן֙ אֶל־הַבֹּ֔ור וְהִנֵּ֥ה אֵין־יֹוסֵ֖ף בַּבֹּ֑ור וַיִּקְרַ֖ע אֶת־בְּגָדָֽיו׃ 29
੨੯ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
וַיָּ֥שָׁב אֶל־אֶחָ֖יו וַיֹּאמַ֑ר הַיֶּ֣לֶד אֵינֶ֔נּוּ וַאֲנִ֖י אָ֥נָה אֲנִי־בָֽא׃ 30
੩੦ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ,
וַיִּקְח֖וּ אֶת־כְּתֹ֣נֶת יֹוסֵ֑ף וַֽיִּשְׁחֲטוּ֙ שְׂעִ֣יר עִזִּ֔ים וַיִּטְבְּל֥וּ אֶת־הַכֻּתֹּ֖נֶת בַּדָּֽם׃ 31
੩੧ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।
וַֽיְשַׁלְּח֞וּ אֶת־כְּתֹ֣נֶת הַפַּסִּ֗ים וַיָּבִ֙יאוּ֙ אֶל־אֲבִיהֶ֔ם וַיֹּאמְר֖וּ זֹ֣את מָצָ֑אנוּ הַכֶּר־נָ֗א הַכְּתֹ֧נֶת בִּנְךָ֛ הִ֖וא אִם־לֹֽא׃ 32
੩੨ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ।
וַיַּכִּירָ֤הּ וַיֹּ֙אמֶר֙ כְּתֹ֣נֶת בְּנִ֔י חַיָּ֥ה רָעָ֖ה אֲכָלָ֑תְהוּ טָרֹ֥ף טֹרַ֖ף יֹוסֵֽף׃ 33
੩੩ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ।
וַיִּקְרַ֤ע יַעֲקֹב֙ שִׂמְלֹתָ֔יו וַיָּ֥שֶׂם שַׂ֖ק בְּמָתְנָ֑יו וַיִּתְאַבֵּ֥ל עַל־בְּנֹ֖ו יָמִ֥ים רַבִּֽים׃ 34
੩੪ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ।
וַיָּקֻמוּ֩ כָל־בָּנָ֨יו וְכָל־בְּנֹתָ֜יו לְנַחֲמֹ֗ו וַיְמָאֵן֙ לְהִתְנַחֵ֔ם וַיֹּ֕אמֶר כִּֽי־אֵרֵ֧ד אֶל־בְּנִ֛י אָבֵ֖ל שְׁאֹ֑לָה וַיֵּ֥בְךְּ אֹתֹ֖ו אָבִֽיו׃ (Sheol h7585) 35
੩੫ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ। (Sheol h7585)
וְהַ֨מְּדָנִ֔ים מָכְר֥וּ אֹתֹ֖ו אֶל־מִצְרָ֑יִם לְפֹֽוטִיפַר֙ סְרִ֣יס פַּרְעֹ֔ה שַׂ֖ר הַטַּבָּחִֽים׃ פ 36
੩੬ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।

< בְּרֵאשִׁית 37 >