< יְשַׁעְיָהוּ 44 >

וְעַתָּ֥ה שְׁמַ֖ע יַעֲקֹ֣ב עַבְדִּ֑י וְיִשְׂרָאֵ֖ל בָּחַ֥רְתִּי בֹֽו׃ 1
ਹੁਣ ਹੇ ਯਾਕੂਬ ਮੇਰੇ ਦਾਸ, ਹੇ ਇਸਰਾਏਲ ਜਿਸ ਨੂੰ ਮੈਂ ਚੁਣਿਆ, ਸੁਣ!
כֹּה־אָמַ֨ר יְהוָ֥ה עֹשֶׂ֛ךָ וְיֹצֶרְךָ֥ מִבֶּ֖טֶן יַעְזְרֶ֑ךָּ אַל־תִּירָא֙ עַבְדִּ֣י יַֽעֲקֹ֔ב וִישֻׁר֖וּן בָּחַ֥רְתִּי בֹֽו׃ 2
ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।
כִּ֤י אֶצָּק־מַ֙יִם֙ עַל־צָמֵ֔א וְנֹזְלִ֖ים עַל־יַבָּשָׁ֑ה אֶצֹּ֤ק רוּחִי֙ עַל־זַרְעֶ֔ךָ וּבִרְכָתִ֖י עַל־צֶאֱצָאֶֽיךָ׃ 3
ਮੈਂ ਤਾਂ ਤਿਹਾਈ ਜ਼ਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ।
וְצָמְח֖וּ בְּבֵ֣ין חָצִ֑יר כַּעֲרָבִ֖ים עַל־יִבְלֵי־מָֽיִם׃ 4
ਉਹ ਘਾਹ ਦੇ ਵਿੱਚ ਉਪਜਣਗੇ, ਜਿਵੇਂ ਵਗਦੇ ਪਾਣੀਆਂ ਉੱਤੇ ਬੈਂਤਾਂ।
זֶ֤ה יֹאמַר֙ לַֽיהוָ֣ה אָ֔נִי וְזֶ֖ה יִקְרָ֣א בְשֵֽׁם־יַעֲקֹ֑ב וְזֶ֗ה יִכְתֹּ֤ב יָדֹו֙ לַֽיהוָ֔ה וּבְשֵׁ֥ם יִשְׂרָאֵ֖ל יְכַנֶּֽה׃ פ 5
ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।
כֹּֽה־אָמַ֨ר יְהוָ֧ה מֶֽלֶךְ־יִשְׂרָאֵ֛ל וְגֹאֲלֹ֖ו יְהוָ֣ה צְבָאֹ֑ות אֲנִ֤י רִאשֹׁון֙ וַאֲנִ֣י אַחֲרֹ֔ון וּמִבַּלְעָדַ֖י אֵ֥ין אֱלֹהִֽים׃ 6
ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।
וּמִֽי־כָמֹ֣ונִי יִקְרָ֗א וְיַגִּידֶ֤הָ וְיַעְרְכֶ֙הָ֙ לִ֔י מִשּׂוּמִ֖י עַם־עֹולָ֑ם וְאֹתִיֹּ֛ות וַאֲשֶׁ֥ר תָּבֹ֖אנָה יַגִּ֥ידוּ לָֽמֹו׃ 7
ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ।
אַֽל־תִּפְחֲדוּ֙ וְאַל־תִּרְה֔וּ הֲלֹ֥א מֵאָ֛ז הִשְׁמַעְתִּ֥יךָ וְהִגַּ֖דְתִּי וְאַתֶּ֣ם עֵדָ֑י הֲיֵ֤שׁ אֱלֹ֙והַּ֙ מִבַּלְעָדַ֔י וְאֵ֥ין צ֖וּר בַּל־יָדָֽעְתִּי׃ 8
ਭੈਅ ਨਾ ਖਾਓ, ਨਾ ਡਰੋ, ਕੀ ਮੈਂ ਮੁੱਢ ਤੋਂ ਤੈਨੂੰ ਨਹੀਂ ਸੁਣਾਇਆ ਅਤੇ ਦੱਸਿਆ? ਤੁਸੀਂ ਮੇਰੇ ਗਵਾਹ ਹੋ। ਕੀ ਮੇਰੇ ਬਿਨ੍ਹਾਂ ਕੋਈ ਹੋਰ ਪਰਮੇਸ਼ੁਰ ਹੈ? ਕੋਈ ਹੋਰ ਚੱਟਾਨ ਨਹੀਂ, ਮੈਂ ਤਾਂ ਕਿਸੇ ਨੂੰ ਨਹੀਂ ਜਾਣਦਾ।
יֹֽצְרֵי־פֶ֤סֶל כֻּלָּם֙ תֹּ֔הוּ וַחֲמוּדֵיהֶ֖ם בַּל־יֹועִ֑ילוּ וְעֵדֵיהֶ֣ם הֵ֗ׄמָּׄהׄ בַּל־יִרְא֛וּ וּבַל־יֵדְע֖וּ לְמַ֥עַן יֵבֹֽשׁוּ׃ 9
ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।
מִֽי־יָצַ֥ר אֵ֖ל וּפֶ֣סֶל נָסָ֑ךְ לְבִלְתִּ֖י הֹועִֽיל׃ 10
੧੦ਕਿਸ ਨੇ ਦੇਵਤਾ ਘੜਿਆ ਜਾਂ ਬੁੱਤ ਢਾਲਿਆ, ਜਿਸ ਤੋਂ ਕੋਈ ਲਾਭ ਨਹੀਂ?
הֵ֤ן כָּל־חֲבֵרָיו֙ יֵבֹ֔שׁוּ וְחָרָשִׁ֥ים הֵ֖מָּה מֵֽאָדָ֑ם יִֽתְקַבְּצ֤וּ כֻלָּם֙ יַֽעֲמֹ֔דוּ יִפְחֲד֖וּ יֵבֹ֥שׁוּ יָֽחַד׃ 11
੧੧ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।
חָרַ֤שׁ בַּרְזֶל֙ מַֽעֲצָ֔ד וּפָעַל֙ בַּפֶּחָ֔ם וּבַמַּקָּבֹ֖ות יִצְּרֵ֑הוּ וַיִּפְעָלֵ֙הוּ֙ בִּזְרֹ֣ועַ כֹּחֹ֔ו גַּם־רָעֵב֙ וְאֵ֣ין כֹּ֔חַ לֹא־שָׁ֥תָה מַ֖יִם וַיִּיעָֽף׃ 12
੧੨ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।
חָרַ֣שׁ עֵצִים֮ נָ֣טָה קָו֒ יְתָאֲרֵ֣הוּ בַשֶּׂ֔רֶד יַעֲשֵׂ֙הוּ֙ בַּמַּקְצֻעֹ֔ות וּבַמְּחוּגָ֖ה יְתָאֳרֵ֑הוּ וַֽיַּעֲשֵׂ֙הוּ֙ כְּתַבְנִ֣ית אִ֔ישׁ כְּתִפְאֶ֥רֶת אָדָ֖ם לָשֶׁ֥בֶת בָּֽיִת׃ 13
੧੩ਤਰਖਾਣ ਸੂਤ ਤਾਣਦਾ ਹੈ, ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ, ਉਹ ਉਸ ਨੂੰ ਰੰਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗੂੰ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!
לִכְרָת־לֹ֣ו אֲרָזִ֔ים וַיִּקַּ֤ח תִּרְזָה֙ וְאַלֹּ֔ון וַיְאַמֶּץ־לֹ֖ו בַּעֲצֵי־יָ֑עַר נָטַ֥ע אֹ֖רֶן וְגֶ֥שֶׁם יְגַדֵּֽל׃ 14
੧੪ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।
וְהָיָ֤ה לְאָדָם֙ לְבָעֵ֔ר וַיִּקַּ֤ח מֵהֶם֙ וַיָּ֔חָם אַף־יַשִּׂ֖יק וְאָ֣פָה לָ֑חֶם אַף־יִפְעַל־אֵל֙ וַיִּשְׁתָּ֔חוּ עָשָׂ֥הוּ פֶ֖סֶל וַיִּסְגָּד־לָֽמֹו׃ 15
੧੫ਤਦ ਉਹ ਮਨੁੱਖ ਦੇ ਬਾਲਣ ਲਈ ਹੋ ਜਾਂਦਾ ਹੈ, ਉਹ ਉਸ ਦੇ ਵਿੱਚੋਂ ਲੈ ਕੇ ਅੱਗ ਸੇਕਦਾ ਹੈ, ਸਗੋਂ ਉਸ ਨੂੰ ਬਾਲ ਕੇ ਰੋਟੀ ਪਕਾਉਂਦਾ ਹੈ, ਪਰ, ਉਸੇ ਵਿੱਚੋਂ ਉਹ ਇੱਕ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਮੱਥਾ ਟੇਕਦਾ ਹੈ! ਉਹ ਬੁੱਤ ਬਣਾਉਂਦਾ ਹੈ, ਅਤੇ ਉਹ ਉਸ ਦੇ ਅੱਗੇ ਮੱਥਾ ਰਗੜਦਾ ਹੈ!
חֶצְיֹו֙ שָׂרַ֣ף בְּמֹו־אֵ֔שׁ עַל־חֶצְיֹו֙ בָּשָׂ֣ר יֹאכֵ֔ל יִצְלֶ֥ה צָלִ֖י וְיִשְׂבָּ֑ע אַף־יָחֹם֙ וְיֹאמַ֣ר הֶאָ֔ח חַמֹּותִ֖י רָאִ֥יתִי אֽוּר׃ 16
੧੬ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉੱਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।
וּשְׁאֵ֣רִיתֹ֔ו לְאֵ֥ל עָשָׂ֖ה לְפִסְלֹ֑ו יִסְגֹּוד־ (יִסְגָּד)־לֹ֤ו וְיִשְׁתַּ֙חוּ֙ וְיִתְפַּלֵּ֣ל אֵלָ֔יו וְיֹאמַר֙ הַצִּילֵ֔נִי כִּ֥י אֵלִ֖י אָֽתָּה׃ 17
੧੭ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ!
לֹ֥א יָדְע֖וּ וְלֹ֣א יָבִ֑ינוּ כִּ֣י טַ֤ח מֵֽרְאֹות֙ עֵֽינֵיהֶ֔ם מֵהַשְׂכִּ֖יל לִבֹּתָֽם׃ 18
੧੮ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।
וְלֹא־יָשִׁ֣יב אֶל־לִבֹּ֗ו וְלֹ֨א דַ֥עַת וְלֹֽא־תְבוּנָה֮ לֵאמֹר֒ חֶצְיֹ֞ו שָׂרַ֣פְתִּי בְמֹו־אֵ֗שׁ וְ֠אַף אָפִ֤יתִי עַל־גֶּחָלָיו֙ לֶ֔חֶם אֶצְלֶ֥ה בָשָׂ֖ר וְאֹכֵ֑ל וְיִתְרֹו֙ לְתֹועֵבָ֣ה אֶעֱשֶׂ֔ה לְב֥וּל עֵ֖ץ אֶסְגֹּֽוד׃ 19
੧੯ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?
רֹעֶ֣ה אֵ֔פֶר לֵ֥ב הוּתַ֖ל הִטָּ֑הוּ וְלֹֽא־יַצִּ֤יל אֶת־נַפְשֹׁו֙ וְלֹ֣א יֹאמַ֔ר הֲלֹ֥וא שֶׁ֖קֶר בִּימִינִֽי׃ ס 20
੨੦ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ?
זְכָר־אֵ֣לֶּה יַעֲקֹ֔ב וְיִשְׂרָאֵ֖ל כִּ֣י עַבְדִּי־אָ֑תָּה יְצַרְתִּ֤יךָ עֶֽבֶד־לִי֙ אַ֔תָּה יִשְׂרָאֵ֖ל לֹ֥א תִנָּשֵֽׁנִי׃ 21
੨੧ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।
מָחִ֤יתִי כָעָב֙ פְּשָׁעֶ֔יךָ וְכֶעָנָ֖ן חַטֹּאותֶ֑יךָ שׁוּבָ֥ה אֵלַ֖י כִּ֥י גְאַלְתִּֽיךָ׃ 22
੨੨ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।
רָנּ֨וּ שָׁמַ֜יִם כִּֽי־עָשָׂ֣ה יְהוָ֗ה הָרִ֙יעוּ֙ תַּחְתִּיֹּ֣ות אָ֔רֶץ פִּצְח֤וּ הָרִים֙ רִנָּ֔ה יַ֖עַר וְכָל־עֵ֣ץ בֹּ֑ו כִּֽי־גָאַ֤ל יְהוָה֙ יַֽעֲקֹ֔ב וּבְיִשְׂרָאֵ֖ל יִתְפָּאָֽר׃ פ 23
੨੩ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।
כֹּֽה־אָמַ֤ר יְהוָה֙ גֹּאֲלֶ֔ךָ וְיֹצֶרְךָ֖ מִבָּ֑טֶן אָנֹכִ֤י יְהוָה֙ עֹ֣שֶׂה כֹּ֔ל נֹטֶ֤ה שָׁמַ֙יִם֙ לְבַדִּ֔י רֹקַ֥ע הָאָ֖רֶץ מִי אִתִּי (מֵאִתִּֽי)׃ 24
੨੪ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।
מֵפֵר֙ אֹתֹ֣ות בַּדִּ֔ים וְקֹסְמִ֖ים יְהֹולֵ֑ל מֵשִׁ֧יב חֲכָמִ֛ים אָחֹ֖ור וְדַעְתָּ֥ם יְשַׂכֵּֽל׃ 25
੨੫ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।
מֵקִים֙ דְּבַ֣ר עַבְדֹּ֔ו וַעֲצַ֥ת מַלְאָכָ֖יו יַשְׁלִ֑ים הָאֹמֵ֨ר לִירוּשָׁלַ֜͏ִם תּוּשָׁ֗ב וּלְעָרֵ֤י יְהוּדָה֙ תִּבָּנֶ֔ינָה וְחָרְבֹותֶ֖יהָ אֲקֹומֵֽם׃ 26
੨੬ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
הָאֹמֵ֥ר לַצּוּלָ֖ה חֳרָ֑בִי וְנַהֲרֹתַ֖יִךְ אֹובִֽישׁ׃ 27
੨੭ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।
הָאֹמֵ֤ר לְכֹ֙ורֶשׁ֙ רֹעִ֔י וְכָל־חֶפְצִ֖י יַשְׁלִ֑ם וְלֵאמֹ֤ר לִירוּשָׁלַ֙͏ִם֙ תִּבָּנֶ֔ה וְהֵיכָ֖ל תִּוָּסֵֽד׃ ס 28
੨੮ਮੈਂ ਜੋ ਕੋਰਸ਼ ਵਿਖੇ ਆਖਦਾ ਹਾਂ, ਉਹ ਮੇਰਾ ਠਹਿਰਾਇਆ ਹੋਇਆ ਅਯਾਲੀ ਹੈ, ਅਤੇ ਉਹ ਮੇਰੀ ਸਾਰੀ ਇੱਛਿਆ ਨੂੰ ਪੂਰੀ ਕਰੇਗਾ, ਉਹ ਯਰੂਸ਼ਲਮ ਦੇ ਵਿਖੇ ਆਖੇਗਾ, ਉਹ ਉਸਾਰਿਆ ਜਾਵੇਗਾ, ਅਤੇ ਹੈਕਲ ਦੀ ਨੀਂਹ ਰੱਖੀ ਜਾਵੇਗੀ।

< יְשַׁעְיָהוּ 44 >