< אִיּוֹב 39 >

הֲיָדַ֗עְתָּ עֵ֭ת לֶ֣דֶת יַעֲלֵי־סָ֑לַע חֹלֵ֖ל אַיָּלֹ֣ות תִּשְׁמֹֽר׃ 1
“ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ?
תִּסְפֹּ֣ר יְרָחִ֣ים תְּמַלֶּ֑אנָה וְ֝יָדַ֗עְתָּ עֵ֣ת לִדְתָּֽנָה׃ 2
ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ?
תִּ֭כְרַעְנָה יַלְדֵיהֶ֣ן תְּפַלַּ֑חְנָה חֶבְלֵיהֶ֥ם תְּשַׁלַּֽחְנָה׃ 3
ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।
יַחְלְמ֣וּ בְ֭נֵיהֶם יִרְבּ֣וּ בַבָּ֑ר יָ֝צְא֗וּ וְלֹא־שָׁ֥בוּ לָֽמֹו׃ 4
ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ।
מִֽי־שִׁלַּ֣ח פֶּ֣רֶא חָפְשִׁ֑י וּמֹסְרֹ֥ות עָ֝רֹ֗וד מִ֣י פִתֵּֽחַ׃ 5
“ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ,
אֲשֶׁר־שַׂ֣מְתִּי עֲרָבָ֣ה בֵיתֹ֑ו וּֽמִשְׁכְּנֹותָ֥יו מְלֵֽחָה׃ 6
ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ?
יִ֭שְׂחַק לַהֲמֹ֣ון קִרְיָ֑ה תְּשֻׁאֹ֥ות נֹ֝וגֵ֗שׂ לֹ֣א יִשְׁמָֽע׃ 7
ਉਹ ਨਗਰ ਦੇ ਰੌਲ਼ੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ।
יְת֣וּר הָרִ֣ים מִרְעֵ֑הוּ וְאַחַ֖ר כָּל־יָרֹ֣וק יִדְרֹֽושׁ׃ 8
ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ।
הֲיֹ֣אבֶה רֵּ֣ים עָבְדֶ֑ךָ אִם־יָ֝לִ֗ין עַל־אֲבוּסֶֽךָ׃ 9
“ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ?
הֲ‍ֽתִקְשָׁר־רֵ֭ים בְּתֶ֣לֶם עֲבֹתֹ֑ו אִם־יְשַׂדֵּ֖ד עֲמָקִ֣ים אַחֲרֶֽיךָ׃ 10
੧੦ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ?
הֲ‌ֽתִבְטַח־בֹּ֖ו כִּי־רַ֣ב כֹּחֹ֑ו וְתַעֲזֹ֖ב אֵלָ֣יו יְגִיעֶֽךָ׃ 11
੧੧ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ?
הֲתַאֲמִ֣ין בֹּ֖ו כִּי־יָשׁוּב (יָשִׁ֣יב) זַרְעֶ֑ךָ וְֽגָרְנְךָ֥ יֶאֱסֹֽף׃ 12
੧੨ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?
כְּנַף־רְנָנִ֥ים נֶעֱלָ֑סָה אִם־אֶ֝בְרָ֗ה חֲסִידָ֥ה וְנֹצָֽה׃ 13
੧੩“ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?
כִּֽי־תַעֲזֹ֣ב לָאָ֣רֶץ בֵּצֶ֑יהָ וְֽעַל־עָפָ֥ר תְּחַמֵּֽם׃ 14
੧੪ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ,
וַ֭תִּשְׁכַּח כִּי־רֶ֣גֶל תְּזוּרֶ֑הָ וְחַיַּ֖ת הַשָּׂדֶ֣ה תְּדוּשֶֽׁהָ׃ 15
੧੫ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।
הִקְשִׁ֣יחַ בָּנֶ֣יהָ לְּלֹא־לָ֑הּ לְרִ֖יק יְגִיעָ֣הּ בְּלִי־פָֽחַד׃ 16
੧੬ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ,
כִּֽי־הִשָּׁ֣הּ אֱלֹ֣והַּ חָכְמָ֑ה וְלֹא־חָ֥לַק לָ֝֗הּ בַּבִּינָֽה׃ 17
੧੭ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖ਼ਸ਼ੀ।
כָּ֭עֵת בַּמָּרֹ֣ום תַּמְרִ֑יא תִּֽשְׂחַ֥ק לַ֝סּ֗וּס וּלְרֹֽכְבֹֽו׃ 18
੧੮ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ!
הֲתִתֵּ֣ן לַסּ֣וּס גְּבוּרָ֑ה הֲתַלְבִּ֖ישׁ צַוָּארֹ֣ו רַעְמָֽה׃ 19
੧੯“ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
הְֽ֭תַרְעִישֶׁנּוּ כָּאַרְבֶּ֑ה הֹ֖וד נַחְרֹ֣ו אֵימָֽה׃ 20
੨੦ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ!
יַחְפְּר֣וּ בָ֭עֵמֶק וְיָשִׂ֣ישׂ בְּכֹ֑חַ יֵ֝צֵ֗א לִקְרַאת־נָֽשֶׁק׃ 21
੨੧ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ।
יִשְׂחַ֣ק לְ֭פַחַד וְלֹ֣א יֵחָ֑ת וְלֹֽא־יָ֝שׁ֗וּב מִפְּנֵי־חָֽרֶב׃ 22
੨੨ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!
עָ֭לָיו תִּרְנֶ֣ה אַשְׁפָּ֑ה לַ֖הַב חֲנִ֣ית וְכִידֹֽון׃ 23
੨੩ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
בְּרַ֣עַשׁ וְ֭רֹגֶז יְגַמֶּא־אָ֑רֶץ וְלֹֽא־יַ֝אֲמִ֗ין כִּי־קֹ֥ול שֹׁופָֽר׃ 24
੨੪ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ।
בְּדֵ֤י שֹׁפָ֨ר ׀ יֹ֘אמַ֤ר הֶאָ֗ח וּֽ֭מֵרָחֹוק יָרִ֣יחַ מִלְחָמָ֑ה רַ֥עַם שָׂ֝רִים וּתְרוּעָֽה׃ 25
੨੫ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ!
הֲ‍ֽ֭מִבִּינָ֣תְךָ יַֽאֲבֶר־נֵ֑ץ יִפְרֹ֖שׂ כְּנָפֹו (כְּנָפָ֣יו) לְתֵימָֽן׃ 26
੨੬“ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
אִם־עַל־פִּ֭יךָ יַגְבִּ֣יהַּ נָ֑שֶׁר וְ֝כִ֗י יָרִ֥ים קִנֹּֽו׃ 27
੨੭ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ?
סֶ֣לַע יִ֭שְׁכֹּן וְיִתְלֹנָ֑ן עַֽל־שֶׁן־סֶ֝֗לַע וּמְצוּדָֽה׃ 28
੨੮ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ।
מִשָּׁ֥ם חָֽפַר־אֹ֑כֶל לְ֝מֵרָחֹ֗וק עֵינָ֥יו יַבִּֽיטוּ׃ 29
੨੯ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।
וְאֶפְרֹחֹו (וְאֶפְרֹחָ֥יו) יְעַלְעוּ־דָ֑ם וּבַאֲשֶׁ֥ר חֲ֝לָלִ֗ים שָׁ֣ם הֽוּא׃ פ 30
੩੦ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।”

< אִיּוֹב 39 >