< עֶזְרָא 9 >

וּכְכַלּ֣וֹת אֵ֗לֶּה נִגְּשׁ֨וּ אֵלַ֤י הַשָּׂרִים֙ לֵאמֹ֔ר לֹֽא־נִבְדְּל֞וּ הָעָ֤ם יִשְׂרָאֵל֙ וְהַכֹּהֲנִ֣ים וְהַלְוִיִּ֔ם מֵעַמֵּ֖י הָאֲרָצ֑וֹת כְּ֠תוֹעֲבֹֽתֵיהֶם לַכְּנַעֲנִ֨י הַחִתִּ֜י הַפְּרִזִּ֣י הַיְבוּסִ֗י הָֽעַמֹּנִי֙ הַמֹּ֣אָבִ֔י הַמִּצְרִ֖י וְהָאֱמֹרִֽי׃ 1
ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।
כִּֽי־נָשְׂא֣וּ מִבְּנֹֽתֵיהֶ֗ם לָהֶם֙ וְלִבְנֵיהֶ֔ם וְהִתְעָֽרְבוּ֙ זֶ֣רַע הַקֹּ֔דֶשׁ בְּעַמֵּ֖י הָאֲרָצ֑וֹת וְיַ֧ד הַשָּׂרִ֣ים וְהַסְּגָנִ֗ים הָֽיְתָ֛ה בַּמַּ֥עַל הַזֶּ֖ה רִאשׁוֹנָֽה׃ ס 2
ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”
וּכְשָׁמְעִי֙ אֶת־הַדָּבָ֣ר הַזֶּ֔ה קָרַ֥עְתִּי אֶת־בִּגְדִ֖י וּמְעִילִ֑י וָאֶמְרְטָ֞ה מִשְּׂעַ֤ר רֹאשִׁי֙ וּזְקָנִ֔י וָאֵשְׁבָ֖ה מְשׁוֹמֵֽם׃ 3
ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
וְאֵלַ֣י יֵאָסְפ֗וּ כֹּ֤ל חָרֵד֙ בְּדִבְרֵ֣י אֱלֹהֵֽי־יִשְׂרָאֵ֔ל עַ֖ל מַ֣עַל הַגּוֹלָ֑ה וַאֲנִי֙ יֹשֵׁ֣ב מְשׁוֹמֵ֔ם עַ֖ד לְמִנְחַ֥ת הָעָֽרֶב׃ 4
ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।
וּבְמִנְחַ֣ת הָעֶ֗רֶב קַ֚מְתִּי מִתַּֽעֲנִיתִ֔י וּבְקָרְעִ֥י בִגְדִ֖י וּמְעִילִ֑י וָֽאֶכְרְעָה֙ עַל־בִּרְכַּ֔י וָאֶפְרְשָׂ֥ה כַפַּ֖י אֶל־יְהוָ֥ה אֱלֹהָֽי׃ 5
ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
וָאֹמְרָ֗ה אֱלֹהַי֙ בֹּ֣שְׁתִּי וְנִכְלַ֔מְתִּי לְהָרִ֧ים אֱלֹהַ֛י פָּנַ֖י אֵלֶ֑יךָ כִּ֣י עֲוֺנֹתֵ֤ינוּ רָבוּ֙ לְמַ֣עְלָה רֹּ֔אשׁ וְאַשְׁמָתֵ֥נוּ גָדְלָ֖ה עַ֥ד לַשָּׁמָֽיִם׃ 6
ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
מִימֵ֣י אֲבֹתֵ֗ינוּ אֲנַ֙חְנוּ֙ בְּאַשְׁמָ֣ה גְדֹלָ֔ה עַ֖ד הַיּ֣וֹם הַזֶּ֑ה וּבַעֲוֺנֹתֵ֡ינוּ נִתַּ֡נּוּ אֲנַחְנוּ֩ מְלָכֵ֨ינוּ כֹהֲנֵ֜ינוּ בְּיַ֣ד ׀ מַלְכֵ֣י הָאֲרָצ֗וֹת בַּחֶ֜רֶב בַּשְּׁבִ֧י וּבַבִּזָּ֛ה וּבְבֹ֥שֶׁת פָּנִ֖ים כְּהַיּ֥וֹם הַזֶּֽה׃ 7
ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”
וְעַתָּ֡ה כִּמְעַט־רֶגַע֩ הָיְתָ֨ה תְחִנָּ֜ה מֵאֵ֣ת ׀ יְהוָ֣ה אֱלֹהֵ֗ינוּ לְהַשְׁאִ֥יר לָ֙נוּ֙ פְּלֵיטָ֔ה וְלָתֶת־לָ֥נוּ יָתֵ֖ד בִּמְק֣וֹם קָדְשׁ֑וֹ לְהָאִ֤יר עֵינֵ֙ינוּ֙ אֱלֹהֵ֔ינוּ וּלְתִתֵּ֛נוּ מִֽחְיָ֥ה מְעַ֖ט בְּעַבְדֻתֵֽנוּ׃ 8
ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।
כִּֽי־עֲבָדִ֣ים אֲנַ֔חְנוּ וּבְעַבְדֻ֔תֵנוּ לֹ֥א עֲזָבָ֖נוּ אֱלֹהֵ֑ינוּ וַֽיַּט־עָלֵ֣ינוּ חֶ֡סֶד לִפְנֵי֩ מַלְכֵ֨י פָרַ֜ס לָֽתֶת־לָ֣נוּ מִֽחְיָ֗ה לְרוֹמֵ֞ם אֶת־בֵּ֤ית אֱלֹהֵ֙ינוּ֙ וּלְהַעֲמִ֣יד אֶת־חָרְבֹתָ֔יו וְלָֽתֶת־לָ֣נוּ גָדֵ֔ר בִּֽיהוּדָ֖ה וּבִירוּשָׁלִָֽם׃ ס 9
ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ।
וְעַתָּ֛ה מַה־נֹּאמַ֥ר אֱלֹהֵ֖ינוּ אַֽחֲרֵי־זֹ֑את כִּ֥י עָזַ֖בְנוּ מִצְוֺתֶֽיךָ׃ 10
੧੦“ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,
אֲשֶׁ֣ר צִוִּ֗יתָ בְּיַ֨ד עֲבָדֶ֣יךָ הַנְּבִיאִים֮ לֵאמֹר֒ הָאָ֗רֶץ אֲשֶׁ֨ר אַתֶּ֤ם בָּאִים֙ לְרִשְׁתָּ֔הּ אֶ֤רֶץ נִדָּה֙ הִ֔יא בְּנִדַּ֖ת עַמֵּ֣י הָאֲרָצ֑וֹת בְּתוֹעֲבֹֽתֵיהֶ֗ם אֲשֶׁ֥ר מִלְא֛וּהָ מִפֶּ֥ה אֶל־פֶּ֖ה בְּטֻמְאָתָֽם׃ 11
੧੧ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।
וְ֠עַתָּה בְּֽנוֹתֵיכֶ֞ם אַל־תִּתְּנ֣וּ לִבְנֵיהֶ֗ם וּבְנֹֽתֵיהֶם֙ אַל־תִּשְׂא֣וּ לִבְנֵיכֶ֔ם וְלֹֽא־תִדְרְשׁ֧וּ שְׁלֹמָ֛ם וְטוֹבָתָ֖ם עַד־עוֹלָ֑ם לְמַ֣עַן תֶּחֶזְק֗וּ וַאֲכַלְתֶּם֙ אֶת־ט֣וּב הָאָ֔רֶץ וְהוֹרַשְׁתֶּ֥ם לִבְנֵיכֶ֖ם עַד־עוֹלָֽם׃ 12
੧੨ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।
וְאַֽחֲרֵי֙ כָּל־הַבָּ֣א עָלֵ֔ינוּ בְּמַעֲשֵׂ֙ינוּ֙ הָרָעִ֔ים וּבְאַשְׁמָתֵ֖נוּ הַגְּדֹלָ֑ה כִּ֣י ׀ אַתָּ֣ה אֱלֹהֵ֗ינוּ חָשַׂ֤כְתָּֽ לְמַ֙טָּה֙ מֵֽעֲוֺנֵ֔נוּ וְנָתַ֥תָּה לָּ֛נוּ פְּלֵיטָ֖ה כָּזֹֽאת׃ 13
੧੩ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।
הֲנָשׁוּב֙ לְהָפֵ֣ר מִצְוֺתֶ֔יךָ וּ֨לְהִתְחַתֵּ֔ן בְּעַמֵּ֥י הַתֹּעֵב֖וֹת הָאֵ֑לֶּה הֲל֤וֹא תֶֽאֱנַף־בָּ֙נוּ֙ עַד־כַּלֵּ֔ה לְאֵ֥ין שְׁאֵרִ֖ית וּפְלֵיטָֽה׃ פ 14
੧੪ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?
יְהוָ֞ה אֱלֹהֵ֤י יִשְׂרָאֵל֙ צַדִּ֣יק אַ֔תָּה כִּֽי־נִשְׁאַ֥רְנוּ פְלֵיטָ֖ה כְּהַיּ֣וֹם הַזֶּ֑ה הִנְנ֤וּ לְפָנֶ֙יךָ֙ בְּאַשְׁמָתֵ֔ינוּ כִּ֣י אֵ֥ין לַעֲמ֛וֹד לְפָנֶ֖יךָ עַל־זֹֽאת׃ פ 15
੧੫ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”

< עֶזְרָא 9 >