< 2 Re 1 >

1 Dopo la morte di Acab Moab si ribellò a Israele.
ਅਹਾਬ ਦੀ ਮੌਤ ਤੋਂ ਬਾਅਦ ਮੋਆਬ ਇਸਰਾਏਲ ਤੋਂ ਬਾਗੀ ਹੋ ਗਿਆ।
2 Acazia cadde dalla finestra del piano di sopra in Samaria e rimase ferito. Allora inviò messaggeri con quest'ordine: «Andate e interrogate Baal-Zebub, dio di Ekròn, per sapere se guarirò da questa infermità».
ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
3 Ora l'angelo del Signore disse a Elia il Tisbita: «Su, và incontro ai messaggeri del re di Samaria. Dì loro: Non c'è forse un Dio in Israele, perché andiate a interrogare Baal-Zebub, dio di Ekròn?
ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ ਕਿ ਉੱਠ ਤੇ ਸਾਮਰਿਯਾ ਦੇ ਰਾਜੇ ਦੇ ਸੰਦੇਸ਼ਵਾਹਕਾਂ ਨੂੰ ਮਿਲਣ ਲਈ ਜਾ ਅਤੇ ਉਨ੍ਹਾਂ ਨੂੰ ਕਹਿ, “ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ, ਜੋ ਤੁਸੀਂ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਤੋਂ ਪੁੱਛਣ ਚੱਲੇ ਹੋ?
4 Pertanto così dice il Signore: Dal letto, in cui sei salito, non scenderai, ma di certo morirai». Ed Elia se ne andò.
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।” ਤਦ ਏਲੀਯਾਹ ਤੁਰ ਪਿਆ।
5 I messaggeri ritornarono dal re, che domandò loro: «Perché siete tornati?».
ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?”
6 Gli dissero: «Ci è venuto incontro un uomo, che ci ha detto: Su, tornate dal re che vi ha inviati e ditegli: Così dice il Signore: Non c'è forse un Dio in Israele, perché tu mandi a interrogare Baal-Zebub, dio di Ekròn? Pertanto, dal letto, in cui sei salito, non scenderai, ma di certo morirai».
ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।
7 Domandò loro: «Com'era l'uomo che vi è venuto incontro e vi ha detto simili parole?».
ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ, ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ?
8 Risposero: «Era un uomo peloso; una cintura di cuoio gli cingeva i fianchi». Egli disse: «Quello è Elia il Tisbita!».
ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।”
9 Allora gli mandò il capo di una cinquantina con i suoi cinquanta uomini. Questi andò da lui, che era seduto sulla cima del monte, e gli disse: «Uomo di Dio, il re ti ordina di scendere!».
ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।”
10 Elia rispose al capo della cinquantina: «Se sono uomo di Dio, scenda il fuoco dal cielo e divori te e i tuoi cinquanta». Scese un fuoco dal cielo e divorò quello con i suoi cinquanta.
੧੦ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ, ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
11 Il re mandò da lui ancora un altro capo di una cinquantina con i suoi cinquanta uomini. Questi andò da lui e gli disse: «Uomo di Dio, il re ti ordina di scendere subito».
੧੧ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।
12 Elia rispose: «Se sono uomo di Dio, scenda un fuoco dal cielo e divori te e i tuoi cinquanta». Scese un fuoco dal cielo e divorò quello con i suoi cinquanta.
੧੨ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।
13 Il re mandò ancora un terzo capo con i suoi cinquanta uomini. Questo terzo capo di una cinquantina andò, si inginocchiò davanti ad Elia e supplicò: «Uomo di Dio, valgano qualche cosa ai tuoi occhi la mia vita e la vita di questi tuoi cinquanta servi.
੧੩ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁਮੁੱਲੀਆਂ ਹੋਣ।
14 Ecco è sceso il fuoco dal cielo e ha divorato i due altri capi di cinquantina con i loro uomini. Ora la mia vita valga qualche cosa ai tuoi occhi».
੧੪ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।”
15 L'angelo del Signore disse a Elia: «Scendi con lui e non aver paura di lui». Si alzò e scese con lui dal re
੧੫ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ।
16 e gli disse: «Così dice il Signore: Poiché hai mandato messaggeri a consultare Baal-Zebub, dio di Ekròn, come se in Israele ci fosse, fuori di me, un Dio da interrogare, per questo, dal letto, su cui sei salito, non scenderai, ma certamente morirai».
੧੬ਉਸ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੂੰ ਜੋ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਦੇ ਕੋਲ ਪੁੱਛਣ ਲਈ ਸੰਦੇਸ਼ਵਾਹਕ ਭੇਜੇ, ਕੀ ਇਸ ਲਈ ਕਿ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜਿਸ ਕੋਲੋਂ ਤੂੰ ਗੱਲ ਪੁੱਛ ਸਕੇਂ? ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ।”
17 Difatti morì, secondo la predizione fatta dal Signore per mezzo di Elia e al suo posto divenne re suo fratello Ioram, nell'anno secondo di Ioram figlio di Giòsafat, re di Giuda, perché egli non aveva figli.
੧੭ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
18 Le altre gesta di Acazia, le sue azioni, sono descritte nel libro delle Cronache dei re di Israele.
੧੮ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?

< 2 Re 1 >