< 1 Tessalonicesi 1 >

1 PAOLO, e Silvano, e Timoteo, alla chiesa de' Tessalonicesi, [che è] in Dio Padre, e nel Signor Gesù Cristo. Grazia a voi e pace, da Dio nostro Padre, e dal Signor Gesù Cristo.
ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
2 NOI rendiamo del continuo grazie a Dio per tutti voi, facendo di voi menzione nelle nostre orazioni;
ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ।
3 rammemorandoci continuamente l'opera della vostra fede, e la fatica della [vostra] carità, e la sofferenza della speranza [che voi avete] nel Signor nostro Gesù Cristo; nel cospetto di Dio, nostro Padre;
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ।
4 sapendo, fratelli amati di Dio, la vostra elezione.
ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ।
5 Poichè il nostro evangelo non è stato inverso voi in parola solamente, ma ancora in virtù, e in Ispirito Santo, e in molto accertamento; siccome voi sapete quali siamo stati fra voi per amor vostro.
ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।
6 E voi siete stati imitatori nostri, e del Signore, avendo ricevuta la parola in molta afflizione, con allegrezza dello Spirito Santo.
ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।
7 Talchè siete stati esempi a tutti i credenti in Macedonia, ed in Acaia.
ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ।
8 Perciocchè non sol da voi è risonata la parola del Signore nella Macedonia, e nell'Acaia; ma ancora la fede vostra, la quale [avete] inverso Iddio, è stata divolgata in ogni luogo; talchè non abbiam bisogno di dirne cosa alcuna.
ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।
9 Poichè eglino stessi raccontano di noi, quale entrata noi abbiamo avuta tra voi, e come vi siete convertiti dagl'idoli a Dio, per servire all'Iddio vivente, e vero;
ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।
10 e per aspettar da' cieli il suo Figliuolo, il quale egli ha risuscitato da' morti, [cioè] Gesù, che ci libera dall'ira a venire.
੧੦ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।

< 1 Tessalonicesi 1 >