< Apocalisse 16 >

1 Ed io udii una gran voce dal tempio, che diceva a' sette angeli; Andate, versate nella terra le coppe dell'ira di Dio.
ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ!
2 E il primo andò, e versò la sua coppa in su la terra; e venne un'ulcera maligna, e dolorosa, agli uomini che aveano il marchio della bestia, ed a quelli che adoravano la sua immagine.
ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।
3 Poi, il secondo angelo versò la sua coppa nel mare; ed esso divenne sangue, come di corpo morto; ed ogni anima vivente morì nel mare.
ਤਾਂ ਦੂਜੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਡੋਲ੍ਹ ਦਿੱਤਾ। ਤਾਂ ਉਹ ਮੁਰਦੇ ਦੇ ਲਹੂ ਵਰਗਾ ਬਣ ਗਿਆ ਅਤੇ ਹਰੇਕ ਜਿਉਂਦੀ ਜਾਨ ਜਿਹੜੀ ਸਮੁੰਦਰ ਵਿੱਚ ਸੀ, ਮਰ ਗਈ।
4 Poi, il terzo angelo versò la sua coppa ne' fiumi, e nelle fonti dell'acque; e divennero sangue.
ਫੇਰ ਤੀਜੇ ਦੂਤ ਨੇ ਆਪਣਾ ਕਟੋਰਾ ਦਰਿਆਵਾਂ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਡੋਲ੍ਹ ਦਿੱਤਾ। ਤਾਂ ਉਸ ਤੋਂ ਉਹ ਲਹੂ ਬਣ ਗਏ
5 Ed io udii l'angelo delle acque, che diceva: Tu sei giusto, o Signore, che sei, e che eri, [che sei] il Santo, d'aver fatti questi giudicii.
ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
6 Poichè essi hanno sparso il sangue de' santi, e de' profeti, tu hai loro altresì dato a bere del sangue; perciocchè ben [ne] son degni.
ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!।
7 Ed io ne udii un altro, dal lato dell'altare, che diceva: Sì certo, Signore Iddio onnipotente, i tuoi giudicii [son] veraci, e giusti.
ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!।
8 Poi, il quarto angelo versò la sua coppa sopra il sole; e gli fu dato d'ardere gli uomini con fuoco.
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ
9 E gli uomini furono arsi di grande arsura; e bestemmiarono il nome di Dio, che ha la podestà sopra queste piaghe; e non si ravvidero, per dargli gloria.
ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ।
10 Poi, il quinto angelo versò la sua coppa in sul trono della bestia; e il suo regno divenne tenebroso, e [gli uomini] si mordevano le lingue per l'affanno;
੧੦ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।
11 e bestemmiarono l'Iddio del cielo, per i lor travagli, e per le loro ulcere; e non si ravvidero delle loro opere.
੧੧ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ।
12 Poi, il sesto angelo versò la sua coppa in sul gran fiume Eufrate, e l'acqua di esso fu asciutta; acciocchè fosse apparecchiata la via dei re, che [vengono] dal sol levante.
੧੨ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫ਼ਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ।
13 Ed io vidi [uscir] della bocca del dragone, e della bocca della bestia, e della bocca del falso profeta, tre spiriti immondi, a guisa di rane;
੧੩ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ।
14 perciocchè sono spiriti di demoni, i quali fan segni, ed escon fuori ai re di tutto il mondo, per raunarli alla battaglia di quel gran giorno dell'Iddio onnipotente.
੧੪ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।
15 (Ecco, io vengo come un ladrone; beato chi veglia, e guarda i suoi vestimenti, acciocchè non cammini nudo, e non si veggano le sue vergogne).
੧੫ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ। ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ।
16 Ed essi li raunarono in un luogo, detto in Ebreo Armagheddon.
੧੬ਅਤੇ ਉਨ੍ਹਾਂ ਨੇ ਉਸ ਥਾਂ ਉਹਨਾਂ ਨੂੰ ਇਕੱਠਿਆਂ ਕੀਤਾ ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਹਰਮਗਿੱਦੋਨ ਕਿਹਾ ਜਾਂਦਾ ਹੈ।
17 Poi, il settimo angelo versò la sua coppa nell'aria; e una gran voce uscì dal tempio del cielo, dal trono, dicendo: È fatto.
੧੭ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ। ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ!
18 E si fecero folgori, e tuoni, e suoni, e gran tremoto; tale che non ne fu giammai un simile, [nè] un così grande, da che gli uomini sono stati sopra la terra.
੧੮ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ!
19 E la gran città fu [divisa] in tre parti, e le città delle genti caddero; Dio si ricordò della gran Babilonia, per darle il calice dell'indegnazione della sua ira.
੧੯ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਅ ਦਾ ਪਿਆਲਾ ਉਹ ਨੂੰ ਦੇਵੇ।
20 Ed ogni isola fuggì, e i monti non furon trovati.
੨੦ਅਤੇ ਹਰੇਕ ਟਾਪੂ ਭੱਜ ਗਿਆ ਅਤੇ ਪਹਾੜਾਂ ਦਾ ਪਤਾ ਨਾ ਲੱਗਾ।
21 E cadde dal cielo, in su gli uomini, una gragnuola grossa come del peso d'un talento; e gli uomini bestemmiarono Iddio per la piaga della gragnuola; perciocchè la piaga d'essa era grandissima.
੨੧ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।

< Apocalisse 16 >