< Apocalisse 7 >

1 E DOPO queste cose, io vidi quattro angeli, che stavano in piè sopra i quattro canti della terra, ritenendo i quattro venti della terra, acciocchè non soffiasse vento alcuno sopra la terra, nè sopra il mare, nè sopra alcun albero.
ਇਸ ਤੋਂ ਬਾਅਦ ਮੈਂ ਧਰਤੀ ਦੇ ਚਾਰੋਂ ਕੋਨਿਆਂ ਉੱਤੇ ਚਾਰ ਦੂਤ ਖੜ੍ਹੇ ਵੇਖੇ, ਜਿਨ੍ਹਾਂ ਧਰਤੀ ਦੀਆਂ ਚਾਰਾਂ ਪੌਣਾਂ ਨੂੰ ਫੜ੍ਹਿਆ ਹੋਇਆ ਸੀ ਤਾਂ ਜੋ ਪੌਣ ਧਰਤੀ ਉੱਤੇ ਜਾਂ ਸਮੁੰਦਰ ਉੱਤੇ ਜਾਂ ਕਿਸੇ ਰੁੱਖ ਉੱਤੇ ਨਾ ਵਗੇ।
2 Poi vidi un altro angelo, che saliva dal sol levante, il quale avea il suggello dell'Iddio vivente; ed egli gridò con gran voce a' quattro angeli, a' quali era dato di danneggiar la terra, ed il mare, dicendo:
ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ।
3 Non danneggiate la terra, nè il mare, nè gli alberi, finchè noi abbiam segnati i servitori dell'Iddio nostro in su le fronti loro.
ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ।
4 Ed io udii il numero de' segnati, [che era di] cenquarantaquattromila segnati di tutte le tribù de' figliuoli d'Israele.
ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -
5 Della tribù di Giuda, dodicimila segnati; della tribù di Ruben, dodicimila segnati; della tribù di Gad, dodicimila segnati;
ਯਹੂਦਾਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ। ਰੂਬੇਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਗਾਦ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
6 della tribù di Aser, dodicimila segnati; della tribù di Neftali, dodicimila segnati; della tribù di Manasse, dodicimila segnati;
ਆਸ਼ੇਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਨਫ਼ਥਾਲੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਮਨੱਸ਼ਹ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
7 della tribù di Simeon, dodicimila segnati; della tribù di Levi, dodicimila segnati; della tribù d'Issacar, dodicimila segnati;
ਸ਼ਮਊਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਲੇਵੀ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯਿੱਸਾਕਾਰ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ,
8 della tribù di Zabulon, dodicimila segnati; della tribù di Giuseppe, dodicimila segnati; della tribù di Beniamino, dodicimila segnati.
ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ, ਯੂਸੁਫ਼ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਬਾਰਾਂ ਹਜ਼ਾਰ ਉੱਤੇ ਮੋਹਰ ਲੱਗੀ।
9 DOPO queste cose, io vidi, ed ecco una turba grande, la qual niuno poteva annoverare, di tutte le nazioni, e tribù, e popoli, e lingue, i quali stavano in piè davanti al trono, e davanti all'Agnello, vestiti di stole bianche, ed [aveano] delle palme nelle mani.
ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।
10 E gridavano con gran voce, dicendo: La salute [appartiene] all'Iddio nostro, il quale siede sopra il trono, ed all'Agnello.
੧੦ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।
11 E tutti gli angeli stavano in piè intorno al trono, ed a' vecchi, ed a' quattro animali; e si gettarono giù in su le lor facce, davanti al trono; e adorarono Iddio, dicendo:
੧੧ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ।
12 Amen! la benedizione, e la gloria, e la sapienza, e le grazie e l'onore, e la potenza, e la forza, [appartengono] all'Iddio nostro ne' secoli de' secoli. Amen! (aiōn g165)
੧੨ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ। (aiōn g165)
13 Ed uno de' vecchi mi fece motto, e mi disse: Chi son costoro, che son vestiti di stole bianche? ed onde son venuti?
੧੩ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ?
14 Ed io gli dissi: Signor mio, tu il sai. Ed egli mi disse: Costoro son quelli che son venuti dalla gran tribolazione, ed hanno lavate le loro stole, e le hanno imbiancate nel sangue dell'Agnello.
੧੪ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।
15 Perciò sono davanti al trono di Dio, e gli servono giorno e notte, nel suo tempio; e colui che siede sopra il trono tenderà sopra loro il suo padiglione.
੧੫ਇਸ ਕਰਕੇ ਉਹ ਪਰਮੇਸ਼ੁਰ ਦੇ ਸਿੰਘਾਸਣ ਦੇ ਸਾਹਮਣੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ-ਦਿਨ ਉਹ ਦੀ ਬੰਦਗੀ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਉਹਨਾਂ ਦੇ ਵਿਚਕਾਰ ਆਪਣਾ ਡੇਰਾ ਲਗਾਵੇਗਾ।
16 Non avranno più fame, nè sete; e non caderà più sopra loro nè sole, nè arsura alcuna;
੧੬ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,
17 perciocchè l'Agnello che è in mezzo del trono li pasturerà, e li guiderà alle vive fonti delle acque; e Iddio asciugherà ogni lagrima dagli occhi loro.
੧੭ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।

< Apocalisse 7 >