< 2 Re 11 >

1 Or quando Athalia, madre di Achazia, vide che il suo figliuolo era morto, si levò e distrusse tutta la stirpe reale.
ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।
2 Ma Jehosceba, figliuola del re Joram, sorella di Achazia, prese Joas, figliuolo di Achazia, lo trafugò di mezzo ai figliuoli del re ch’eran messi a morte, e lo pose con la sua balia nella camera dei letti; così fu nascosto alle ricerche d’Athalia, e non fu messo a morte.
ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।
3 E rimase nascosto con Jehosceba per sei anni nella casa dell’Eterno; intanto Athalia regnava sul paese.
ਪਰਮੇਸ਼ੁਰ ਦੇ ਭਵਨ ਵਿੱਚ ਉਸ ਦੇ ਨਾਲ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।
4 Il settimo anno, Jehoiada mandò a chiamare i capi-centurie delle guardie del corpo e dei soldati, e li fece venire a sé nella casa dell’Eterno; fermò un patto con essi, fece loro prestar giuramento nella casa dell’Eterno, e mostrò loro il figliuolo del re.
ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ।
5 Poi diede loro i suoi ordini, dicendo: “Ecco quello che voi farete: un terzo di quelli tra voi che entrano in servizio il giorno del sabato, starà di guardia alla casa del re;
ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਇਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਰਾਜਾ ਦੇ ਮਹਿਲ ਉੱਤੇ ਪਹਿਰਾ ਦੇਣਗੇ।
6 un altro terzo starà alla porta di Sur, e un altro terzo starà alla porta ch’è dietro alla caserma dei soldati. E farete la guardia alla casa, impedendo a tutti l’ingresso.
ਇੱਕ ਤਿਹਾਈ ਸੂਰ ਨਾਮਕ ਫਾਟਕ ਉੱਤੇ ਅਤੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਲੇ ਪਾਸੇ ਦੇ ਫਾਟਕ ਉੱਤੇ। ਇਸ ਤਰ੍ਹਾਂ ਤੁਸੀਂ ਮਹਿਲ ਉੱਤੇ ਪਹਿਰਾ ਦੇਣਾ।
7 E le altre due parti di voi, tutti quelli cioè che escon di servizio il giorno del sabato, staranno di guardia alla casa dell’Eterno, intorno al re.
ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।
8 E circonderete bene il re, ognuno con le armi alla mano; e chiunque cercherà di penetrare nelle vostre file, sia messo a morte; e voi starete col re, quando uscirà e quando entrerà”.
ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।
9 I capi-centurie eseguirono tutti gli ordini dati dal sacerdote Jehoiada; ognun d’essi prese i suoi uomini: quelli che entravano in servizio il giorno del sabato, e quelli che uscivan di servizio il giorno del sabato; e si recarono dal sacerdote Jehoiada.
ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ।
10 E il sacerdote diede ai capi-centurie le lance e gli scudi che avevano appartenuto al re Davide, e che erano nella casa dell’Eterno.
੧੦ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।
11 I soldati, con le armi alla mano, presero posto dall’angolo meridionale della casa, fino all’angolo settentrionale della casa, fra l’altare e l’edifizio, in modo da proteggere il re da tutte le parti.
੧੧ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।
12 Allora il sacerdote menò fuori il figliuolo del re, e gli pose in testa il diadema, e gli consegnò la legge. E lo proclamarono re, lo unsero, e, battendo le mani, esclamarono: “Viva il re!”
੧੨ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”
13 Or Athalia udì il rumore dei soldati e del popolo, e andò verso il popolo nella casa dell’Eterno.
੧੩ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।
14 Guardò ed ecco che il re stava in piedi sul palco, secondo l’uso; i capitani e i trombettieri erano accanto al re; tutto il popolo del paese era in festa, e dava nelle trombe. Allora Athalia si stracciò le vesti, e gridò: “Congiura! Congiura!”
੧੪ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
15 Ma il sacerdote Jehoiada diede i suoi ordini ai capi-centurie che comandavano l’esercito, e disse loro: “Fatela uscire di tra le file; e chiunque la seguirà sia ucciso di spada!” Poiché il sacerdote avea detto: “Non sia messa a morte nella casa dell’Eterno”.
੧੫ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।
16 Così quelli le fecero largo, ed ella giunse alla casa del re per la strada della porta dei cavalli; e quivi fu uccisa.
੧੬ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ।
17 E Jehoiada fermò tra l’Eterno, il re ed il popolo il patto, per il quale Israele doveva essere il popolo dell’Eterno; e fermò pure il patto fra il re ed il popolo.
੧੭ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।
18 E tutto il popolo del paese entrò nel tempio di Baal, e lo demolì; fece interamente in pezzi i suoi altari e le sue immagini, e uccise dinanzi agli altari Mattan, sacerdote di Baal. Poi, il sacerdote Jehoiada pose delle guardie alla casa dell’Eterno.
੧੮ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ
19 E prese i capi-centurie, le guardie del corpo, i soldati e tutto il popolo del paese; e fecero scendere il re dalla casa dell’Eterno, e giunsero alla casa del re per la strada della porta dei soldati. E Joas si assise sul trono dei re.
੧੯ਉਹ ਨੇ ਸੌ-ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ। ਉਹ ਰਾਜਾ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਰਾਜਾ ਦੇ ਮਹਿਲ ਵਿੱਚ ਆਏ ਫਿਰ ਉਹ ਰਾਜਾ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ।
20 E tutto il popolo del paese fu in festa, e la città rimase tranquilla, quando Athalia fu uccisa di spada, nella casa del re.
੨੦ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।
21 Joas avea sette anni quando cominciò a regnare.
੨੧ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ।

< 2 Re 11 >