< Salmi 78 >

1 Cantico di Asaf. Ascolta, popolo mio, il mio insegnamento; porgete gli orecchi alle parole della mia bocca!
ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
2 Io aprirò la mia bocca per proferir parabole, esporrò i misteri de’ tempi antichi.
ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
3 Quel che noi abbiamo udito e conosciuto, e che i nostri padri ci hanno raccontato,
ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
4 non lo celeremo ai loro figliuoli; diremo alla generazione avvenire le lodi dell’Eterno, e la sua potenza e le maraviglie ch’egli ha operato.
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
5 Egli stabilì una testimonianza in Giacobbe, e pose una legge in Israele, ch’egli ordinò ai nostri padri di far conoscere ai loro figliuoli,
ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
6 perché fossero note alla generazione avvenire, ai figliuoli che nascerebbero, i quali alla loro volta le narrerebbero ai loro figliuoli,
ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
7 ond’essi ponessero in Dio la loro speranza e non dimenticassero le opere di Dio, ma osservassero i suoi comandamenti;
ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
8 e non fossero come i loro padri, una generazione caparbia e ribelle, una generazione dal cuore incostante, e il cui spirito non fu fedele a Dio.
ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
9 I figliuoli di Efraim, gente di guerra, buoni arcieri, voltaron le spalle il dì della battaglia.
ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
10 Non osservarono il patto di Dio, e ricusarono di camminar secondo la sua legge;
੧੦ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
11 e dimenticarono le sue opere e i prodigi ch’egli avea loro fatto vedere.
੧੧ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
12 Egli avea compiuto maraviglie in presenza de’ loro padri, nel paese d’Egitto, nelle campagne di Zoan.
੧੨ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
13 Fendé il mare e li fece passare, e fermò le acque come in un mucchio.
੧੩ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
14 Di giorno li guidò con una nuvola, e tutta la notte con una luce di fuoco.
੧੪ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
15 Schiantò rupi nel deserto, e li abbeverò copiosamente, come da gorghi.
੧੫ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
16 Fece scaturire ruscelli dalla roccia e ne fece scender dell’acque a guisa di fiumi.
੧੬ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
17 Ma essi continuarono a peccare contro di lui, a ribellarsi contro l’Altissimo, nel deserto;
੧੭ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
18 e tentarono Dio in cuor loro, chiedendo cibo a lor voglia.
੧੮ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
19 E parlarono contro Dio, dicendo: Potrebbe Dio imbandirci una mensa nel deserto?
੧੯ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
20 Ecco, egli percosse la roccia e ne colarono acque, ne traboccaron torrenti; potrebb’egli darci anche del pane, e provveder di carne il suo popolo?
੨੦ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
21 Perciò l’Eterno, avendoli uditi, s’adirò fieramente, e un fuoco s’accese contro Giacobbe, e l’ira sua si levò contro Israele,
੨੧ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
22 perché non aveano creduto in Dio, né avevano avuto fiducia nella sua salvazione;
੨੨ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
23 eppure egli comandò alle nuvole di sopra, e aprì le porte del cielo,
੨੩ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
24 e fece piover su loro manna da mangiare, e dette loro del frumento del cielo.
੨੪ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
25 L’uomo mangiò del pane dei potenti; egli mandò loro del cibo a sazietà.
੨੫ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
26 Fece levare in cielo il vento orientale, e con la sua potenza addusse il vento di mezzodì;
੨੬ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
27 fece piover su loro della carne come polvere, degli uccelli alati, numerosi come la rena del mare;
੨੭ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
28 e li fece cadere in mezzo al loro campo, d’intorno alle loro tende.
੨੮ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
29 Così essi mangiarono e furon ben satollati, e Dio mandò loro quel che aveano bramato.
੨੯ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
30 Non si erano ancora distolti dalle loro brame, avevano ancora il loro cibo in bocca,
੩੦ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
31 quando l’ira di Dio si levò contro loro, e ne uccise tra i più fiorenti, e abbatté i giovani d’Israele.
੩੧ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
32 Con tutto ciò peccarono ancora, e non credettero alle sue maraviglie.
੩੨ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।
33 Ond’egli consumò i loro giorni in vanità, e i loro anni in ispaventi.
੩੩ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।
34 Quand’ei li uccideva, essi lo ricercavano e tornavano bramosi di ritrovare Iddio;
੩੪ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
35 e si ricordavano che Dio era la loro ròcca, l’Iddio altissimo il loro redentore.
੩੫ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
36 Essi però lo lusingavano con la loro bocca, e gli mentivano con la loro lingua.
੩੬ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
37 Il loro cuore non era diritto verso lui, e non eran fedeli al suo patto.
੩੭ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
38 Ma egli, che è pietoso, che perdona l’iniquità e non distrugge il peccatore, più volte rattenne la sua ira, e non lasciò divampare tutto il suo cruccio.
੩੮ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
39 Ei si ricordò ch’essi erano carne, un fiato che passa e non ritorna.
੩੯ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।
40 Quante volte si ribellarono a lui nel deserto, e lo contristarono nella solitudine!
੪੦ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
41 E tornarono a tentare Iddio e a provocare il Santo d’Israele.
੪੧ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।
42 Non si ricordaron più della sua mano, del giorno in cui egli li liberò dal nemico,
੪੨ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
43 quando operò i suoi miracoli in Egitto, e i suoi prodigi nelle campagne di Zoan;
੪੩ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
44 mutò i loro fiumi in sangue, e i loro rivi in guisa che non potean più bere;
੪੪ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।
45 mandò contro loro mosche velenose che li divoravano, e rane che li distruggevano;
੪੫ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
46 dette il loro raccolto ai bruchi e la loro fatica alle locuste;
੪੬ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।
47 distrusse le loro vigne con la gragnuola e i loro sicomori coi grossi chicchi d’essa;
੪੭ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
48 abbandonò il loro bestiame alla grandine e le lor gregge ai fulmini.
੪੮ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
49 Scatenò su loro l’ardore del suo cruccio, ira, indignazione e distretta, una torma di messaggeri di malanni.
੪੯ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
50 Dette libero corso alla sua ira; non preservò dalla morte la loro anima, ma abbandonò la loro vita alla pestilenza.
੫੦ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
51 Percosse tutti i primogeniti d’Egitto, le primizie del vigore nelle tende di Cham;
੫੧ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
52 ma fece partire il suo popolo a guisa di pecore, e lo condusse a traverso il deserto come una mandra.
੫੨ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,
53 Lo guidò sicuramente sì che non ebbero da spaventarsi, mentre il mare inghiottiva i loro nemici.
੫੩ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।
54 Li fece arrivare alla sua santa frontiera, alla montagna che la sua destra avea conquistato.
੫੪ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
55 Scacciò le nazioni dinanzi a loro, ne assegnò loro a sorte il paese quale eredità, e nelle tende d’esse fece abitare le tribù d’Israele.
੫੫ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
56 E nondimeno tentarono l’Iddio altissimo e si ribellarono e non osservarono le sue testimonianze.
੫੬ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।
57 Si trassero indietro e furono sleali come i loro padri; si rivoltarono come un arco fallace;
੫੭ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।
58 lo provocarono ad ira coi loro alti luoghi, lo mossero a gelosia con le loro sculture.
੫੮ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
59 Dio udì questo, e si adirò, prese Israele in grande avversione,
੫੯ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
60 onde abbandonò il tabernacolo di Silo, la tenda ov’era dimorato fra gli uomini;
੬੦ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
61 e lasciò menare la sua Forza in cattività, e lasciò cader la sua Gloria in man del nemico.
੬੧ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
62 Abbandonò il suo popolo alla spada, e s’adirò contro la sua eredità.
੬੨ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
63 Il fuoco consumo i loro giovani, e le loro vergini non ebber canto nuziale.
੬੩ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।
64 I loro sacerdoti caddero per la spada, e le loro vedove non fecer lamento.
੬੪ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
65 Poi il Signore si risvegliò come uno che dormisse, come un prode che grida eccitato dal vino.
੬੫ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
66 E percosse i suoi nemici alle spalle, e mise loro addosso un eterno vituperio.
੬੬ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
67 Ma ripudiò la tenda di Giuseppe, e non elesse la tribù di Efraim;
੬੭ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
68 ma elesse la tribù di Giuda, il monte di Sion ch’egli amava.
੬੮ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
69 Edificò il suo santuario a guisa de’ luoghi eccelsi, come la terra ch’egli ha fondata per sempre.
੬੯ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
70 Elesse Davide, suo servitore, lo prese dagli ovili;
੭੦ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
71 lo trasse di dietro alle pecore lattanti, per pascere Giacobbe suo popolo, ed Israele sua eredità.
੭੧ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
72 Ed egli li pasturò secondo l’integrità del suo cuore, e li guidò con mano assennata.
੭੨ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।

< Salmi 78 >