< ルカの福音書 20 >

1 ある日のこと,彼が神殿で民を教え,福音を宣教していると,祭司たちと律法学者たちが長老たちと共に彼のもとにやって来た。
ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।
2 彼らは彼に尋ねた,「わたしたちに告げなさい。あなたは何の権威によってこうした事をするのか。また,だれがその権威をあなたに与えたのか」。
ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?
3 彼は彼らに答えた,「わたしもあなた方に一つのことを尋ねよう。わたしに告げなさい。
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ ਸੋ ਮੈਨੂੰ ਦੱਸੋ।
4 ヨハネのバプテスマは天からのものだったか,それとも人からのものだったか」 。
ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ?
5 彼らは互いに論じ合って言った,「我々が『天から』と言えば,彼は『あなた方が彼を信じなかったのはなぜか』と言うだろう。
ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
6 だが,我々が『人から』と言えば,民はみな我々を石打ちにするだろう。彼らがヨハネは預言者だと信じ込んでいるからだ」。
ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
7 彼らは,自分たちはそれがどこからのものか知らないと答えた。
ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।
8 イエスは彼らに言った,「わたしも,何の権威によってこうした事をするのかをあなた方に告げない」 。
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
9 彼は民に次のたとえを告げ始めた。「ある人がブドウ園を造り,それを何人かの耕作人たちに貸して,長い間外国に出かけた。
ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
10 しかるべき季節に,彼は召使いを耕作人たちのところに送って,ブドウ園の産物の分け前を集めようとした。しかし彼らはその召使いを打ちたたき,何も持たせずに送り返した。
੧੦ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
11 彼はさらに別の召使いを送ったが,彼らはその召使いをも打ちたたき,ひどい扱いをし,何も持たせずに送り返した。
੧੧ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
12 彼はさらに三人目の者を送ったが,彼らはその召使いにも傷を負わせ,外に投げ出した。
੧੨ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।
13 ブドウ園の主人は言った,『どうしようか。わたしの愛する息子を送ろう。彼を見れば,彼らも彼を敬うだろう』。
੧੩ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
14 「ところが耕作人たちは,彼を見て,互いに論じ合って言った,『これは相続人だ。さあ,こいつを殺そう。そうすれば,相続財産は我々の物になるのだ』。
੧੪ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
15 彼らは彼を,そのブドウ園の外に投げ出して殺した。それで,ブドウ園の主人は彼らをどうするだろうか。
੧੫ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
16 やって来てそれらの耕作人たちを滅ぼし,そのブドウ園をほかの者たちに与えるだろう」。 それを聞くと彼らは言った,「そんなことがあってはならない!」
੧੬ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
17 しかし彼は彼らを見つめて言った,「では,こう書かれているのはどういうことか。 『建てる者たちが退けた石,それが主要な隅石となった』。
੧੭ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।
18 「この石の上に落ちる者は皆,粉々に砕かれ,その石がだれかの上に落ちれば,それはその者をみじんにするだろう」。
੧੮ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
19 祭司長たちとファリサイ人たちは,まさにその時,彼に手をかけようとしたが,民を恐れた。彼がこのたとえを自分たちに当てつけて話したことを知っていたからである。
੧੯ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
20 彼らは彼の様子をうかがって,義人のふりをしたスパイたちを遣わした。彼の言葉じりを捕らえて,総督の支配力と権威のもとに彼を引き渡すためであった。
੨੦ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
21 彼らは彼に言った,「先生,わたしたちはあなたが正しいことを話したり教えたりされること,また,だれをもえこひいきすることなく,神の道を正しく教えられることを知っています。
੨੧ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
22 カエサルに税金を払うことは許されているでしょうか,許されていないでしょうか」。
੨੨ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
23 しかし彼は,彼らのずる賢さに気づいて,彼らに言った,「なぜあなた方はわたしを試すのか。
੨੩ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
24 一デナリオスをわたしに見せなさい。そこにあるのはだれの像と銘なのか」 。 彼らは答えた,「カエサルのです」。
੨੪ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
25 彼は彼らに答えた,「それなら,カエサルのものはカエサルに,神のものは神に返しなさい」 。
੨੫ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
26 彼らは民の前で彼の言葉じりを捕らえることができなかった。彼の答えに驚嘆し,黙ってしまった。
੨੬ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
27 サドカイ人たちのある者たちが彼のもとにやって来た。復活があることを否定する者たちである。
੨੭ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
28 彼に尋ねて言った,「先生,モーセはわたしたちに,『もしある人の兄に妻がいて,子供を残さずに死んだ場合,彼の弟がその妻をめとり,自分の兄のために子孫を起こさなければならない』と書きました。
੨੮ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
29 ところで,七人の兄弟がいました。最初の者が妻をめとりましたが,子供を残さずに死にました。
੨੯ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ।
30 二番目の者が彼女をめとりましたが,子供を残さずに死にました。
੩੦ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।
31 三番目の者が彼女をめとりました。そして同じように七人全員が子供を残さずに死にました。
੩੧ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ।
32 その後,その女も死にました。
੩੨ਇਸ ਪਿੱਛੋਂ ਉਹ ਔਰਤ ਵੀ ਮਰ ਗਈ।
33 それで,復活において,彼女は彼らのうちだれの妻になるのですか。七人全員が彼女を妻にしたのですから」。
੩੩ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
34 イエスは彼らに答えた,「この世の子らは,めとったり嫁いだりしている。 (aiōn g165)
੩੪ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ। (aiōn g165)
35 だが,その世と死んだ者たちの中からの復活とを得るのにふさわしいとされた者たちは,めとることも嫁ぐこともない。 (aiōn g165)
੩੫ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ। (aiōn g165)
36 彼らはもはや死ぬことはあり得ないからだ。み使いのようだからであり,また復活の子らとして神の子らであるからだ。
੩੬ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
37 だが,死んだ者たちが起こされることについては,モーセも『茂み』のくだりで,主を『アブラハムの神,イサクの神,ヤコブの神』と呼んで,そのことを示している。
੩੭ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
38 この方は死んだ者たちの神ではなく,生きている者たちの神なのだ。その方にとってはすべての人が生きているのだ」 。
੩੮ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।
39 律法学者たちのある者たちが答えた,「先生,立派なお答えです」。
੩੯ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।
40 彼らは彼にこれ以上あえて何かを尋ねることはなかった。
੪੦ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।
41 彼は彼らに言った,「どうして彼らはキリストがダビデの子だと言うのか。
੪੧ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
42 ダビデ自身,詩編の書の中でこう言っている。 『主はわたしの主に言われた,「わたしの右に座っていなさい,
੪੨ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,
43 わたしがあなたの敵たちをあなたの足台とするまで」』。
੪੩ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।
44 「それで,ダビデが彼を主と呼んでいるのなら,どうして彼はダビデの子なのか」 。
੪੪ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
45 すべての民が聞いているところで,彼は弟子たちに言った,
੪੫ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
46 「律法学者たちに用心しなさい。彼らが好むのは,長い衣をまとって歩き回ることであり,彼らが愛しているのは,市場であいさつされること,そして会堂での上席や祝宴での上座だ。
੪੬ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।
47 彼らは,やもめたちの家々を食い物にし,見せかけのために長い祈りをする者たちだ。こうした者たちは最も厳しい裁きを受けるだろう」 。
੪੭ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ ।

< ルカの福音書 20 >