< ホセア書 8 >

1 ラッパをあなたの口にあてよ、はげたかは主の家に臨む。彼らがわたしの契約を破り、わたしの律法を犯したからだ。
ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।
2 彼らはわたしに向かって叫ぶ、「わが神よ、われわれイスラエルはあなたを知る」と。
ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!
3 イスラエルは善はしりぞけた。敵はこれを追うであろう。
ਇਸਰਾਏਲ ਨੇ ਭਲਿਆਈ ਨੂੰ ਰੱਦ ਕੀਤਾ, ਵੈਰੀ ਉਹ ਦਾ ਪਿੱਛਾ ਕਰੇਗਾ।
4 彼らは王を立てた、しかし、わたしによって立てたのではない。彼らは君を立てた、しかし、わたしはこれを知らない。彼らは銀と金をもって、自分たちの滅びのために偶像を造った。
ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।
5 サマリヤよ、わたしはあなたの子牛を忌みきらう。わたしの怒りは彼らに向かって燃える。彼らはいつになればイスラエルで罪なき者となるであろうか。
ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ। ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?
6 これは工人の作ったもので、神ではない。サマリヤの子牛は砕けて粉となる。
ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।
7 彼らは風をまいて、つむじ風を刈り取る。立っている穀物は穂を持たず、また実らない。たとい実っても、他国人がこれを食い尽す。
ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!
8 イスラエルはのまれた。彼らは諸国民の間にあって、すでに無用な器のようになった。
ਇਸਰਾਏਲ ਨਿਗਲਿਆ ਗਿਆ, ਹੁਣ ਉਹ ਕੌਮਾਂ ਦੇ ਵਿੱਚ ਨਾਪਸੰਦ ਬਰਤਨ ਵਰਗਾ ਹੈ।
9 彼らはひとりさまよう野のろばのように、アッスリヤにのぼって行った。エフライムは物を贈って恋人を得た。
ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਗਧਾ ਇਕੱਲਾ ਅਵਾਰਾ ਹੋਵੇ। ਇਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ।
10 たとい彼らが国々に物を贈って同盟者を得ても、わたしはまもなく彼らを集める。彼らはしばらくにして、王や君たちに油をそそぐことをやめる。
੧੦ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ, ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ। ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ।
11 エフライムは多くの祭壇を造って罪を犯したゆえ、これは彼には罪を犯すための祭壇となった。
੧੧ਇਸ ਲਈ ਕਿ ਇਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ, ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।
12 わたしは彼のために、あまたの律法を書きしるしたが、これはかえって怪しい物のように思われた。
੧੨ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ।
13 彼らは犠牲を好み、肉をささげてこれを食べる。しかし主はこれを喜ばれない。今、彼らの不義を覚え、彼らの罪を罰せられる。彼らはエジプトに帰る。
੧੩ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ।
14 イスラエルは自分の造り主を忘れて、もろもろの宮殿を建てた。ユダは堅固な町々を多く増し加えた。しかしわたしは火をその町々に送って、もろもろの城を焼き滅ぼす。
੧੪ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ।

< ホセア書 8 >