< 詩篇 47 >

1 聖歌隊の指揮者によってうたわせたコラの子の歌 もろもろの民よ、手をうち、喜びの声をあげ、神にむかって叫べ。
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
2 いと高き主は恐るべく、全地をしろしめす大いなる王だからである。
ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3 主はもろもろの民をわれらに従わせ、もろもろの国をわれらの足の下に従わせられた。
ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
4 主はその愛されたヤコブの誇をわれらの嗣業として、われらのために選ばれた。 (セラ)
ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
5 神は喜び叫ぶ声と共にのぼり、主はラッパの声と共にのぼられた。
ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6 神をほめうたえよ、ほめうたえよ、われらの王をほめうたえよ、ほめうたえよ。
ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7 神は全地の王である。巧みな歌をもってほめうたえよ。
ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
8 神はもろもろの国民を統べ治められる。神はその聖なるみくらに座せられる。
ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
9 もろもろの民の君たちはつどい来て、アブラハムの神の民となる。地のもろもろの盾は神のものである。神は大いにあがめられる。
ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!

< 詩篇 47 >