< 使徒の働き 28 >

1 第十項 パウロマルタに漂流しロマに至る 我等既に迯れて後、此島のマルタと呼ばるることを知りしが、夷等一方ならぬ親切を示し、
ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ।
2 雨降りて寒ければとて、火を焚きて我等一同を保養せしめたり。
ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!
3 パウロ若干の柴を集めて火に加べしに、火熱の為に蝮出でて其手に噬付きしかば、
ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!
4 夷等虫のパウロの手に噬付けるを見て、此人定めて殺人者なるべし、海よりは迯れたるも、天之に活くる事を許さず、と語合ひけるに、
ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!
5 パウロ虫を火の中に振落して、聊も害を受けざりき。
ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
6 人々は、彼必ず脹出して忽ちに倒死するならんと思へるに、待つ事久しくして聊も害の及ばざるを見るや、翻りて、是神なりと謂ひ居たり。
ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
7 然て此處にプブリオと呼ばるる島司の所有地ありしが、彼我等を接待して、三日の間懇切に饗應せり。
ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
8 然るにプブリオの父、熱病と赤痢とを患ひて臥し居ければ、パウロ其許に至り、祈り且按手して之を醫したり。
ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
9 斯りし程に島に於て病める人々悉く來りて醫されつつありしが、
ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
10 又大いに我等を尊びて、船に乗るに臨み、必要なる品々を我等に贈れり。
੧੦ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ ।
11 三月の後我等は、此島に冬籠したりし、ジョストリの印あるアレキサンドリアの船にて出帆し、
੧੧ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
12 シラクサに至りて滞留する事三日、
੧੨ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!
13 此處より岸に沿ひてレジオに至りしに、一日を経て南風吹きしかば、二日目にプテリオに至り、
੧੩ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।
14 此處にて兄弟等に出會ひ、願によりて彼等の中に留る事七日にして、遂にロマに至れり。
੧੪ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ!
15 ロマの兄弟等之を聞きて、アッピイフォロム及び三宿と云へる處まで我等を出迎へしが、パウロ彼等を見て神に感謝し、且力を得たり。
੧੫ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ ।
16 斯て我等ロマに至りしに、[百夫長囚徒を近衛隊長に付したれど、]パウロは己が宿に一人の守衛兵と共に留る事を許されたり。
੧੬ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ ।
17 三日の後パウロユデア人の重立ちたる者を呼集めしが、彼等來りしかば、パウロ之に謂ひけるは、兄弟たる人々よ、我曾て我國民又は先祖の慣習に反する事を為さざりしを、エルザレムより、囚人としてロマ人の手に付されしが、
੧੭ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
18 彼等訊問の上、死罪に當る事なきにより、我を免さんとしたりしに、
੧੮ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!
19 ユデア人の之を拒みたる為に、我已むを得ずしてセザルに上告せり。然れども我國民に就きて訴ふる所あるに非ざれば、
੧੯ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!
20 我は汝等に遇ひて語らん事を請へり、蓋イスラエルの希望の為にこそ、我は此鎖に縛られたるなれ、と。
੨੦ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!
21 彼等パウロに謂ひけるは、我等は汝に就きてユデアより書簡を受けたるにも非ず、又兄弟の中に來りて汝が惡しき事を吹聴し、或は語りたる者あるに非ず、
੨੧ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!
22 然れど、希はくは汝の思へる所を聞かん、其は此宗派が到る處に於て逆らはるる事を知ればなり、と。
੨੨ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ ।
23 斯て彼等日を期して、パウロの宿に群がり來りしかば、彼朝より晩に至るまで説教して、神の國を證明し、又モイゼの律法及び預言者の書に基きて、イエズスの事を勧め居たりき。
੨੩ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
24 斯て謂はるる事を信ずる人もあり、信ぜざる人もありて、
੨੪ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!
25 相一致せずして退くに至りしかば、パウロ唯一言を述べけるは、眞なる哉聖霊が預言者イザヤを以て我等が先祖に語り給ひたる事、
੨੫ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
26 曰く「汝此民に至りて之を告げよ、汝等耳にて聞かんも悟らず、目にて見んも認めざるべし、
੨੬ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
27 蓋此民の心鈍くなり、耳を覆ひ目を閉ぢたり、是は目にて見、耳にて聞き、心にて悟り、而して立歸りて我に醫されん事を懼るればなり」と。
੨੭ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ ।
28 然れば汝等心得よ、神の此救は異邦人に遣られて、彼等は之を聴くべきなり、と。
੨੮ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ ।
29 パウロ斯く云ひしかば、ユデア人等退きて大いに相争へり。
੨੯ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ
30 パウロ其宿に留る事満二箇年なりしが、己が許に入來る人を悉く歓迎して、
੩੦ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!
31 憚らず妨げらるる事なく神の國の事を宣べ、主イエズス、キリストの事を教へ居たりき。
੩੧ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

< 使徒の働き 28 >