< ヘブル人への手紙 9 >

1 初めの契約にも礼拝の規定と地上の聖所とがありました。
ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।
2 幕屋が設けられ、その前部の所には、燭台と机と供えのパンがありました。聖所と呼ばれる所です。
ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ।
3 また、第二の垂れ幕のうしろには、至聖所と呼ばれる幕屋が設けられ、
ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ।
4 そこには金の香壇と、全面を金でおおわれた契約の箱があり、箱の中には、マナのはいった金のつぼ、芽を出したアロンの杖、契約の二つの板がありました。
ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।
5 また、箱の上には、贖罪蓋を翼でおおっている栄光のケルビムがありました。しかしこれらについては、今いちいち述べることができません。
ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।
6 さて、これらの物が以上のように整えられた上で、前の幕屋には、祭司たちがいつもはいって礼拝を行なうのですが、
ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ।
7 第二の幕屋には、大祭司だけが年に一度だけはいります。そのとき、血を携えずにはいるようなことはありません。その血は、自分のために、また、民が知らずに犯した罪のためにささげるものです。
ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
8 これによって聖霊は次のことを示しておられます。すなわち、前の幕屋が存続しているかぎり、まことの聖所への道は、まだ明らかにされていないということです。
ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਕਿ ਜਦੋਂ ਤੱਕ ਪਵਿੱਤਰ ਡੇਰਾ ਖੜ੍ਹਾ ਹੈ ਉਸ ਸਮੇਂ ਤੱਕ ਪਵਿੱਤਰ ਸਥਾਨਾਂ ਦਾ ਰਾਹ ਪ੍ਰਗਟ ਨਹੀਂ ਹੈ।
9 この幕屋はその当時のための比喩です。それに従って、ささげ物といけにえとがささげられますが、それらは礼拝する者の良心を完全にすることはできません。
ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।
10 それらは、ただ食物と飲み物と種々の洗いに関するもので、新しい秩序の立てられる時まで課せられた、からだに関する規定にすぎないからです。
੧੦ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।
11 しかしキリストは、すでに成就したすばらしい事がらの大祭司として来られ、手で造った物でない、言い替えれば、この造られた物とは違った、さらに偉大な、さらに完全な幕屋を通り、
੧੧ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
12 また、やぎと子牛との血によってではなく、ご自分の血によって、ただ一度、まことの聖所にはいり、永遠の贖いを成し遂げられたのです。 (aiōnios g166)
੧੨ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ। (aiōnios g166)
13 もし、やぎと雄牛の血、また雌牛の灰を汚れた人々に注ぎかけると、それがきよめの働きをして肉体をきよいものにするとすれば、
੧੩ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
14 まして、キリストが傷のないご自身を、とこしえの御霊によって神におささげになったその血は、どんなにか私たちの良心をきよめて死んだ行ないから離れさせ、生ける神に仕える者とすることでしょう。 (aiōnios g166)
੧੪ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ। (aiōnios g166)
15 こういうわけで、キリストは新しい契約の仲介者です。それは、初めの契約のときの違反を贖うための死が実現したので、召された者たちが永遠の資産の約束を受けることができるためなのです。 (aiōnios g166)
੧੫ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ। (aiōnios g166)
16 遺言には、遺言者の死亡証明が必要です。
੧੬ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ।
17 遺言は、人が死んだとき初めて有効になるのであって、遺言者が生きている間は、決して効力はありません。
੧੭ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।
18 したがって、初めの契約も血なしに成立したのではありません。
੧੮ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ।
19 モーセは、律法に従ってすべての戒めを民全体に語って後、水と赤い色の羊の毛とヒソプとのほかに、子牛とやぎの血を取って、契約の書自体にも民の全体にも注ぎかけ、
੧੯ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ
20 「これは神があなたがたに対して立てられた契約の血である。」と言いました。
੨੦ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ।
21 また彼は、幕屋と礼拝のすべての器具にも同様に血を注ぎかけました。
੨੧ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ।
22 それで、律法によれば、すべてのものは血によってきよめられる、と言ってよいでしょう。また、血を注ぎ出すことがなければ、罪の赦しはないのです。
੨੨ਅਤੇ ਬਿਵਸਥਾ ਦੇ ਅਨੁਸਾਰ ਲੱਗਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨ੍ਹਾਂ ਲਹੂ ਬਹਾਏ ਮਾਫ਼ੀ ਹੁੰਦੀ ਹੀ ਨਹੀਂ।
23 ですから、天にあるものにかたどったものは、これらのものによってきよめられる必要がありました。しかし天にあるもの自体は、これよりもさらにすぐれたいけにえで、きよめられなければなりません。
੨੩ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।
24 キリストは、本物の模型にすぎない、手で造った聖所にはいられたのではなく、天そのものにはいられたのです。そして、今、私たちのために神の御前に現われてくださるのです。
੨੪ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
25 それも、年ごとに自分の血でない血を携えて聖所にはいる大祭司とは違って、キリストは、ご自分を幾度もささげることはなさいません。
੨੫ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।
26 もしそうでなかったら、世の初めから幾度も苦難を受けなければならなかったでしょう。しかしキリストは、ただ一度、今の世の終わりに、ご自身をいけにえとして罪を取り除くために、来られたのです。 (aiōn g165)
੨੬ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। (aiōn g165)
27 そして、人間には、一度死ぬことと死後にさばきを受けることが定まっているように、
੨੭ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
28 キリストも、多くの人の罪を負うために一度、ご自身をささげられましたが、二度目は、罪を負うためではなく、彼を待ち望んでいる人々の救いのために来られるのです。
੨੮ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।

< ヘブル人への手紙 9 >