< ヤコブの手紙 4 >

1 何が原因で、あなたがたの間に戦いや争いがあるのでしょう。あなたがたのからだの中で戦う欲望が原因ではありませんか。
ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?
2 あなたがたは、ほしがっても自分のものにならないと、人殺しをするのです。うらやんでも手に入れることができないと、争ったり、戦ったりするのです。あなたがたのものにならないのは、あなたがたが願わないからです。
ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।
3 願っても受けられないのは、自分の快楽のために使おうとして、悪い動機で願うからです。
ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।
4 貞操のない人たち。世を愛することは神に敵することであることがわからないのですか。世の友となりたいと思ったら、その人は自分を神の敵としているのです。
ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
5 それとも、「神は、私たちのうちに住まわせた御霊を、ねたむほどに慕っておられる。」という聖書のことばが、無意味だと思うのですか。
ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?
6 しかし、神は、さらに豊かな恵みを与えてくださいます。ですから、こう言われています。「神は、高ぶる者を退け、へりくだる者に恵みをお授けになる。」
ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।
7 ですから、神に従いなさい。そして、悪魔に立ち向かいなさい。そうすれば、悪魔はあなたがたから逃げ去ります。
ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
8 神に近づきなさい。そうすれば、神はあなたがたに近づいてくださいます。罪ある人たち。手を洗いきよめなさい。二心の人たち。心をきよくしなさい。
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
9 あなたがたは、苦しみなさい。悲しみなさい。泣きなさい。あなたがたの笑いを悲しみに、喜びを憂いに変えなさい。
ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ।
10 主の御前でへりくだりなさい。そうすれば、主があなたがたを高くしてくださいます。
੧੦ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।
11 兄弟たち。互いに悪口を言い合ってはいけません。自分の兄弟の悪口を言い、自分の兄弟をさばく者は、律法の悪口を言い、律法をさばいているのです。あなたが、もし律法をさばくなら、律法を守る者ではなくて、さばく者です。
੧੧ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ ।
12 律法を定め、さばきを行なう方は、ただひとりであり、その方は救うことも滅ぼすこともできます。隣人をさばくあなたは、いったい何者ですか。
੧੨ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?।
13 聞きなさい。「きょうか、あす、これこれの町に行き、そこに一年いて、商売をして、もうけよう。」と言う人たち。
੧੩ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ।
14 あなたがたには、あすのことはわからないのです。あなたがたのいのちは、いったいどのようなものですか。あなたがたは、しばらくの間現われて、それから消えてしまう霧にすぎません。
੧੪ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।
15 むしろ、あなたがたはこう言うべきです。「主のみこころなら、私たちは生きていて、このことを、または、あのことをしよう。」
੧੫ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।
16 ところがこのとおり、あなたがたはむなしい誇りをもって高ぶっています。そのような高ぶりは、すべて悪いことです。
੧੬ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ। ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ।
17 こういうわけで、なすべき正しいことを知っていながら行なわないなら、それはその人の罪です。
੧੭ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।

< ヤコブの手紙 4 >