< ユダの手紙 1 >

1 イエス・キリストのしもべであり、ヤコブの兄弟であるユダから、父なる神にあって愛され、イエス・キリストのために守られている、召された方々へ。
ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
2 どうか、あわれみと平安と愛が、あなたがたの上に、ますます豊かにされますように。
ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।
3 愛する人々。私はあなたがたに、私たちがともに受けている救いについて手紙を書こうとして、あらゆる努力をしていましたが、聖徒にひとたび伝えられた信仰のために戦うよう、あなたがたに勧める手紙を書く必要が生じました。
ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।
4 というのは、ある人々が、ひそかに忍び込んで来たからです。彼らは、このようなさばきに会うと昔から前もってしるされている人々で、不敬虔な者であり、私たちの神の恵みを放縦に変えて、私たちの唯一の支配者であり主であるイエス・キリストを否定する人たちです。
ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
5 あなたがたは、すべてのことをすっかり知っているにしても、私はあなたがたに思い出させたいことがあるのです。それは主が、民をエジプトの地から救い出し、次に、信じない人々を滅ぼされたということです。
ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ।
6 また、主は、自分の領域を守らず、自分のおるべき所を捨てた御使いたちを、大いなる日のさばきのために、永遠の束縛をもって、暗やみの下に閉じ込められました。 (aïdios g126)
ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। (aïdios g126)
7 また、ソドム、ゴモラおよび周囲の町々も彼らと同じように、好色にふけり、不自然な肉欲を追い求めたので、永遠の火の刑罰を受けて、みせしめにされています。 (aiōnios g166)
ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। (aiōnios g166)
8 それなのに、この人たちもまた同じように、夢見る者であり、肉体を汚し、権威ある者を軽んじ、栄えある者をそしっています。
ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
9 御使いのかしらミカエルは、モーセのからだについて、悪魔と論じ、言い争ったとき、あえて相手をののしり、さばくようなことはせず、「主があなたを戒めてくださるように。」と言いました。
ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!
10 しかし、この人たちは、自分には理解もできないことをそしり、わきまえのない動物のように、本能によって知るような事がらの中で滅びるのです。
੧੦ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
11 忌まわしいことです。彼らは、カインの道を行き、利益のためにバラムの迷いに陥り、コラのようにそむいて滅びました。
੧੧ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।
12 彼らは、あなたがたの愛餐のしみです。恐れげもなくともに宴を張りますが、自分だけを養っている者であり、風に吹き飛ばされる、水のない雲、実を結ばない、枯れに枯れて、根こそぎにされた秋の木、
੧੨ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
13 自分の恥のあわをわき立たせる海の荒波、さまよう星です。まっ暗なやみが、彼らのために永遠に用意されています。 (aiōn g165)
੧੩ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। (aiōn g165)
14 アダムから七代目のエノクも、彼らについて預言してこう言っています。「見よ。主は千万の聖徒を引き連れて来られる。
੧੪ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।
15 すべての者にさばきを行ない、不敬虔な者たちの、神を恐れずに犯した行為のいっさいと、また神を恐れない罪人どもが主に言い逆らった無礼のいっさいとについて、彼らを罪に定めるためである。」
੧੫ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।
16 彼らはぶつぶつ言う者、不平を鳴らす者で、自分の欲望のままに歩んでいます。その口は大きなことを言い、利益のためにへつらって人をほめるのです。
੧੬ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
17 愛する人々よ。私たちの主イエス・キリストの使徒たちが、前もって語ったことばを思い起こしてください。
੧੭ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ।
18 彼らはあなたがたにこう言いました。「終わりの時には、自分の不敬虔な欲望のままにふるまう、あざける者どもが現われる。」
੧੮ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।
19 この人たちは、御霊を持たず、分裂を起こし、生まれつきのままの人間です。
੧੯ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ।
20 しかし、愛する人々よ。あなたがたは、自分の持っている最もきよい信仰の上に自分自身を築き上げ、聖霊によって祈り、
੨੦ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।
21 神の愛のうちに自分自身を保ち、永遠のいのちに至らせる、私たちの主イエス・キリストのあわれみを待ち望みなさい。 (aiōnios g166)
੨੧ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। (aiōnios g166)
22 疑いを抱く人々をあわれみ、
੨੨ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।
23 火の中からつかみ出して救い、またある人々を、恐れを感じながらあわれみ、肉によって汚されたその下着さえも忌みきらいなさい。
੨੩ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
24 あなたがたを、つまずかないように守ることができ、傷のない者として、大きな喜びをもって栄光の御前に立たせることのできる方に、
੨੪ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।
25 すなわち、私たちの救い主である唯一の神に、栄光、尊厳、支配、権威が、私たちの主イエス・キリストを通して、永遠の先にも、今も、また世々限りなくありますように。アーメン。 (aiōn g165)
੨੫ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। (aiōn g165)

< ユダの手紙 1 >