< ಪ್ರಸಂಗಿ 9 >

1 ಇವೆಲ್ಲವುಗಳನ್ನು ನನ್ನ ಮನಸ್ಸಿನಲ್ಲಿ ವಿಚಾರಿಸಿಕೊಂಡು ಒಂದು ತೀರ್ಮಾನಕ್ಕೆ ಬಂದೆನು. ಅದೇನೆಂದರೆ ನೀತಿವಂತನ ಮತ್ತು ಜ್ಞಾನಿಗಳ ಕೆಲಸಗಳು ದೇವರ ಕೈಯಲ್ಲಿವೆ. ಯಾವ ಮನುಷ್ಯನೂ ತನ್ನ ಮುಂದಿರುವ ಪ್ರೀತಿಯನ್ನು ಅಥವಾ ದ್ವೇಷವನ್ನು ತಿಳಿಯಲಾರನು.
ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
2 ಎಲ್ಲವುಗಳು ಎಲ್ಲರಿಗೂ ಒಂದೇ ಬಗೆಯಾಗಿ ಸಂಭವಿಸುವುದು. ನೀತಿವಂತನಿಗೂ ಮತ್ತು ದುಷ್ಟನಿಗೂ, ಒಳ್ಳೆಯವನಿಗೂ ಮತ್ತು ಕೆಟ್ಟವನಿಗೂ, ಶುದ್ಧನಿಗೂ ಮತ್ತು ಅಶುದ್ಧನಿಗೂ, ಯಜ್ಞವನ್ನು ಅರ್ಪಿಸುವವನಿಗೂ ಮತ್ತು ಅರ್ಪಿಸದವನಿಗೂ ಒಂದೇ ಗತಿಯಾಗುವುದು. ಒಳ್ಳೆಯವನು ಹೇಗೋ ಹಾಗೆಯೇ ಪಾಪಿಯೂ ಇರುವನು. ಆಣೆಯಿಡುವವನು ಹೇಗೋ ಹಾಗೆಯೇ ಆಣೆಗೆ ಭಯಪಡುವವನೂ ಇರುವನು.
ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
3 ಈ ಲೋಕದಲ್ಲಿ ನಡೆಯುವ ಎಲ್ಲಾ ಸಂಗತಿಗಳಿಗೂ ಕೆಟ್ಟ ಪ್ರತಿಫಲ ಉಂಟು ಮತ್ತು ಎಲ್ಲರಿಗೂ ಒಂದೇ ಗತಿಯಾಗುವುದು. ಇದಲ್ಲದೆ ಮನುಷ್ಯರ ಹೃದಯದಲ್ಲಿ ಕೆಟ್ಟತನವು ತುಂಬಿದೆ. ಅವರು ಬದುಕಿರುವ ತನಕ ಹುಚ್ಚುತನವು ಅವರ ಮನಸ್ಸನ್ನು ಹಿಡಿದಿರುವುದು. ಅನಂತರ ಅವರು ಸಾಯುತ್ತಾರೆ.
ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ।
4 ಜೀವಿತರ ಗುಂಪಿನಲ್ಲಿ ಸೇರಿದವನಿಗೆ ನಿರೀಕ್ಷೆಯುಂಟು. ಸತ್ತ ಸಿಂಹಕ್ಕಿಂತ ಬದುಕಿರುವ ನಾಯಿಯೇ ಲೇಸು.
ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
5 ಜೀವಿಸುವವರಿಗೆ ಸಾಯುತ್ತೇವೆಂಬ ತಿಳಿವಳಿಕೆಯು ಉಂಟು. ಸತ್ತವರಿಗೋ ಯಾವ ತಿಳಿವಳಿಕೆಯೂ ಇಲ್ಲ. ಅವರಿಗೆ ಇನ್ನು ಮೇಲೆ ಪ್ರತಿಫಲವು ಇಲ್ಲ. ಅವರ ಜ್ಞಾಪಕವೇ ಇಲ್ಲ.
ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
6 ಅವರು ಸತ್ತಾಗಲೇ ಅವರ ಪ್ರೀತಿಯೂ, ಹಗೆಯೂ, ಹೊಟ್ಟೆಕಿಚ್ಚು ಅಳಿದುಹೋಗಿವೆ. ಲೋಕದೊಳಗೆ ನಡೆಯುವ ಯಾವ ಕೆಲಸದಲ್ಲಿಯೂ ಅವರಿಗೆ ಇನ್ನೆಂದಿಗೂ ಪಾಲು ಇಲ್ಲ.
ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
7 ಹೋಗು, ನಿನ್ನ ಅನ್ನವನ್ನು ಸಂತೋಷದಿಂದ ಉಣ್ಣು. ನಿನ್ನ ದ್ರಾಕ್ಷಾರಸವನ್ನು ಒಳ್ಳೆಯ ಮನಸ್ಸಿನಿಂದ ಕುಡಿ. ದೇವರು ನಿನ್ನ ಕೆಲಸಗಳನ್ನು ಈಗ ಒಪ್ಪಿಕೊಳ್ಳುತ್ತಾನೆ.
ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
8 ನಿನ್ನ ಬಟ್ಟೆಗಳು ಯಾವಾಗಲೂ ಬಿಳುಪಾಗಿರಲಿ. ನಿನ್ನ ತಲೆಗೆ ಎಣ್ಣೆಯ ಕೊರತೆ ಇಲ್ಲದಿರಲಿ.
ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
9 ಲೋಕದೊಳಗೆ ದೇವರು ನಿನಗೆ ನೇಮಿಸಿರುವ ವ್ಯರ್ಥ ಜೀವಮಾನದ ವ್ಯರ್ಥ ದಿನಗಳೆಲ್ಲಾ ನಿನ್ನ ಪ್ರಿಯಪತ್ನಿಯೊಡನೆ ಸುಖದಿಂದ ಬದುಕು. ನಿನ್ನ ಬಾಳಿನಲ್ಲಿಯೂ, ನೀನು ಲೋಕದೊಳಗೆ ಪಡುವ ಪ್ರಯಾಸದಲ್ಲಿಯೂ ಇದೇ ನಿನ್ನ ಪಾಲಾಗಿದೆ.
ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
10 ೧೦ ನಿನ್ನ ಕೈಗೆ ಸಿಕ್ಕಿದ ಕೆಲಸವನ್ನೆಲ್ಲಾ ನಿನ್ನ ಪೂರ್ಣ ಶಕ್ತಿಯಿಂದ ಮಾಡು. ಏಕೆಂದರೆ ನೀನು ಸೇರಬೇಕಾದ ಸಮಾಧಿಯಲ್ಲಿ ಯಾವ ಕೆಲಸವೂ, ಯುಕ್ತಿಯೂ, ತಿಳಿವಳಿಕೆಯೂ, ಜ್ಞಾನವೂ ಇರುವುದಿಲ್ಲ. (Sheol h7585)
੧੦ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ। (Sheol h7585)
11 ೧೧ ನಾನು ಲೋಕದಲ್ಲಿ ತಿರುಗಿ ದೃಷ್ಟಿಸಲು ವೇಗಿಗಳಿಗೆ ಓಟದಲ್ಲಿ ಗೆಲುವಿಲ್ಲ. ಬಲಿಷ್ಠರಿಗೆ ಯುದ್ಧದಲ್ಲಿ ಜಯವಿಲ್ಲ. ಜ್ಞಾನಿಗಳಿಗೆ ಅನ್ನ ಸಿಕ್ಕದು. ವಿವೇಕಿಗಳಿಗೆ ಧನ ಲಭಿಸದು. ಪ್ರವೀಣರಿಗೆ ದಯೆ ದೊರಕದು. ಕಾಲವೂ, ಗತಿಯೂ ಅವರೆಲ್ಲರಿಗೆ ಸಂಭವಿಸುತ್ತದೆ.
੧੧ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।
12 ೧೨ ಮನುಷ್ಯನೋ ತನ್ನ ಕಾಲ ಗತಿಯನ್ನು ತಿಳಿಯನಷ್ಟೆ. ಮೀನುಗಳು ಕೆಟ್ಟ ಬಲೆಗೂ, ಪಕ್ಷಿಗಳು ಉರುಲಿನಲ್ಲಿ ಸಿಕ್ಕಿಬೀಳುವ ಹಾಗೆ ಮನುಷ್ಯರು ಪ್ರಾಣಿಗಳ ಹಾಗೆ ತಮ್ಮ ಮೇಲೆ ತಟ್ಟನೆ ಬೀಳುವ ಕೇಡಿನ ಕಾಲಕ್ಕೆ ಸಿಕ್ಕಿಕೊಳ್ಳುವರು.
੧੨ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
13 ೧೩ ನಾನು ಲೋಕದಲ್ಲಿ ಜ್ಞಾನವನ್ನು ಈ ವಿಧವಾಗಿಯೂ ಕಂಡುಕೊಂಡೆನು. ಅದು ದೊಡ್ಡದೆಂದು ತೋಚಿತು.
੧੩ਸੂਰਜ ਦੇ ਹੇਠ ਮੈਂ ਇਹ ਬੁੱਧ ਵੀ ਵੇਖੀ ਅਤੇ ਇਹ ਮੈਨੂੰ ਵੱਡੀ ਲੱਗੀ।
14 ೧೪ ಇಗೋ, ಒಂದು ಚಿಕ್ಕ ಪಟ್ಟಣ. ಅದರಲ್ಲಿ ಸ್ವಲ್ಪ ಜನರು ಇದ್ದರು. ಒಬ್ಬ ದೊಡ್ಡ ಅರಸನು ಅದಕ್ಕೆ ವಿರುದ್ಧವಾಗಿ ಬಂದು ಮುತ್ತಿಗೆ ಹಾಕಿ ಅಲ್ಲಿ ದೊಡ್ಡ ದಿಬ್ಬಗಳನ್ನು ಹಾಕಿದನು.
੧੪ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
15 ೧೫ ಆಗ ಅಲ್ಲಿದ್ದವರು ತಮ್ಮಲ್ಲಿ ಒಬ್ಬ ಬಡ ಜ್ಞಾನಿಯನ್ನು ಕಂಡುಕೊಂಡರು. ಅವನು ತನ್ನ ಜ್ಞಾನದಿಂದಲೇ ಆ ಪಟ್ಟಣವನ್ನು ರಕ್ಷಿಸಿದನು. ಆದರೆ ಆ ಬಡ ಜ್ಞಾನಿಯನ್ನು ಯಾರೂ ಸ್ಮರಿಸಲಿಲ್ಲ.
੧੫ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
16 ೧೬ ನಾನು ಇದನ್ನು ನೋಡಿ ಬಲಕ್ಕಿಂತ ಜ್ಞಾನವೇ ಶ್ರೇಷ್ಠ, ಆದರೆ ಜನರು ಬಡವನ ಜ್ಞಾನವನ್ನು ತಾತ್ಸಾರ ಮಾಡಿ ಅವನ ಮಾತುಗಳನ್ನು ಗಮನಿಸುವುದಿಲ್ಲ ಅಂದುಕೊಂಡೆನು.
੧੬ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
17 ೧೭ ಹುಚ್ಚರನ್ನು ಆಳುವವನ ಕೂಗಿಗಿಂತ ಜ್ಞಾನಿಯ ಮೆಲ್ಲನೆಯ ಮಾತುಗಳು ಕಿವಿಗೆ ಕೇಳಿಸುತ್ತದೆ.
੧੭ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ।
18 ೧೮ ಯುದ್ಧದ ಆಯುಧಗಳಿಗಿಂತಲೂ ಜ್ಞಾನವೇ ಉತ್ತಮ. ಆದರೆ ಒಬ್ಬ ಪಾಪಿಯು ಬಹಳ ಶುಭವನ್ನು ಹಾಳುಮಾಡುತ್ತಾನೆ.
੧੮ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।

< ಪ್ರಸಂಗಿ 9 >