< Lucam 22 >

1 Appropinquabat autem dies festus azymorum, qui dicitur Pascha:
ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।
2 et quærebant principes sacerdotum, et scribæ, quomodo Jesum interficerent: timebant vero plebem.
ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।
3 Intravit autem Satanas in Judam, qui cognominabatur Iscariotes, unum de duodecim:
ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ।
4 et abiit, et locutus est cum principibus sacerdotum, et magistratibus, quemadmodum illum traderet eis.
ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ।
5 Et gavisi sunt, et pacti sunt pecuniam illi dare.
ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ।
6 Et spopondit, et quærebat opportunitatem ut traderet illum sine turbis.
ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ।
7 Venit autem dies azymorum, in qua necesse erat occidi pascha.
ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।
8 Et misit Petrum et Joannem, dicens: Euntes parate nobis pascha, ut manducemus.
ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।
9 At illi dixerunt: Ubi vis paremus?
ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ?
10 Et dixit ad eos: Ecce introëuntibus vobis in civitatem occurret vobis homo quidam amphoram aquæ portans: sequimini eum in domum, in quam intrat,
੧੦ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ।
11 et dicetis patrifamilias domus: Dicit tibi Magister: Ubi est diversorium, ubi pascha cum discipulis meis manducem?
੧੧ਅਤੇ ਘਰ ਦੇ ਮਾਲਕ ਨੂੰ ਆਖਣਾ ਜੋ ਗੁਰੂ ਤੈਨੂੰ ਆਖਦਾ ਹੈ, ਉਸ ਦੇ ਠਹਿਰਣ ਦਾ ਸਥਾਨ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਸਮੇਤ ਪਸਾਹ ਖਾਵਾਂ?
12 Et ipse ostendet vobis cœnaculum magnum stratum, et ibi parate.
੧੨ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
13 Euntes autem invenerunt sicut dixit illis, et paraverunt pascha.
੧੩ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ।
14 Et cum facta esset hora, discubuit, et duodecim apostoli cum eo.
੧੪ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ।
15 Et ait illis: Desiderio desideravi hoc pascha manducare vobiscum, antequam patiar.
੧੫ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਮੇਰੀ ਵੱਡੀ ਇੱਛਾ ਸੀ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।
16 Dico enim vobis, quia ex hoc non manducabo illud, donec impleatur in regno Dei.
੧੬ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ।
17 Et accepto calice gratias egit, et dixit: Accipite, et dividite inter vos.
੧੭ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।
18 Dico enim vobis quod non bibam de generatione vitis donec regnum Dei veniat.
੧੮ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।
19 Et accepto pane gratias egit, et fregit, et dedit eis, dicens: Hoc est corpus meum, quod pro vobis datur: hoc facite in meam commemorationem.
੧੯ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
20 Similiter et calicem, postquam cœnavit, dicens: Hic est calix novum testamentum in sanguine meo, qui pro vobis fundetur.
੨੦ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
21 Verumtamen ecce manus tradentis me, mecum est in mensa.
੨੧ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।
22 Et quidem Filius hominis, secundum quod definitum est, vadit: verumtamen væ homini illi per quem tradetur.
੨੨ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ!
23 Et ipsi cœperunt quærere inter se quis esset ex eis qui hoc facturus esset.
੨੩ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ।
24 Facta est autem et contentio inter eos, quis eorum videretur esse major.
੨੪ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?
25 Dixit autem eis: Reges gentium dominantur eorum: et qui potestatem habent super eos, benefici vocantur.
੨੫ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।
26 Vos autem non sic: sed qui major est in vobis, fiat sicut minor: et qui præcessor est, sicut ministrator.
੨੬ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।
27 Nam quis major est, qui recumbit, an qui ministrat? nonne qui recumbit? Ego autem in medio vestrum sum, sicut qui ministrat:
੨੭ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।
28 vos autem estis, qui permansistis mecum in tentationibus meis.
੨੮ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।
29 Et ego dispono vobis sicut disposuit mihi Pater meus regnum,
੨੯ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।
30 ut edatis et bibatis super mensam meam in regno meo, et sedeatis super thronos judicantes duodecim tribus Israël.
੩੦ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
31 Ait autem Dominus: Simon, Simon, ecce Satanas expetivit vos ut cribraret sicut triticum:
੩੧ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।
32 ego autem rogavi pro te ut non deficiat fides tua: et tu aliquando conversus, confirma fratres tuos.
੩੨ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।
33 Qui dixit ei: Domine, tecum paratus sum et in carcerem et in mortem ire.
੩੩ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।
34 At ille dixit: Dico tibi, Petre, non cantabit hodie gallus, donec ter abneges nosse me. Et dixit eis:
੩੪ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।
35 Quando misi vos sine sacculo, et pera, et calceamentis, numquid aliquid defuit vobis?
੩੫ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”
36 At illi dixerunt: Nihil. Dixit ergo eis: Sed nunc qui habet sacculum, tollat; similiter et peram: et qui non habet, vendat tunicam suam et emat gladium.
੩੬ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।
37 Dico enim vobis, quoniam adhuc hoc quod scriptum est, oportet impleri in me: Et cum iniquis deputatus est. Etenim ea quæ sunt de me finem habent.
੩੭ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ।
38 At illi dixerunt: Domine, ecce duo gladii hic. At ille dixit eis: Satis est.
੩੮ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬਹੁਤ ਹਨ!
39 Et egressus ibat secundum consuetudinem in monte Olivarum. Secuti sunt autem illum et discipuli.
੩੯ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।
40 Et cum pervenisset ad locum, dixit illis: Orate ne intretis in tentationem.
੪੦ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।
41 Et ipse avulsus est ab eis quantum jactus est lapidis: et positis genibus orabat,
੪੧ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,
42 dicens: Pater, si vis, transfer calicem istum a me: verumtamen non mea voluntas, sed tua fiat.
੪੨ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।
43 Apparuit autem illi angelus de cælo, confortans eum. Et factus in agonia, prolixius orabat.
੪੩ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।
44 Et factus est sudor ejus sicut guttæ sanguinis decurrentis in terram.
੪੪ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।
45 Et cum surrexisset ab oratione et venisset ad discipulos suos, invenit eos dormientes præ tristitia.
੪੫ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।
46 Et ait illis: Quid dormitis? surgite, orate, ne intretis in tentationem.
੪੬ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।
47 Adhuc eo loquente, ecce turba: et qui vocabatur Judas, unus de duodecim, antecedebat eos, et appropinquavit Jesu ut oscularetur eum.
੪੭ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।
48 Jesus autem dixit illi: Juda, osculo Filium hominis tradis?
੪੮ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
49 Videntes autem hi qui circa ipsum erant, quod futurum erat, dixerunt ei: Domine, si percutimus in gladio?
੪੯ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?
50 Et percussit unus ex illis servum principis sacerdotum, et amputavit auriculam ejus dexteram.
੫੦ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ।
51 Respondens autem Jesus, ait: Sinite usque huc. Et cum tetigisset auriculam ejus, sanavit eum.
੫੧ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।
52 Dixit autem Jesus ad eos qui venerant ad se principes sacerdotum, et magistratus templi, et seniores: Quasi ad latronem existis cum gladiis et fustibus?
੫੨ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?
53 Cum quotidie vobiscum fuerim in templo, non extendistis manus in me: sed hæc est hora vestra, et potestas tenebrarum.
੫੩ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।
54 Comprehendentes autem eum, duxerunt ad domum principis sacerdotum: Petrus vero sequebatur a longe.
੫੪ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।
55 Accenso autem igne in medio atrii et circumsedentibus illis, erat Petrus in medio eorum.
੫੫ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।
56 Quem cum vidisset ancilla quædam sedentem ad lumen, et eum fuisset intuita, dixit: Et hic cum illo erat.
੫੬ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।
57 At ille negavit eum, dicens: Mulier, non novi illum.
੫੭ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ!
58 Et post pusillum alius videns eum, dixit: Et tu de illis es. Petrus vero ait: O homo, non sum.
੫੮ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!
59 Et intervallo facto quasi horæ unius, alius quidam affirmabat, dicens: Vere et hic cum illo erat: nam et Galilæus est.
੫੯ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।
60 Et ait Petrus: Homo, nescio quid dicis. Et continuo, adhuc illo loquente, cantavit gallus.
੬੦ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ।
61 Et conversus Dominus respexit Petrum, et recordatus est Petrus verbi Domini, sicut dixerat: Quia priusquam gallus cantet, ter me negabis.
੬੧ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
62 Et egressus foras Petrus flevit amare.
੬੨ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
63 Et viri qui tenebant illum, illudebant ei, cædentes.
੬੩ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।
64 Et velaverunt eum, et percutiebant faciem ejus: et interrogabant eum, dicentes: Prophetiza, quis est, qui te percussit?
੬੪ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ।
65 Et alia multa blasphemantes dicebant in eum.
੬੫ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।
66 Et ut factus est dies, convenerunt seniores plebis, et principes sacerdotum, et scribæ, et duxerunt illum in concilium suum, dicentes: Si tu es Christus, dic nobis.
੬੬ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,
67 Et ait illis: Si vobis dixero, non credetis mihi:
੬੭ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।
68 si autem et interrogavero, non respondebitis mihi, neque dimittetis.
੬੮ਜੇਕਰ ਮੈਂ ਕੁਝ ਪੁੱਛਾਂ ਤਾਂ ਤੁਸੀਂ ਕਦੀ ਉੱਤਰ ਨਾ ਦਿਓਗੇ।
69 Ex hoc autem erit Filius hominis sedens a dextris virtutis Dei.
੬੯ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।
70 Dixerunt autem omnes: Tu ergo es Filius Dei? Qui ait: Vos dicitis, quia ego sum.
੭੦ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ।
71 At illi dixerunt: Quid adhuc desideramus testimonium? ipsi enim audivimus de ore ejus.
੭੧ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਗਵਾਹੀ ਦੀ ਹੋਰ ਕੀ ਲੋੜ ਹੈ? ਕਿਉਂ ਜੋ ਅਸੀਂ ਆਪ ਉਸ ਦੇ ਮੂੰਹੋਂ ਸੁਣਿਆ ਹੈ।

< Lucam 22 >