< Micha Propheta 4 >

1 Et erit: In novissimo dierum erit mons domus Domini præparatus in vertice montium, et sublimis super colles: et fluent ad eum populi.
ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।
2 Et properabunt gentes multæ, et dicent: Venite, ascendamus ad montem Domini, et ad domum Dei Iacob: et docebit nos de viis suis, et ibimus in semitis eius: quia de Sion egredietur lex, et verbum Domini de Ierusalem.
ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।
3 Et iudicabit inter populos multos, et corripiet gentes fortes usque in longinquum: et concident gladios suos in vomeres, et hastas suas in ligones: non sumet gens adversus gentem gladium: et non discent ultra belligerare.
ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
4 Et sedebit vir subtus vitem suam, et subtus ficum suam, et non erit qui deterreat: quia os Domini exercituum locutum est.
ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ।
5 Quia omnes populi ambulabunt unusquisque in nomine Dei sui: nos autem ambulabimus in nomine Domini Dei nostri in æternum et ultra.
ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ।
6 In die illa, dicit Dominus, congregabo claudicantem: et eam, quam eieceram, colligam: et quam afflixeram:
ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।
7 Et ponam claudicantem in reliquias: et eam, quæ laboraverat, in gentem robustam: et regnabit Dominus super eos in monte Sion, ex hoc nunc et usque in æternum.
ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”
8 Et tu turris gregis nebulosa filiæ Sion usque ad te veniet: et veniet potestas prima, regnum filiæ Ierusalem.
ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ।
9 Nunc quare mœrore contraheris? numquid rex non est tibi, aut consiliarius tuus periit, quia comprehendit te dolor sicut parturientem?
ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ?
10 Dole, et satage filia Sion quasi parturiens: quia nunc egredieris de civitate, et habitabis in regione, et venies usque ad Babylonem, ibi liberaberis: ibi redimet te Dominus de manu inimicorum tuorum.
੧੦ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।
11 Et nunc congregatæ sunt super te gentes multæ, quæ dicunt: Lapidetur: et aspiciat in Sion oculus noster.
੧੧ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!”
12 Ipsi autem non cognoverunt cogitationes Domini, et non intellexerunt consilium eius: quia congregavit eos quasi fœnum areæ.
੧੨ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।
13 Surge, et tritura filia Sion: quia cornu tuum ponam ferreum, et ungulas tuas ponam æreas: et comminues populos multos, et interficies Domino rapinas eorum, et fortitudinem eorum Domino universæ terræ.
੧੩ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ।

< Micha Propheta 4 >