< Ii Paralipomenon 34 >

1 Octo annorum erat Josias cum regnare cœpisset, et triginta et uno anno regnavit in Jerusalem.
ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ
2 Fecitque quod erat rectum in conspectu Domini, et ambulavit in viis David patris sui: non declinavit neque ad dextram, neque ad sinistram.
ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
3 Octavo autem anno regni sui, cum adhuc esset puer, cœpit quærere Deum patris sui David: et duodecimo anno postquam regnare cœperat, mundavit Judam et Jerusalem ab excelsis, et lucis, simulacrisque et sculptilibus.
ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜ੍ਹੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ
4 Destruxeruntque coram eo aras Baalim, et simulacra quæ superposita fuerant, demoliti sunt: lucos etiam et sculptilia succidit atque comminuit, et super tumulos eorum qui eis immolare consueverant, fragmenta dispersit.
ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ
5 Ossa præterea sacerdotum combussit in altaribus idolorum, mundavitque Judam et Jerusalem.
ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ
6 Sed et in urbibus Manasse, et Ephraim, et Simeon, usque Nephthali, cuncta subvertit.
ਉਸ ਨੇ ਮਨੱਸ਼ਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ
7 Cumque altaria dissipasset, et lucos et sculptilia contrivisset in frustra, cunctaque delubra demolitus esset de universa terra Israël, reversus est in Jerusalem.
ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ।
8 Igitur anno octavodecimo regni sui, mundata jam terra et templo Domini, misit Saphan filium Eseliæ, et Maasiam principem civitatis, et Joha filium Joachaz a commentariis, ut instaurarent domum Domini Dei sui.
ਆਪਣੇ ਰਾਜ ਦੇ ਅਠਾਰਵੇਂ ਸਾਲ ਜਦ ਉਹ ਦੇਸ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯਹੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਭੇਜਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ
9 Qui venerunt ad Helciam sacerdotem magnum: acceptamque ab eo pecuniam quæ illata fuerat in domum Domini, et quam congregaverant Levitæ, et janitores de Manasse, et Ephraim, et universis reliquiis Israël, ab omni quoque Juda, et Benjamin, et habitatoribus Jerusalem,
ਤਾਂ ਉਹ ਹਿਲਕੀਯਾਹ ਪ੍ਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਇਫ਼ਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ
10 tradiderunt in manibus eorum qui præerant operariis in domo Domini, ut instaurarent templum, et infirma quæque sarcirent.
੧੦ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ
11 At illi dederunt eam artificibus et cæmentariis, ut emerent lapides de lapicidinis, et ligna ad commissuras ædificii, et ad contignationem domorum quas destruxerant reges Juda.
੧੧ਅਰਥਾਤ ਉਸ ਨੂੰ ਤਰਖਾਣਾਂ ਅਤੇ ਰਾਜਾਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਨ੍ਹਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ
12 Qui fideliter cuncta faciebant. Erant autem præpositi operantium Jahath et Abdias de filiis Merari, Zacharias et Mosollam de filiis Caath, qui urgebant opus: omnes Levitæ scientes organis canere.
੧੨ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਥ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ਼ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ
13 Super eos vero qui ad diversos usus onera portabant, erant scribæ, et magistri de Levitis, janitores.
੧੩ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ
14 Cumque efferrent pecuniam quæ illata fuerat in templum Domini, reperit Helcias sacerdos librum legis Domini per manum Moysi.
੧੪ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ
15 Et ait ad Saphan scribam: Librum legis inveni in domo Domini: et tradidit ei.
੧੫ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ
16 At ille intulit volumen ad regem, et nuntiavit ei, dicens: Omnia quæ dedisti in manu servorum tuorum, ecce complentur.
੧੬ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ
17 Argentum quod repertum est in domo Domini, conflaverunt, datumque est præfectis artificum, et diversa opera fabricantium.
੧੭ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ
18 Præterea tradidit mihi Helcias sacerdos hunc librum. Quem cum rege præsente recitasset,
੧੮ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
19 audissetque ille verba legis, scidit vestimenta sua:
੧੯ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ
20 et præcepit Helciæ, et Ahicam filio Saphan, et Abdon filio Micha, Saphan quoque scribæ, et Asaæ servo regis, dicens:
੨੦ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ
21 Ite, et orate Dominum pro me, et pro reliquiis Israël et Juda, super universis sermonibus libri istius, qui repertus est: magnus enim furor Domini stillavit super nos, eo quod non custodierint patres nostri verba Domini ut facerent omnia quæ scripta sunt in isto volumine.
੨੧ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
22 Abiit ergo Helcias, et hi qui simul a rege missi fuerant, ad Oldam prophetidem, uxorem Sellum filii Thecuath filii Hasra custodis vestium, quæ habitabat in Jerusalem in Secunda: et locuti sunt ei verba quæ supra narravimus.
੨੨ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ
23 At illa respondit eis: Hæc dicit Dominus Deus Israël: Dicite viro qui misit vos ad me:
੨੩ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
24 Hæc dicit Dominus: Ecce ego inducam mala super locum istum et super habitatores ejus, cunctaque maledicta quæ scripta sunt in libro hoc, quem legerunt coram rege Juda.
੨੪ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ
25 Quia dereliquerunt me, et sacrificaverunt diis alienis, ut me ad iracundiam provocarent in cunctis operibus manuum suarum, idcirco stillabit furor meus super locum istum, et non extinguetur.
੨੫ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
26 Ad regem autem Juda, qui misit vos pro Domino deprecando, sic loquimini: Hæc dicit Dominus Deus Israël: Quoniam audisti verba voluminis,
੨੬ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ
27 atque emollitum est cor tuum, et humiliatus es in conspectu Dei super his quæ dicta sunt contra locum hunc et habitatores Jerusalem, reveritusque faciem meam scidisti vestimenta tua, et flevisti coram me: ego quoque exaudivi te, dicit Dominus.
੨੭ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
28 Jam enim colligam te ad patres tuos, et infereris in sepulchrum tuum in pace: nec videbunt oculi tui omne malum quod ego inducturus sum super locum istum, et super habitatores ejus. Retulerunt itaque regi cuncta quæ dixerat.
੨੮ਵੇਖ, ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।
29 At ille convocatis universis majoribus natu Juda et Jerusalem,
੨੯ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ
30 ascendit in domum Domini, unaque omnes viri Juda et habitatores Jerusalem, sacerdotes et Levitæ, et cunctus populus a minimo usque ad maximum. Quibus audientibus in domo Domini, legit rex omnia verba voluminis:
੩੦ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ
31 et stans in tribunali suo, percussit fœdus coram Domino ut ambularet post eum, et custodiret præcepta, et testimonia, et justificationes ejus in toto corde suo, et in tota anima sua, faceretque quæ scripta sunt in volumine illo, quod legerat.
੩੧ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ
32 Adjuravit quoque super hoc omnes qui reperti fuerant in Jerusalem et Benjamin: et fecerunt habitatores Jerusalem juxta pactum Domini Dei patrum suorum.
੩੨ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ
33 Abstulit ergo Josias cunctas abominationes de universis regionibus filiorum Israël: et fecit omnes qui residui erant in Israël, servire Domino Deo suo. Cunctis diebus ejus non recesserunt a Domino Deo patrum suorum.
੩੩ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।

< Ii Paralipomenon 34 >