< Colossenes 3 >

1 Igitur, si consurrexistis cum Christo: quæ sursum sunt quærite, ubi Christus est in dextera Dei sedens:
ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
2 quæ sursum sunt sapite, non quæ super terram.
ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।
3 Mortui enim estis, et vita vestra est abscondita cum Christo in Deo.
ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।
4 Cum Christus apparuerit, vita vestra: tunc et vos apparebitis cum ipso in gloria.
ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
5 Mortificate ergo membra vestra, quæ sunt super terram: fornicationem, immunditiam, libidinem, concupiscentiam malam, et avaritiam, quæ est simulacrorum servitus:
ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
6 propter quæ venit ira Dei super filios incredulitatis:
ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
7 in quibus et vos ambulastis aliquando, cum viveretis in illis.
ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।
8 Nunc autem deponite et vos omnia: iram, indignationem, malitiam, blasphemiam, turpem sermonem de ore vestro.
ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
9 Nolite mentiri invicem, expoliantes vos veterem hominem cum actibus suis,
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
10 et induentes novum eum, qui renovatur in agnitionem secundum imaginem ejus qui creavit illum:
੧੦ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
11 ubi non est gentilis et Judæus, circumcisio et præputium, Barbarus et Scytha, servus et liber: sed omnia, et in omnibus Christus.
੧੧ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
12 Induite vos ergo, sicut electi Dei, sancti, et dilecti, viscera misericordiæ, benignitatem, humilitatem, modestiam, patientiam:
੧੨ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
13 supportantes invicem, et donantes vobismetipsis si quis adversus aliquem habet querelam: sicut et Dominus donavit vobis, ita et vos.
੧੩ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
14 Super omnia autem hæc, caritatem habete, quod est vinculum perfectionis:
੧੪ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
15 et pax Christi exsultet in cordibus vestris, in qua et vocati estis in uno corpore: et grati estote.
੧੫ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
16 Verbum Christi habitet in vobis abundanter, in omni sapientia, docentes, et commonentes vosmetipsos, psalmis, hymnis, et canticis spiritualibus, in gratia cantantes in cordibus vestris Deo.
੧੬ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
17 Omne, quodcumque facitis in verbo aut in opere, omnia in nomine Domini Jesu Christi, gratias agentes Deo et Patri per ipsum.
੧੭ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
18 Mulieres, subditæ estote viris, sicut oportet, in Domino.
੧੮ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।
19 Viri, diligite uxores vestras, et nolite amari esse ad illas.
੧੯ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
20 Filii, obedite parentibus per omnia: hoc enim placitum est in Domino.
੨੦ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
21 Patres, nolite ad indignationem provocare filios vestros, ut non pusillo animo fiant.
੨੧ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
22 Servi, obedite per omnia dominis carnalibus, non ad oculum servientes, quasi hominibus placentes, sed in simplicitate cordis, timentes Deum.
੨੨ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।
23 Quodcumque facitis, ex animo operamini sicut Domino, et non hominibus:
੨੩ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
24 scientes quod a Domino accipietis retributionem hæreditatis. Domino Christo servite.
੨੪ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
25 Qui enim injuriam facit, recipiet id quod inique gessit: et non est personarum acceptio apud Deum.
੨੫ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।

< Colossenes 3 >