< रूथ 2 >

1 नाओमीका पतिका नातेदार अर्थात् एलीमेलेकका कुलका बोअज नाउँ गरेको एक जना हुने-खाने मानिस थिए ।
ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।
2 मोआबी महिला रूथले नाओमीलाई भनिन्, “खेतहरूका अन्‍नका बालाहरूमाझ रहेका शिला-बाला खोज्न मलाई जान दिनुहोस् । मैले जसको दृष्‍टिमा कृपा पाउँछु, म तिनलाई नै पछ्याउनेछु ।” त्यसैले नाओमीले तिनलाई भनिन्, “जाऊ, मेरी छोरी ।”
ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
3 रूथ गइन् र तिनीहरूले कटनी गरेपछि रहेका अन्‍नहरूको शिला-बाला खोजिन् । तिनी एलिमेलेकका कुलका बोअजको खेतका खण्डमा आइपुगिन् ।
ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
4 बोअज बेथलेहेमबाट आएर कटनी गर्नेहरूलाई भने, “परमप्रभु तिमीहरूसँग हुनुभएको होस् ।” तिनीहरूले जवाफ दिए, “परमप्रभुले तपाईंलाई आशिष् दिनुभएको होस् ।”
ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”
5 त्यसपछि बोअजले कटनी गर्नेहरूको निरक्षण गर्ने तिनका नोकरलाई भने, “यो महिला कुन पुरुषकी हुन्?”
ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”
6 कटनी गर्नेहरूको निरीक्षण गर्ने नोकरले जवाफ दिएर भने, “यी जवान महिला मोआबको मुलकबाट नाओमीसँग फर्केर आएकी महिला हुन् ।
ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”
7 तिनले मलाई भनिन्, “कृपया, कामदारहरूले अन्‍न कटनी गरेपछि खेतमा बाँकी रहेकाहरूको शिला-बाला खोज्‍न मलाई दिनुहोस् ।' त्यसैले तिनी यहाँ आइन् र तिनले घरमा थोरै विश्राम गरेबाहेक, बिहानदेखि अहिलेसम्म निरन्तर लागिरहेकी छिन् ।”
ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।
8 बोअजले रूथलाई भने, “मेरी छोरी, तिमीले मेरो कुरा सुन्दैछौ? शिला-बाला जम्मा गर्न अरुको खेतहरूमा नजाऊ; मेरो खेत नछोड । बरु, यहाँ नै बस र मेरा महिला कामदारहरूसँगै काम गर ।
ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।
9 मानिसहरूले कटनी गरेको ठाउँमा हेरिराख र अरु महिलाहरूलाई पछ्याऊ । के मैले पुरुषहरूलाई तिमीलाई नछुनू भनी निर्देशन् दिएको छैन र? तिमीलाई तिर्खा लागेको बेला घैलाहरू भएको ठाउँमा जाऊ र मानिसहरूले भरेर ल्याएका पानी पिऊ ।”
ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”
10 तब तिनी बोअजको सामु झुकिन् र घोप्टो परेर दण्डवत गरिन् । तिनले उनलाई भनिन्, “म विदेशीप्रति तपाईं चिन्तित हुने गरी तपाईंको नजरमा मैले किन कृपा पाएकी छु?”
੧੦ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”
11 बोअजले जवाफ दिए र तिनलाई भने, “तिम्रा पतिको मृत्युदेखि तिमीले गरेका सबै कुरा मलाई भनिएको छ । आफ्नो सासूलाई पछ्याउन र तिमीले नचिनको मानिसहरूकहाँ आउन तिमीले आफ्ना बुबा-आमा र आफ्‍नो जन्म थलो छोडेकी छ्यौ ।
੧੧ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।
12 परमप्रभुले तिम्रो कामको ईनाम दिनुभएको होस् । तिमीले जसको पखेटामुनि शरण पाएकी छ्यौ उही परमप्रभु इस्राएलका परमेश्‍वरबाट पुरा भुक्‍तानी पाउन सक ।”
੧੨ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”
13 तिनले भनिन्, “मेरा मालिक, तपाईंको दृष्‍टिमा मैले कृपा पाउन सकूँ, किनभने म तपाईंका नोकर्नीहरूमध्येकी नभए तापनि तपाईंले मलाई सान्त्वना दिनुभएको छ र तपाईंले मसँग दयापूर्वक कुरा गर्नुभएको छ ।”
੧੩ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”
14 खाने बेलामा बोअजले रूथलाई भने, “यहाँ आऊ, र केही रोटी खाऊ र तिम्रो रोटीको टुक्रा सिर्कामा चोप ।” तिनी कटनी गर्नेहरूको छेउमा बसिन् र तिनले तिनलाई केही भुटेको अन्‍न दिए । तिनले अघाइन्ञ्‍जेलसम्म खाइन् र केही उबारिन् ।
੧੪ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
15 तिनी अन्‍न बटुल्न उठ्दा, बोअजले तिनका जवान मानिसहरूलाई यसो भन्‍दै आज्ञा दिए, “तिनलाई बिटाहरूको बिचतिर पनि अन्‍न बटुल्न देऊ र तिनलाई नबटुल नभन् ।
੧੫ਜਦ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ
16 साथै बिटाहरूबाट तिनको निम्ति केही अन्‍नका बालाहरू थुतेर निकाल, र तिनलाई बटुल्‍नको निम्ति तिनीहरूलाई छोडिदेऊ अनि तिनलाई नहप्काऊ ।”
੧੬ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਹ ਦੇ ਲਈ ਕੁਝ ਡੇਗਦੇ ਜਾਓ ਅਤੇ ਉਸ ਦੇ ਚੁਗਣ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।
17 त्यसैले तिनले खेतमा साँझसम्म शिला-बाला बटुलिन् । तिनले बटुलेकी अन्‍नका बालाहरू कुटिन् र अन्‍न झण्डै पाँच पाथी जति भयो ।
੧੭ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
18 तिनले यसलाई उठाइन् र शहरतिर गइन् । तिनकी सासुले तिनले जे बटुलेकी थिइन् सो देखिन् । रूथले आफ्नो खाजाबाट उबारेकी भुटेको अन्‍न निकालिन् र तिनलाई दिइन् ।
੧੮ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।
19 तिनकी सासुले तिनलाई भनिन्, “तिमीले आज शिला-बाला कहाँ बटुल्यौ? तिमी काम गर्न कहाँ गयौ? तिमीलाई सहायता गर्ने मानिस आशिषित होस् ।” रूथले आफूले काम गरेको खेतको मालिकबारे तिनकी सासुलाई बताइन् । तिनले भनिन्, “मैले आज काम गरेको खेतको मालिकको नाउँ बोअज हो ।”
੧੯ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।
20 नाओमीले तिनकी बुहारीलाई भनिन्, “जीवित र मृतकप्रति आफ्नो विश्‍वासनीयता नछोड्नुहुने परमप्रभुद्धारा तिनी आशिषित होऊन् ।” नाओमीले तिनलाई भनिन्, “ती मानिस मोल तिरेर छुट्टाउनेमध्येका हाम्रो नजीकका एक कुटुम्ब हुन् ।”
੨੦ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।
21 मोआबी महिला रूथले भनिन्, “तिनले मलाई भने, 'मेरा जवान मानिसहरूले कटनी नसिध्याएसम्म तिमी तिनीहरूको नजिक रहिरहनुपर्छ' ।”
੨੧ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”
22 नाओमीले तिनकी बुहारी रूथलाई भनिन्, “मेरी छोरी, तिमी तिनका जवान महिला कामदारहरूसँग जानु असल हुन्छ, ताकि तिमीलाई अरुको खेतमा जोखिम नआओस् ।”
੨੨ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”
23 त्यसैले तिनी जौ र गहूँको कटनीको अन्तसम्म शिला-बाला जम्मा गर्न बोअजका महिला कामदारहरूको नजिकै रहिन् ।
੨੩ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।

< रूथ 2 >