< Salomos Ordsprog 21 >

1 Kongens hjerte er som bekker i Herrens hånd, han bøier det dit han vil.
ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
2 Alle en manns veier er rette i hans egne øine, men Herren veier hjertene.
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
3 Å gjøre rett og skjel er mere verdt for Herren enn offer.
ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
4 Stolte øine og overmodig hjerte - de ugudeliges lampe blir dem til synd.
ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
5 Den flittiges tanker fører bare til vinning, men hastverk bare til tap.
ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
6 Rikdom som vinnes ved svikefull tunge, er et pust som blir borte i luften, og den fører til døden.
ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
7 De ugudeliges vold skal rykke dem selv bort, fordi de ikke vilde gjøre det som rett er.
ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
8 Skyldtynget manns vei er kroket, men den renes ferd er ærlig.
ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
9 Bedre å bo i et hjørne på taket enn med trettekjær kvinne i felles hus.
ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
10 Den ugudeliges sjel har lyst til det onde; hans næste finner ikke barmhjertighet hos ham.
੧੦ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
11 Når du straffer en spotter, blir den uforstandige vis, og når du lærer en vis, tar han imot kunnskap.
੧੧ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
12 Den Rettferdige gir akt på den ugudeliges hus; han styrter de ugudelige i ulykke.
੧੨ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
13 Den som lukker sitt øre for den fattiges skrik, han skal selv rope, men ikke få svar.
੧੩ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
14 En gave i lønndom stiller vrede, og en hemmelig foræring stiller stor harme.
੧੪ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
15 Det er en glede for den rettferdige å gjøre rett, men en redsel for dem som gjør urett.
੧੫ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
16 Det menneske som forviller sig fra klokskaps vei, skal havne blandt dødningene.
੧੬ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
17 Fattig blir den som elsker glade dager; den som elsker vin og olje, blir ikke rik.
੧੭ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
18 Den ugudelige blir løsepenge for den rettferdige, og den troløse kommer i de opriktiges sted.
੧੮ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
19 Bedre å bo i et øde land enn hos en arg og trettekjær kvinne.
੧੯ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20 Kostelige skatter og olje er det i den vises hus, men dåren gjør ende på det.
੨੦ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
21 Den som jager efter rettferdighet og miskunnhet, han skal finne liv, rettferdighet og ære.
੨੧ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
22 Den vise inntar de veldiges by og river ned det vern som den satte sin lit til.
੨੨ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
23 Den som varer sin munn og sin tunge, frir sitt liv fra trengsler.
੨੩ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
24 Den som er overmodig og opblåst, kalles en spotter; han farer frem i ustyrlig overmot.
੨੪ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
25 Den lates attrå dreper ham, fordi hans hender nekter å arbeide.
੨੫ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
26 Hele dagen attrår og attrår han, men den rettferdige gir og sparer ikke.
੨੬ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27 De ugudeliges offer er en vederstyggelighet, og enda mere når de bærer det frem og har ondt i sinne!
੨੭ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
28 Et løgnaktig vidne skal omkomme, men en mann som hører efter, skal alltid få tale.
੨੮ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
29 En ugudelig mann ter sig frekt, men den opriktige går sin vei rett frem.
੨੯ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
30 Det finnes ingen visdom og ingen forstand og intet råd mot Herren.
੩੦ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
31 Hesten gjøres ferdig for stridens dag, men seieren hører Herren til.
੩੧ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।

< Salomos Ordsprog 21 >