< 1 ਇਤਿਹਾਸ 16 >

1 ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ।
И кад донесоше ковчег Божји, наместише га усред шатора, који му разапе Давид; и принесоше жртве паљенице и жртве захвалне пред Богом.
2 ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ
Потом принесавши Давид жртве паљенице и жртве захвалне, благослови народ у име Господње.
3 ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।
И раздаде свим Израиљцима, и људима и женама, сваком по један хлеб и комад меса и врч вина.
4 ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ
Потом постави пред ковчегом Господњим слуге међу Левитима да помињу и славе и хвале Господа Бога Израиљевог:
5 ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।
Асафа поглавара, а другог за њим Захарију, и Јеила и Семирамота и Јехила и Мататију и Елијава и Венају и Овид-Едома; и Јеило удараше у псалтире и гусле, а Асаф у кимвале,
6 ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।
А Венаја и Јазило свештеници беху једнако с трубама пред ковчегом завета Господњег.
7 ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ,
У тај дан нареди Давид први пут да хвале Господа Асаф и браћа његова:
8 ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।
Хвалите Господа; гласите име Његово; јављајте по народима дела Његова.
9 ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।
Певајте му, славите Га, казујте сва чудеса Његова.
10 ੧੦ ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ।
Хвалите се светим именом Његовим; нека се весели срце оних који траже Господа.
11 ੧੧ ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
Тражите Господа и силу Његову; тражите лице Његово без престанка.
12 ੧੨ ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
Памтите чудеса Његова, која је учинио, знаке Његове и судове уста Његових.
13 ੧੩ ਹੇ ਉਹ ਦੇ ਦਾਸ ਇਸਰਾਏਲ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
Семе Израиљево слуге су Његове, синови Јаковљеви изабрани Његови.
14 ੧੪ ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ।
Он је Господ Бог наш, по свој су земљи судови Његови.
15 ੧੫ ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
Памтите увек завет Његов, реч коју је дао на хиљаду колена.
16 ੧੬ ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ,
Шта је заветовао Авраму и за шта се клео Исаку,
17 ੧੭ ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਦ੍ਰਿੜ੍ਹ ਕੀਤਾ।
То је поставио Јакову за закон и Израиљу за завет вечни,
18 ੧੮ ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
Говорећи: Теби ћу дати земљу хананску у наследни део.
19 ੧੯ ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ,
Тада вас беше мало на број, беше вас мало, и бејасте дошљаци.
20 ੨੦ ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
Иђаху од народа до народа, и из једног царства к другом племену.
21 ੨੧ ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
Не даде никоме да им науди, и караше за њих цареве:
22 ੨੨ ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਅਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ।
Не дирајте у помазанике моје и пророцима мојим не чините зла.
23 ੨੩ ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।
Певај Господу, сва земљо! Јављајте од дана на дан спасење Његово.
24 ੨੪ ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
Казујте по народима славу Његову, по свим племенима чудеса Његова.
25 ੨੫ ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ।
Јер је велик Господ и ваља Га хвалити веома; страшнији је од свих богова.
26 ੨੬ ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
Јер су сви Богови у народа ништа; а Господ је небеса створио.
27 ੨੭ ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ।
Слава је и величанство пред Њим, сила и радост у стану Његовом.
28 ੨੮ ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
Дајте Господу, племена народна, дајте Господу славу и част.
29 ੨੯ ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
Дајте Господу славу према имену Његовом, носите даре и идите преда Њ, поклоните се Господу и светој красоти.
30 ੩੦ ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ।
Стрепи пред Њим, сва земљо; зато је васиљена тврда и неће се поместити.
31 ੩੧ ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ।
Нек се веселе небеса и земља се радује; и нека говоре по народима: Господ царује.
32 ੩੨ ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ,
Нека пљеска море и шта је у њему; нека скаче поље и све што је на њему.
33 ੩੩ ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।
Тада нека се радују дрвета шумска пред Господом, јер иде да суди земљи.
34 ੩੪ ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
Хвалите Господа, јер је добар, јер је довека милост Његова.
35 ੩੫ ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।
И реците: Спаси нас, Боже спасења нашег, и скупи нас и избави нас од народа да славимо свето име Твоје, да се хвалимо Твојом славом.
36 ੩੬ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।
Благословен Господ Бог Израиљев од века и до века. Тада сав народ рече: Амин; и хвалише Господа.
37 ੩੭ ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
И остави онде пред ковчегом завета Господњег Асафа и браћу његову да служе пред ковчегом без престанка као што треба од дана на дан,
38 ੩੮ ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ-ਅਦੋਮ ਯਦੂਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ
И Овид-Едома и браћу његову, шездесет и осам, Овид-Едома сина Једутуновог и Осу, да буду вратари;
39 ੩੯ ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,
А Садока свештеника и браћу његову свештенике пред шатором Господњим на висини у Гаваону,
40 ੪੦ ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ
Да приносе жртве паљенице Господу на олтару за жртве паљенице без престанка јутром и вечером, и да чине све што је написано у закону Господњем што је заповедио Израиљу,
41 ੪੧ ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ
И с њима Емана и Једутуна и друге изабране, који бише поименце именовани да хвале Господа, јер је довека милост Његова,
42 ੪੨ ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ
С њима Емана и Једутуна, да трубе у трубе и ударају у кимвале и у друге справе музичке Богу; а синове Једутунове да буду вратари.
43 ੪੩ ਤਾਂ ਸਭ ਲੋਕ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ।
Потом се разиђе сав народ, свак својој кући, а Давид се врати да благослови дом свој.

< 1 ਇਤਿਹਾਸ 16 >