< 1 ਕੁਰਿੰਥੀਆਂ ਨੂੰ 1 >

1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਇੱਛਾ ਤੋਂ ਯਿਸੂ ਮਸੀਹ ਦਾ ਰਸੂਲ ਹੋਣ ਲਈ ਸੱਦਿਆ ਗਿਆ, ਅਤੇ ਸਾਡੇ ਭਰਾ ਸੋਸਥਨੇਸ ਵੱਲੋਂ,
Paweł, powołany apostoł Jezusa Chrystusa z woli Boga, i Sostenes, brat;
2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।
Do kościoła Bożego w Koryncie, do uświęconych w Chrystusie Jezusie, powołanych świętych, ze wszystkimi, którzy w każdym miejscu wzywają imienia naszego Pana Jezusa Chrystusa, ich i naszego [Pana].
3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ ।
Łaska wam i pokój od Boga, naszego Ojca, i Pana Jezusa Chrystusa.
4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Zawsze dziękuję mojemu Bogu za was, za łaskę Bożą, która została wam dana w Chrystusie Jezusie.
5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।
We wszystko bowiem jesteście wzbogaceni w nim, we wszelkie słowo i wszelkie poznanie;
6 ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ।
Gdyż świadectwo Chrystusa jest utwierdzone w was;
7 ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।
Tak że żadnego daru nie brakuje wam, którzy oczekujecie objawienia naszego Pana Jezusa Chrystusa.
8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ।
On też utwierdzi was aż do końca, abyście byli nienaganni w dniu naszego Pana Jezusa Chrystusa.
9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
Wierny [jest] Bóg, przez którego zostaliście powołani do społeczności jego Syna, Jezusa Chrystusa, naszego Pana.
10 ੧੦ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
Proszę więc was, bracia, przez imię naszego Pana Jezusa Chrystusa, żebyście wszyscy to samo mówili i żeby nie było wśród was rozłamów, ale abyście byli zespoleni jednakowym umysłem i jednakowym zdaniem.
11 ੧੧ ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ।
Doniesiono mi bowiem o was, moi bracia, przez [domowników] Chloe, że są wśród was spory.
12 ੧੨ ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”।
Mówię to dlatego, że każdy z was twierdzi: Ja jestem Pawła, ja Apollosa, ja Kefasa, a ja Chrystusa.
13 ੧੩ ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?
Czy Chrystus jest podzielony? Czy Paweł został za was ukrzyżowany? Czy w imię Pawła zostaliście ochrzczeni?
14 ੧੪ ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।
Dziękuję Bogu, że oprócz Kryspusa i Gajusa nikogo z was nie ochrzciłem;
15 ੧੫ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।
Aby nikt nie powiedział, że chrzciłem w swoje imię.
16 ੧੬ ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।
Ochrzciłem też dom Stefanasa. Poza tym nie wiem, czy ochrzciłem jeszcze kogoś.
17 ੧੭ ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
Bo Chrystus nie posłał mnie, abym chrzcił, ale abym głosił ewangelię, [i to] nie w mądrości słowa, aby nie zniweczyć krzyża Chrystusa.
18 ੧੮ ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
Mowa o krzyżu bowiem jest głupstwem dla tych, którzy giną, ale dla nas, którzy jesteśmy zbawieni, jest mocą Boga.
19 ੧੯ ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ।
Bo jest napisane: Wytracę mądrość mądrych, a rozum rozumnych obrócę wniwecz.
20 ੨੦ ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। (aiōn g165)
Gdzie [jest] mądry? Gdzie uczony w Piśmie? Gdzie badacz tego świata? Czyż Bóg nie obrócił w głupstwo mądrości tego świata? (aiōn g165)
21 ੨੧ ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।
Skoro bowiem w mądrości Bożej świat nie poznał Boga przez mądrość, upodobało się Bogu przez głupstwo głoszenia zbawić tych, którzy wierzą.
22 ੨੨ ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।
Gdyż Żydzi domagają się znaków, a Grecy szukają mądrości.
23 ੨੩ ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।
My zaś głosimy Chrystusa ukrzyżowanego, [który] dla Żydów wprawdzie [jest] zgorszeniem, a dla Greków głupstwem;
24 ੨੪ ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
Lecz dla tych, którzy są powołani, zarówno dla Żydów, jak i Greków, [głosimy] Chrystusa – moc Bożą i mądrość Bożą.
25 ੨੫ ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।
Głupstwo Boże bowiem jest mądrzejsze niż ludzie, a słabość Boża jest mocniejsza niż ludzie.
26 ੨੬ ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।
Przypatrzcie się bowiem, bracia, waszemu powołaniu, że niewielu [jest] mądrych według ciała, niewielu możnych, niewielu szlachetnie urodzonych.
27 ੨੭ ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।
Ale Bóg wybrał to, co głupie u świata, aby zawstydzić mądrych, wybrał to, co słabe u świata, aby zawstydzić mocnych.
28 ੨੮ ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।
I [to, co] nieszlachetne u świata i wzgardzone, wybrał Bóg, a nawet to, co nie jest, aby to, co jest, obrócić wniwecz;
29 ੨੯ ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
Aby nie chlubiło się przed nim żadne ciało.
30 ੩੦ ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।
Lecz wy z niego jesteście w Chrystusie Jezusie, który stał się dla nas mądrością od Boga i sprawiedliwością, i uświęceniem, i odkupieniem;
31 ੩੧ ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ।
Aby, jak to jest napisane: Ten, kto się chlubi, [niech się] chlubi w Panu.

< 1 ਕੁਰਿੰਥੀਆਂ ਨੂੰ 1 >