< 1 ਕੁਰਿੰਥੀਆਂ ਨੂੰ 13 >

1 ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
Коли мовами людськими глаголю й ангелськими, любови ж не маю, то став ся я як мідь дзвіняча і бубен гудячий.
2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
Коли маю пророцтво і знаю всі тайни і все знаннє, і коли маю всю віру, так щоб і гори переставляти, любови ж не маю, то я нїщо.
3 ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।
І коли роздам увесь маєток мій, і коли тіло моє передам, щоб його спалено, любови ж не маю, то ніякої користи мені (з того).
4 ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
Любов довго терпить, милосердує; любов не завидує; любов не величаєть ся, не надимаєть ся,
5 ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
не осоромлює, не шукає свого, не пориваєть ся до гнїву, не думає лихого;
6 ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
не веселить ся неправдою, а веселить ся правдою;
7 ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
все покриває, всьому йме віри, на все вповає, все терпить.
8 ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
Любов ніколи не впадає (гине); чи то ж пророцтва, вони впадуть; чи то мови, вони замовкнуть; чи то знаннє, воно зникне.
9 ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ।
Бо від части знаємо і від части пророкуємо.
10 ੧੦ ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।
Як же прийде звершене, тодї те, що від части, зникне.
11 ੧੧ ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
Як був я малоліток, то яко малолїток говорив, яко малолїток розумів, яко малоліток думав; як же став чоловіком, то покинув дитяче.
12 ੧੨ ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
Бачимо бо тепер через дзеркало, в загадці, тоді ж лицем до лиця; тепер пізнаю від части, тоді ж пізнаю, яко ж і я познаний.
13 ੧੩ ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
Тепер же пробувають віра, надїя, любов, сї троє; більша ж із сих любов.

< 1 ਕੁਰਿੰਥੀਆਂ ਨੂੰ 13 >