< 1 ਕੁਰਿੰਥੀਆਂ ਨੂੰ 2 >

1 ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ।
et ego cum venissem ad vos fratres veni non per sublimitatem sermonis aut sapientiae adnuntians vobis testimonium Christi
2 ਕਿਉਂ ਜੋ ਮੈਂ ਇਹ ਠਾਣ ਲਿਆ ਭਈ ਯਿਸੂ ਮਸੀਹ ਸਗੋਂ ਸਲੀਬ ਦਿੱਤੇ ਹੋਏ ਮਸੀਹ ਤੋਂ ਬਿਨ੍ਹਾਂ ਤੁਹਾਡੇ ਵਿੱਚ ਕਿਸੇ ਹੋਰ ਗੱਲ ਨੂੰ ਨਾ ਜਾਣਾ।
non enim iudicavi scire me aliquid inter vos nisi Iesum Christum et hunc crucifixum
3 ਅਤੇ ਮੈਂ ਕਮਜ਼ੋਰੀ, ਡਰ ਅਤੇ ਵੱਡੇ ਕਾਂਬੇ ਨਾਲ ਤੁਹਾਡੇ ਕੋਲ ਰਹਿੰਦਾ ਸੀ।
et ego in infirmitate et timore et tremore multo fui apud vos
4 ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ।
et sermo meus et praedicatio mea non in persuasibilibus sapientiae verbis sed in ostensione Spiritus et virtutis
5 ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।
ut fides vestra non sit in sapientia hominum sed in virtute Dei
6 ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ। (aiōn g165)
sapientiam autem loquimur inter perfectos sapientiam vero non huius saeculi neque principum huius saeculi qui destruuntur (aiōn g165)
7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। (aiōn g165)
sed loquimur Dei sapientiam in mysterio quae abscondita est quam praedestinavit Deus ante saecula in gloriam nostram (aiōn g165)
8 ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। (aiōn g165)
quam nemo principum huius saeculi cognovit si enim cognovissent numquam Dominum gloriae crucifixissent (aiōn g165)
9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
sed sicut scriptum est quod oculus non vidit nec auris audivit nec in cor hominis ascendit quae praeparavit Deus his qui diligunt illum
10 ੧੦ ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ।
nobis autem revelavit Deus per Spiritum suum Spiritus enim omnia scrutatur etiam profunda Dei
11 ੧੧ ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।
quis enim scit hominum quae sint hominis nisi spiritus hominis qui in ipso est ita et quae Dei sunt nemo cognovit nisi Spiritus Dei
12 ੧੨ ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।
nos autem non spiritum mundi accepimus sed Spiritum qui ex Deo est ut sciamus quae a Deo donata sunt nobis
13 ੧੩ ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।
quae et loquimur non in doctis humanae sapientiae verbis sed in doctrina Spiritus spiritalibus spiritalia conparantes
14 ੧੪ ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
animalis autem homo non percipit ea quae sunt Spiritus Dei stultitia est enim illi et non potest intellegere quia spiritaliter examinatur
15 ੧੫ ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ।
spiritalis autem iudicat omnia et ipse a nemine iudicatur
16 ੧੬ ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।
quis enim cognovit sensum Domini qui instruat eum nos autem sensum Christi habemus

< 1 ਕੁਰਿੰਥੀਆਂ ਨੂੰ 2 >