< 1 ਕੁਰਿੰਥੀਆਂ ਨੂੰ 4 >

1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।
بەم شێوەیە با خەڵک بە خزمەتکاری مەسیح و سەرکاری نهێنییەکانی خودامان دابنێن.
2 ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।
جا ئەوەی لە سەرکاران داوا دەکرێت ئەوەیە کە متمانەیی بسەلمێنن.
3 ਪਰ ਮੇਰੇ ਲਈ ਇਹ ਛੋਟੀ ਗੱਲ ਹੈ ਕਿ ਤੁਹਾਡੇ ਤੋਂ ਅਥਵਾ ਇਨਸਾਨੀ ਅਦਾਲਤ ਤੋਂ ਮੇਰੀ ਜਾਂਚ ਕੀਤੀ ਜਾਵੇ ਸਗੋਂ ਮੈਂ ਆਪ ਵੀ ਆਪਣੀ ਜਾਂਚ ਨਹੀਂ ਕਰਦਾ ਹਾਂ।
بەلامەوە گرنگ نییە ئەگەر ئێوە یان هەر دادگایەکی مرۆڤانە حوکمم بدات، بەڵام من حوکم بەسەر خۆمدا نادەم.
4 ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।
هیچ کەموکوڕییەک لە خۆمدا نابینم، بەڵام بەمە بێتاوان نەبووم، بەڵکو مەسیحی خاوەن شکۆیە لێپێچینەوەم لەگەڵ دەکات.
5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
کەواتە پێشوەخت حوکم بەسەر هیچ شتێکدا مەدەن، هەتا مەسیحی خاوەن شکۆ دێتەوە. ئەو لە داهاتوودا ڕووناکی دەخاتە سەر ئەو شتانەی کە ئێستا لە تاریکیدا شاردراوەتەوە و نیازی دڵ دەردەخات. ئەوسا هەر یەکێک لەلایەن خوداوە ستایش دەکرێت.
6 ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।
خوشکان، برایان، ئێستا لە پێناوی ئێوەدا خۆم و ئەپۆلۆسم لەم شتانەدا کردە نموونە، تاکو لە ئێمەوە فێربن: «زێدەڕۆیی مەکەن لەوانەی نووسراون.» ئینجا کەس خۆی بە یەکێک هەڵنەکێشێت لەسەر ئەوی دیکە.
7 ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?
کێ تۆ جیا دەکاتەوە؟ چیت هەیە وەرتنەگرتبێت؟ ئەگەر وەرتگرتووە، بۆ شانازی دەکەیت وەک وەرتنەگرتبێت؟
8 ਤੁਸੀਂ ਤਾਂ ਪਹਿਲਾਂ ਹੀ ਰੱਜੇ ਹੋਏ ਹੋ! ਤੁਸੀਂ ਤਾਂ ਪਹਿਲਾਂ ਹੀ ਧਨੀ ਹੋ ਗਏ! ਤੁਸੀਂ ਸਾਡੇ ਬਿਨ੍ਹਾਂ ਰਾਜ ਕਰਨ ਲੱਗ ਪਏ ਅਤੇ ਕਾਸ਼ ਕਿ ਤੁਸੀਂ ਸੱਚ-ਮੁੱਚ ਰਾਜ ਕਰਦੇ ਤਾਂ ਜੋ ਅਸੀਂ ਵੀ ਤੁਹਾਡੇ ਨਾਲ ਰਲ ਕੇ ਰਾਜ ਕਰਦੇ!
وا تێربوون! وا دەوڵەمەند بوون! بەبێ ئێمە بوونە پاشا! خۆزگە ئێوە بەڕاستی پاشا بوونایە ئەوسا لەگەڵتان بەشداری حوکمڕانیمان دەکرد!
9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।
چونکە وا بزانم خودا ئێمەی نێردراوی لە دواوەی کەژاوە دەرخست، وەک ئەوەی حوکمی مردنمان بەسەردا درابێت، چونکە بووینە نماییشی جیهان و فریشتە و خەڵک.
10 ੧੦ ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ।
لە پێناوی مەسیحدا ئێمە بە گێل سەیر دەکرێین، بەڵام ئێوە بەهۆی مەسیحەوە بە ژیر سەیر دەکرێن! ئێمە لاوازین و ئێوە بەهێزن! ئێوە شکۆدارن و ئێمە سووکین!
11 ੧੧ ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ।
هەتا ئێستا برسی و تینوو و ڕووتین، لێدان و بێ لانەیی دەچێژین.
12 ੧੨ ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ।
بە دەستی خۆمان ئیش دەکەین و ماندوو دەبین. جنێومان پێدەدرێت و داوای بەرەکەت دەکەین، دەچەوسێنرێینەوە و بەرگە دەگرین.
13 ੧੩ ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ।
بوختانمان بۆ هەڵدەبەستن و نەرمی دەنوێنین. هەتا ئێستا وەک زبڵی جیهان و پاشماوەی هەموو شتێکمان لێ هاتووە.
14 ੧੪ ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ।
ئەمانە نانووسم تاکو شەرمەزارتان بکەم، بەڵکو وەک ڕۆڵە خۆشەویستەکانم ئاگادارتان دەکەمەوە.
15 ੧੫ ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ।
تەنانەت ئەگەر دە هەزار کەس لەنێو باوەڕداران سەرپەرشتیارتان بن، بەڵام چەندین باوکتان نییە، چونکە لە ڕێگەی پەیامی ئینجیلەوە من بووم بە باوکتان، لە ئەنجامدانی ئەو کارەی کە عیسای مەسیح کردی.
16 ੧੬ ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
جا تکاتان لێ دەکەم، لاسایی من بکەنەوە.
17 ੧੭ ਇਸੇ ਕਰਕੇ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ, ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਅਤੇ ਵਿਸ਼ਵਾਸਯੋਗ ਪੁੱਤਰ ਹੈ। ਉਹ ਮੇਰਾ ਵਰਤਾਵਾ ਜੋ ਮਸੀਹ ਵਿੱਚ ਹੈ ਤੁਹਾਨੂੰ ਚੇਤੇ ਕਰਾਵੇਗਾ, ਜਿਸ ਤਰ੍ਹਾਂ ਮੈਂ ਸਭਨੀਂ ਥਾਈਂ ਹਰੇਕ ਕਲੀਸਿਯਾ ਵਿੱਚ ਉਪਦੇਸ਼ ਦਿੰਦਾ ਹਾਂ।
لەبەر ئەم هۆیە تیمۆساوسم نارد بۆ لاتان، کە کوڕی خۆشەویستمە و دڵسۆزە بۆ یەزدان. تیمۆساوس ئەو ڕێگایەتان بەبیر دەهێنێتەوە کە من بە یەکبوون لەگەڵ عیسای مەسیح پەیڕەوی دەکەم، هەروەک لە هەموو شوێن و کڵێسایەک خەڵکی فێر دەکەم.
18 ੧੮ ਕਈ ਇਹ ਸਮਝ ਕੇ ਫੁੱਲਦੇ ਹਨ ਕਿ ਜਿਵੇਂ ਮੈਂ ਤੁਹਾਡੇ ਕੋਲ ਨਹੀਂ ਆਵਾਂਗਾ।
هەندێک کەس لووتبەرز بوون، بە گومانی ئەوەی من نایەم بۆ لاتان
19 ੧੯ ਪਰ ਜੇ ਪ੍ਰਭੂ ਚਾਹੇ ਤਾਂ ਮੈਂ ਤੁਹਾਡੇ ਕੋਲ ਛੇਤੀ ਆਵਾਂਗਾ ਅਤੇ ਫੁੱਲਿਆ ਹੋਇਆਂ ਦੇ ਬਚਨ ਨੂੰ ਨਹੀਂ ਸਗੋਂ ਉਹਨਾਂ ਦੀ ਸਮਰੱਥਾ ਨੂੰ ਜਾਣ ਲਵਾਂਗਾ।
بەڵام ئەگەر عیسای خاوەن شکۆ خواستی لەسەر بێت بە پەلە دێمە لاتان، ئەوسا نەک قسەکانی ئەو لووتبەرزانە دەزانم بەڵکو تواناشیان،
20 ੨੦ ਪਰਮੇਸ਼ੁਰ ਦਾ ਰਾਜ ਗੱਲਾਂ ਵਿੱਚ ਤਾਂ ਨਹੀਂ ਸਗੋਂ ਸਮਰੱਥਾ ਵਿੱਚ ਹੈ।
چونکە پاشایەتی خودا بە قسە نییە، بەڵکو بە هێزە.
21 ੨੧ ਤੁਸੀਂ ਕੀ ਚਾਹੁੰਦੇ ਹੋ ਕਿ ਮੈਂ ਡਾਂਗ ਫੜ੍ਹ ਕੇ ਤੁਹਾਡੇ ਕੋਲ ਆਵਾਂ ਜਾਂ ਪਿਆਰ ਅਤੇ ਨਰਮਾਈ ਦੇ ਆਤਮਾ ਨਾਲ?
چیتان دەوێ؟ بە دار بێمە لاتان یاخود بە خۆشەویستی و ڕۆحی دڵنەرمی؟

< 1 ਕੁਰਿੰਥੀਆਂ ਨੂੰ 4 >