< 1 ਕੁਰਿੰਥੀਆਂ ਨੂੰ 6 >

1 ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ?
τολμα τις υμων πραγμα εχων προς τον ετερον κρινεσθαι επι των αδικων και ουχι επι των αγιων
2 ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?
ουκ οιδατε οτι οι αγιοι τον κοσμον κρινουσιν και ει εν υμιν κρινεται ο κοσμος αναξιοι εστε κριτηριων ελαχιστων
3 ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?
ουκ οιδατε οτι αγγελους κρινουμεν μητι γε βιωτικα
4 ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?
βιωτικα μεν ουν κριτηρια εαν εχητε τους εξουθενημενους εν τη εκκλησια τουτους καθιζετε
5 ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?
προς εντροπην υμιν λεγω ουτως ουκ εστιν εν υμιν σοφος ουδε εις ος δυνησεται διακριναι ανα μεσον του αδελφου αυτου
6 ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।
αλλα αδελφος μετα αδελφου κρινεται και τουτο επι απιστων
7 ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?
ηδη μεν ουν ολως ηττημα εν υμιν εστιν οτι κριματα εχετε μεθ εαυτων δια τι ουχι μαλλον αδικεισθε δια τι ουχι μαλλον αποστερεισθε
8 ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ!
αλλα υμεις αδικειτε και αποστερειτε και ταυτα αδελφους
9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।
η ουκ οιδατε οτι αδικοι βασιλειαν θεου ου κληρονομησουσιν μη πλανασθε ουτε πορνοι ουτε ειδωλολατραι ουτε μοιχοι ουτε μαλακοι ουτε αρσενοκοιται
10 ੧੦ ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
ουτε κλεπται ουτε πλεονεκται ουτε μεθυσοι ου λοιδοροι ουχ αρπαγες βασιλειαν θεου ου κληρονομησουσιν
11 ੧੧ ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।
και ταυτα τινες ητε αλλα απελουσασθε αλλα ηγιασθητε αλλ εδικαιωθητε εν τω ονοματι του κυριου ιησου και εν τω πνευματι του θεου ημων
12 ੧੨ ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।
παντα μοι εξεστιν αλλ ου παντα συμφερει παντα μοι εξεστιν αλλ ουκ εγω εξουσιασθησομαι υπο τινος
13 ੧੩ ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।
τα βρωματα τη κοιλια και η κοιλια τοις βρωμασιν ο δε θεος και ταυτην και ταυτα καταργησει το δε σωμα ου τη πορνεια αλλα τω κυριω και ο κυριος τω σωματι
14 ੧੪ ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।
ο δε θεος και τον κυριον ηγειρεν και ημας εξεγερει δια της δυναμεως αυτου
15 ੧੫ ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!
ουκ οιδατε οτι τα σωματα υμων μελη χριστου εστιν αρας ουν τα μελη του χριστου ποιησω πορνης μελη μη γενοιτο
16 ੧੬ ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।
η ουκ οιδατε οτι ο κολλωμενος τη πορνη εν σωμα εστιν εσονται γαρ φησιν οι δυο εις σαρκα μιαν
17 ੧੭ ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
ο δε κολλωμενος τω κυριω εν πνευμα εστιν
18 ੧੮ ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
φευγετε την πορνειαν παν αμαρτημα ο εαν ποιηση ανθρωπος εκτος του σωματος εστιν ο δε πορνευων εις το ιδιον σωμα αμαρτανει
19 ੧੯ ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
η ουκ οιδατε οτι το σωμα υμων ναος του εν υμιν αγιου πνευματος εστιν ου εχετε απο θεου και ουκ εστε εαυτων
20 ੨੦ ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ηγορασθητε γαρ τιμης δοξασατε δη τον θεον εν τω σωματι υμων και εν τω πνευματι υμων ατινα εστιν του θεου

< 1 ਕੁਰਿੰਥੀਆਂ ਨੂੰ 6 >