< 1 ਕੁਰਿੰਥੀਆਂ ਨੂੰ 9 >

1 ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ?
ουκ ειμι αποστολος ουκ ειμι ελευθερος ουχι ιησουν χριστον τον κυριον ημων εωρακα ου το εργον μου υμεις εστε εν κυριω
2 ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।
ει αλλοις ουκ ειμι αποστολος αλλα γε υμιν ειμι η γαρ σφραγις της εμης αποστολης υμεις εστε εν κυριω
3 ਉਨ੍ਹਾਂ ਨੂੰ ਜਿਹੜੇ ਮੇਰੀ ਜਾਂਚ ਕਰਦੇ ਹਨ, ਇਹੋ ਮੇਰਾ ਉੱਤਰ ਹੈ।
η εμη απολογια τοις εμε ανακρινουσιν αυτη εστιν
4 ਭਲਾ, ਸਾਨੂੰ ਖਾਣ-ਪੀਣ ਦਾ ਹੱਕ ਨਹੀਂ?
μη ουκ εχομεν εξουσιαν φαγειν και πιειν
5 ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?
μη ουκ εχομεν εξουσιαν αδελφην γυναικα περιαγειν ως και οι λοιποι αποστολοι και οι αδελφοι του κυριου και κηφας
6 ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?
η μονος εγω και βαρναβας ουκ εχομεν εξουσιαν του μη εργαζεσθαι
7 ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?
τις στρατευεται ιδιοις οψωνιοις ποτε τις φυτευει αμπελωνα και εκ του καρπου αυτου ουκ εσθιει η τις ποιμαινει ποιμνην και εκ του γαλακτος της ποιμνης ουκ εσθιει
8 ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?
μη κατα ανθρωπον ταυτα λαλω η ουχι και ο νομος ταυτα λεγει
9 ਕਿਉਂ ਜੋ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ। ਕੀ ਪਰਮੇਸ਼ੁਰ ਬਲ਼ਦਾਂ ਦੀ ਹੀ ਚਿੰਤਾ ਕਰਦਾ ਹੈ?
εν γαρ τω μωσεως νομω γεγραπται ου φιμωσεις βουν αλοωντα μη των βοων μελει τω θεω
10 ੧੦ ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।
η δι ημας παντως λεγει δι ημας γαρ εγραφη οτι επ ελπιδι οφειλει ο αροτριων αροτριαν και ο αλοων της ελπιδος αυτου μετεχειν επ ελπιδι
11 ੧੧ ਜੇ ਅਸੀਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੱਢੀਏ?
ει ημεις υμιν τα πνευματικα εσπειραμεν μεγα ει ημεις υμων τα σαρκικα θερισομεν
12 ੧੨ ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।
ει αλλοι της εξουσιας υμων μετεχουσιν ου μαλλον ημεις αλλ ουκ εχρησαμεθα τη εξουσια ταυτη αλλα παντα στεγομεν ινα μη εγκοπην τινα δωμεν τω ευαγγελιω του χριστου
13 ੧੩ ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।
ουκ οιδατε οτι οι τα ιερα εργαζομενοι εκ του ιερου εσθιουσιν οι τω θυσιαστηριω προσεδρευοντες τω θυσιαστηριω συμμεριζονται
14 ੧੪ ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।
ουτως και ο κυριος διεταξεν τοις το ευαγγελιον καταγγελλουσιν εκ του ευαγγελιου ζην
15 ੧੫ ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।
εγω δε ουδενι εχρησαμην τουτων ουκ εγραψα δε ταυτα ινα ουτως γενηται εν εμοι καλον γαρ μοι μαλλον αποθανειν η το καυχημα μου ινα τις κενωση
16 ੧੬ ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!
εαν γαρ ευαγγελιζωμαι ουκ εστιν μοι καυχημα αναγκη γαρ μοι επικειται ουαι δε μοι εστιν εαν μη ευαγγελιζωμαι
17 ੧੭ ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।
ει γαρ εκων τουτο πρασσω μισθον εχω ει δε ακων οικονομιαν πεπιστευμαι
18 ੧੮ ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।
τις ουν μοι εστιν ο μισθος ινα ευαγγελιζομενος αδαπανον θησω το ευαγγελιον του χριστου εις το μη καταχρησασθαι τη εξουσια μου εν τω ευαγγελιω
19 ੧੯ ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
ελευθερος γαρ ων εκ παντων πασιν εμαυτον εδουλωσα ινα τους πλειονας κερδησω
20 ੨੦ ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।
και εγενομην τοις ιουδαιοις ως ιουδαιος ινα ιουδαιους κερδησω τοις υπο νομον ως υπο νομον ινα τους υπο νομον κερδησω
21 ੨੧ ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।
τοις ανομοις ως ανομος μη ων ανομος θεω αλλ εννομος χριστω ινα κερδησω ανομους
22 ੨੨ ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।
εγενομην τοις ασθενεσιν ως ασθενης ινα τους ασθενεις κερδησω τοις πασιν γεγονα τα παντα ινα παντως τινας σωσω
23 ੨੩ ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ।
τουτο δε ποιω δια το ευαγγελιον ινα συγκοινωνος αυτου γενωμαι
24 ੨੪ ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।
ουκ οιδατε οτι οι εν σταδιω τρεχοντες παντες μεν τρεχουσιν εις δε λαμβανει το βραβειον ουτως τρεχετε ινα καταλαβητε
25 ੨੫ ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।
πας δε ο αγωνιζομενος παντα εγκρατευεται εκεινοι μεν ουν ινα φθαρτον στεφανον λαβωσιν ημεις δε αφθαρτον
26 ੨੬ ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।
εγω τοινυν ουτως τρεχω ως ουκ αδηλως ουτως πυκτευω ως ουκ αερα δαιρων
27 ੨੭ ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।
αλλ υπωπιαζω μου το σωμα και δουλαγωγω μη πως αλλοις κηρυξας αυτος αδοκιμος γενωμαι

< 1 ਕੁਰਿੰਥੀਆਂ ਨੂੰ 9 >