< 1 ਯੂਹੰਨਾ 3 >

1 ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
تەماشا بکەن باوک چ خۆشەویستییەکی پێداوین، تاکو پێمان بگوترێت ڕۆڵەی خودا! ئێمە ئەوەین! بۆیە جیهان نامانناسێت، چونکە ئەوی نەناسیوە.
2 ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।
خۆشەویستان، ئێستا ڕۆڵەی خوداین و هێشتا دەرنەکەوتووە دەبینە چی. بەڵام دەزانین کاتێک ئەو دەردەکەوێت ئێمە وەک ئەو دەبین، چونکە وەک خۆی دەیبینین.
3 ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।
هەرکەسێک ئەم هیوایەی بەو هەبێت، خۆی پاک دەکاتەوە، هەروەک چۆن ئەو پاکە.
4 ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ ।
هەرکەسێک گوناه بکات سەرپێچی دەکات، چونکە گوناه سەرپێچییە.
5 ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ।
دەزانن ئەو دەرکەوت تاکو گوناهەکان لاببات. ئەو خۆی بێ گوناهە.
6 ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ। ਹਰ ਕੋਈ ਜਿਹੜਾ ਪਾਪ ਕਰਦਾ ਹੈ ਉਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ।
هەرکەسێک بە یەکبوون لەگەڵ مەسیح بژیێت، لە گوناهکردن بەردەوام نابێت. هەرکەسێک بە بەردەوامی گوناه بکات، نە ئەوی بینیوە و نە ئەویشی ناسیوە.
7 ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ। ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ।
ڕۆڵە خۆشەویستەکان، با کەس چەواشەتان نەکات. ئەوەی ڕاستودروستی پەیڕەو بکات ڕاستودروستە، وەک چۆن ئەویش ڕاستودروستە.
8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
ئەوەی گوناه بکات لە ئیبلیسە، چونکە ئیبلیس هەر لە سەرەتاوە گوناهی کردووە. کوڕی خودا بۆ ئەمە دەرکەوت، تاکو کارەکانی ئیبلیس تێکبدات.
9 ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ।
هەرکەسێک لە خوداوە لەدایک بووبێت بەردەوام نابێت لە گوناهکردن، چونکە تۆوی خودای تێدا دەچەسپێت. ناتوانێت بەردەوام‏ بێت لە گوناهکردن، لەبەر ئەوەی لە خوداوە لەدایک بووە.
10 ੧੦ ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
ڕۆڵەی خودا و ڕۆڵەی ئیبلیس بەمە دەردەکەون: هەرکەسێک ڕاستودروستی پەیڕەو نەکات لە خوداوە نییە، هەروەک ئەوەی خوشکی یان برای خۆی خۆشنەوێت،
11 ੧੧ ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।
چونکە ئەمە ئەم پەیامەیە کە لە سەرەتادا بیستتان، کە یەکترمان خۆشبوێ.
12 ੧੨ ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ।
وەک قایین مەبن، کە سەر بە شەیتان بوو و هابیلی برای خۆی کوشت. بۆچی کوشتی؟ چونکە کارەکانی ئەو خراپ بوون و هی براکەی ڕاستودروست.
13 ੧੩ ਹੇ ਭਰਾਵੋ, ਜੇ ਸੰਸਾਰ ਤੁਹਾਡੇ ਨਾਲ ਵੈਰ ਰੱਖਦਾ ਹੈ ਤਾਂ ਹੈਰਾਨ ਨਾ ਹੋਵੋ।
خوشکان، برایان، لاتان سەیر نەبێت ئەگەر جیهان ڕقی لێتان بێتەوە.
14 ੧੪ ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।
دەزانین لە مردنەوە بۆ ژیان گواستراینەوە، چونکە برایانمان خۆشدەوێت. ئەوەی خۆشەویستی نەبێت لە مردندا دەمێنێتەوە.
15 ੧੫ ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ। (aiōnios g166)
هەرکەسێک ڕقی لە خوشکی یان براکەی ببێتەوە، بکوژە و ئێوە دەزانن هیچ بکوژێک نابێتە خاوەنی ژیانی هەتاهەتایی. (aiōnios g166)
16 ੧੬ ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।
بەمە خۆشەویستیمان زانی: عیسای مەسیح ژیانی خۆی بۆ ئێمە دانا. ئێمەش دەبێت ژیانی خۆمان بۆ خوشک و براکانمان دابنێین.
17 ੧੭ ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
ئەوەی ماڵی دنیای هەبێت و خوشکی یان براکەی خۆی بە نەداری بینی و دڵی لێی ڕەقکرد، چۆن خۆشەویستی خودای تێدا دەمێنێتەوە؟
18 ੧੮ ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
ڕۆڵە خۆشەویستەکان، با تەنها بە وشە و زمان خۆشەویستی دەرنەبڕین، بەڵکو بە کردار و ڕاستی.
19 ੧੯ ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।
بەمە دەزانین کە سەر بە ڕاستیین، هەروەها چۆن دڵمان ئاسوودە دەبێت لە ئامادەبوونی ئەو:
20 ੨੦ ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ।
کاتێک دڵمان سەرکۆنەمان دەکات، خودا لە دڵمان گەورەترە و هەموو شتێک دەزانێت.
21 ੨੧ ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ।
خۆشەویستان، ئەگەر دڵمان سەرکۆنەمان نەکات، ئەوا لەبەردەم خودا دڵنیا دەبین،
22 ੨੨ ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।
هەرچییەکی لێ داوا بکەین لێی وەردەگرین، چونکە ڕاسپاردەکانی بەجێدەگەیەنین و ئەوە دەکەین کە بەدڵیەتی.
23 ੨੩ ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।
ئەمەش ڕاسپاردەکەیەتی: باوەڕمان بە ناوی عیسای مەسیحی کوڕەکەی هەبێت و یەکتریمان خۆشبوێ، وەک ڕایسپاردووین.
24 ੨੪ ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ। ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ।
ئەگەر کەسێک ڕاسپاردەکانی خودا بەجێبگەیەنێت، ئەوا بە یەکبوون لەگەڵ خودا دەژیێت، هەروەها خوداش بە یەکبوون لەگەڵ ئەو کەسەدا دەژیێت. بەمەدا دەزانین خودا بە یەکبوون لەگەڵمان دەژیێت: بەو ڕۆحەی کە پێیداوین.

< 1 ਯੂਹੰਨਾ 3 >