< 1 ਯੂਹੰਨਾ 4 >

1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
Любі, не всякому духові віруйте, а досьвідчайте духів, чи від Бога вони; бо многі лжепророки вийшли у сьвіт.
2 ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।
По сьому пізнавайте духа Божого: всякий дух, котрий визнає Ісуса Христа, що прийшов у тїлї, є від Бога.
3 ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।
І всякий дух, котрий не визнає Ісуса Христа, що прийшов у тїлї, не є від Бога; се дух антихристів, про котрого чували, що прийде, і тепер вже єсть у сьвітї.
4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
Ви од Бога, дїточки, і подужали їх; більший бо Той, хто в вас, ніж той, хто в сьвітї.
5 ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ।
Вони від сьвіта, тим то від сьвіта говорять, і сьвіт слухає їх.
6 ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।
Ми від Бога; хто знає Бога, слухає нас; хто не від Бога, не слухає нас; із сього пізнаємо духа правди, і духа мани.
7 ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
Любі, любім один одного; бо любов від Бога, і кожен, хто любить, від Бога родив ся, і знає Бога;
8 ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
хто не любить, не пізнав Бога, бо Бог любов.
9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
У сьому явилась любов Божа в нас, що Бог Сина свого єдинородного у сьвіт післав, щоб ми жили через Него.
10 ੧੦ ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
У сьому любов, не що ми любили Бога, а що Він любив нас, і післав Сина свого на вблаганнє за гріхи наші.
11 ੧੧ ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
Любі, коли так Бог полюбив нас, то й ми повинні один одного любити.
12 ੧੨ ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
Бога ніколи нїхто не бачив; коли ж любимо один одного, то Бог у нас пробуває, і любов Його звершена в нас.
13 ੧੩ ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।
По сьому пізнаємо, що в Ньому пробуваєм, а Він у нас, що від, Духа свого дав нам.
14 ੧੪ ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।
А ми видїли й сьвідкуємо, що Отець післав Сина, Спасителя сьвіта.
15 ੧੫ ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
Коли хто визнає, що Ісус Син Божий, то в ньому пробуває Бог, а він у Бозї.
16 ੧੬ ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
Ми пізнали також, та й увірували в любов, котру має Бог до нас. Бог є любов, і хто пробуває в любові, в Бозї пробуває, а Бог в ньому.
17 ੧੭ ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।
У сьому звершена любов у нас, щоб мати одвагу на день суду, бо який Він, такі й ми у сьвітї сьому.
18 ੧੮ ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
Страху нема в любові, а звершена любов геть виганяє страха, бо страх має муку, і хто лякаєть ся, той не звершений в любові.
19 ੧੯ ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
Ми любимо його, бо Він перший любив нас.
20 ੨੦ ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
Коли хто каже: я люблю Бога, а брата свого ненавидить, той ложник; бо хто не любить брата, котрого бачить. Бога, котрого не бачить, як може любити?
21 ੨੧ ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ ।
І заповідь сю маємо від Него, щоб, хто любить Бога, любив і брата свого

< 1 ਯੂਹੰਨਾ 4 >