< 1 ਯੂਹੰਨਾ 5 >

1 ਹਰ ਕੋਈ ਜਿਹੜਾ ਯਿਸੂ ਨੂੰ ਮਸੀਹ ਕਰਕੇ ਮੰਨਦਾ ਹੈ, ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਹਰ ਕੋਈ ਜਿਹੜਾ ਜਨਮ ਦੇਣ ਵਾਲੇ ਨੂੰ ਪਿਆਰ ਕਰਦਾ ਹੈ ਉਹ ਉਸ ਨੂੰ ਵੀ ਪਿਆਰ ਕਰਦਾ ਹੈ, ਜੋ ਉਸ ਤੋਂ ਜੰਮਿਆ ਹੈ। 2 ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। 3 ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ। 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। 5 ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ? 6 ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ। 7 ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ। 8 ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ। 9 ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ। 10 ੧੦ ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ। 11 ੧੧ ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। (aiōnios g166) 12 ੧੨ ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ। 13 ੧੩ ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਲਿਖੀਆਂ ਅਰਥਾਤ ਤੁਹਾਨੂੰ ਜਿਹੜੇ ਪਰਮੇਸ਼ੁਰ ਦੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਕਰਦੇ ਹੋ ਤਾਂ ਕਿ ਤੁਸੀਂ ਜਾਣੋ ਜੋ ਸਦੀਪਕ ਜੀਵਨ ਤੁਹਾਨੂੰ ਮਿਲਿਆ ਹੈ। (aiōnios g166) 14 ੧੪ ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। 15 ੧੫ ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ। 16 ੧੬ ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਹੈ, ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ। ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ। ਉਹ ਦੇ ਵਿਖੇ ਮੈਂ ਨਹੀਂ ਆਖਦਾ ਕਿ ਉਹ ਬੇਨਤੀ ਕਰੇ। 17 ੧੭ ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ। 18 ੧੮ ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ। 19 ੧੯ ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ। 20 ੨੦ ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ। (aiōnios g166) 21 ੨੧ ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।

< 1 ਯੂਹੰਨਾ 5 >