< 1 ਰਾਜਿਆਂ 15 >

1 ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।
А осамнаесте године царовања Јеровоама, сина Наватовог, зацари се Авијам над Јудом.
2 ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
И царова три године у Јерусалиму. А матери му беше име Маха, кћи Авесаломова.
3 ਉਹ ਆਪਣੇ ਪਿਤਾ ਦੇ ਉਨ੍ਹਾਂ ਸਭਨਾਂ ਪਾਪਾਂ ਦੇ ਪਿੱਛੇ ਲੱਗਾ ਜੋ ਉਹ ਅੱਗੇ ਕਰਦਾ ਸੀ ਅਤੇ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਠੀਕ ਨਹੀਂ ਸੀ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।
Он хођаше у свим гресима оца свог, које је чинио пред њим, и не беше срце његово цело према Господу Богу његовом као срце Давида, оца његовог.
4 ਤਾਂ ਵੀ ਦਾਊਦ ਦੇ ਕਾਰਨ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਯਰੂਸ਼ਲਮ ਵਿੱਚ ਇੱਕ ਚਿਰਾਗ ਦਿੱਤਾ ਅਰਥਾਤ ਉਸ ਦੇ ਪੁੱਤਰ ਨੂੰ ਉਸ ਦੇ ਪਿੱਛੋਂ ਠਹਿਰਾਇਆ ਅਤੇ ਯਰੂਸ਼ਲਮ ਵਿੱਚ ਕਾਇਮ ਰੱਖਿਆ।
Али ради Давида даде му Господ Бог његов видело у Јерусалиму подигавши сина његовог након њега и утврдивши Јерусалим;
5 ਕਿਉਂ ਜੋ ਦਾਊਦ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਜੀਵਨ ਦੇ ਸਭ ਦਿਨ ਉਸ ਸਾਰੇ ਤੋਂ ਜਿਸ ਦਾ ਉਸ ਨੂੰ ਹੁਕਮ ਸੀ ਹਿੱਤੀ ਊਰਿੱਯਾਹ ਦੀ ਗੱਲ ਤੋਂ ਬਿਨਾਂ ਕਿਸੇ ਪਾਸੇ ਨਾ ਫਿਰਿਆ।
Јер је Давид чинио што је право пред Господом нити је одступио од свега што му је заповедио свега века свог осим ствари с Уријом Хетејином.
6 ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਉਹ ਦੇ ਸਾਰੇ ਜੀਵਨ ਭਰ ਲੜਾਈ ਰਹੀ।
А рат беше између Ровоама и Јеровоама до његовог века.
7 ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ? ਅਬੀਯਾਮ ਤੇ ਯਾਰਾਬੁਆਮ ਵਿੱਚ ਵੀ ਲੜਾਈ ਰਹੀ।
А остала дела Авијамова и све што је чинио није ли записано у дневнику царева Јудиних? А беше рат између Авијама и Јеровоама.
8 ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ।
И Авијам почину код отаца својих, и погребоше га у граду Давидовом, а на његово место зацари се Аса, син његов.
9 ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਸਾਲ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ।
Године двадесете царовања Јеровоама над Израиљем, зацари се Аса над Јудом.
10 ੧੦ ਅਤੇ ਉਸ ਨੇ ਇੱਕਤਾਲੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਦੀ ਦਾਦੀ ਦਾ ਨਾਮ ਮਅਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।
Четрдесет и једну годину царова у Јерусалиму. А матери му беше име Маха, кћи Авесаломова.
11 ੧੧ ਅਤੇ ਆਸਾ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।
И твораше Аса што је право пред Господом као Давид отац му.
12 ੧੨ ਉਸ ਨੇ ਦੇਸ ਵਿੱਚੋਂ ਸਮਲਿੰਗੀਆਂ ਨੂੰ ਕੱਢ ਦਿੱਤਾ ਅਤੇ ਉਹ ਮੂਰਤਾਂ ਜੋ ਉਸ ਦੇ ਪੁਰਖਿਆਂ ਨੇ ਬਣਾਈਆਂ ਸਨ, ਦੂਰ ਦਫ਼ਾ ਕਰ ਦਿੱਤੀਆਂ ਕਰ ਦਿੱਤੀਆਂ।
Јер истреби аџуване из земље и укину све гадне богове које беху начинили оци његови.
13 ੧੩ ਉਸ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜ ਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਸ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।
И матер своју Маху сврже с власти, јер она начини идола у лугу; и Аса изломи идола и сажеже на потоку Кедрону.
14 ੧੪ ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ।
Али висине не бише оборене; али срце Асино беше цело према Господу свега века његовог.
15 ੧੫ ਅਤੇ ਉਹ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ ਯਹੋਵਾਹ ਦੇ ਭਵਨ ਵਿੱਚ ਲਿਆਇਆ ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ।
И унесе у дом Господњи шта беше посветио отац његов и шта он посвети, сребро и злато и судове.
16 ੧੬ ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ।
И беше рат између Асе и Васе, цара Израиљевог, свега века њиховог.
17 ੧੭ ਤਾਂ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਕੋਲ ਨਾ ਕੋਈ ਜਾਵੇ ਨਾ ਕੋਈ ਆਵੇ।
Јер Васа, цар Израиљев изиђе на Јуду и стаде зидати Раму да не да никоме отићи к Аси, цару Јудином, ни од њега доћи.
18 ੧੮ ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਸ਼ਾਹੀ ਮਹਿਲ ਦੇ ਖਜ਼ਾਨੇ ਤੋਂ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
Али Аса узевши све сребро и злато што беше остало у ризници Господњој и у ризници дома царевог даде га слугама својим, и посла их цар Аса Вен-Ададу сину Тавримона сина Есионовог, цару сирском, који становаше у Дамаску, и поручи:
19 ੧੯ ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫ਼ਾ ਭੇਜਦਾ ਹਾਂ ਕਿ ਤੂੰ ਜਾ ਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ।
Вера је између мене и тебе, између оца твог и оца мог; ево шаљем ти дар, сребро и злато; хајде, поквари веру коју имаш са Васом царем Израиљевим, еда би отишао од мене.
20 ੨੦ ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਅਤੇ ਉਨ੍ਹਾਂ ਨੇ ਈਯੋਨ ਨੂੰ, ਦਾਨ ਨੂੰ, ਆਬੇਲ ਬੈਤ ਮਆਕਾਹ ਨੂੰ ਅਤੇ ਸਾਰੇ ਕਿੰਨਰਥ ਨੂੰ ਨਫ਼ਤਾਲੀ ਦੇ ਸਾਰੇ ਦੇਸ ਸਣੇ ਮਾਰ ਸੁੱਟਿਆ।
И послуша Вен-Адад цара Асу, и посла војводе своје на градове Израиљеве и покори Ијон и Дан и Авел Ветмаху и сав Хинерот и сву земљу Нефталимову.
21 ੨੧ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਤਿਰਸਾਹ ਵਿੱਚ ਜਾ ਵੱਸਿਆ।
А кад Васа то чу, преста зидати Раму, и врати се у Терсу.
22 ੨੨ ਤਾਂ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਇਹ ਸੁਣਾਇਆ ਅਤੇ ਕੋਈ ਬਾਕੀ ਨਾ ਰਹਿਣ ਦਿੱਤਾ ਤਾਂ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਚੁੱਕ ਕੇ ਲੈ ਗਏ ਜਿਨ੍ਹਾਂ ਨਾਲ ਬਆਸ਼ਾ ਨੇ ਰਾਮਾਹ ਨੂੰ ਬਣਾਇਆ ਸੀ। ਉਨ੍ਹਾਂ ਨਾਲ ਆਸਾ ਪਾਤਸ਼ਾਹ ਨੇ ਬਿਨਯਾਮੀਨ ਦਾ ਗਬਾ ਅਤੇ ਮਿਸਪਾਹ ਬਣਾਏ।
Тада цар Аса сазва сав народ Јудин, никога не изузимајући; те однесоше камење из Раме и дрва, чим зидаше Васа, и од њега сазида цар Аса Геву Венијаминову и Миспу.
23 ੨੩ ਅਤੇ ਆਸਾ ਦੇ ਬਾਕੀ ਕੰਮ ਅਤੇ ਉਹ ਦਾ ਸਾਰਾ ਬਲ ਅਤੇ ਉਹ ਸਭ ਜੋ ਉਸ ਕੀਤਾ ਅਤੇ ਸ਼ਹਿਰ ਜੋ ਉਸਨੇ ਬਣਾਏ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ? ਪਰ ਉਸ ਦੇ ਬੁਢੇਪੇ ਵਿੱਚ ਉਸ ਦੇ ਪੈਰਾਂ ਦਾ ਰੋਗ ਲੱਗ ਗਿਆ।
А остала сва дела Асина и сва јунаштва његова, и шта је год чинио и које је градове саградио, није ли све записано у дневнику царева Јудиних? Али у старости својој боловаше од ногу.
24 ੨੪ ਤਾਂ ਆਸਾ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ ਤਾਂ ਉਸ ਦੇ ਥਾਂ ਉਸ ਦਾ ਪੁੱਤਰ ਯਹੋਸ਼ਾਫ਼ਾਤ ਰਾਜ ਕਰਨ ਲੱਗਾ।
И Аса почину код отаца својих, и би погребен код отаца својих у граду Давида, оца свог. А на његово место зацари се Јосафат, син његов.
25 ੨੫ ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।
А Надав, син Јеровоамов, поче царовати над Израиљем друге године царовања Асиног над Јудом; и царова над Израиљем две године.
26 ੨੬ ਪਰ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਚੱਲਿਆ ਅਤੇ ਆਪਣੇ ਪਾਪਾਂ ਨਾਲ ਉਸ ਨੇ ਇਸਰਾਏਲ ਨੂੰ ਪਾਪੀ ਬਣਾਇਆ।
И чињаше што је зло пред Господом ходећи путем оца свог и у греху његовом, којим наведе на грех Израиља.
27 ੨੭ ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀਂ ਬੈਠਾ ਸੀ।
И подиже на њ буну Васа, син Ахијин од дома Исахаровог и уби га Васа код Гиветона, који беше филистејски, кад Надав и сав Израиљ беху опколили Гиветон.
28 ੨੮ ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
И тако га уби Васа треће године царовања Асиног над Јудом, и зацари се на његово место.
29 ੨੯ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਸਾਹ ਲੈਣ ਵਾਲਾ ਬਲੀ ਨਾ ਛੱਡਿਆ। ਜਦ ਤੱਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ।
А кад се зацари, поби сав дом Јеровоамов, и не остави ни једне душу од рода Јеровоамовог докле све не истреби по речи Господњој, коју рече преко слуге свог Ахије Силомљанина.
30 ੩੦ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਇਹ ਹੋਇਆ ਜੋ ਉਸ ਆਪ ਕੀਤੇ ਅਤੇ ਇਸਰਾਏਲ ਤੋਂ ਵੀ ਕਰਾਏ ਅਤੇ ਉਸ ਭੜਕਾਉਣ ਦੇ ਨਾਲ ਜਿਸ ਤੋਂ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਗੁੱਸੇ ਕੀਤਾ।
За грехе Јеровоамове, којима је грешио и којима је на грех навео Израиља, и за дражење којим је дражио Господа Бога Израиљевог.
31 ੩੧ ਨਾਦਾਬ ਦੇ ਬਾਕੀ ਕੰਮ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
А остала дела Надавова и све што је чинио, није ли то записано у дневнику царева Израиљевих?
32 ੩੨ ਆਸਾ ਅਤੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਵਿੱਚ ਉਨ੍ਹਾਂ ਦੇ ਸਾਰੇ ਦਿਨ ਲੜਾਈ ਹੁੰਦੀ ਰਹੀ।
И беше рат између Асе и Васе цара Израиљевог свега века њиховог.
33 ੩੩ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ, ਅਹੀਯਾਹ ਦਾ ਪੁੱਤਰ ਬਆਸ਼ਾ ਤਿਰਸਾਹ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਚੌਵੀ ਸਾਲ ਰਾਜ ਕੀਤਾ।
Треће године царовања Асиног над Јудом зацари се Васа, син Ахијин над свим Израиљем у Терси, и царова двадесет и четири године.
34 ੩੪ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਿਆ ਅਤੇ ਉਹ ਦੇ ਪਾਪ ਵਿੱਚ ਜਿਸ ਨਾਲ ਉਹ ਨੇ ਇਸਰਾਏਲ ਨੂੰ ਪਾਪੀ ਬਣਾਇਆ ਲੱਗਾ ਰਿਹਾ।
И чињаше што је зло пред Господом ходећи путем Јеровоамовим и у греху његовом, којим наведе на грех Израиља.

< 1 ਰਾਜਿਆਂ 15 >