< 1 ਰਾਜਿਆਂ 3 >

1 ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਰਿਸ਼ਤੇਦਾਰੀ ਬਣਾਈ ਅਤੇ ਫ਼ਿਰਊਨ ਦੀ ਧੀ ਨੂੰ ਵਿਆਹ ਕੇ ਲੈ ਆਇਆ। ਉਸ ਨੂੰ ਆਪਣਾ ਮਹਿਲ, ਯਹੋਵਾਹ ਦਾ ਭਵਨ ਅਤੇ ਯਰੂਸ਼ਲਮ ਦੀ ਸ਼ਹਿਰ ਪਨਾਹ ਬਣਨ ਤੱਕ ਦਾਊਦ ਦੇ ਸ਼ਹਿਰ ਵਿੱਚ ਰੱਖਿਆ।
וַיִּתְחַתֵּן שְׁלֹמֹה אֶת־פַּרְעֹה מֶלֶךְ מִצְרָיִם וַיִּקַּח אֶת־בַּת־פַּרְעֹה וַיְבִיאֶהָ אֶל־עִיר דָּוִד עַד כַּלֹּתוֹ לִבְנוֹת אֶת־בֵּיתוֹ וְאֶת־בֵּית יְהוָה וְאֶת־חוֹמַת יְרוּשָׁלַ͏ִם סָבִֽיב׃
2 ਲੋਕ ਕੇਵਲ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਸਨ, ਕਿਉਂ ਜੋ ਕੋਈ ਭਵਨ ਯਹੋਵਾਹ ਦੇ ਨਾਮ ਲਈ ਅਜੇ ਤੱਕ ਬਣਿਆ ਨਹੀਂ ਸੀ।
רַק הָעָם מְזַבְּחִים בַּבָּמוֹת כִּי לֹא־נִבְנָה בַיִת לְשֵׁם יְהוָה עַד הַיָּמִים הָהֵֽם׃
3 ਸੁਲੇਮਾਨ ਯਹੋਵਾਹ ਨਾਲ ਪ੍ਰੇਮ ਰੱਖਦਾ ਸੀ ਅਤੇ ਆਪਣੇ ਪਿਤਾ ਦਾਊਦ ਦੀਆਂ ਬਿਧੀਆਂ ਉੱਤੇ ਚੱਲਦਾ ਸੀ, ਪਰ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਸੀ।
וַיֶּאֱהַב שְׁלֹמֹה אֶת־יְהוָה לָלֶכֶת בְּחֻקּוֹת דָּוִד אָבִיו רַק בַּבָּמוֹת הוּא מְזַבֵּחַ וּמַקְטִֽיר׃
4 ਪਾਤਸ਼ਾਹ ਹੋਮ ਬਲੀ ਲਈ ਗਿਬਓਨ ਸ਼ਹਿਰ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ।
וַיֵּלֶךְ הַמֶּלֶךְ גִּבְעֹנָה לִזְבֹּחַ שָׁם כִּי הִיא הַבָּמָה הַגְּדוֹלָה אֶלֶף עֹלוֹת יַעֲלֶה שְׁלֹמֹה עַל הַמִּזְבֵּחַ הַהֽוּא׃
5 ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
בְּגִבְעוֹן נִרְאָה יְהֹוָה אֶל־שְׁלֹמֹה בַּחֲלוֹם הַלָּיְלָה וַיֹּאמֶר אֱלֹהִים שְׁאַל מָה אֶתֶּן־לָֽךְ׃
6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ।
וַיֹּאמֶר שְׁלֹמֹה אַתָּה עָשִׂיתָ עִם־עַבְדְּךָ דָוִד אָבִי חֶסֶד גָּדוֹל כַּאֲשֶׁר הָלַךְ לְפָנֶיךָ בֶּאֱמֶת וּבִצְדָקָה וּבְיִשְׁרַת לֵבָב עִמָּךְ וַתִּשְׁמָר־לוֹ אֶת־הַחֶסֶד הַגָּדוֹל הַזֶּה וַתִּתֶּן־לוֹ בֵן יֹשֵׁב עַל־כִּסְאוֹ כַּיּוֹם הַזֶּֽה׃
7 ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ।
וְעַתָּה יְהוָה אֱלֹהָי אַתָּה הִמְלַכְתָּ אֶֽת־עַבְדְּךָ תַּחַת דָּוִד אָבִי וְאָֽנֹכִי נַעַר קָטֹן לֹא אֵדַע צֵאת וָבֹֽא׃
8 ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ।
וְעַבְדְּךָ בְּתוֹךְ עַמְּךָ אֲשֶׁר בָּחָרְתָּ עַם־רָב אֲשֶׁר לֹֽא־יִמָּנֶה וְלֹא יִסָּפֵר מֵרֹֽב׃
9 ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?
וְנָתַתָּ לְעַבְדְּךָ לֵב שֹׁמֵעַ לִשְׁפֹּט אֶֽת־עַמְּךָ לְהָבִין בֵּֽין־טוֹב לְרָע כִּי מִי יוּכַל לִשְׁפֹּט אֶת־עַמְּךָ הַכָּבֵד הַזֶּֽה׃
10 ੧੦ ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ।
וַיִּיטַב הַדָּבָר בְּעֵינֵי אֲדֹנָי כִּי שָׁאַל שְׁלֹמֹה אֶת־הַדָּבָר הַזֶּֽה׃
11 ੧੧ ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ।
וַיֹּאמֶר אֱלֹהִים אֵלָיו יַעַן אֲשֶׁר שָׁאַלְתָּ אֶת־הַדָּבָר הַזֶּה וְלֹֽא־שָׁאַלְתָּ לְּךָ יָמִים רַבִּים וְלֹֽא־שָׁאַלְתָּ לְּךָ עֹשֶׁר וְלֹא שָׁאַלְתָּ נֶפֶשׁ אֹיְבֶיךָ וְשָׁאַלְתָּ לְּךָ הָבִין לִשְׁמֹעַ מִשְׁפָּֽט׃
12 ੧੨ ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ।
הִנֵּה עָשִׂיתִי כִּדְבָרֶיךָ הִנֵּה ׀ נָתַתִּי לְךָ לֵב חָכָם וְנָבוֹן אֲשֶׁר כָּמוֹךָ לֹא־הָיָה לְפָנֶיךָ וְאַחֲרֶיךָ לֹא־יָקוּם כָּמֽוֹךָ׃
13 ੧੩ ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ।
וְגַם אֲשֶׁר לֹֽא־שָׁאַלְתָּ נָתַתִּי לָךְ גַּם־עֹשֶׁר גַּם־כָּבוֹד אֲשֶׁר לֹא־הָיָה כָמוֹךָ אִישׁ בַּמְּלָכִים כָּל־יָמֶֽיךָ׃
14 ੧੪ ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ।
וְאִם ׀ תֵּלֵךְ בִּדְרָכַי לִשְׁמֹר חֻקַּי וּמִצְוֺתַי כַּאֲשֶׁר הָלַךְ דָּוִיד אָבִיךָ וְהַאַרַכְתִּי אֶת־יָמֶֽיךָ׃
15 ੧੫ ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ। ਫੇਰ ਉਹ ਯਰੂਸ਼ਲਮ ਨੂੰ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ।
וַיִּקַץ שְׁלֹמֹה וְהִנֵּה חֲלוֹם וַיָּבוֹא יְרוּשָׁלִַם וֽ͏ַיַּעֲמֹד ׀ לִפְנֵי ׀ אֲרוֹן בְּרִית־אֲדֹנָי וַיַּעַל עֹלוֹת וַיַּעַשׂ שְׁלָמִים וַיַּעַשׂ מִשְׁתֶּה לְכָל־עֲבָדָֽיו׃
16 ੧੬ ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।
אָז תָּבֹאנָה שְׁתַּיִם נָשִׁים זֹנוֹת אֶל־הַמֶּלֶךְ וֽ͏ַתַּעֲמֹדְנָה לְפָנָֽיו׃
17 ੧੭ ਇੱਕ ਔਰਤ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਔਰਤਾਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਤੇ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਇੱਕ ਬੱਚੇ ਨੂੰ ਜਨਮ ਦਿੱਤਾ।
וַתֹּאמֶר הָאִשָּׁה הָֽאַחַת בִּי אֲדֹנִי אֲנִי וְהָאִשָּׁה הַזֹּאת יֹשְׁבֹת בְּבַיִת אֶחָד וָאֵלֵד עִמָּהּ בַּבָּֽיִת׃
18 ੧੮ ਤਦ ਤੀਜੇ ਦਿਨ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਬੱਚੇ ਨੂੰ ਜਨਮ ਦੇ ਚੁੱਕੀ, ਤਾਂ ਇਹ ਔਰਤ ਨੇ ਵੀ ਇੱਕ ਬੱਚੇ ਨੂੰ ਜਨਮ ਦਿੱਤਾ, ਅਸੀਂ ਇਕੱਠੀਆਂ ਸੀ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ, ਇੱਥੋਂ ਤੱਕ ਕਿ ਘਰ ਵਿੱਚ ਸਾਡੇ ਤੋਂ ਇਲਾਵਾ ਹੋਰ ਕੋਈ ਵੀ ਨਹੀਂ ਸੀ।
וַיְהִי בַּיּוֹם הַשְּׁלִישִׁי לְלִדְתִּי וַתֵּלֶד גַּם־הָאִשָּׁה הַזֹּאת וַאֲנַחְנוּ יַחְדָּו אֵֽין־זָר אִתָּנוּ בַּבַּיִת זוּלָתִי שְׁתַּֽיִם־אֲנַחְנוּ בַּבָּֽיִת׃
19 ੧੯ ਇਸ ਔਰਤ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਇਹ ਉਹ ਦੇ ਉੱਤੇ ਲੇਟ ਗਈ ਸੀ।
וַיָּמָת בֶּן־הָאִשָּׁה הַזֹּאת לָיְלָה אֲשֶׁר שָׁכְבָה עָלָֽיו׃
20 ੨੦ ਤਦ ਇਹ ਅੱਧੀ ਰਾਤ ਨੂੰ ਉੱਠੀ, ਜਦ ਤੇਰੀ ਦਾਸੀ ਸੁੱਤੀ ਹੋਈ ਸੀ, ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ।
וַתָּקָם בְּתוֹךְ הַלַּיְלָה וַתִּקַּח אֶת־בְּנִי מֵֽאֶצְלִי וַאֲמָֽתְךָ יְשֵׁנָה וַתַּשְׁכִּיבֵהוּ בְּחֵיקָהּ וְאֶת־בְּנָהּ הַמֵּת הִשְׁכִּיבָה בְחֵיקִֽי׃
21 ੨੧ ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ ।
וָאָקֻם בַּבֹּקֶר לְהֵינִיק אֶת־בְּנִי וְהִנֵּה־מֵת וָאֶתְבּוֹנֵן אֵלָיו בַּבֹּקֶר וְהִנֵּה לֹֽא־הָיָה בְנִי אֲשֶׁר יָלָֽדְתִּי׃
22 ੨੨ ਤਦ ਦੂਜੀ ਔਰਤ ਨੇ ਆਖਿਆ, ਇਸ ਤਰ੍ਹਾਂ ਨਹੀਂ ਹੈ, ਸਗੋਂ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ। ਪਹਿਲੀ ਨੇ ਆਖਿਆ, ਇਸ ਤਰ੍ਹਾਂ ਨਹੀਂ ਤੇਰਾ ਬੱਚਾ ਮਰਿਆ ਹੋਇਆ ਹੈ ਅਤੇ ਮੇਰਾ ਬੱਚਾ ਜਿਉਂਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ।
וַתֹּאמֶר הָאִשָּׁה הָאַחֶרֶת לֹא כִי בְּנִי הַחַי וּבְנֵךְ הַמֵּת וְזֹאת אֹמֶרֶת לֹא כִי בְּנֵךְ הַמֵּת וּבְנִי הֶחָי וַתְּדַבֵּרְנָה לִפְנֵי הַמֶּֽלֶךְ׃
23 ੨੩ ਤਦ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ਹੈ ਅਤੇ ਦੂਸਰੀ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ।
וַיֹּאמֶר הַמֶּלֶךְ זֹאת אֹמֶרֶת זֶה־בְּנִי הַחַי וּבְנֵךְ הַמֵּת וְזֹאת אֹמֶרֶת לֹא כִי בְּנֵךְ הַמֵּת וּבְנִי הֶחָֽי׃
24 ੨੪ ਪਾਤਸ਼ਾਹ ਨੇ ਆਖਿਆ, ਮੇਰੇ ਲਈ ਇੱਕ ਤਲਵਾਰ ਲੈ ਆਓ ਤਾਂ ਉਹ ਪਾਤਸ਼ਾਹ ਦੇ ਸਨਮੁਖ ਇੱਕ ਤਲਵਾਰ ਲੈ ਆਏ।
וַיֹּאמֶר הַמֶּלֶךְ קְחוּ לִי־חָרֶב וַיָּבִאוּ הַחֶרֶב לִפְנֵי הַמֶּֽלֶךְ׃
25 ੨੫ ਪਾਤਸ਼ਾਹ ਨੇ ਆਖਿਆ, ਇਸ ਜਿਉਂਦੇ ਬੱਚੇ ਨੂੰ ਦੋ ਹਿੱਸਿਆਂ ਵਿੱਚ ਚੀਰ ਸੁੱਟੋ। ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ।
וַיֹּאמֶר הַמֶּלֶךְ גִּזְרוּ אֶת־הַיֶּלֶד הַחַי לִשְׁנָיִם וּתְנוּ אֶֽת־הַחֲצִי לְאַחַת וְאֶֽת־הַחֲצִי לְאֶחָֽת׃
26 ੨੬ ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ। ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ।
וַתֹּאמֶר הָאִשָּׁה אֲשֶׁר־בְּנָהּ הַחַי אֶל־הַמֶּלֶךְ כִּֽי־נִכְמְרוּ רַחֲמֶיהָ עַל־בְּנָהּ וַתֹּאמֶר ׀ בִּי אֲדֹנִי תְּנוּ־לָהּ אֶת־הַיָּלוּד הַחַי וְהָמֵת אַל־תְּמִיתֻהוּ וְזֹאת אֹמֶרֶת גַּם־לִי גַם־לָךְ לֹא יִהְיֶה גְּזֹֽרוּ׃
27 ੨੭ ਪਾਤਸ਼ਾਹ ਨੇ ਉੱਤਰ ਦੇ ਕੇ ਆਖਿਆ ਕਿ ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਨਾ ਮਾਰੋ ਕਿਉਂ ਜੋ ਇਸ ਦੀ ਮਾਤਾ ਇਹੋ ਹੀ ਹੈ।
וַיַּעַן הַמֶּלֶךְ וַיֹּאמֶר תְּנוּ־לָהּ אֶת־הַיָּלוּד הַחַי וְהָמֵת לֹא תְמִיתֻהוּ הִיא אִמּֽוֹ׃
28 ੨੮ ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ।
וַיִּשְׁמְעוּ כָל־יִשְׂרָאֵל אֶת־הַמִּשְׁפָּט אֲשֶׁר שָׁפַט הַמֶּלֶךְ וַיִּֽרְאוּ מִפְּנֵי הַמֶּלֶךְ כִּי רָאוּ כִּֽי־חָכְמַת אֱלֹהִים בְּקִרְבּוֹ לַעֲשׂוֹת מִשְׁפָּֽט׃

< 1 ਰਾਜਿਆਂ 3 >