< 1 ਸਮੂਏਲ 11 >

1 ਤਦ ਅੰਮੋਨੀ ਨਾਹਾਸ਼ ਨੇ ਹਮਲਾ ਕੀਤਾ ਅਤੇ ਯਾਬੇਸ਼ ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਫੈਸਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
И бысть аки по месяце, и взыде Наас Аманитянин, и ополчися на Иавис Галаадский. И реша вси мужие Иависстии к Наасу аманитянину: положи нам завет, и поработаем ти.
2 ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ!
И рече к ним Наас Аманитянин: сей завет положу вам, изверчу комуждо вас око десное, и положу поношение на Израиля.
3 ਤਦ ਯਾਬੇਸ਼ ਦੇ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਦਾ ਸਮਾਂ ਦਿਓ ਤਾਂ ਜੋ ਅਸੀਂ ਸਾਰੇ ਇਸਰਾਏਲ ਵਿੱਚ ਦੂਤ ਭੇਜੀਏ, ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।
И реша ему мужие Иависа Галаадскаго: остави нам седмь дний, да послем вестники во вся пределы Израилевы: и аще не будет спасающаго нас, изыдем к вам.
4 ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।
И приидоша вестницы в Гаваю к Саулу и поведаша словеса сия во ушы людий: и воздвигоша вси людие глас свой и плакашася.
5 ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।
И се, Саул прииде по заутрии от села, и рече Саул: что яко плачут людие? И поведаша ему глаголы мужей Иависских.
6 ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ
И сниде Дух Господень на Саула, егда услыша словеса сия, и разгневася на них зело:
7 ਅਤੇ ਉਸ ਨੇ ਇੱਕ ਬਲ਼ਦਾਂ ਦੀ ਜੋੜੀ ਲੈ ਲਈ ਅਤੇ ਉਨ੍ਹਾਂ ਨੂੰ ਵੱਢ ਕੇ ਟੋਟੇ-ਟੋਟੇ ਕੀਤਾ, ਅਤੇ ਉਨ੍ਹਾਂ ਨੂੰ ਦੂਤਾਂ ਦੇ ਹੱਥ ਇਸਰਾਏਲ ਦੀਆਂ ਸਾਰਿਆਂ ਹੱਦਾਂ ਵਿੱਚ ਭੇਜ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲ਼ਦਾਂ ਨਾਲ ਅਜਿਹਾ ਹੀ ਕੀਤਾ ਜਾਵੇਗਾ। ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਛਾ ਗਿਆ ਅਤੇ ਉਹ ਇੱਕ ਮਨ ਹੋ ਕੇ ਬਾਹਰ ਨਿੱਕਲੇ।
и взя две кравы, и раздроби я на уды, и посла во вся пределы Израилевы руками вестников, глаголя: иже не будет идый вслед Саула и вслед Самуила, по сему сотворят говядом его. И сниде ужас Господень на Израилтян, и изыдоша яко един муж.
8 ਅਤੇ ਸ਼ਾਊਲ ਨੇ ਉਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ ਸਨ।
И сочте их в Везеце, в ваме, и бысть всех мужей Израилтеских шесть сот тысящ, и мужей Иудиных седмьдесят тысящ.
9 ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।
И рече вестником пришедшым: сия поведите мужем Иависа Галаадскаго: заутра будет вам спасение восходящу солнцу. И приидоша вестницы во град и возвестиша мужем Иависским: и возрадовашася,
10 ੧੦ ਤਦ ਯਾਬੇਸ਼ ਦੇ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਕੱਲ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ।
и реша мужие Иависстии к Наасу аманитянину: утро изыдем к вам, и сотворите нам, еже благо пред очима вашима.
11 ੧੧ ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਉਹ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਿਆ ਅਤੇ ਦਿਨ ਚੜਨ ਤੱਕ ਅਜਿਹਾ ਮਾਰਦੇ ਰਹੇ ਕਿ ਜਿਹੜੇ ਬਚ ਗਏ ਸੋ ਅਜਿਹੇ ਖਿੱਲਰ ਗਏ, ਜੋ ਦੋ ਲੋਕ ਵੀ ਇਕੱਠੇ ਨਾ ਰਹੇ।
И бысть по заутрии, и Саул раздели люди на три начала: и внидоша посреде полка в стражу утреннюю, и бияху сынов Аммонитских, дондеже разогреся день: и бысть, и оставшиися разбегошася, и не осташася ни два от них вкупе.
12 ੧੨ ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ ਸੀ ਕਿ ਸ਼ਾਊਲ ਸਾਡੇ ਉੱਤੇ ਰਾਜ ਕਰੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਜੋ ਅਸੀਂ ਉਨ੍ਹਾਂ ਨੂੰ ਮਾਰ ਸੁੱਟੀਏ!
И реша людие к Самуилу: кто есть рекий, яко да Саул не воцарится над нами? Предаждь мужей, и избием их.
13 ੧੩ ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਮਾਰਿਆ ਨਾ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ।
И рече Саул: да не умрет ни един в днешний день, яко днесь сотвори Господь спасение во Израили.
14 ੧੪ ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਅਸੀਂ ਗਿਲਗਾਲ ਨੂੰ ਚੱਲੀਏ ਕਿ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।
И рече Самуил к людем, глаголя: приидите да идем в Галгалы и обновим тамо царство.
15 ੧੫ ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।
И идоша вси людие в Галгалы, и помаза тамо Самуил Саула на царство пред Господем в Галгалех. И пожроша тамо жертвы и мирная пред Господем, и возвеселися тамо Саул и вси мужие Израилевы зело.

< 1 ਸਮੂਏਲ 11 >