< 1 ਸਮੂਏਲ 12 >

1 ਫਿਰ ਸਮੂਏਲ ਨੇ ਸਾਰੇ ਇਸਰਾਏਲ ਨੂੰ ਆਖਿਆ, ਜੋ ਕੁਝ ਤੁਸੀਂ ਮੈਨੂੰ ਕਿਹਾ ਮੈਂ ਤੁਹਾਡੀ ਗੱਲ ਨੂੰ ਮੰਨ ਲਿਆ ਹੈ ਅਤੇ ਤੁਹਾਡੇ ਉੱਤੇ ਇੱਕ ਰਾਜਾ ਠਹਿਰਾ ਦਿੱਤਾ ਹੈ।
וַיֹּאמֶר שְׁמוּאֵל אֶל־כָּל־יִשְׂרָאֵל הִנֵּה שָׁמַעְתִּי בְקֹֽלְכֶם לְכֹל אֲשֶׁר־אֲמַרְתֶּם לִי וָאַמְלִיךְ עֲלֵיכֶם מֶֽלֶךְ׃
2 ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ਼ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ।
וְעַתָּה הִנֵּה הַמֶּלֶךְ ׀ מִתְהַלֵּךְ לִפְנֵיכֶם וַאֲנִי זָקַנְתִּי וָשַׂבְתִּי וּבָנַי הִנָּם אִתְּכֶם וַאֲנִי הִתְהַלַּכְתִּי לִפְנֵיכֶם מִנְּעֻרַי עַד־הַיּוֹם הַזֶּֽה׃
3 ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।
הִנְנִי עֲנוּ בִי נֶגֶד יְהוָה וְנֶגֶד מְשִׁיחוֹ אֶת־שׁוֹר ׀ מִי לָקַחְתִּי וַחֲמוֹר מִי לָקַחְתִּי וְאֶת־מִי עָשַׁקְתִּי אֶת־מִי רַצּוֹתִי וּמִיַּד־מִי לָקַחְתִּי כֹפֶר וְאַעְלִים עֵינַי בּוֹ וְאָשִׁיב לָכֶֽם׃
4 ਤਦ ਉਨ੍ਹਾਂ ਨੇ ਆਖਿਆ, ਤੂੰ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੂੰ ਕਿਸੇ ਦੇ ਹੱਥੋਂ ਕੁਝ ਲਿਆ ਹੈ।
וַיֹּאמְרוּ לֹא עֲשַׁקְתָּנוּ וְלֹא רַצּוֹתָנוּ וְלֹֽא־לָקַחְתָּ מִיַּד־אִישׁ מְאֽוּמָה׃
5 ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਉੱਤੇ ਗਵਾਹ ਅਤੇ ਉਹ ਦਾ ਅਭਿਸ਼ੇਕ ਕੀਤਾ ਹੋਇਆ, ਅੱਜ ਦੇ ਦਿਨ ਗਵਾਹ ਹੈ ਜੋ ਤੁਸੀਂ ਮੇਰੇ ਕੋਲੋਂ ਕੁਝ ਨਹੀਂ ਲੱਭਿਆ। ਉਹ ਬੋਲੇ, ਹਾਂ ਉਹ ਗਵਾਹ ਹੈ।
וַיֹּאמֶר אֲלֵיהֶם עֵד יְהוָה בָּכֶם וְעֵד מְשִׁיחוֹ הַיּוֹם הַזֶּה כִּי לֹא מְצָאתֶם בְּיָדִי מְאוּמָה וַיֹּאמֶר עֵֽד׃
6 ਫੇਰ ਸਮੂਏਲ ਨੇ ਲੋਕਾਂ ਨੂੰ ਆਖਿਆ, ਹਾਂ, ਉਹ ਯਹੋਵਾਹ ਹੈ, ਜਿਸ ਨੇ ਮੂਸਾ ਤੇ ਹਾਰੂਨ ਨੂੰ ਠਹਿਰਾਇਆ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ।
וַיֹּאמֶר שְׁמוּאֵל אֶל־הָעָם יְהוָה אֲשֶׁר עָשָׂה אֶת־מֹשֶׁה וְאֶֽת־אַהֲרֹן וַאֲשֶׁר הֶעֱלָה אֶת־אֲבֹתֵיכֶם מֵאֶרֶץ מִצְרָֽיִם׃
7 ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।
וְעַתָּה הִֽתְיַצְּבוּ וְאִשָּׁפְטָה אִתְּכֶם לִפְנֵי יְהוָה אֵת כָּל־צִדְקוֹת יְהוָה אֲשֶׁר־עָשָׂה אִתְּכֶם וְאֶת־אֲבוֹתֵיכֶֽם׃
8 ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।
כַּֽאֲשֶׁר־בָּא יַעֲקֹב מִצְרָיִם וַיִּזְעֲקוּ אֲבֽוֹתֵיכֶם אֶל־יְהוָה וַיִּשְׁלַח יְהוָה אֶת־מֹשֶׁה וְאֶֽת־אַהֲרֹן וַיּוֹצִיאוּ אֶת־אֲבֹֽתֵיכֶם מִמִּצְרַיִם וַיֹּשִׁבוּם בַּמָּקוֹם הַזֶּֽה׃
9 ਫੇਰ ਜਦ ਉਹਨਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਤਾਂ ਉਸ ਨੇ ਉਹਨਾਂ ਨੂੰ ਹਾਸੋਰ ਦੇ ਸੈਨਾਪਤੀ ਸੀਸਰਾ ਦੇ ਹੱਥ, ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਰਾਜਾ ਦੇ ਹੱਥ ਕਰ ਦਿੱਤਾ ਅਤੇ ਉਹ ਉਹਨਾਂ ਨਾਲ ਲੜੇ।
וַֽיִּשְׁכְּחוּ אֶת־יְהוָה אֱלֹהֵיהֶם וַיִּמְכֹּר אֹתָם בְּיַד סִֽיסְרָא שַׂר־צְבָא חָצוֹר וּבְיַד־פְּלִשְׁתִּים וּבְיַד מֶלֶךְ מוֹאָב וַיִּֽלָּחֲמוּ בָּֽם׃
10 ੧੦ ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।
וַיִּזְעֲקוּ אֶל־יְהוָה ויאמר וַיֹּאמְרוּ חָטָאנוּ כִּי עָזַבְנוּ אֶת־יְהוָה וַנַּעֲבֹד אֶת־הַבְּעָלִים וְאֶת־הָעַשְׁתָּרוֹת וְעַתָּה הַצִּילֵנוּ מִיַּד אֹיְבֵינוּ וְנַעַבְדֶֽךָּ׃
11 ੧੧ ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫ਼ੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ।
וַיִּשְׁלַח יְהוָה אֶת־יְרֻבַּעַל וְאֶת־בְּדָן וְאֶת־יִפְתָּח וְאֶת־שְׁמוּאֵל וַיַּצֵּל אֶתְכֶם מִיַּד אֹֽיְבֵיכֶם מִסָּבִיב וַתֵּשְׁבוּ בֶּֽטַח׃
12 ੧੨ ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ
וַתִּרְאוּ כִּֽי־נָחָשׁ מֶלֶךְ בְּנֵֽי־עַמּוֹן בָּא עֲלֵיכֶם וַתֹּאמְרוּ לִי לֹא כִּי־מֶלֶךְ יִמְלֹךְ עָלֵינוּ וַיהוָה אֱלֹהֵיכֶם מַלְכְּכֶֽם׃
13 ੧੩ ਹੁਣ ਵੇਖੋ, ਇਹ ਤੁਹਾਡਾ ਰਾਜਾ ਹੈ ਜਿਸ ਨੂੰ ਤੁਸੀਂ ਚੁਣ ਲਿਆ ਅਤੇ ਜਿਸ ਨੂੰ ਤੁਸੀਂ ਮੰਗਿਆ ਅਤੇ ਵੇਖੋ, ਯਹੋਵਾਹ ਨੇ ਤੁਹਾਡੇ ਉੱਤੇ ਰਾਜਾ ਠਹਿਰਾ ਦਿੱਤਾ ਹੈ।
וְעַתָּה הִנֵּה הַמֶּלֶךְ אֲשֶׁר בְּחַרְתֶּם אֲשֶׁר שְׁאֶלְתֶּם וְהִנֵּה נָתַן יְהוָה עֲלֵיכֶם מֶֽלֶךְ׃
14 ੧੪ ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ।
אִם־תִּֽירְאוּ אֶת־יְהוָה וַעֲבַדְתֶּם אֹתוֹ וּשְׁמַעְתֶּם בְּקֹלוֹ וְלֹא תַמְרוּ אֶת־פִּי יְהוָה וִהְיִתֶם גַּם־אַתֶּם וְגַם־הַמֶּלֶךְ אֲשֶׁר מָלַךְ עֲלֵיכֶם אַחַר יְהוָה אֱלֹהֵיכֶֽם׃
15 ੧੫ ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ।
וְאִם־לֹא תִשְׁמְעוּ בְּקוֹל יְהוָה וּמְרִיתֶם אֶת־פִּי יְהוָה וְהָיְתָה יַד־יְהוָה בָּכֶם וּבַאֲבֹתֵיכֶֽם׃
16 ੧੬ ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।
גַּם־עַתָּה הִתְיַצְּבוּ וּרְאוּ אֶת־הַדָּבָר הַגָּדוֹל הַזֶּה אֲשֶׁר יְהוָה עֹשֶׂה לְעֵינֵיכֶֽם׃
17 ੧੭ ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।
הֲלוֹא קְצִיר־חִטִּים הַיּוֹם אֶקְרָא אֶל־יְהוָה וְיִתֵּן קֹלוֹת וּמָטָר וּדְעוּ וּרְאוּ כִּֽי־רָעַתְכֶם רַבָּה אֲשֶׁר עֲשִׂיתֶם בְּעֵינֵי יְהוָה לִשְׁאוֹל לָכֶם מֶֽלֶךְ׃
18 ੧੮ ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।
וַיִּקְרָא שְׁמוּאֵל אֶל־יְהוָה וַיִּתֵּן יְהוָה קֹלֹת וּמָטָר בַּיּוֹם הַהוּא וַיִּירָא כָל־הָעָם מְאֹד אֶת־יְהוָה וְאֶת־שְׁמוּאֵֽל׃
19 ੧੯ ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ!
וַיֹּאמְרוּ כָל־הָעָם אֶל־שְׁמוּאֵל הִתְפַּלֵּל בְּעַד־עֲבָדֶיךָ אֶל־יְהוָה אֱלֹהֶיךָ וְאַל־נָמוּת כִּֽי־יָסַפְנוּ עַל־כָּל־חַטֹּאתֵינוּ רָעָה לִשְׁאֹל לָנוּ מֶֽלֶךְ׃
20 ੨੦ ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।
וַיֹּאמֶר שְׁמוּאֵל אֶל־הָעָם אַל־תִּירָאוּ אַתֶּם עֲשִׂיתֶם אֵת כָּל־הָרָעָה הַזֹּאת אַךְ אַל־תָּסוּרוּ מֵאַחֲרֵי יְהוָה וַעֲבַדְתֶּם אֶת־יְהוָה בְּכָל־לְבַבְכֶֽם׃
21 ੨੧ ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
וְלֹא תָּסוּרוּ כִּי ׀ אַחֲרֵי הַתֹּהוּ אֲשֶׁר לֹֽא־יוֹעִילוּ וְלֹא יַצִּילוּ כִּי־תֹהוּ הֵֽמָּה׃
22 ੨੨ ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।
כִּי לֹֽא־יִטֹּשׁ יְהוָה אֶת־עַמּוֹ בַּעֲבוּר שְׁמוֹ הַגָּדוֹל כִּי הוֹאִיל יְהוָה לַעֲשׂוֹת אֶתְכֶם לוֹ לְעָֽם׃
23 ੨੩ ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।
גַּם אָנֹכִי חָלִילָה לִּי מֵחֲטֹא לַֽיהוָה מֵחֲדֹל לְהִתְפַּלֵּל בַּעַדְכֶם וְהוֹרֵיתִי אֶתְכֶם בְּדֶרֶךְ הַטּוֹבָה וְהַיְשָׁרָֽה׃
24 ੨੪ ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।
אַךְ ׀ יְראוּ אֶת־יְהוָה וַעֲבַדְתֶּם אֹתוֹ בֶּאֱמֶת בְּכָל־לְבַבְכֶם כִּי רְאוּ אֵת אֲשֶׁר־הִגְדִּל עִמָּכֶֽם׃
25 ੨੫ ਪਰ ਜੇ ਕਦੀ ਤੁਸੀਂ ਅੱਗੇ ਨੂੰ ਵੀ ਬੁਰਿਆਈ ਕਰੋਗੇ ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਮਿਟਾਏ ਜਾਓਗੇ!
וְאִם־הָרֵעַ תָּרֵעוּ גַּם־אַתֶּם גַּֽם־מַלְכְּכֶם תִּסָּפֽוּ׃

< 1 ਸਮੂਏਲ 12 >