< 1 ਸਮੂਏਲ 16 >

1 ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।
וַיֹּאמֶר יְהוָה אֶל־שְׁמוּאֵל עַד־מָתַי אַתָּה מִתְאַבֵּל אֶל־שָׁאוּל וַאֲנִי מְאַסְתִּיו מִמְּלֹךְ עַל־יִשְׂרָאֵל מַלֵּא קַרְנְךָ שֶׁמֶן וְלֵךְ אֶֽשְׁלָחֲךָ אֶל־יִשַׁי בֵּֽית־הַלַּחְמִי כִּֽי־רָאִיתִי בְּבָנָיו לִי מֶֽלֶךְ׃
2 ਸਮੂਏਲ ਬੋਲਿਆ, ਮੈਂ ਕਿਸ ਤਰ੍ਹਾਂ ਜਾਂਵਾਂ? ਜੇਕਰ ਸ਼ਾਊਲ ਇਹ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾ ਅਤੇ ਇਸ ਤਰ੍ਹਾਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ।
וַיֹּאמֶר שְׁמוּאֵל אֵיךְ אֵלֵךְ וְשָׁמַע שָׁאוּל וַהֲרָגָנִי וַיֹּאמֶר יְהוָה עֶגְלַת בָּקָר תִּקַּח בְּיָדֶךָ וְאָמַרְתָּ לִזְבֹּחַ לַֽיהוָה בָּֽאתִי׃
3 ਜਦ ਤੂੰ ਬਲੀ ਚੜ੍ਹਾਵੇਂ ਤਾਂ ਯੱਸੀ ਨੂੰ ਸੱਦਾ ਦੇ ਅਤੇ ਫੇਰ ਜੋ ਤੈਨੂੰ ਕਰਨਾ ਹੋਵੇਗਾ ਉਹ ਮੈਂ ਤੈਨੂੰ ਦੱਸਾਂਗਾ ਅਤੇ ਜਿਸ ਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਅਭਿਸ਼ੇਕ ਕਰ।
וְקָרָאתָ לְיִשַׁי בַּזָּבַח וְאָֽנֹכִי אוֹדִֽיעֲךָ אֵת אֲשֶֽׁר־תַּעֲשֶׂה וּמָשַׁחְתָּ לִי אֵת אֲשֶׁר־אֹמַר אֵלֶֽיךָ׃
4 ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?
וַיַּעַשׂ שְׁמוּאֵל אֵת אֲשֶׁר דִּבֶּר יְהוָה וַיָּבֹא בֵּית לָחֶם וַיֶּחֶרְדוּ זִקְנֵי הָעִיר לִקְרָאתוֹ וַיֹּאמֶר שָׁלֹם בּוֹאֶֽךָ׃
5 ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।
וַיֹּאמֶר ׀ שָׁלוֹם לִזְבֹּחַ לַֽיהוָה בָּאתִי הִֽתְקַדְּשׁוּ וּבָאתֶם אִתִּי בַּזָּבַח וַיְקַדֵּשׁ אֶת־יִשַׁי וְאֶת־בָּנָיו וַיִּקְרָא לָהֶם לַזָּֽבַח׃
6 ਜਦ ਉਹ ਆਏ ਤਦ ਸਮੂਏਲ ਨੇ ਅਲੀਆਬ ਨੂੰ ਵੇਖਿਆ ਅਤੇ ਸੋਚਿਆ, ਯਕੀਨਨ ਜੋ ਯਹੋਵਾਹ ਦੇ ਅੱਗੇ ਹੈ ਉਹੀ ਉਸ ਦਾ ਅਭਿਸ਼ੇਕ ਕੀਤਾ ਹੋਇਆ ਹੈ।
וַיְהִי בְּבוֹאָם וַיַּרְא אֶת־אֱלִיאָב וַיֹּאמֶר אַךְ נֶגֶד יְהוָה מְשִׁיחֽוֹ׃
7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।
וַיֹּאמֶר יְהוָה אֶל־שְׁמוּאֵל אַל־תַּבֵּט אֶל־מַרְאֵהוּ וְאֶל־גְּבֹהַּ קוֹמָתוֹ כִּי מְאַסְתִּיהוּ כִּי ׀ לֹא אֲשֶׁר יִרְאֶה הָאָדָם כִּי הָֽאָדָם יִרְאֶה לַעֵינַיִם וַיהוָה יִרְאֶה לַלֵּבָֽב׃
8 ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।
וַיִּקְרָא יִשַׁי אֶל־אֲבִינָדָב וַיַּעֲבִרֵהוּ לִפְנֵי שְׁמוּאֵל וַיֹּאמֶר גַּם־בָּזֶה לֹֽא־בָחַר יְהוָֽה׃
9 ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।
וַיַּעֲבֵר יִשַׁי שַׁמָּה וַיֹּאמֶר גַּם־בָּזֶה לֹא־בָחַר יְהוָֽה׃
10 ੧੦ ਯੱਸੀ ਨੇ ਆਪਣੇ ਸੱਤਾਂ ਹੀ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਇਹਨਾਂ ਨੂੰ ਨਹੀਂ ਚੁਣਿਆ।
וַיַּעֲבֵר יִשַׁי שִׁבְעַת בָּנָיו לִפְנֵי שְׁמוּאֵל וַיֹּאמֶר שְׁמוּאֵל אֶל־יִשַׁי לֹא־בָחַר יְהוָה בָּאֵֽלֶּה׃
11 ੧੧ ਸਮੂਏਲ ਨੇ ਯੱਸੀ ਨੂੰ ਪੁੱਛਿਆ, ਕੀ ਤੇਰੇ ਸਾਰੇ ਪੁੱਤਰ ਇਹੋ ਹੀ ਹਨ? ਉਹ ਬੋਲਿਆ ਸਭ ਤੋਂ ਛੋਟਾ ਅਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਦ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦਾ ਭੇਜ ਕਿਉਂ ਜੋ ਜਦ ਤੱਕ ਉਹ ਇੱਥੇ ਨਾ ਆਵੇ ਅਸੀਂ ਨਹੀਂ ਬੈਠਾਂਗੇ।
וַיֹּאמֶר שְׁמוּאֵל אֶל־יִשַׁי הֲתַמּוּ הַנְּעָרִים וַיֹּאמֶר עוֹד שָׁאַר הַקָּטָן וְהִנֵּה רֹעֶה בַּצֹּאן וַיֹּאמֶר שְׁמוּאֵל אֶל־יִשַׁי שִׁלְחָה וְקָחֶנּוּ כִּי לֹא־נָסֹב עַד־בֹּאוֹ פֹֽה׃
12 ੧੨ ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।
וַיִּשְׁלַח וַיְבִיאֵהוּ וְהוּא אַדְמוֹנִי עִם־יְפֵה עֵינַיִם וְטוֹב רֹאִי וַיֹּאמֶר יְהוָה קוּם מְשָׁחֵהוּ כִּֽי־זֶה הֽוּא׃
13 ੧੩ ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ।
וַיִּקַּח שְׁמוּאֵל אֶת־קֶרֶן הַשֶּׁמֶן וַיִּמְשַׁח אֹתוֹ בְּקֶרֶב אֶחָיו וַתִּצְלַח רֽוּחַ־יְהוָה אֶל־דָּוִד מֵהַיּוֹם הַהוּא וָמָעְלָה וַיָּקָם שְׁמוּאֵל וַיֵּלֶךְ הָרָמָֽתָה׃
14 ੧੪ ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ।
וְרוּחַ יְהוָה סָרָה מֵעִם שָׁאוּל וּבִֽעֲתַתּוּ רֽוּחַ־רָעָה מֵאֵת יְהוָֽה׃
15 ੧੫ ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ।
וַיֹּאמְרוּ עַבְדֵֽי־שָׁאוּל אֵלָיו הִנֵּה־נָא רֽוּחַ־אֱלֹהִים רָעָה מְבַעִתֶּֽךָ׃
16 ੧੬ ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।
יֹאמַר־נָא אֲדֹנֵנוּ עֲבָדֶיךָ לְפָנֶיךָ יְבַקְשׁוּ אִישׁ יֹדֵעַ מְנַגֵּן בַּכִּנּוֹר וְהָיָה בִּֽהְיוֹת עָלֶיךָ רֽוּחַ־אֱלֹהִים רָעָה וְנִגֵּן בְּיָדוֹ וְטוֹב לָֽךְ׃
17 ੧੭ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਠੀਕ ਹੈ, ਮੇਰੇ ਲਈ ਕਿਸੇ ਵਧੀਆ ਬਰਬਤ ਵਜਾਉਣ ਵਾਲੇ ਨੂੰ ਲੱਭੋ ਅਤੇ ਉਸ ਨੂੰ ਮੇਰੇ ਕੋਲ ਲੈ ਆਉ।
וַיֹּאמֶר שָׁאוּל אֶל־עֲבָדָיו רְאוּ־נָא לִי אִישׁ מֵיטִיב לְנַגֵּן וַהֲבִיאוֹתֶם אֵלָֽי׃
18 ੧੮ ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਯੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।
וַיַּעַן אֶחָד מֵהַנְּעָרִים וַיֹּאמֶר הִנֵּה רָאִיתִי בֵּן לְיִשַׁי בֵּית הַלַּחְמִי יֹדֵעַ נַגֵּן וְגִבּוֹר חַיִל וְאִישׁ מִלְחָמָה וּנְבוֹן דָּבָר וְאִישׁ תֹּאַר וַיהוָה עִמּֽוֹ׃
19 ੧੯ ਸੋ ਸ਼ਾਊਲ ਨੇ ਦੂਤਾਂ ਦੇ ਹੱਥ ਯੱਸੀ ਨੂੰ ਸੱਦਾ ਭੇਜਿਆ ਕਿ ਆਪਣੇ ਪੁੱਤਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਭੇਜ ਦੇ।
וַיִּשְׁלַח שָׁאוּל מַלְאָכִים אֶל־יִשָׁי וַיֹּאמֶר שִׁלְחָה אֵלַי אֶת־דָּוִד בִּנְךָ אֲשֶׁר בַּצֹּֽאן׃
20 ੨੦ ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।
וַיִּקַּח יִשַׁי חֲמוֹר לֶחֶם וְנֹאד יַיִן וּגְדִי עִזִּים אֶחָד וַיִּשְׁלַח בְּיַד־דָּוִד בְּנוֹ אֶל־שָׁאֽוּל׃
21 ੨੧ ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ।
וַיָּבֹא דָוִד אֶל־שָׁאוּל וַֽיַּעֲמֹד לְפָנָיו וַיֶּאֱהָבֵהֽוּ מְאֹד וַֽיְהִי־לוֹ נֹשֵׂא כֵלִֽים׃
22 ੨੨ ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ।
וַיִּשְׁלַח שָׁאוּל אֶל־יִשַׁי לֵאמֹר יַעֲמָד־נָא דָוִד לְפָנַי כִּֽי־מָצָא חֵן בְּעֵינָֽי׃
23 ੨੩ ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ।
וְהָיָה בִּֽהְיוֹת רֽוּחַ־אֱלֹהִים אֶל־שָׁאוּל וְלָקַח דָּוִד אֶת־הַכִּנּוֹר וְנִגֵּן בְּיָדוֹ וְרָוַח לְשָׁאוּל וְטוֹב לוֹ וְסָרָה מֵעָלָיו רוּחַ הָרָעָֽה׃

< 1 ਸਮੂਏਲ 16 >