< 1 ਸਮੂਏਲ 2 >

1 ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ। ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ। 2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ। 3 ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ। 4 ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ। 5 ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ। 6 ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। (Sheol h7585) 7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ। 8 ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ। 9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ। 10 ੧੦ ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ। 11 ੧੧ ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ। 12 ੧੨ ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ। 13 ੧੩ ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ 14 ੧੪ ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ। 15 ੧੫ ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ। 16 ੧੬ ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ! 17 ੧੭ ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ। 18 ੧੮ ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। 19 ੧੯ ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ। 20 ੨੦ ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ 21 ੨੧ ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ। 22 ੨੨ ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ। 23 ੨੩ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ, 24 ੨੪ ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ। 25 ੨੫ ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ। 26 ੨੬ ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ। 27 ੨੭ ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ? 28 ੨੮ ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ? 29 ੨੯ ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ? 30 ੩੦ ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ। 31 ੩੧ ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ। 32 ੩੨ ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ। 33 ੩੩ ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ। 34 ੩੪ ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ। 35 ੩੫ ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ। 36 ੩੬ ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।

< 1 ਸਮੂਏਲ 2 >