< 1 ਸਮੂਏਲ 20 >

1 ਤਦ ਦਾਊਦ ਰਾਮਾਹ ਦੇ ਨਾਯੋਥ ਵਿੱਚੋਂ ਭੱਜ ਕੇ ਯੋਨਾਥਾਨ ਕੋਲ ਆਇਆ ਅਤੇ ਬੋਲਿਆ, ਮੈਂ ਕੀ ਕੀਤਾ ਹੈ? ਮੇਰਾ ਕੀ ਅਪਰਾਧ ਹੈ? ਮੈਂ ਤੇਰੇ ਪਿਤਾ ਦੇ ਵਿਰੁੱਧ ਕੀ ਪਾਪ ਕੀਤਾ ਹੈ ਜੋ ਉਹ ਮੈਨੂੰ ਮਾਰਨਾ ਚਾਹੁੰਦਾ ਹੈ?
וַיִּבְרַח דָּוִד מנוות מִנָּיוֹת בָּרָמָה וַיָּבֹא וַיֹּאמֶר ׀ לִפְנֵי יְהוֹנָתָן מֶה עָשִׂיתִי מֶֽה־עֲוֺנִי וּמֶֽה־חַטָּאתִי לִפְנֵי אָבִיךָ כִּי מְבַקֵּשׁ אֶת־נַפְשִֽׁי׃
2 ਤਦ ਉਸ ਨੇ ਉਹ ਨੂੰ ਆਖਿਆ, ਪਰਮੇਸ਼ੁਰ ਇਸ ਤਰ੍ਹਾਂ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਤਾ ਮੈਨੂੰ ਦੱਸੇ ਬਿਨ੍ਹਾਂ ਕੋਈ ਵੀ ਵੱਡਾ ਜਾਂ ਛੋਟਾ ਕੰਮ ਨਹੀਂ ਕਰਦਾ ਅਤੇ ਇਹ ਗੱਲ ਮੇਰਾ ਪਿਤਾ ਮੇਰੇ ਤੋਂ ਕਿਵੇਂ ਲੁਕਾਵੇਗਾ? ਅਜਿਹਾ ਨਾ ਹੋਵੇਗਾ।
וַיֹּאמֶר לוֹ חָלִילָה לֹא תָמוּת הִנֵּה לו־עשה לֹֽא־יַעֲשֶׂה אָבִי דָּבָר גָּדוֹל אוֹ דָּבָר קָטֹן וְלֹא יִגְלֶה אֶת־אָזְנִי וּמַדּוּעַ יַסְתִּיר אָבִי מִמֶּנִּי אֶת־הַדָּבָר הַזֶּה אֵין זֹֽאת׃
3 ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ।
וַיִּשָּׁבַע עוֹד דָּוִד וַיֹּאמֶר יָדֹעַ יָדַע אָבִיךָ כִּֽי־מָצָאתִי חֵן בְּעֵינֶיךָ וַיֹּאמֶר אַל־יֵֽדַע־זֹאת יְהוֹנָתָן פֶּן־יֵֽעָצֵב וְאוּלָם חַי־יְהוָה וְחֵי נַפְשֶׁךָ כִּי כְפֶשַׂע בֵּינִי וּבֵין הַמָּֽוֶת׃
4 ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਜੋ ਕੁਝ ਤੇਰਾ ਜੀ ਚਾਹੇ ਉਹੋ ਮੈਂ ਤੇਰੇ ਲਈ ਕਰਾਂਗਾ।
וַיֹּאמֶר יְהוֹנָתָן אֶל־דָּוִד מַה־תֹּאמַר נַפְשְׁךָ וְאֶֽעֱשֶׂה־לָּֽךְ׃
5 ਦਾਊਦ ਨੇ ਯੋਨਾਥਾਨ ਨੂੰ ਆਖਿਆ, ਵੇਖ, ਕੱਲ ਨਵੇਂ ਚੰਨ ਦਾ ਤਿਉਹਾਰ ਹੈ ਅਤੇ ਮੇਰੇ ਲਈ ਜ਼ਰੂਰੀ ਹੈ ਜੋ ਉਸ ਦਿਨ ਮੈਂ ਰਾਜੇ ਨਾਲ ਭੋਜਨ ਕਰਾਂ ਪਰ ਤੂੰ ਮੈਨੂੰ ਇਜ਼ਾਜਤ ਦੇ ਜੋ ਮੈਂ ਤੀਜੇ ਦਿਨ ਦੀ ਸ਼ਾਮ ਤੱਕ ਖੇਤਾਂ ਵਿੱਚ ਲੁਕਿਆ ਰਹਾਂ।
וַיֹּאמֶר דָּוִד אֶל־יְהוֹנָתָן הִֽנֵּה־חֹדֶשׁ מָחָר וְאָנֹכִי יָשֹׁב־אֵשֵׁב עִם־הַמֶּלֶךְ לֶאֱכוֹל וְשִׁלַּחְתַּנִי וְנִסְתַּרְתִּי בַשָּׂדֶה עַד הָעֶרֶב הַשְּׁלִשִֽׁית׃
6 ਜੇ ਕਦੀ ਤੇਰਾ ਪਿਤਾ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਜਾਣ ਲਈ ਮਿੰਨਤ ਕਰ ਕੇ ਛੁੱਟੀ ਲਈ ਹੈ ਕਿਉਂ ਜੋ ਉੱਥੇ ਸਾਰੇ ਪਰਿਵਾਰ ਦੇ ਲਈ ਸਾਲ ਦੀ ਬਲੀ ਭੇਂਟ ਹੈ।
אִם־פָּקֹד יִפְקְדֵנִי אָבִיךָ וְאָמַרְתָּ נִשְׁאֹל נִשְׁאַל מִמֶּנִּי דָוִד לָרוּץ בֵּֽית־לֶחֶם עִירוֹ כִּי זֶבַח הַיָּמִים שָׁם לְכָל־הַמִּשְׁפָּחָֽה׃
7 ਸੋ ਜੇ ਉਹ ਬੋਲੇ, “ਠੀਕ ਹੈ” ਤਾਂ ਸਮਝੀ ਸਭ ਕੁਝ ਠੀਕ-ਠਾਕ ਹੈ, ਪਰ ਜੇ ਇਹ ਸੁਣ ਕੇ ਉਹ ਨੂੰ ਕ੍ਰੋਧ ਆਵੇ, ਤਾਂ ਸਮਝੀ ਕਿ ਉਸ ਨੇ ਮੈਨੂੰ ਮਾਰਨ ਦਾ ਪੱਕਾ ਫੈਸਲਾ ਕਰ ਲਿਆ ਹੈ।
אִם־כֹּה יֹאמַר טוֹב שָׁלוֹם לְעַבְדֶּךָ וְאִם־חָרֹה יֶֽחֱרֶה לוֹ דַּע כִּֽי־כָלְתָה הָרָעָה מֵעִמּֽוֹ׃
8 ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਨੇਮ ਵਿੱਚ ਆਪਣੇ ਨਾਲ ਮਿਲਾਇਆ ਹੈ। ਤਦ ਵੀ ਜੇ ਕਦੀ ਮੇਰੇ ਵਿੱਚ ਕਮੀ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਤਾ ਦੇ ਹੱਥੋਂ ਕਿਉਂ ਮਰਨ ਦੇਵੇਂ?
וְעָשִׂיתָ חֶסֶד עַל־עַבְדֶּךָ כִּי בִּבְרִית יְהוָה הֵבֵאתָ אֶֽת־עַבְדְּךָ עִמָּךְ וְאִם־יֶשׁ־בִּי עָוֺן הֲמִיתֵנִי אַתָּה וְעַד־אָבִיךָ לָמָּה־זֶּה תְבִיאֵֽנִי׃
9 ਤਦ ਯੋਨਾਥਾਨ ਬੋਲਿਆ, ਇਹ ਗੱਲ ਤੇਰੇ ਉੱਤੋਂ ਟਲ ਜਾਵੇ ਜੇ ਕਦੀ ਮੈਨੂੰ ਖ਼ਬਰ ਹੁੰਦੀ ਮੇਰਾ ਪਿਤਾ ਤੇਰੀ ਬੁਰਿਆਈ ਕਰਨਾ ਚਾਹੁੰਦਾ ਹੈ, ਕੀ ਮੈਂ ਤੈਨੂੰ ਖ਼ਬਰ ਨਾ ਕਰਦਾ?
וַיֹּאמֶר יְהוֹנָתָן חָלִילָה לָּךְ כִּי ׀ אִם־יָדֹעַ אֵדַע כִּֽי־כָלְתָה הָרָעָה מֵעִם אָבִי לָבוֹא עָלֶיךָ וְלֹא אֹתָהּ אַגִּיד לָֽךְ׃
10 ੧੦ ਫੇਰ ਦਾਊਦ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਕੌਣ ਖ਼ਬਰ ਦੇਵੇ? ਕੀ ਜਾਣੀਏ, ਤੇਰਾ ਪਿਤਾ ਤੈਨੂੰ ਅੱਗੋਂ ਸਖ਼ਤ ਜਵਾਬ ਦੇਵੇ।
וַיֹּאמֶר דָּוִד אֶל־יְהוֹנָתָן מִי יַגִּיד לִי אוֹ מַה־יַּעַנְךָ אָבִיךָ קָשָֽׁה׃
11 ੧੧ ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਅਸੀਂ ਖੇਤ ਵਿੱਚ ਚੱਲੀਏ ਸੋ ਉਹ ਦੋਵੇਂ ਖੇਤ ਵਿੱਚ ਗਏ।
וַיֹּאמֶר יְהֽוֹנָתָן אֶל־דָּוִד לְכָה וְנֵצֵא הַשָּׂדֶה וַיֵּצְאוּ שְׁנֵיהֶם הַשָּׂדֶֽה׃
12 ੧੨ ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਕੱਲ ਜਾਂ ਪਰਸੋਂ ਆਪਣੇ ਪਿਤਾ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖ਼ਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ।
וַיֹּאמֶר יְהוֹנָתָן אֶל־דָּוִד יְהוָה אֱלֹהֵי יִשְׂרָאֵל כִּֽי־אֶחְקֹר אֶת־אָבִי כָּעֵת ׀ מָחָר הַשְּׁלִשִׁית וְהִנֵּה־טוֹב אֶל־דָּוִד וְלֹֽא־אָז אֶשְׁלַח אֵלֶיךָ וְגָלִיתִי אֶת־אָזְנֶֽךָ׃
13 ੧੩ ਤਦ ਯਹੋਵਾਹ ਯੋਨਾਥਾਨ ਨਾਲ ਵੀ ਤੇਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਅਤੇ ਜੇ ਕਦੀ ਮੇਰੇ ਪਿਤਾ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਾ ਕਰ ਦਿਆਂਗਾ ਜੋ ਤੂੰ ਸੁੱਖ ਨਾਲ ਤੁਰਿਆ ਜਾਵੇਂ ਅਤੇ ਯਹੋਵਾਹ ਤੇਰੇ ਨਾਲ ਹੋਵੇ ਜਿਵੇਂ ਮੇਰੇ ਪਿਤਾ ਦੇ ਨਾਲ ਸੀ
כֹּֽה־יַעֲשֶׂה יְהוָה לִֽיהוֹנָתָן וְכֹה יֹסִיף כִּֽי־יֵיטִב אֶל־אָבִי אֶת־הָֽרָעָה עָלֶיךָ וְגָלִיתִי אֶת־אָזְנֶךָ וְשִׁלַּחְתִּיךָ וְהָלַכְתָּ לְשָׁלוֹם וִיהִי יְהוָה עִמָּךְ כַּאֲשֶׁר הָיָה עִם־אָבִֽי׃
14 ੧੪ ਅਤੇ ਤੂੰ ਸਿਰਫ਼ ਮੇਰੇ ਜਿਉਂਦੇ ਜੀ ਮੇਰੇ ਉੱਤੇ ਯਹੋਵਾਹ ਦੀ ਕਿਰਪਾ ਕਰੇ, ਜੋ ਮੈਂ ਮਰ ਨਾ ਜਾਂਵਾਂ।
וְלֹא אִם־עוֹדֶנִּי חָי וְלֹֽא־תַעֲשֶׂה עִמָּדִי חֶסֶד יְהוָה וְלֹא אָמֽוּת׃
15 ੧੫ ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ ਕਰ ਦੇਵੇ ਤਾਂ ਸਦੀਪਕ ਕਾਲ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ।
וְלֹֽא־תַכְרִת אֶֽת־חַסְדְּךָ מֵעִם בֵּיתִי עַד־עוֹלָם וְלֹא בְּהַכְרִת יְהוָה אֶת־אֹיְבֵי דָוִד אִישׁ מֵעַל פְּנֵי הָאֲדָמָֽה׃
16 ੧੬ ਸੋ ਯੋਨਾਥਾਨ ਨੇ ਦਾਊਦ ਦੇ ਪਰਿਵਾਰ ਨਾਲ ਇਹ ਵਾਇਦਾ ਕੀਤਾ ਅਤੇ ਆਖਿਆ, ਭਈ ਯਹੋਵਾਹ ਦਾਊਦ ਦੇ ਵੈਰੀਆਂ ਕੋਲੋਂ ਬਦਲਾ ਲਵੇ।
וַיִּכְרֹת יְהוֹנָתָן עִם־בֵּית דָּוִד וּבִקֵּשׁ יְהוָה מִיַּד אֹיְבֵי דָוִֽד׃
17 ੧੭ ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ।
וַיּוֹסֶף יְהֽוֹנָתָן לְהַשְׁבִּיעַ אֶת־דָּוִד בְּאַהֲבָתוֹ אֹתוֹ כִּֽי־אַהֲבַת נַפְשׁוֹ אֲהֵבֽוֹ׃
18 ੧੮ ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ ਕੱਲ ਨਵੇਂ ਚੰਨ ਦਾ ਤਿਉਹਾਰ ਹੋਵੇਗਾ ਅਤੇ ਤੈਨੂੰ ਯਾਦ ਕੀਤਾ ਜਾਵੇਗਾ ਕਿਉਂ ਜੋ ਤੇਰੀ ਜਗ੍ਹਾ ਖਾਲੀ ਰਹੇਗੀ।
וַיֹּֽאמֶר־לוֹ יְהוֹנָתָן מָחָר חֹדֶשׁ וְנִפְקַדְתָּ כִּי יִפָּקֵד מוֹשָׁבֶֽךָ׃
19 ੧੯ ਤੂੰ ਤਿੰਨਾਂ ਦਿਨਾਂ ਤੋਂ ਬਾਅਦ ਜ਼ਰੂਰ ਆਵੀਂ, ਜਿੱਥੇ ਤੂੰ ਉਸ ਦਿਨ ਲੁਕਿਆ ਸੀ, ਅੱਜਲ ਦੀ ਗੁਫਾ ਵਿੱਚ ਰਹੀ।
וְשִׁלַּשְׁתָּ תֵּרֵד מְאֹד וּבָאתָ אֶל־הַמָּקוֹם אֲשֶׁר־נִסְתַּרְתָּ שָּׁם בְּיוֹם הַֽמַּעֲשֶׂה וְיָשַׁבְתָּ אֵצֶל הָאֶבֶן הָאָֽזֶל׃
20 ੨੦ ਮੈਂ ਆ ਕੇ ਉਸ ਵੱਲ ਤਿੰਨ ਤੀਰ ਚਲਾਵਾਂਗਾ ਜਿਵੇਂ ਕਿਸੇ ਨਿਸ਼ਾਨੇ ਤੇ ਚਲਾਈਦਾ ਹੈ।
וַאֲנִי שְׁלֹשֶׁת הַחִצִּים צִדָּה אוֹרֶה לְשַֽׁלַּֽח־לִי לְמַטָּרָֽה׃
21 ੨੧ ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਭੇਜਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁੱਖ ਹੈ ਅਤੇ ਜਿਉਂਦੇ ਪਰਮੇਸ਼ੁਰ ਦੀ ਸਹੁੰ, ਔਖ ਨਹੀਂ ਹੈ।
וְהִנֵּה אֶשְׁלַח אֶת־הַנַּעַר לֵךְ מְצָא אֶת־הַחִצִּים אִם־אָמֹר אֹמַר לַנַּעַר הִנֵּה הַחִצִּים ׀ מִמְּךָ וָהֵנָּה קָחֶנּוּ ׀ וָבֹאָה כִּֽי־שָׁלוֹם לְךָ וְאֵין דָּבָר חַי־יְהוָֽה׃
22 ੨੨ ਪਰ ਜੇ ਮੈਂ ਮੁੰਡੇ ਨੂੰ ਇਹ ਆਖਾਂ, ਵੇਖ, ਤੀਰ ਤੇਰੇ ਤੋਂ ਦੂਰ ਹਨ ਤਾਂ ਤੂੰ ਨਿੱਕਲ ਜਾ ਕਿਉਂ ਜੋ ਯਹੋਵਾਹ ਨੇ ਤੈਨੂੰ ਵਿਦਾ ਕੀਤਾ ਹੈ।
וְאִם־כֹּה אֹמַר לָעֶלֶם הִנֵּה הַחִצִּים מִמְּךָ וָהָלְאָה לֵךְ כִּי שִֽׁלַּחֲךָ יְהוָֽה׃
23 ੨੩ ਉਸ ਗੱਲ ਦੇ ਉੱਤੇ ਜਿਹੜੀ ਮੈਂ ਅਤੇ ਤੂੰ ਕੀਤੀ ਹੈ ਵੇਖ, ਯਹੋਵਾਹ ਤੇਰੇ ਅਤੇ ਮੇਰੇ ਵਿਚਕਾਰ ਸਦਾ ਹੋਵੇ।
וְהַדָּבָר אֲשֶׁר דִּבַּרְנוּ אֲנִי וָאָתָּה הִנֵּה יְהוָה בֵּינִי וּבֵינְךָ עַד־עוֹלָֽם׃
24 ੨੪ ਸੋ ਦਾਊਦ ਮੈਦਾਨ ਦੇ ਵਿੱਚ ਲੁਕਿਆ ਅਤੇ ਜਦ ਨਵਾਂ ਚੰਦ ਹੋਇਆ ਤਾਂ ਰਾਜਾ ਰੋਟੀ ਖਾਣ ਲਈ ਬੈਠਾ,
וַיִּסָּתֵר דָּוִד בַּשָּׂדֶה וַיְהִי הַחֹדֶשׁ וַיֵּשֶׁב הַמֶּלֶךְ על־אֶל־הַלֶּחֶם לֶאֱכֽוֹל׃
25 ੨੫ ਅਤੇ ਰਾਜਾ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ, ਪਰ ਦਾਊਦ ਦੀ ਜਗ੍ਹਾ ਖਾਲੀ ਸੀ।
וַיֵּשֶׁב הַמֶּלֶךְ עַל־מוֹשָׁבוֹ כְּפַעַם ׀ בְּפַעַם אֶל־מוֹשַׁב הַקִּיר וַיָּקָם יְהוֹנָתָן וַיֵּשֶׁב אַבְנֵר מִצַּד שָׁאוּל וַיִּפָּקֵד מְקוֹם דָּוִֽד׃
26 ੨੬ ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਕਿ ਇਸ ਦਾ ਕੋਈ ਨਾ ਕੋਈ ਕਾਰਨ ਹੋਵੇਗਾ। ਅਸ਼ੁੱਧ ਹੋਣਾ ਹੈ, ਜ਼ਰੂਰ ਹੀ ਅਸ਼ੁੱਧ ਹੋਵੇਗਾ।
וְלֹֽא־דִבֶּר שָׁאוּל מְאוּמָה בַּיּוֹם הַהוּא כִּי אָמַר מִקְרֶה הוּא בִּלְתִּי טָהוֹר הוּא כִּֽי־לֹא טָהֽוֹר׃
27 ੨੭ ਪਰ ਅਗਲੇ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਖਾਲੀ ਰਹੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤਰ ਨਾ ਕੱਲ ਖਾਣ ਆਇਆ ਸੀ, ਨਾ ਅੱਜ?
וַיְהִי מִֽמָּחֳרַת הַחֹדֶשׁ הַשֵּׁנִי וַיִּפָּקֵד מְקוֹם דָּוִד וַיֹּאמֶר שָׁאוּל אֶל־יְהוֹנָתָן בְּנוֹ מַדּוּעַ לֹא־בָא בֶן־יִשַׁי גַּם־תְּמוֹל גַּם־הַיּוֹם אֶל־הַלָּֽחֶם׃
28 ੨੮ ਤਦ ਯੋਨਾਥਾਨ ਨੇ ਸ਼ਾਊਲ ਨੂੰ ਉੱਤਰ ਦਿੱਤਾ ਜੋ ਦਾਊਦ ਨੇ ਮਿੰਨਤ ਕਰ ਕੇ ਬੈਤਲਹਮ ਨੂੰ ਜਾਣ ਦੀ ਛੁੱਟੀ ਮੈਥੋਂ ਲਈ ਹੈ।
וַיַּעַן יְהוֹנָתָן אֶת־שָׁאוּל נִשְׁאֹל נִשְׁאַל דָּוִד מֵעִמָּדִי עַד־בֵּית לָֽחֶם׃
29 ੨੯ ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇ ਕਿਉਂ ਜੋ ਸ਼ਹਿਰ ਵਿੱਚ ਸਾਡੇ ਪਰਿਵਾਰ ਦੀ ਇੱਕ ਬਲੀ ਭੇਟ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਹਾਜ਼ਿਰ ਹੋਣ ਲਈ ਆਖਿਆ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦਿਉ ਕਿ ਮੈਂ ਆਪਣੇ ਭਰਾਵਾਂ ਨੂੰ ਜਾ ਮਿਲਾਂ। ਇਸ ਕਰਕੇ ਉਹ ਰਾਜੇ ਨਾਲ ਭੋਜਨ ਲਈ ਨਹੀਂ ਆਇਆ।
וַיֹּאמֶר שַׁלְּחֵנִי נָא כִּי זֶבַח מִשְׁפָּחָה לָנוּ בָּעִיר וְהוּא צִוָּֽה־לִי אָחִי וְעַתָּה אִם־מָצָאתִי חֵן בְּעֵינֶיךָ אִמָּלְטָה נָּא וְאֶרְאֶה אֶת־אֶחָי עַל־כֵּן לֹא־בָא אֶל־שֻׁלְחַן הַמֶּֽלֶךְ׃
30 ੩੦ ਤਦ ਸ਼ਾਊਲ ਨੂੰ ਯੋਨਾਥਾਨ ਉੱਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ਼ਧ੍ਰੋਹੀ ਦੇ ਪੁੱਤਰ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ਼ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ?
וַיִּֽחַר־אַף שָׁאוּל בִּיהוֹנָתָן וַיֹּאמֶר לוֹ בֶּֽן־נַעֲוַת הַמַּרְדּוּת הֲלוֹא יָדַעְתִּי כִּֽי־בֹחֵר אַתָּה לְבֶן־יִשַׁי לְבָשְׁתְּךָ וּלְבֹשֶׁת עֶרְוַת אִמֶּֽךָ׃
31 ੩੧ ਜਦ ਤੱਕ ਇਹ ਯੱਸੀ ਦਾ ਪੁੱਤਰ ਧਰਤੀ ਉੱਤੇ ਜੀਉਂਦਾ ਹੈ ਤਦ ਤੱਕ ਨਾ ਤੂੰ ਸਥਿਰ ਹੋਵੇਂਗਾ ਨਾ ਤੇਰਾ ਰਾਜ। ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਜ਼ਰੂਰ ਮਾਰਿਆ ਜਾਵੇ।
כִּי כָל־הַיָּמִים אֲשֶׁר בֶּן־יִשַׁי חַי עַל־הָאֲדָמָה לֹא תִכּוֹן אַתָּה וּמַלְכוּתֶךָ וְעַתָּה שְׁלַח וְקַח אֹתוֹ אֵלַי כִּי בֶן־מָוֶת הֽוּא׃
32 ੩੨ ਤਦ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਉੱਤਰ ਦਿੱਤਾ, ਉਹ ਕਿਉਂ ਮਾਰਿਆ ਜਾਵੇ? ਉਸ ਨੇ ਅਜਿਹਾ ਕੀ ਕੀਤਾ ਹੈ?
וַיַּעַן יְהוֹנָתָן אֶת־שָׁאוּל אָבִיו וַיֹּאמֶר אֵלָיו לָמָּה יוּמַת מֶה עָשָֽׂה׃
33 ੩੩ ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਤਦ ਯੋਨਾਥਾਨ ਨੂੰ ਖ਼ਬਰ ਹੋਈ ਜੋ ਉਹ ਦੇ ਪਿਤਾ ਨੇ ਦਾਊਦ ਨੂੰ ਮਾਰਨ ਦਾ ਮਨ ਬਣਾ ਲਿਆ ਹੈ।
וַיָּטֶל שָׁאוּל אֶֽת־הַחֲנִית עָלָיו לְהַכֹּתוֹ וַיֵּדַע יְהוֹנָתָן כִּֽי־כָלָה הִיא מֵעִם אָבִיו לְהָמִית אֶת־דָּוִֽד׃
34 ੩੪ ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ਼ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ।
וַיָּקָם יְהוֹנָתָן מֵעִם הַשֻּׁלְחָן בָּחֳרִי־אָף וְלֹא־אָכַל בְּיוֹם־הַחֹדֶשׁ הַשֵּׁנִי לֶחֶם כִּי נֶעְצַב אֶל־דָּוִד כִּי הִכְלִמוֹ אָבִֽיו׃
35 ੩੫ ਸਵੇਰ ਨੂੰ ਯੋਨਾਥਾਨ ਉਸੇ ਵੇਲੇ ਜੋ ਦਾਊਦ ਨਾਲ ਠਹਿਰਾਇਆ ਹੋਇਆ ਸੀ ਮੈਦਾਨ ਵੱਲ ਗਿਆ ਅਤੇ ਇੱਕ ਛੋਟਾ ਮੁੰਡਾ ਉਹ ਦੇ ਨਾਲ ਸੀ।
וַיְהִי בַבֹּקֶר וַיֵּצֵא יְהוֹנָתָן הַשָּׂדֶה לְמוֹעֵד דָּוִד וְנַעַר קָטֹן עִמּֽוֹ׃
36 ੩੬ ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਕਿ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ।
וַיֹּאמֶר לְנַעֲרוֹ רֻץ מְצָא נָא אֶת־הַחִצִּים אֲשֶׁר אָנֹכִי מוֹרֶה הַנַּעַר רָץ וְהֽוּא־יָרָה הַחֵצִי לְהַעֲבִרֽוֹ׃
37 ੩੭ ਅਤੇ ਜਦ ਉਹ ਮੁੰਡਾ ਉਸ ਤੀਰ ਕੋਲ ਜੋ ਯੋਨਾਥਾਨ ਨੇ ਮਾਰਿਆ ਸੀ ਪਹੁੰਚ ਗਿਆ ਤਾਂ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਕਿਹਾ, ਕੀ, ਤੀਰ ਤੇਰੇ ਤੋਂ ਪਰੇ ਨਹੀਂ?
וַיָּבֹא הַנַּעַר עַד־מְקוֹם הַחֵצִי אֲשֶׁר יָרָה יְהוֹנָתָן וַיִּקְרָא יְהוֹנָתָן אַחֲרֵי הַנַּעַר וַיֹּאמֶר הֲלוֹא הַחֵצִי מִמְּךָ וָהָֽלְאָה׃
38 ੩੮ ਨਾਲੇ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਆਖਿਆ, ਛੇਤੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਾ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ।
וַיִּקְרָא יְהֽוֹנָתָן אַחֲרֵי הַנַּעַר מְהֵרָה חוּשָׁה אַֽל־תַּעֲמֹד וַיְלַקֵּט נַעַר יְהֽוֹנָתָן אֶת־החצי הַחִצִּים וַיָּבֹא אֶל־אֲדֹנָֽיו׃
39 ੩੯ ਪਰ ਉਸ ਮੁੰਡੇ ਨੇ ਕੁਝ ਨਾ ਸਮਝਿਆ, ਸਿਰਫ਼ ਦਾਊਦ ਅਤੇ ਯੋਨਾਥਾਨ ਹੀ ਇਸ ਗੱਲ ਨੂੰ ਜਾਣਦੇ ਸਨ।
וְהַנַּעַר לֹֽא־יָדַע מְאוּמָה אַךְ יְהֽוֹנָתָן וְדָוִד יָדְעוּ אֶת־הַדָּבָֽר׃
40 ੪੦ ਫੇਰ ਯੋਨਾਥਾਨ ਨੇ ਆਪਣੇ ਹਥਿਆਰ ਉਸ ਮੁੰਡੇ ਨੂੰ ਦੇ ਕੇ ਆਖਿਆ, ਜਾ ਸ਼ਹਿਰ ਵੱਲ ਲੈ ਜਾ।
וַיִּתֵּן יְהֽוֹנָתָן אֶת־כֵּלָיו אֶל־הַנַּעַר אֲשֶׁר־לוֹ וַיֹּאמֶר לוֹ לֵךְ הָבֵיא הָעִֽיר׃
41 ੪੧ ਜਦ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਮੱਥਾ ਟੇਕਿਆ ਅਤੇ ਉਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਦੋਵੇਂ ਇਕੱਠੇ ਰੋਏ, ਪਰ ਦਾਊਦ ਵੱਧ ਰੋਇਆ।
הַנַּעַר בָּא וְדָוִד קָם מֵאֵצֶל הַנֶּגֶב וַיִּפֹּל לְאַפָּיו אַרְצָה וַיִּשְׁתַּחוּ שָׁלֹשׁ פְּעָמִים וַֽיִּשְּׁקוּ ׀ אִישׁ אֶת־רֵעֵהוּ וַיִּבְכּוּ אִישׁ אֶת־רֵעֵהוּ עַד־דָּוִד הִגְדִּֽיל׃
42 ੪੨ ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ। ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।
וַיֹּאמֶר יְהוֹנָתָן לְדָוִד לֵךְ לְשָׁלוֹם אֲשֶׁר נִשְׁבַּעְנוּ שְׁנֵינוּ אֲנַחְנוּ בְּשֵׁם יְהוָה לֵאמֹר יְהוָה יִֽהְיֶה ׀ בֵּינִי וּבֵינֶךָ וּבֵין זַרְעִי וּבֵין זַרְעֲךָ עַד־עוֹלָֽם׃ וַיָּקָם וַיֵּלַךְ וִיהוֹנָתָן בָּא הָעִֽיר׃

< 1 ਸਮੂਏਲ 20 >