< 1 ਸਮੂਏਲ 21 >

1 ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?
וַיָּבֹא דָוִד נֹבֶה אֶל־אֲחִימֶלֶךְ הַכֹּהֵן וַיֶּחֱרַד אֲחִימֶלֶךְ לִקְרַאת דָּוִד וַיֹּאמֶר לוֹ מַדּוּעַ אַתָּה לְבַדֶּךָ וְאִישׁ אֵין אִתָּֽךְ׃
2 ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ।
וַיֹּאמֶר דָּוִד לַאֲחִימֶלֶךְ הַכֹּהֵן הַמֶּלֶךְ צִוַּנִי דָבָר וַיֹּאמֶר אֵלַי אִישׁ אַל־יֵדַע מְאוּמָה אֶת־הַדָּבָר אֲשֶׁר־אָנֹכִי שֹׁלֵֽחֲךָ וַאֲשֶׁר צִוִּיתִךָ וְאֶת־הַנְּעָרִים יוֹדַעְתִּי אֶל־מְקוֹם פְּלֹנִי אַלְמוֹנִֽי׃
3 ਪਰ ਹੁਣ ਤੇਰੇ ਹੱਥ ਵਿੱਚ ਕੀ ਹੈ? ਪੰਜ ਰੋਟੀਆਂ ਜਾਂ ਹੋਰ ਜੋ ਕੁਝ ਹੈ ਸੋ ਮੇਰੇ ਹੱਥ ਵਿੱਚ ਦੇ।
וְעַתָּה מַה־יֵּשׁ תַּֽחַת־יָדְךָ חֲמִשָּׁה־לֶחֶם תְּנָה בְיָדִי אוֹ הַנִּמְצָֽא׃
4 ਜਾਜਕ ਨੇ ਦਾਊਦ ਨੂੰ ਉੱਤਰ ਦੇ ਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ ਜੇਕਰ ਕਦੀ ਜੁਆਨਾਂ ਨੇ ਸੱਚ-ਮੁੱਚ ਆਪਣੇ ਆਪ ਨੂੰ ਇਸਤਰੀਆਂ ਕੋਲੋਂ ਵੱਖਰਾ ਰੱਖਿਆ ਹੋਵੇ।
וַיַּעַן הַכֹּהֵן אֶת־דָּוִד וַיֹּאמֶר אֵֽין־לֶחֶם חֹל אֶל־תַּחַת יָדִי כִּֽי־אִם־לֶחֶם קֹדֶשׁ יֵשׁ אִם־נִשְׁמְרוּ הַנְּעָרִים אַךְ מֵאִשָּֽׁה׃
5 ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਇਸਤਰੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀਂ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ।
וַיַּעַן דָּוִד אֶת־הַכֹּהֵן וַיֹּאמֶר לוֹ כִּי אִם־אִשָּׁה עֲצֻֽרָה־לָנוּ כִּתְמוֹל שִׁלְשֹׁם בְּצֵאתִי וַיִּהְיוּ כְלֵֽי־הַנְּעָרִים קֹדֶשׁ וְהוּא דֶּרֶךְ חֹל וְאַף כִּי הַיּוֹם יִקְדַּשׁ בַּכֶּֽלִי׃
6 ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ।
וַיִּתֶּן־לוֹ הַכֹּהֵן קֹדֶשׁ כִּי לֹא־הָיָה שָׁם לֶחֶם כִּֽי־אִם־לֶחֶם הַפָּנִים הַמּֽוּסָרִים מִלִּפְנֵי יְהוָה לָשׂוּם לֶחֶם חֹם בְּיוֹם הִלָּקְחֽוֹ׃
7 ਉਸ ਦਿਨ ਉੱਥੇ ਸ਼ਾਊਲ ਦੇ ਸੇਵਕਾਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਰੁੱਕਿਆ ਹੋਇਆ ਸੀ। ਉਹ ਦਾ ਨਾਮ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਚਰਵਾਹਿਆਂ ਦਾ ਮੁਖੀਆ ਸੀ।
וְשָׁם אִישׁ מֵעַבְדֵי שָׁאוּל בַּיּוֹם הַהוּא נֶעְצָר לִפְנֵי יְהוָה וּשְׁמוֹ דֹּאֵג הָאֲדֹמִי אַבִּיר הָרֹעִים אֲשֶׁר לְשָׁאֽוּל׃
8 ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।
וַיֹּאמֶר דָּוִד לַאֲחִימֶלֶךְ וְאִין יֶשׁ־פֹּה תַֽחַת־יָדְךָ חֲנִית אוֹ־חָרֶב כִּי גַם־חַרְבִּי וְגַם־כֵּלַי לֹֽא־לָקַחְתִּי בְיָדִי כִּֽי־הָיָה דְבַר־הַמֶּלֶךְ נָחֽוּץ׃
9 ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ।
וַיֹּאמֶר הַכֹּהֵן חֶרֶב גָּלְיָת הַפְּלִשְׁתִּי אֲשֶׁר־הִכִּיתָ ׀ בְּעֵמֶק הָאֵלָה הִנֵּה־הִיא לוּטָה בַשִּׂמְלָה אַחֲרֵי הָאֵפוֹד אִם־אֹתָהּ תִּֽקַּח־לְךָ קָח כִּי אֵין אַחֶרֶת זוּלָתָהּ בָּזֶה וַיֹּאמֶר דָּוִד אֵין כָּמוֹהָ תְּנֶנָּה לִּֽי׃
10 ੧੦ ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ।
וַיָּקָם דָּוִד וַיִּבְרַח בַּיּוֹם־הַהוּא מִפְּנֵי שָׁאוּל וַיָּבֹא אֶל־אָכִישׁ מֶלֶךְ גַּֽת׃
11 ੧੧ ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ?
וַיֹּאמְרוּ עַבְדֵי אָכִישׁ אֵלָיו הֲלוֹא־זֶה דָוִד מֶלֶךְ הָאָרֶץ הֲלוֹא לָזֶה יַעֲנוּ בַמְּחֹלוֹת לֵאמֹר הִכָּה שָׁאוּל באלפו בַּאֲלָפָיו וְדָוִד ברבבתו בְּרִבְבֹתָֽיו׃
12 ੧੨ ਇਹ ਗੱਲਾਂ ਦਾਊਦ ਨੇ ਆਪਣੇ ਮਨ ਵਿੱਚ ਰੱਖੀਆਂ ਅਤੇ ਗਥ ਦੇ ਰਾਜਾ ਆਕੀਸ਼ ਤੋਂ ਬਹੁਤ ਡਰਿਆ।
וַיָּשֶׂם דָּוִד אֶת־הַדְּבָרִים הָאֵלֶּה בִּלְבָבוֹ וַיִּרָא מְאֹד מִפְּנֵי אָכִישׁ מֶֽלֶךְ־גַּֽת׃
13 ੧੩ ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।
וַיְשַׁנּוֹ אֶת־טַעְמוֹ בְּעֵינֵיהֶם וַיִּתְהֹלֵל בְּיָדָם ויתו וַיְתָיו עַל־דַּלְתוֹת הַשַּׁעַר וַיּוֹרֶד רִירוֹ אֶל־זְקָנֽוֹ׃
14 ੧੪ ਤਦ ਆਕੀਸ਼ ਨੇ ਆਪਣੇ ਸੇਵਕਾਂ ਨੂੰ ਆਖਿਆ, ਲਓ, ਵੇਖੋ, ਇਹ ਮਨੁੱਖ ਤਾਂ ਪਾਗਲਾਂ ਜਿਹਾ ਹੈ! ਤੁਸੀਂ ਇਹ ਨੂੰ ਮੇਰੇ ਕੋਲ ਕਿਉਂ ਨੂੰ ਲਿਆਏ ਹੋ?
וַיֹּאמֶר אָכִישׁ אֶל־עֲבָדָיו הִנֵּה תִרְאוּ אִישׁ מִשְׁתַּגֵּעַ לָמָּה תָּבִיאוּ אֹתוֹ אֵלָֽי׃
15 ੧੫ ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?
חֲסַר מְשֻׁגָּעִים אָנִי כִּי־הֲבֵאתֶם אֶת־זֶה לְהִשְׁתַּגֵּעַ עָלָי הֲזֶה יָבוֹא אֶל־בֵּיתִֽי׃

< 1 ਸਮੂਏਲ 21 >