< 1 ਸਮੂਏਲ 21 >

1 ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?
Тада Давид дође у Нов к Ахимелеху свештенику; а Ахимелех се уплаши и истрча пред Давида, и рече му: Зашто си сам, и нема никога с тобом?
2 ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ।
А Давид рече Ахимелеху свештенику: Цар ми нешто заповеди, и рече ми: Нико да не дозна зашто те шаљем и шта сам ти заповедио. А слуге сам оправио у то и то место.
3 ਪਰ ਹੁਣ ਤੇਰੇ ਹੱਥ ਵਿੱਚ ਕੀ ਹੈ? ਪੰਜ ਰੋਟੀਆਂ ਜਾਂ ਹੋਰ ਜੋ ਕੁਝ ਹੈ ਸੋ ਮੇਰੇ ਹੱਥ ਵਿੱਚ ਦੇ।
Него шта имаш при руци? Дај ми пет хлебова, или шта имаш.
4 ਜਾਜਕ ਨੇ ਦਾਊਦ ਨੂੰ ਉੱਤਰ ਦੇ ਕੇ ਆਖਿਆ, ਮੇਰੇ ਹੱਥ ਵਿੱਚ ਆਮ ਰੋਟੀਆਂ ਨਹੀਂ ਪਰ ਪਵਿੱਤਰ ਰੋਟੀਆਂ ਹਨ ਜੇਕਰ ਕਦੀ ਜੁਆਨਾਂ ਨੇ ਸੱਚ-ਮੁੱਚ ਆਪਣੇ ਆਪ ਨੂੰ ਇਸਤਰੀਆਂ ਕੋਲੋਂ ਵੱਖਰਾ ਰੱਖਿਆ ਹੋਵੇ।
А свештеник одговори Давиду и рече: Немам при руци обичног хлеба; него има светог хлеба; али јесу ли се момци чували од жена?
5 ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਇਸਤਰੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀਂ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ।
А Давид одговори свештенику и рече му: Није било жена код нас ни јуче ни ономадне, откако сам пошао, и судови су у момака били свети. А ако би пут и нечист био, осветиће се данас судовима.
6 ਸੋ ਜਾਜਕ ਨੇ ਪਵਿੱਤਰ ਰੋਟੀ ਉਸ ਨੂੰ ਦਿੱਤੀ ਕਿਉਂ ਜੋ ਉੱਥੇ ਹਜ਼ੂਰੀ ਦੀ ਰੋਟੀ ਜਿਹੜੀ ਯਹੋਵਾਹ ਦੇ ਅੱਗੋਂ ਚੁੱਕੀ ਗਈ ਸੀ ਜੋ ਉਹ ਦੇ ਥਾਂ ਬਦਲਣੇ ਦੇ ਦਿਨ ਵਿੱਚ ਗਰਮ ਰੋਟੀ ਰੱਖੀ ਜਾਵੇ ਹੋਰ ਰੋਟੀ ਨਹੀਂ ਸੀ।
Тада му даде свештеник хлебове свете, јер не беше хлеба осим хлебова постављених, који беху узети испред Господа да се поставе хлебови топли онај дан кад се они узеше.
7 ਉਸ ਦਿਨ ਉੱਥੇ ਸ਼ਾਊਲ ਦੇ ਸੇਵਕਾਂ ਵਿੱਚੋਂ ਇੱਕ ਮਨੁੱਖ ਯਹੋਵਾਹ ਦੇ ਅੱਗੇ ਰੁੱਕਿਆ ਹੋਇਆ ਸੀ। ਉਹ ਦਾ ਨਾਮ ਅਦੋਮੀ ਦੋਏਗ ਸੀ, ਉਹ ਸ਼ਾਊਲ ਦੇ ਚਰਵਾਹਿਆਂ ਦਾ ਮੁਖੀਆ ਸੀ।
А онде беше онај дан један од слуга Саулових бавећи се пред Господом, коме име беше Доик Идумејац, старешина над пастирима Сауловим.
8 ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।
И Давид рече Ахимелеху: Имаш ли ту какво копље или мач? Јер ни мача свог ни оружја не понесох, јер ствар царева беше хитна.
9 ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ।
А свештеник рече: Овде је мач Голијата Филистејина, ког си убио у долини Или, увијен у платно иза оплећака; ако хоћеш, узми га, јер другог осим њега нема овде. А Давид рече: Таквог више нема, дај ми га.
10 ੧੦ ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ।
Потом се подиже Давид, и побеже онај дан од Саула, и дође к Ахису, цару гатском.
11 ੧੧ ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ?
А Ахису рекоше слуге његове: Није ли ово Давид, цар земаљски? Нису ли о њему певали играјући и говорећи: Саул згуби своју хиљаду, а Давид својих десет хиљада?
12 ੧੨ ਇਹ ਗੱਲਾਂ ਦਾਊਦ ਨੇ ਆਪਣੇ ਮਨ ਵਿੱਚ ਰੱਖੀਆਂ ਅਤੇ ਗਥ ਦੇ ਰਾਜਾ ਆਕੀਸ਼ ਤੋਂ ਬਹੁਤ ਡਰਿਆ।
И Давид метну ове речи у срце своје, и побоја се веома Ахиса, цара гатског.
13 ੧੩ ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।
И претвори се пред њима и учини се луд у рукама њиховим; и шараше по вратима, и бацаше пену низ браду своју.
14 ੧੪ ਤਦ ਆਕੀਸ਼ ਨੇ ਆਪਣੇ ਸੇਵਕਾਂ ਨੂੰ ਆਖਿਆ, ਲਓ, ਵੇਖੋ, ਇਹ ਮਨੁੱਖ ਤਾਂ ਪਾਗਲਾਂ ਜਿਹਾ ਹੈ! ਤੁਸੀਂ ਇਹ ਨੂੰ ਮੇਰੇ ਕੋਲ ਕਿਉਂ ਨੂੰ ਲਿਆਏ ਹੋ?
И Ахис рече слугама својим: Ето, видите да је човек луд; што сте ми га довели?
15 ੧੫ ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?
Зар немам доста лудих, него ми доведосте тога да лудује преда мном? Зар ће тај ући у кућу моју?

< 1 ਸਮੂਏਲ 21 >