< 1 ਸਮੂਏਲ 23 >

1 ਤਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦੇ ਕੇ ਆਖਿਆ, ਵੇਖ ਫ਼ਲਿਸਤੀ ਕਈਲਾਹ ਨਗਰ ਨਾਲ ਲੜਦੇ ਹਨ ਅਤੇ ਫ਼ਸਲਾਂ ਨੂੰ ਲੁੱਟਦੇ ਹਨ।
И возвестиша Давиду, глаголюще: се, иноплеменницы облегоша Кеиль, и расхищают и попирают плоды.
2 ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਜਾਂਵਾਂ ਅਤੇ ਉਨ੍ਹਾਂ ਫ਼ਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ ਫ਼ਲਿਸਤੀਆਂ ਨੂੰ ਮਾਰ ਅਤੇ ਕਈਲਾਹ ਨਗਰ ਨੂੰ ਬਚਾ
И вопроси Давид Господа, глаголя: аще пойду и избию иноплеменники сия? И рече Господь: иди, и победиши иноплеменники сия, и спасеши Кеиль.
3 ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ। ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ?
И реша мужие Давидовы к нему: се, мы зде во Иудеи боимся, и како будет, аще идем в Кеиль, в плен иноплеменников внидем?
4 ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ।
И приложи еще Давид вопросити Господа. И отвеща ему Господь и рече ему: востани и сниди в Кеиль, яко Аз предаю иноплеменники в руце твои.
5 ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਨਗਰ ਗਏ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਦਾ ਮਾਲ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ, ਸੋ ਦਾਊਦ ਨੇ ਕਈਲਾਹ ਵਾਸੀਆਂ ਨੂੰ ਬਚਾਇਆ।
И иде Давид и мужие его с ним в Кеиль, и брашася со иноплеменники: и бежаша (иноплеменницы) от лица его, и взя скоты их, и порази их язвою великою, и спасе Давид живущыя в Кеиле.
6 ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ।
И бысть егда бежа Авиафар сын Авимелехов к Давиду, и той с Давидом в Кеиль сниде, имый ефуд в руце своей.
7 ਸੋ ਸ਼ਾਊਲ ਨੂੰ ਖ਼ਬਰ ਮਿਲੀ ਕਿ ਦਾਊਦ ਕਈਲਾਹ ਨਗਰ ਵਿੱਚ ਪਹੁੰਚ ਗਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਉੱਚੀ ਚਾਰ ਦੀਵਾਰੀ ਹੈ ਉਸ ਵਿੱਚ ਦਾਖਿਲ ਹੋ ਕੇ ਫਸ ਗਿਆ ਹੈ।
И возвестися Саулу, яко прииде Давид в Кеиль. И рече Саул: предаде его Бог в руце мои, яко заключися вшед в град (имущь) врата и вереи.
8 ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਕਿ ਉਹ ਯੁੱਧ ਕਰ ਕੇ ਅਤੇ ਕਈਲਾਹ ਨਗਰ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਸਾਥੀਆਂ ਨੂੰ ਘੇਰਾ ਪਾ ਲੈਣ।
И заповеда Саул всем людем на брань снити в Кеиль, яти Давида и мужы его.
9 ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।
И уведе Давид, яко не премолкает злобы о нем Саул, и рече Давид ко Авиафару жерцу: принеси ефуд Господень.
10 ੧੦ ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਕਿ ਸ਼ਾਊਲ ਦੀ ਇਹ ਯੋਜਨਾ ਹੈ ਜੋ ਕਈਲਾਹ ਨਗਰ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ।
И рече Давид: Господи Боже Израилев, слышав услыша раб Твой, яко ищет Саул приити на Кеиль растлити град мене ради:
11 ੧੧ ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ ਹਾਂ, “ਉਹ ਆਵੇਗਾ।”
аще заключится? И ныне аще снидет Саул, якоже слыша раб Твой? Господи Боже Израилев, возвести рабу Твоему. И рече Господь: заключится.
12 ੧੨ ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।
И рече Давид: аще предадят мя иже в Кеиле, и мужы моя в руки Саули? И рече Господь: предадят.
13 ੧੩ ਤਦ ਦਾਊਦ ਆਪਣੇ ਲੋਕਾਂ ਨਾਲ ਜੋ ਲੱਗਭੱਗ ਛੇ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਸ਼ਾਊਲ ਨੂੰ ਖ਼ਬਰ ਮਿਲੀ ਜੋ ਦਾਊਦ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਉੱਥੇ ਨਾ ਗਿਆ।
И воста Давид и мужие его с ним, яко четыреста, и изыдоша из Кеилы, и идоша, аможе хотяху. И возвестиша Саулу, яко угонзе Давид из Кеилы: и остави ити.
14 ੧੪ ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ-ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ।
И седе Давид в Масереме в пустыни во узинах, и седяше в пустыни на горе Зиф, в земли знойне: и искаше его Саул во вся дни, и не предаде его Бог в руце его.
15 ੧੫ ਜਦ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਾਨ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਜੰਗਲ ਦੇ ਇੱਕ ਬਣ ਹੋਰੇਸ਼ ਵਿੱਚ ਸੀ।
И виде Давид, яко исходит Саул искати его: и Давид бяше на горе знойне, в дубраве Зиф.
16 ੧੬ ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਹੋਰੇਸ਼ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤਸੱਲੀ ਦਿੱਤੀ।
И воста Ионафан сын Саулов и иде к Давиду в дубраву, и утверди руце его во Господе,
17 ੧੭ ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਤਾ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਪਹੁੰਚੇਗਾ ਅਤੇ ਤੂੰ ਇਸਰਾਏਲ ਦਾ ਰਾਜਾ ਹੋਵੇਂਗਾ ਅਤੇ ਮੈਂ ਤੇਰੇ ਤੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਤਾ ਸ਼ਾਊਲ ਵੀ ਜਾਣਦਾ ਹੈ।
и рече к нему: не бойся, яко не имать обрести тебе рука отца моего Саула, и ты имаши царствовати во Израили, и аз буду по тебе другий, и Саул отец мой уведа тако.
18 ੧੮ ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਬਚਨ ਕੀਤਾ ਅਤੇ ਦਾਊਦ ਹੋਰੇਸ਼ ਜੰਗਲ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਚਲਾ ਗਿਆ।
И положиста оба завет пред Господем: и седяше Давид в дубраве, а Ионафан отиде в дом свой.
19 ੧੯ ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਹੋਰੇਸ਼ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਰਬਤ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ?
И изыдоша Зифее от знойныя земли к Саулу на холм, глаголюще: не се ли Давид скрыся у нас в Мессаре во узинах в дубраве на холме Ехелатсте, иже одесную Иесемона?
20 ੨੦ ਸੋ ਹੇ ਰਾਜਾ, ਹੁਣ ਜੇਕਰ ਤੁਹਾਡੀ ਆਉਣ ਦੀ ਮਰਜ਼ੀ ਹੈ ਤਾਂ ਆ ਜਾਓ ਅਤੇ ਉਸ ਨੂੰ ਰਾਜੇ ਨੂੰ ਫੜਵਾਉਣਾ ਸਾਡਾ ਕੰਮ ਹੈ।
И ныне все еже по души цареве ко исхождению, да снидет (убо) к нам: заключиша бо его в руки царевы.
21 ੨੧ ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸੀਂ ਮੇਰੇ ਉੱਤੇ ਦਯਾ ਕੀਤੀ ਹੈ।
И рече им Саул: благословени вы Господеви, яко поболесте о мне:
22 ੨੨ ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਵੇਖਿਆ ਹੈ ਕਿਉਂ ਜੋ ਮੈਨੂੰ ਖ਼ਬਰ ਹੈ ਕਿ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ।
идите ныне, и уготовите еще, и познайте место его, идеже будет нога его вскоре, тамо идеже ресте, да не како прехитрит:
23 ੨੩ ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਖ਼ਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਂਵਾਂਗਾ ਅਤੇ ਅਜਿਹਾ ਹੋਵੇਗਾ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ।
и видите и уразумейте о всех местех, идеже той крыется, и возвратитеся ко мне на готово, и иду с вами: и будет, аще есть на земли, изыскати имам его во всех тысящах Иудиных.
24 ੨੪ ਸੋ ਉਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਮੇਤ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮੈਦਾਨ ਵਿੱਚ ਸੀ।
И восташа Зифее, и идоша пред Саулом: Давид же и мужие его бяху в пустыни Маон к западу одесную Иесемона.
25 ੨੫ ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖ਼ਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ।
И иде Саул и мужие его искати Давида. И возвестиша Давиду, и сниде ко каменю иже в пустыни Маон. И услыша Саул, и погна вслед Давида в пустыню Маон.
26 ੨੬ ਸੋ ਸ਼ਾਊਲ ਪਰਬਤ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਰਬਤ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ।
И идяше Саул и мужие его от страны горы отсюду, Давид же бе и мужие его от страны горы отюнуду: и бе Давид укрываяся ити от лица Сауля, а Саул и мужие его ополчишася на Давида и на мужы его яти их.
27 ੨੭ ਉਸ ਵੇਲੇ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆ ਕੇ ਬੋਲਿਆ, ਛੇਤੀ ਨਾਲ ਆ ਜਾਓ ਕਿਉਂ ਜੋ ਫ਼ਲਿਸਤੀਆਂ ਨੇ ਦੇਸ ਉੱਤੇ ਹਮਲਾ ਕੀਤਾ ਹੈ।
И прииде вестник к Саулу глаголя: потщися и иди, яко нападоша иноплеменницы на землю твою.
28 ੨੮ ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫ਼ਲਿਸਤੀਆਂ ਦੇ ਵਿਰੁੱਧ ਹੋਇਆ। ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ “ਰਿਹਾਈ ਦੀ ਚੱਟਾਨ” ਰੱਖਿਆ।
И возвратися Саул не гнати вслед Давида, и иде противу иноплеменником: сего ради наречеся место оно Камень Разделенный.
29 ੨੯ ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਗੜ੍ਹਾਂ ਵਿੱਚ ਆ ਕੇ ਰਹਿਣ ਲੱਗ ਪਿਆ।
И воста Давид оттуду и седе во узинах Енгадди.

< 1 ਸਮੂਏਲ 23 >